Farmer dies Archives - Daily Post Punjabi

ਮਾਛੀਵਾੜਾ : ਕਣਕ ਨੂੰ ਲੱਗੀ ਅੱਗ ਬੁਝਾਉਂਦੇ ਸਮੇਂ ਕਿਸਾਨ ਦੀ ਮੌਤ, ਧੂੰਏ ਦੀ ਚਪੇਟ ‘ਚ ਆਉਣ ਕਾਰਨ ਪਿਆ ਦਿਲ ਦਾ ਦੌਰਾ
ਮਾਛੀਵਾੜਾ ਦੇ ਨੇੜ੍ਹਲੇ ਪਿੰਡ ਸਲਾਣਾ ਬੇਟ ਵਿਖੇ ਕੱਲ੍ਹ ਕਣਕ ਨੂੰ ਲੱਗੀ ਅੱਗ ਨੂੰ ਬੁਝਾਉਂਦੇ ਸਮੇਂ ਟਰੈੈਕਟਰ ਸਵਾਰ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਫਸਲ ਵੱਲ ਵਧਦੀ ਅੱਗ ਤੇ ਫੈਲੇ ਧੂੰਏ ਕਾਰਨ ਘਬਰਾਹਟ ਵਿੱਚ ਆਉਣ ਕਾਰਨ ਕਿਸਾਨ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਮ੍ਰਿਤਕ ਨੌਜਵਾਨ ਕਿਸਾਨ ਦੀ ਪਛਾਣ ਮਨਦੀਪ ਸਿੰਘ (42) ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਸਵੇਰੇ 8.30 ਵਜੇ ਸ਼ਾਟ ਸਰਕਟ ਕਾਰਨ ਖੇਤਾਂ ਵਿਚ ਖੜੇ ਨਾੜ ਨੂੰ ਅੱਗ ਲੱਗ ਗਈ। ਇਹ ਅੱਗ ਕਿਸਾਨ ਮਨਦੀਪ ਸਿੰਘ ਦੀ ਖੜ੍ਹੀ ਕਣਕ ਫਸਲ ਵੱਲ ਵਧਦੀ ਜਾ ਰਹੀ ਸੀ ਜਿਸ ਕਾਰਨ ਉਹ ਟ੍ਰੈਕਟਰ ਲੈ ਕੇ ਹੋਰ ਪਿੰਡ ਵਾਸੀਆਂ ਦੀ ਮੱਦਦ ਨਾਲ ਅੱਗ ਨੂੰ ਬੁਝਾਉਣ ਵਿਚ ਲੱਗ ਗਿਆ। ਇਸ ਦੌਰਾਨ ਅੱਗ ਬੁਝਾਉਂਦਿਆਂ ਟ੍ਰੈਕਟਰ ਸਵਾਰ ਮਨਦੀਪ ਸਿੰਘ ਨੇ ਜਦੋਂ ਆਪਣੀ ਕਣਕ ਨੂੰ ਚਪੇਟ ਵਿਚ ਆਉਂਦਿਆਂ ਦੇਖਿਆ ਤਾਂ ਉਹ ਧੂੰਏ ਦੀ ਪ੍ਰਵਾਹ ਕੀਤੇ ਬਿਨ੍ਹਾਂ ਉਸ ਨੂੰ ਬੁਝਾਉਣ ਲੱਗ ਪਿਆ। ਅੱਗ ਬੁਝਾਉਣ ਸਮੇਂ ਆਪਣੀ ਫਸਲ ਨੂੰ ਬਚਾਉਂਦਿਆਂ ਅਤੇ ਧੂੰਏ ਦੀ ਚਪੇਟ ਵਿਚ ਆਉਣ ਕਾਰਨ ਉਹ ਘਬਰਾਹਟ ਵਿਚ ਆ ਗਿਆ ਜਿਸ ਨੂੰ ਦਿਲ ਦਾ ਦੌਰਾ ਪੈ ਗਿਆ।

ਪਿੰਡ ਵਾਸੀਆਂ ਵਲੋਂ ਮੌਕੇ ’ਤੇ ਕਿਸਾਨ ਮਨਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਲਾਜ ਲਈ ਤੁਰੰਤ ਹਸਪਤਾਲ ਲਿਆਂਦਾ ਗਿਆ ਪਰ ਉਸਦੀ ਮੌਤ ਹੋ ਚੁੱਕੀ ਸੀ। ਜਦੋਂ ਪਿੰਡ ਵਿਚ ਉਸਦੀ ਮੌਤ ਦੀ ਖ਼ਬਰ ਪੁੱਜੀ ਤਾਂ ਸੋਗ ਦੀ ਲਹਿਰ ਦੌੜ ਗਈ ਕਿਉਂਕਿ ਨੌਜਵਾਨ ਮਨਦੀਪ ਸਿੰਘ ਦੇ 2 ਛੋਟੇ-ਛੋਟੇ ਬੱਚੇ ਹਨ ਜਦਕਿ ਉਸਦੇ ਪਿਤਾ ਦੀ ਡੇਢ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਘਰ ਵਿਚ ਵਿਧਵਾ ਮਾਂ, ਪਤਨੀ ਤੇ ਬੱਚਿਆਂ ਦਾ ਰੋ-ਰੋ ਬੁਰਾ ਹਾਲ ਸੀ।

ਕਿਸਾਨ ਮਨਦੀਪ ਸਿੰਘ ਵਲੋਂ ਕਣਕ ਨੂੰ ਅੱਗ ਤੋਂ ਬਚਾਉਂਦਿਆਂ ਹੋਈ ਮੌਤ ਦੀ ਸੂਚਨਾ ਮਿਲਦੇ ਹੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਜਿੱਥੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਸਰਕਾਰ ਤੋਂ ਵੀ ਮੰਗ ਕੀਤੀ ਕਿ ਇਸ ਦਰਦਨਾਕ ਹਾਦਸੇ ਵਿਚ ਕਿਸਾਨ ਮਨਦੀਪ ਸਿੰਘ ਦੀ ਮੌਤ ਹੋਣਾ ਬਹੁਤ ਮੰਦਭਾਗਾ ਹੈ ਅਤੇ ਉਸਦੇ ਪਰਿਵਾਰ ਨੂੰ ਵੱਧ ਤੋਂ ਵੱਧ ਮੁਆਵਜਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਪਿੰਡ ਸਲਾਣਾ ਬੇਟ ਵਿਖੇ 2 ਨਾਜ਼ੁਕ ਸਥਾਨ ਹਨ ਜਿੱਥੇ ਸ਼ਾਟ ਸਰਕਟ ਕਾਰਨ ਹਰ ਸਾਲ ਅੱਗ ਲੱਗਦੀ ਹੈ ਜਿਸ ਲਈ ਬਿਜਲੀ ਵਿਭਾਗ ਨੂੰ ਹਾਦਸਿਆਂ ਤੋਂ ਬਚਾਅ ਲਈ ਇੱਥੇ ਤੁਰੰਤ ਢੁੱਕਵੇਂ ਕਦਮ ਉਠਾਉਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ’ਚ ਲੋਕਾਂ ਨੂੰ ਸਤਾਏਗੀ ਗਰਮੀ; 4 ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਵਧੇਗਾ ਤਾਪਮਾਨ

ਕਿਸਾਨ ਮਨਦੀਪ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਰਾਜੇਸ਼ ਕੁਮਾਰ ਅਹੂਜਾ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨ ਆਪਣੀ ਫਸਲ ਵੱਲ ਅੱਗ ਨੂੰ ਵਧਦਾ ਦੇਖ ਤੇ ਧੂੰਏ ਕਾਰਨ ਘਬਰਾਹਟ ਵਿਚ ਆ ਗਿਆ ਜਿਸ ਕਾਰਨ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਮਾਮਲੇ ਦੀ ਸਾਰੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ ਅਤੇ ਡਿਪਟੀ ਕਮਿਸ਼ਨਰ ਵਲੋਂ ਜੋ ਵੀ ਹਦਾਇਤਾਂ ਆਉਣਗੀਆਂ ਉਸ ਦੇ ਅਧਾਰ ’ਤੇ ਪੀੜ੍ਹਤ ਪਰਿਵਾਰ ਨੂੰ ਮੁਆਵਜਾ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਛੀਵਾੜਾ : ਕਣਕ ਨੂੰ ਲੱਗੀ ਅੱਗ ਬੁਝਾਉਂਦੇ ਸਮੇਂ ਕਿਸਾਨ ਦੀ ਮੌਤ, ਧੂੰਏ ਦੀ ਚਪੇਟ ‘ਚ ਆਉਣ ਕਾਰਨ ਪਿਆ ਦਿਲ ਦਾ ਦੌਰਾ appeared first on Daily Post Punjabi.

ਸੁਲਤਾਨਪੁਰ ਲੋਧੀ : ਅਚਾਨਕ ਗੋਲੀ ਲੱਗਣ ਨਾਲ ਕਿਸਾਨ ਦੀ ਹੋਈ ਮੌਤ, ਬੈਡਰੂਮ ‘ਚੋਂ ਮਿਲੀ ਦੇਹ
ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਚੱਕ ਪੱਤੀ ਬਾਲੂ ਬਹਾਦੁਰ ਵਿੱਚ ਲਾਇਸੰਸੀ 12 ਬੋਰ ਦੀ ਰਾਈਫ਼ਲ ਵਿੱਚੋਂ ਅਚਾਨਕ ਗੋਲੀ ਚੱਲਣ ਨਾਲ ਇੱਕ ਕਿਸਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਕਾਰ ਸਿੰਘ ਪੁੱਤਰ ਚੈਨ ਸਿੰਘ (ਉਮਰ ਕਰੀਬ 60 ਸਾਲ) ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਘਟਨਾ ਵੇਲੇ ਮ੍ਰਿਤਕ ਆਪਣੇ ਘਰ ਵਿੱਚ ਆਪਣੀ ਪਤਨੀ ਨਾਲ ਇਕੱਲਾ ਮੌਜੂਦ ਸੀ। ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਤਨੀ ਨੇ ਹੋਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਬਲਕਾਰ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਉਸਦੇ ਬੈਡਰੂਮ ਵਿੱਚੋਂ ਮਿਲੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਵਿਆਹੀ ਹੋਈ ਹੈ, ਜਦਕਿ ਦੋਵੇਂ ਲੜਕੇ ਵਿਦੇਸ਼ ਰਹਿੰਦੇ ਹਨ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਸਾਂਬਾ ‘ਚ ਫੌਜੀ ਕੈਂਪ ਦੇ ਅੰਦਰ ਹੋਈ ਗੋ.ਲੀਬਾ/ਰੀ, ਫੌਜ ਦੇ JCO ਦੀ ਗਈ ਜਾ/ਨ

ਪਰਿਵਾਰ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ਉੱਤੇ ਕੋਈ ਸ਼ੱਕ ਨਹੀਂ ਹੈ ਅਤੇ ਇਹ ਮੌਤ ਲਾਇਸੰਸੀ ਰਾਈਫ਼ਲ ਵਿਚੋਂ ਅਚਾਨਕ ਗੋਲੀ ਚੱਲਣ ਕਾਰਨ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਕਬੀਰਪੁਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਲਤਾਨਪੁਰ ਲੋਧੀ : ਅਚਾਨਕ ਗੋਲੀ ਲੱਗਣ ਨਾਲ ਕਿਸਾਨ ਦੀ ਹੋਈ ਮੌਤ, ਬੈਡਰੂਮ ‘ਚੋਂ ਮਿਲੀ ਦੇਹ appeared first on Daily Post Punjabi.