dsgmc Archives - Daily Post Punjabi

DSGMC ਦੇ ਨਾਮਜ਼ਦ ਮੈਂਬਰਾਂ ਦੀ ਚੋਣ ਦਾ ਨਤੀਜਾ ਅੱਜ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਨਾਮਜ਼ਦ ਮੈਂਬਰਾਂ ਦੇ ਚੋਣ ਨਤੀਜੇ ਦਾ ਰਾਹ ਸਾਫ ਹੋ ਗਿਆ ਹੈ। ਪਟੀਸ਼ਨਕਰਤਾ ਭੁਪਿੰਦਰ ਸਿੰਘ ਭੁੱਲਰ ਵੱਲੋਂ ਆਪਣੀ ਵੋਟ ਵਾਪਸ ਲੈਣ ਦੀ ਬੇਨਤੀ ਕਰਨ ਤੋਂ ਬਾਅਦ ਜੱਜ ਸੰਜੀਵ ਸਚਦੇਵਾ ਦੇ ਬੈਂਚ ਨੇ ਚੋਣ ਅਧਿਕਾਰੀ ਨੂੰ ਨਿਰਦੇਸ਼ ਦਿੱਤਾ ਕਿ ਪਟੀਸ਼ਨਕਰਤਾ ਦੀ ਵੋਟ ਨੂੰ ਨਜ਼ਰ-ਅੰਦਾਜ਼ ਕਰਦੇ ਹੋਏ ਨਤੀਜੇ ’ਚ ਸ਼ਾਮਲ ਨਾ ਕੀਤਾ ਜਾਵੇ।

ਦਸ ਸਤੰਬਰ ਨੂੰ ਦਿੱਤੇ ਗਏ ਆਪਣੇ ਫ਼ੈਸਲੇ ’ਚ ਬੈਂਚ ਨੇ ਨਿਰਦੇਸ਼ ਦਿੱਤਾ ਕਿ ਨਾਮਜ਼ਦ ਮੈਂਬਰਾਂ ਦੀ ਚੋਣ ਨੂੰ ਅਗਲੇਰੀ ਪ੍ਰਕਿਰਿਆ ਨੂੰ ਨਿਯਮਾਂ ਤਹਿਤ ਜਾਰੀ ਰੱਖਿਆ ਜਾਵੇ ਅਤੇ ਦੋ ਦਿਨਾਂ ਅੰਦਰ ਨਾਮਜ਼ਦ ਮੈਂਬਰਾਂ ਦਾ ਚੋਣ ਨਤੀਜਾ ਐਲਾਨਿਆ ਜਾਵੇ। ਸੁਣਵਾਈ ਦੌਰਾਨ ਗੁਰਦੁਆਰਾ ਚੋਣ ਨਿਰਦੇਸ਼ਕ ਨੇ ਵਕੀਲ ਜ਼ਰੀਏ ਬੈਂਚ ਨੂੰ ਦੱਸਿਆ ਕਿ 9 ਸਤੰਬਰ ਨੂੰ ਹੋਈ ਨਾਮਜ਼ਦ ਮੈਂਬਰਾਂ ਦੀ ਚੋਣ ਦਾ ਰਿਕਾਰਡ ਸੀਲਬੰਦ ਲਿਫਾਫੇ ਵਿਚ ਹੈ।

ਨਾਮਜ਼ਦ ਮੈਂਬਰਾਂ ਲਈ 16 ਵੋਟਾਂ ਦੀ ਲੋੜ ਹੈ ਅਤੇ ਇਕ ਉਮੀਦਵਾਰ ਨੇ 18 ਵੋਟਾਂ ਹਾਸਲ ਕੀਤੀਆਂ ਹਨ। ਉਥੇ ਸੁਣਵਾਈ ਦੌਰਾਨ ਭੁਪਿੰਦਰ ਸਿੰਘ ਭੁੱਲਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਮਲਹੋਤਰਾ ਨੇ ਬੈਂਚ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਮੁਵੱਕਲ ਦੀ ਵੋਟ ਨੂੰ ਨਾ ਗਿਣਿਆ ਜਾਵੇ ਅਤੇ ਉਨ੍ਹਾਂ ਨੇ ਵੋਟ ਵਾਪਸ ਲੈਣ ਦੀ ਇਜਾਜ਼ਤ ਮੰਗੀ ਹੈ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ।

ਇਹ ਵੀ ਪੜ੍ਹੋ : ਰੋਡਵੇਜ਼ ਦੇ ਕਾਂਟ੍ਰੈਕਟ ਮੁਲਾਜ਼ਮਾਂ ਦੀ ਹੜਤਾਲ ਅੱਜ 7ਵੇਂ ਦਿਨ ਵੀ ਜਾਰੀ, ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਦੇ ਘਰ ਦਾ ਅੱਜ ਕਰਨਗੇ ਘਿਰਾਓ

ਓਧਰ ਆਮ ਆਦਮੀ ਪਾਰਟੀ ਨੇ ਗੁਰਦੁਆਰਾ ਚੋਣ ਨਿਰਦੇਸ਼ਕ ਨਰਿੰਦਰ ਸਿੰਘ ’ਤੇ ਅਕਾਲੀ ਦਲ (ਬਾਦਲ) ਦੇ ਲੋਕਾਂ ਵੱਲੋਂ ਕਥਿਤ ਤੌਰ ’ਤੇ ਹਮਲਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਲੋਕਾਂ ਨੇ ਨਿਰਾਸ਼ ਹੋ ਕੇ ਤਿੰਨ ਦਿਨ ਪਹਿਲਾਂ ਹਮਲਾ ਕੀਤਾ ਹੈ ਜਦਕਿ ਨਰਿੰਦਰ ਸਿੰਘ ਪੂਰੀ ਨਿਰਪੱਖਤਾ ਨਾਲ ਆਪਣੇ ਕਰਤੱਬ ਨੂੰ ਨਿਭਾਅ ਰਹੇ ਹਨ। ਅਕਾਲੀ ਦਲ ਨੇ ਹਮਲਾ ਕਰਕੇ ਸਰਕਾਰੀ ਕੰਮਾਂ ਵਿਚ ਅੜਿੱਕਾ ਡਾਹਿਆ। ਗੁਰਦੁਆਰਾ ਚੋਣ ਨਿਰਦੇਸ਼ਕ ’ਤੇ ਅਕਾਲੀ ਦਲ (ਬਾਦਲ) ਵੱਲੋਂ ਇਸ ਤਰ੍ਹਾਂ ਨਾਲ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਹੈ।

ਇਹ ਵੀ ਦੇਖੋ : ‘‘ਗਰੇਵਾਲ ਕਹਿੰਦਾ ਕਿਸਾਨ ਸਾਡਾ ਕੀ ਬਾਈਕਾਟ ਕਰਣਗੇ ਅਸੀਂ ਤਾਂ ਆਪ ਇਹਨਾਂ ਦਾ ਬਾਈਕਾਟ ਕਰ ਰੱਖਿਆ’… | Harjeet Grewal

The post DSGMC ਦੇ ਨਾਮਜ਼ਦ ਮੈਂਬਰਾਂ ਦੀ ਚੋਣ ਦਾ ਨਤੀਜਾ ਅੱਜ appeared first on Daily Post Punjabi.

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ : ਦਿੱਲੀ ‘ਚ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ
Nagar Kirtan in Delhi : ਨਵੀਂ ਦਿੱਲੀ : ਸਰਬੰਸ ਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪਕਾਸ਼ ਦਿਹਾੜਾ 20 ਜਨਵਰੀ ਨੂੰ ਆ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨਗਰ ਕੀਰਤਨ ਵਿਚ ਸ਼ਾਮਲ ਹੋਈਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲਿਆ। ਨਗਰ ਕੀਰਤਨ ਸਵੇਰੇ ਲਗਭਗ 11.00 ਵਜੇ ਗੁਰਦੁਆਰਾ ਰਕਾਬਗੰਜ ਤੋਂ ਸ਼ੁਰੂ ਕੀਤਾ ਗਿਆ, ਜਿਥੋਂ ਇਹ ਦਿੱਲੀ ਦੇ ਸ਼ੰਕਰ ਰੋਡ, ਰਾਜੇਂਦਰ ਨਗਰ,ਪਟੇਲ ਨਗਰ, ਮੋਤੀ ਨਗਰ, ਰਾਜਾ ਗਾਰਡਨ, ਸੁਭਾਸ਼ ਨਗਰ ਮੋੜ ਤੋਂ ਹੁੰਦਾ ਹੋਇਆ ਫਤਿਹ ਨਗਰ ਜੇਲ੍ਹ ਰੋਡ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

Nagar Kirtan in Delhi

ਪੰਜ ਪਿਆਰਿਆਂ ਵੱਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਗੁਰੂ ਕੀ ਬਾਣੀ ਦੇ ਕੀਰਤਨ ਕੀਤੇ ਗਏ ਅਤੇ ਪਾਲਕੀ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਵਾਰ ਸਾਰੀਆਂ ਸੰਗਤਾਂ ਪੈਦਲ ਹੀ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸਮੁੱਚੇ ਨਗਰ ਕੀਰਤਨ ਵਿਚ ਸ਼ਾਮਲ ਹੋਈਆਂ। ਇਸ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਸਮੇਤ ਕਮੇਟੀ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਹਾਜ਼ਰ ਰਹੇ। ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਫੈਲਣ ਤੋਂ ਬਾਅਦ ਪਹਿਲੀ ਵਾਰ ਦਿੱਲੀ ਵਿੱਚ ਨਗਰ ਕੀਰਤਨ ਸਜਾਇਆ ਗਿਆ ਹੈ, ਜਿਸ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

The post ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ : ਦਿੱਲੀ ‘ਚ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ appeared first on Daily Post Punjabi.

DSGMC ਦੇ ਸਾਬਕਾ ਪ੍ਰਧਾਨ ਜੀਕੇ ’ਤੇ ਗੋਲਕ ਚੋਰੀ ਮਾਮਲੇ ’ਚ FIR ਦਰਜ, ਲਿਖਿਆ- ‘ਸ਼ਰਮ ਕਰੋ’
Former DSGMC president GK : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ’ਤੇ ਗੋਲਕ ਚੋਰੀ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 30 ਮਈ 2019 ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਨਾਲ ਚਾਰ ਦੋਸ਼ ਲਗਾ ਕੇ ਸਾਬਕਾ ਪ੍ਰਧਾਨ ਖਿਲਾਫ ਥਾਣਾ ਨਾਰਥ ਐਵੇਨਿਊ ਵਰਿੱਚ ਸ਼ਿਕਾਇਤ ਦਿੱਤੀ ਗਈ ਸੀ। ਉਸੇ ਸ਼ਿਕਾਇਤ ਦੇ ਆਧਾਰ ’ਤੇ ਮਨਜੀਤ ਸਿੰਘ ਜੀਕੇ ਕੇ ਪਟਿਆਲਾ ਹਾਊਸ ਅਦਾਲਤ ਵੱਲੋਂ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਉਥੇ ਹੀ ਮਨਜੀਤ ਸਿੰਘ ਜੀਕੇ ਨੂੰ ਦਿੱਲੀ ਵਿੱਚ ਵੱਡੇ-ਵੱਡੇ ਹੋਰਡਿੰਗਾਂ ਵਿੱਚ ਗੋਲਕ ਚੋਰ ਲਿਖਿਆ ਹੋਇਆ ਹੈ। ਦਿੱਲੀ ਵਿੱਚ ਵੱਖ-ਵੱਖ ਥਾਵਾਂ ’ਤੇ ਲੱਗੇ ਹੋਏ ਇਨ੍ਹਾਂ ਹੋਰਡਿੰਗਾਂ ’ਤੇ ਲਿਖਿਆ ਗਿਆ ਹੈ ਕਿ ਗੁਰਦੁਆਰੇ ਦੀ ਗੋਲਕ ਵਿੱਚੋਂ ਚੋਰੀ ਕਰਨ ’ਤੇ ਉਨ੍ਹਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।

Former DSGMC president GK

ਉਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ FIR ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਐਫਆਈਆਰ ਵਿੱਚ ਦਰਜ ਚਾਰੋਂ ਦੋਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੰਗਤ ਵੱਲੋਂ ਦਿੱਤੇ ਗਏ ਇਸ ਪੈਸੇ ਦੀ ਕਮੇਟੀ ਵੱਲੋਂ ਜੀਕੇ ਕੋਲੋਂ ਕਿਸੇ ਵੀ ਤਰ੍ਹਾਂ ਵਸੂਲੀ ਕੀਤੀ ਜਾਵੇਗੀ। ਦੱਸ ਦੇਈਏ ਕਿ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਖਿਲਾਫ ਇਹ ਸ਼ਿਕਾਇਤ ਦਿੱਤੀ ਸੀ ਅਤੇ ਗੋਲਕ ਦੇ ਪੈਸੇ ਦਾ ਹਿਸਾਬ ਲੈਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਅਕਾਲੀ ਆਗੂ ਗੁਰਮੀਤ ਸਿੰਘ ਸ਼ੈਂਟੀ ਵੱਲੋਂ ਵੀ ਪਟਿਆਲਾ ਹਾਊਸ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਗਿਆ ਸੀ। ਹੁਣ ਅਦਾਲਤ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਜੀਕੇ ਨੇ ਕਿਹਾ ਹੈ ਕਿ ਅਦਾਲਤ ਦੇ ਇਨ੍ਹਾਂ ਹੁਕਮਾਂ ‘ਤੇ ਸਵਾਲ ਚੁੱਕਣ ਦੀ ਬਜਾਏ ਉਨ੍ਹਾਂ ਦੇ ਵਕੀਲ ਇਸ ਹੁਕਮ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦੇਣਗੇ।

Former DSGMC president GK

ਉਥੇ ਹੀ ਇਸ ਬਾਰੇ ਮਨਜੀਤ ਜੀਕੇ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਖਤਮ ਹੋ ਚੁੱਕੀ ਹੈ। ਇਸ ਸੰਬੰਧੀ ਉਨ੍ਹਾਂ ਨੇ ਵੱਖ-ਵੱਖ ਏਜੰਸੀਆਂ ਵੱਲੋਂ ਇਸ ਸੰਬੰਧੀ ਜਾਂਚ ਦੀ ਜਾਣਕਾਰੀ ਵੀ ਸਾਂਝੀ ਕੀਤੀ।ਉਨ੍ਹਾਂ ਕਿਹਾ ਕਿ ਕਿਸੇ ਨੂੰ ਇਹਨਾਂ ਆਰੋਪਾਂ ਵਿੱਚ ਸਚਾਈ ਦੀ ਪੁਸ਼ਟੀ ਲਈ ਸਬੂਤ ਨਹੀਂ ਮਿਲੇ। ਜੀਕੇ ਨੇ ਹਾਲ ਹੀ ਵਿੱਚ ਆਰਥਿਕ ਦੋਸ਼ ਸ਼ਾਖਾ ਵੱਲੋਂ ਪਟਿਆਲਾ ਹਾਊਸ ਕੋਰਟ ਵਿੱਚ ਜਮਾਂ ਕਰਵਾਈ ਗਈ ਜਾਂਚ ਰਿਪੋਰਟ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਵੀ ਉਨ੍ਹਾਂ ‘ਤੇ ਵਿਦੇਸ਼ੀ ਕਰੰਸੀ ਕੱਢਣ ਦਾ ਇਲਜ਼ਾਮ ਲਗਾਇਆ ਗਿਆ। ਪਰ ਜਦੋਂ ਜਾਂਚ ਹੋਈ ਤਾਂ ਉਸ ਵਿੱਚ ਕੋਈ ਗ਼ਲਤੀ ਪ੍ਰਾਪਤ ਨਹੀਂ ਹੋਈ। ਇਸ ਦੇ ਨਾਲ ਪਾਣੀ ਦੀ ਖ਼ਰੀਦ ਦੇ 2 ਬਿੱਲਾਂ ਨੂੰ ਝੂਠਾ ਦੱਸਿਆ ਗਿਆ ਸੀ, ਪਰ ਜਾਂਚ ਕਰਤਾ ਨੇ ਉਸ ਨੂੰ ਵੀ ਸਹੀ ਪਾਇਆ।

The post DSGMC ਦੇ ਸਾਬਕਾ ਪ੍ਰਧਾਨ ਜੀਕੇ ’ਤੇ ਗੋਲਕ ਚੋਰੀ ਮਾਮਲੇ ’ਚ FIR ਦਰਜ, ਲਿਖਿਆ- ‘ਸ਼ਰਮ ਕਰੋ’ appeared first on Daily Post Punjabi.

DSGPC ਗੁਰੂਘਰਾਂ ’ਚ ਸੇਵਾ ਨਿਭਾ ਰਹੇ 2500 ਮੁਲਾਜ਼ਮਾਂ ਦਾ ਕਰਵਾਏਗੀ ਜੀਵਨ ਬੀਮਾ
DSGPC will provide life insurance : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਵਿਡ-19 ਸੰਕਟ ਦੌਰਾਨ ਆਪਣੇ ਵੱਖ-ਵੱਖ ਗੁਰੂਘਰਾਂ ਵਿਚ ਸੇਵਾ ਨਿਭਾ ਰਹੇ 2500 ਮੁਲਾਜ਼ਮਾਂ ਦਾ ਜੀਵਨ ਬੀਮਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 2500 ਮੁਲਾਜ਼ਮ ਜਿਨ੍ਹਾਂ ਵਿਚ ਸੇਵਾਦਾਰ, ਰਾਗੀ, ਸੁਰੱਖਿਆ ਅਮਲੇ ਦੇ ਮੈਂਬਰ ਇਸ ਵੇਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਇਨ੍ਹਾਂ ਸਾਰਿਆਂ ਦਾ 2 ਲੱਖ ਰੁਪਏ ਹਰੇਕ ਦਾ ਜੀਵਨ ਬੀਮਾ ਕਰਵਾਇਆ ਜਾਏਗਾ ਤੇ ਇਸ ਬੀਮੇ ਅਧੀਨ ਕੋਰੋਨਾ ਜਾਂ ਹੋਰ ਭਿਆਨਕ ਬੀਮਾਰੀ ਜਾਂ ਫਿਰ ਕਿਸੇ ਹਾਦਸੇ ਵਿਚ ਮੌਤ ਹੋਣ ਦੀ ਸੂਰਤ ਵਿਚ ਬੀਮਾ ਰਾਸ਼ੀ ਪਰਿਵਾਰ ਨੂੰ ਮਿਲ ਸਕੇਗੀ। ਇਨ੍ਹਾਂ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਪਿਛਲੇ ਤਕਰੀਬਨ ਦੋ ਮਹੀਨਿਆਂ ਦੌਰਾਨ ਸੰਕਟ ਦੇ ਸਮੇਂ ਮਨੁੱਖਤਾ ਦੀ ਵਿਲੱਖਣ ਸੇਵਾ ਕੀਤੀ ਹੈ।

DSGPC will provide life insurance

ਸਿਰਸਾ ਨੇ ਅੱਗੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਸਮਝਦੀ ਹੈ ਕਿ ਇਨ੍ਹਾਂ ਮਲਾਜ਼ਮਾਂ ਦਾ ਜੀਵਨ ਬੀਮਾ ਕਰਵਾਉਣਾ ਉਸ ਦੀ ਜ਼ਿੰਮੇਵਾਰੀ ਹੈ ਤੇ ਇਨ੍ਹਾਂ ਵੱਲੋਂ ਕੋਵਿਡ-19 ਸੰਕਟ ਵੇਲੇ ਦਿੱਤੀਆਂ ਸੇਵਾਵਾਂ ਲਈ ਇਨ੍ਹਾਂ ਦਾ ਧੰਨਵਾਦ ਕਰਨ ਵਾਸਤੇ ਇਹ ਸਭ ਬਿਹਤਰੀਨ ਤਰੀਕਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਹ ਮੁਲਾਜ਼ਮ ਦਿੱਲੀ ਗੁਰਦੁਆਰਾ ਕਮੇਟੀ ਦੀ ਰੀੜ੍ਹ ਦੀ ਹੱਡੀ ਹਨ ਤੇ ਇਹ ਬਹੁਤ ਲਾਜ਼ਮੀ ਹੋ ਜਾਂਦਾ ਹੈ ਕਿ ਇਨ੍ਹਾਂ ਦਾ ਜੀਵਨ ਬੀਮਾ ਕਰਵਾਇਆ ਜਾਵੇ ਤਾਂਜੋ ਕਿਸੇ ਤਰ੍ਹਾਂ ਦੀ ਵੀ ਅਣਸੁਖਾਵੀਂ ਘਟਨਾ ਹੋਣ ’ਤੇ ਇਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲੱਖਾਂ ਲੋਕਾਂ ਲਈ ਲੰਗਰ ਬਣਾਉਣ ਤੇ ਉਨ੍ਹਾਂ ਤੱਕ ਪਹੁੰਚਾਉਣ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਧੰਨਵਾਦ ਕਰਨ ਲਈ ਸਾਡੇ ਕੋਲ ਸ਼ਬਦ ਨਹੀਂ ਹਨ।

DSGPC will provide life insurance

ਉਨ੍ਹਾਂ ਕਿਹਾ ਕਿ ਬਾਵੇਂ ਵੱਖ-ਵੱਖ ਸਰਕਾਰਾਂ ਨੇ ਫਰੰਟ ਵਾਰੀਅਰਜ਼ ਦੀ ਮਦਦ ਉਨ੍ਹਾਂ ਦੇ ਜੀਵਨ ਬੀਮੇ ਕਰਵਾ ਕੇ ਕੀਤੀ ਹੈ ਪਰ ਅਜਿਹੇ ਵਿਅਕਤੀ ਜੋ ਫਰੰਟ ਵਾਰੀਅਰਜ਼ ਹੀ ਹਨ ਤੇ ਲੋਕਾਂ ਨੂੰ ਲੰਗਰ ਛਕਾਉਣ ਦੇ ਨਾਲ-ਨਾਲ ਦਿੱਲੀ ਕਮੇਟੀ ਦੀਆਂ ਵੱਖ-ਵੱਖ ਸਰਾਵਾਂ ਵਿਚ ਠਹਿਰੇ ਮੈਡੀਕਲ ਸਟਾਫ ਨੂੰ ਵੀ ਜ਼ਰੂਰੀ ਸੇਵਾਵਾਂ ਦੇ ਰਹੇ ਹਨ, ਵਾਸਤੇ ਕੋਈ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਆਪਣੇ ਇਨ੍ਹਾਂ ਸਾਰੇ ਫਰੰਟ ਵਾਰੀਅਰਜ਼ ਲਈ ਜੀਵਨ ਬੀਮਾ ਕਰਵਾਏਗੀ।

The post DSGPC ਗੁਰੂਘਰਾਂ ’ਚ ਸੇਵਾ ਨਿਭਾ ਰਹੇ 2500 ਮੁਲਾਜ਼ਮਾਂ ਦਾ ਕਰਵਾਏਗੀ ਜੀਵਨ ਬੀਮਾ appeared first on Daily Post Punjabi.