employees pensioners protest Archives - Daily Post Punjabi

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਤਿੱਖੀ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ
ਸ਼ੁੱਕਰਵਾਰ ਨੂੰ ਸਥਾਨਕ ਐਸ. ਡੀ. ਐਮ . ਦੇ ਦਫਤਰ ਸਾਹਮਣੇ ਤਹਿਸੀਲ ਦੇ ਵੱਖ ਵੱਖ ਵਿਭਾਗਾਂ ਦੇ ਦਰਜਾ ਤਿੰਨ, ਦਰਜਾ ਚਾਰ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ ਤੇ ਰੋਸ ਰੈਲੀ ਕੀਤੀ। ਇਸ ਐਕਸ਼ਨ ਦਾ ਸੱਦਾ ਪੰਜਾਬ ਯੂ ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤਾ ਗਿਆ ਸੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਅਧਿਆਪਕ ਆਗੂ ਸੁਰਿੰਦਰ ਕੁਮਾਰ ਪੁਆਰੀ, ਕਰਨੈਲ ਫਿਲੌਰ, ਮੁਲਾਜ਼ਮ ਆਗੂ ਤਜਿੰਦਰ ਸਿੰਘ, ਸੁਖਨਿੰਦਰ ਕੌਰ ਆਸ਼ਾ ਵਰਕਰ, ਕਮਲਜੀਤ ਕੌਰ MDM, ਸੰਜੀਵ ਕੁਮਾਰ ਬਿਜਲੀ ਬੋਰਡ, ਬਲਵਿੰਦਰਪਾਲ ਪੈਨਸ਼ਨਰ, ਹਰਜਿੰਦਰ ਸਿੰਘ ਕੰਪਿਊਟਰ ਅਧਿਆਪਕ, ਪ੍ਰੇਮਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਮੰਤਰੀਆਂ ਅਤੇ ਅਧਿਕਾਰੀਆਂ ਦੀ ਕਮੇਟੀ ਨਾਲ ਚੌਥੇ ਗੇੜ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਬਜਾਏ ਮੰਤਰੀਆਂ ਵੱਲੋਂ ਗੈਰ ਸੰਜੀਦਾ ਅਤੇ ਧੌਂਸਬਾਜੀ ਵਾਲਾ ਰਵੱਈਆ ਅਪਨਾਉਣ ਅਤੇ ਚੱਲਦੀ ਮੀਟਿੰਗ ਵਿੱਚੋਂ ਉਠ ਕੇ ਚਲੇ ਜਾਣਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੰਤਰੀਆਂ ਤੇ ਅਧਿਕਾਰੀਆਂ ਦੇ ਇਸ ਰਵੱਈਏ ਖ਼ਿਲਾਫ਼ ਮੁਲਾਜ਼ਮ ਤੇ ਪੈਨਸ਼ਨਰ ਵਰਗ ਵਿਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਖ਼ਾਮੀਆਂ ਬਾਰੇ ਫਰੰਟ ਦੇ ਆਗੂਆਂ ਦੀਆਂ ਦਲੀਲਾਂ ਸੁਣਨ ਦੀ ਬਜਾਏ ਸਿਰਫ ਆਪਣੀ ਜਿੱਦ ‘ਤੇ ਅੜੇ ਰਹਿਣਾ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਮਾਣ ਭੱਤੇ-ਇੰਸੈਂਟਿਵ ‘ਤੇ ਕੰਮ ਕਰਦੇ ਵਰਗਾਂ ਬਾਰੇ ਗੱਲ ਕਰਨ ਤੋਂ ਵੀ ਇਨਕਾਰੀ ਹੋਣਾ ਸਾਬਤ ਕਰਦਾ ਹੈ ਕਿ ਕੈਪਟਨ ਸਰਕਾਰ ਵੀ ਮੋਦੀ ਸਰਕਾਰ ਵਾਂਗ ਸੰਘਰਸ਼ੀ ਲੋਕਾਂ ਦਾ ਸਬਰ ਪਰਖਣਾ ਚਾਹੁੰਦੀ ਹੈ।

ਆਗੂਆਂ ਨੇ ਫਿਲੌਰ ਤਹਿਸੀਲ ਦੀ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਐਕਸ਼ਨ ਨੂੰ ਸਫਲ ਬਣਾਉਣ ‘ਤੇ ਇਸ ਤੋਂ ਬਾਅਦ 20 ਅਗਸਤ ਜ਼ਿਲ੍ਹਾ ਪੱਧਰ ਤੇ ਹੋਣ ਵਾਲੇ ਐਕਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਨ ਲਈ ਮਜਬੂਰ ਕਰਨ ।ਬੁਲਾਰਿਆਂ ਨੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਦੇ ਇਸ ਰਵੱਈਏ ਵਿਰੁੱਧ ਆਪਣੇ ਰੋਸ ਦਾ ਪ੍ਰਗਟਾਵਾ ਕਰਨ ਲਈ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਕਮਰਾਨ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਬੂਟਾ ਰਾਮ ਮਸਾਣੀ, ਨਿਰਮੋਲਕ ਸਿੰਘ, ਹਰਕਮਲ ਸਿੰਘ ਸੰਧੂ, ਕੁਲਦੀਪ ਵਾਲੀਆਂ,ਮੰਗਲ ਦਾਸ, ਹਰਮੇਸ਼ ਰਾਹੀਂ, ਰਾਮ ਕ੍ਰਿਸ਼ਨ, ਗੁਰਦਿਆਲ ਕੌਰ ਪੁਆਰੀ, ਬਲਵੀਰ ਕੌਰ, ਸੁਦੇਸ਼ ਕੁਮਾਰੀ, ਜਯੋਤੀ ਬਾਲਾ, ਮੀਨੂੰ ਗੋਇਲ,ਸਮਾਇਲੀ ਬਤਰਾ ਅਤੇ ਵੱਡੀ ਗਿਣਤੀ ਵਿਚ ਅਧਿਆਪਕ, ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਸਨ।

The post ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਤਿੱਖੀ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ appeared first on Daily Post Punjabi.