Farmer Unions Likely To Decide Archives - Daily Post Punjabi

ਕਿਸਾਨ ਅੰਦੋਲਨ: ਕੇਂਦਰ ਸਰਕਾਰ ਨਾਲ ਗੱਲਬਾਤ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਅੱਜ ਕਰਨਗੀਆਂ ਫੈਸਲਾ
Farmer Unions Likely To Decide: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਪੱਤਰ ਭੇਜਿਆ ਗਿਆ ਹੈ।

Farmer Unions Likely To Decide

ਇਸ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁਝ ਵੀ ਨਵਾਂ ਨਹੀਂ ਹੈ । ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਲੱਗਦੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਅਗਲੇ ਕਦਮ ਲਈ ਮੰਗਲਵਾਰ ਯਾਨੀ ਕਿ ਅੱਜ ਬੈਠਕ ਕੀਤੀ ਜਾਵੇਗੀ ।

Farmer Unions Likely To Decide

ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਐਤਵਾਰ ਨੂੰ ਤਕਰੀਬਨ 40 ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਇੱਕ ਪੱਤਰ ਲਿਖਿਆ ਹੈ ਤਾਂ ਜੋ ਉਨ੍ਹਾਂ ਨੂੰ ਕਾਨੂੰਨ ਵਿੱਚ ਸੋਧ ਕਰਨ ਦੀ ਪੂਰਵ ਪ੍ਰਸਤਾਵ ਬਾਰੇ ਆਪਣੀ ਖਦਸ਼ਾ ਬਾਰੇ ਦੱਸ ਦਿੱਤਾ ਜਾਵੇ ਅਤੇ ਗੱਲਬਾਤ ਦੇ ਅਗਲੇ ਪੜਾਅ ਲਈ ਇੱਕ ਢੁੱਕਵੀਂ ਤਰੀਕ ਤੈਅ ਕੀਤੀ ਜਾਵੇ ਤਾਂ ਕਿ ਜਲਦ ਹੀ ਅੰਦੋਲਨ ਖਤਮ ਹੋ ਸਕੇ।

ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਦੌਰ ਦੀ ਗੱਲਬਾਤ ਤੋਂ ਬਾਅਦ 9 ਦਸੰਬਰ ਨੂੰ ਗੱਲਬਾਤ ਮੁਲਤਵੀ ਕਰ ਦਿੱਤੀ ਗਈ ਸੀ ਕਿਉਂਕਿ ਕਿਸਾਨ ਯੂਨੀਅਨਾਂ ਨੇ ਕਾਨੂੰਨਾਂ ਵਿੱਚ ਸੋਧ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ਜਾਰੀ ਰੱਖਣ ਲਈ ਲਿਖਤੀ ਭਰੋਸਾ ਦੇਣ ਦੇ ਕੇਂਦਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਦੇਖੋ: ਜ਼ੀਰੇ ਤੋਂ ਸਾਈਕਲ ‘ਤੇ ਦਿੱਲੀ ਪਹੁੰਚੇ ਨੌਜਵਾਨ ਦਾ ਕਿਸਾਨ ਵੀਰਾਂ ਨੇ ਕੀਤਾ ਸਵਾਗਤ, ਮੋਦੀ ਨੂੰ ਪਾਈਆਂ ਲਾਹਣਤਾਂ

The post ਕਿਸਾਨ ਅੰਦੋਲਨ: ਕੇਂਦਰ ਸਰਕਾਰ ਨਾਲ ਗੱਲਬਾਤ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਅੱਜ ਕਰਨਗੀਆਂ ਫੈਸਲਾ appeared first on Daily Post Punjabi.