Farmers Protest LIVE Archives - Daily Post Punjabi

ਫੈਸਲੇ ਦਾ ਦਿਨ: ਕੀ 40 ਦਿਨਾਂ ਤੋਂ ਦਿੱਲੀ ਘੇਰੀ ਬੈਠੇ ਕਿਸਾਨ ਅੱਜ ਚੁੱਕਣਗੇ ਧਰਨਾ? ਪੜ੍ਹੋ ਜਰੂਰੀ ਅਪਡੇਟ
Farmers Protest LIVE: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ  ਦਾ ਅੰਦੋਲਨ ਕੜਕਦੀ ਠੰਡ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ 4 ਜਨਵਰੀ ਯਾਨੀ ਕਿ ਅੱਜ 8ਵੇਂ ਗੇੜ ਦੀ ਮੀਟਿੰਗ ਹੋਣੀ ਹੈ। ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਵਿਗਿਆਨ ਭਵਨ ਵਿੱਚ ਦੁਪਹਿਰ 2 ਵਜੇ ਹੋਵੇਗੀ।

Farmers Protest LIVE

ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਅਜਿਹੇ ਖਰਾਬ ਮੌਸਮ ਵਿੱਚ ਆਪਣੇ ਪਰਿਵਾਰ ਤੋਂ ਦੂਰ ਸੜਕਾਂ ‘ਤੇ ਬੈਠੇ ਹਾਂ। ਅਸੀਂ ਉਮੀਦ ਕਰ ਰਹੇ ਹਾਂ ਕਿ ਸੋਮਵਾਰ ਨੂੰ ਸਰਕਾਰ ਸਾਡੀਆਂ ਮੰਗਾਂ ਮੰਨ ਲਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਦਸੰਬਰ ਨੂੰ 7ਵੇਂ ਗੇੜ ਦੀ ਮੀਟਿੰਗ ਹੋਈ ਸੀ। ਇਸ ਬੈਠਕ ਵਿੱਚ ਕਿਸਾਨਾਂ ਦੇ ਚਾਰ ਪ੍ਰਸਤਾਵਾਂ ਵਿਚੋਂ ਦੋ ‘ਤੇ ਸਹਿਮਤੀ ਬਣ ਗਈ ਸੀ । ਇਸ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਸੀ ਕਿ ਵਾਤਾਵਰਣ ਆਰਡੀਨੈਂਸ ‘ਤੇ ਸਹਿਮਤੀ ਹੋ ਗਈ ਹੈ। ਇਸ ਸਥਿਤੀ ਵਿੱਚ, ਪਰਾਲੀ ਸਾੜਨਾ ਹੁਣ ਕੋਈ ਗੁਨਾਹ ਨਹੀਂ ਹੈ। ਨਾਲ ਹੀ, ਬਿਜਲੀ ਬਿੱਲ ਦਾ ਮੁੱਦਾ ਵੀ ਹੁਣ ਹੱਲ ਹੋ ਗਿਆ ਹੈ। ਦੋ ਮੁੱਦਿਆਂ ਜਿਨ੍ਹਾਂ ‘ਤੇ ਸਹਿਮਤੀ ਨਹੀਂ ਬਣ ਸਕੀ ਉਹ ਹਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਐਮਐਸਪੀ। ਜਿਸ ਕਾਰਨ ਅੱਜ ਇਨ੍ਹਾਂ ਦੋਵਾਂ ਮੁੱਦਿਆਂ ‘ਤੇ ਫਿਰ ਵਿਚਾਰ-ਵਟਾਂਦਰੇ ਹੋਣੇ ਹਨ ।

Farmers Protest LIVE

ਉੱਥੇ ਹੀ ਦੂਜੇ ਪਾਸੇ ਅਖਿਲ ਭਾਰਤੀ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (AIKSCC) ਦੇ ਵਰਕਿੰਗ ਸਮੂਹ ਨੇ ਕਿਹਾ ਕਿ ਇਸ ਨਵੇਂ ਸਾਲ ਵਿੱਚ ਲੱਖਾਂ ਕਿਸਾਨਾਂ ਨੇ ਇੱਕ ਵਚਨ ਲਿਆ ਹੈ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਨਗੇ ਅਤੇ ਦੇਸ਼ ਵਿੱਚ ਵੱਧ ਰਹੀ ਭੁੱਖਮਰੀ ਦਾ ਵਿਰੋਧ ਕਰਨਗੇ । ਕਿਸਾਨਾਂ ਨੇ ਇਹ ਵਾਅਦਾ ਕੀਤਾ ਹੈ ਕਿ ਜਦੋਂ ਤੱਕ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਪ੍ਰੇਰਣਾ ਸਦਕਾ ਕੇਂਦਰ ਦੇ ਤਿੰਨ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਹ ਉਦੋਂ ਤੱਕ ਅਣਮਿਥੇ ਸਮੇਂ ਲਈ ਅੰਦੋਲਨ ਲਗਾਤਾਰ ਚਲਾਉਣਗੇ ।

ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗੱਲਬਾਤ ਵਿੱਚ ਕੁਝ ਵਧੀਆ ਨਤੀਜੇ ਮਿਲਣ ਦੀ ਉਮੀਦ ਜਤਾਈ ਹੈ। ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਕੋਈ ਜੋਤਸ਼ੀ ਨਹੀਂ ਹੈ ਜੋ ਇਹ ਦੱਸ ਸਕਦਾ ਹੈ ਕਿ ਵਿਰੋਧ ਕਰ ਰਹੇ ਕਿਸਾਨਾਂ ਨਾਲ ਹੋਣ ਵਾਲੀ ਬੈਠਕ ਆਖਰੀ ਹੋਵੇਗੀ।

ਇਹ ਵੀ ਪੜ੍ਹੋ: ਕਾਰਗਿਲ ‘ਚ ਪਾਕਿ ਨੂੰ ਧੂਲ ਚਟਾਉਣ ਵਾਲੇ ਇਹ ਯੋਧੇ ਅੱਜ ਡਟੇ ਨੇ ਦਿੱਲੀ ਮੋਰਚੇ ‘ਤੇ, ਕਿਵੇਂ ਹਾਰ ਜਾਊ ਪੰਜਾਬ !

The post ਫੈਸਲੇ ਦਾ ਦਿਨ: ਕੀ 40 ਦਿਨਾਂ ਤੋਂ ਦਿੱਲੀ ਘੇਰੀ ਬੈਠੇ ਕਿਸਾਨ ਅੱਜ ਚੁੱਕਣਗੇ ਧਰਨਾ? ਪੜ੍ਹੋ ਜਰੂਰੀ ਅਪਡੇਟ appeared first on Daily Post Punjabi.

ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫਿਰ ਹੋਵੇਗੀ ਗੱਲਬਾਤ, ਕੀ ਨਵੇਂ ਸਾਲ ਤੋਂ ਪਹਿਲਾਂ ਬਣੇਗੀ ਗੱਲ?
Farmers protest live: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 35ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਵੇਗੀ।  ਅੱਜ ਦੁਪਹਿਰ 2 ਵਜੇ ਕਿਸਾਨਾਂ ਦੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਹੋਵੇਗੀ। ਸਰਜਰਨ ਨਾਲ ਗੱਲਬਾਤ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਆਪਣੇ 4 ਮੁੱਦੇ ਗਿਣਾ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਗੱਲਬਾਤ ਸਿਰਫ਼ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੇ MSP ਦੀ ਕਾਨੂੰਨੀ ਗਰੰਟੀ ਦੇਣ ‘ਤੇ ਹੀ ਹੋਵੇਗੀ।

Farmers protest live

ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਕਈ ਵਾਰ ਕਿਹਾ ਜਾ ਚੁੱਕਿਆ ਹੈ ਕਿ ਉਹ ਇਨ੍ਹਾਂ ਖੇਤੀਬਾਦੀਆਂ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਕਿਸਾਨਾਂ ਨਾਲ ਗੱਲਬਾਤ ਤੋਂ ਇੱਕ ਦਿਨ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ, ਪੀਊਸ਼ ਗੋਇਲ ਵਿਚਾਲੇ ਲੰਬੇ ਸਮੇਂ ਦੀ ਗੱਲਬਾਤ ਹੋਈ, ਜਿਸ ਵਿੱਚ ਉਨ੍ਹਾਂ ਵੱਲੋਂ ਇਸ ਮੁਲਾਕਾਤ ਸਬੰਧੀ ਰਣਨੀਤੀ ਬਣਾਈ ਗਈ।

ਇਸ ਮਾਮਲੇ ਵਿੱਚ ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਜੇ ਸਰਕਾਰ ਇਸ ਸਾਲ ਗੱਲਬਾਤ ਨਾਲ ਹੱਲ ਕੱਢ ਲੈਂਦੀ ਹੈ ਤਾਂ ਠੀਕ ਹੋਵੇਗਾ ਨਹੀਂ ਤਾਂ ਉਨ੍ਹਾਂ ‘ਤੇ ਅਗਲਾ ਸਾਲ ਭਾਰੀ ਪੈ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਨੇ ਗੱਲਬਾਤ ਦੇ ਮੱਦੇਨਜ਼ਰ ਪ੍ਰਸਤਾਵਿਤ ਟਰੈਕਟਰ ਰੈਲੀ 30 ਦਸੰਬਰ ਨੂੰ ਮੁਲਤਵੀ ਕਰ ਦਿੱਤੀ ਹੈ । ਕਿਸਾਨ ਆਗੂ ਨੇ ਦੱਸਿਆ ਕਿ ਰੈਲੀ ਅਤੇ ਗੱਲਬਾਤ ਆਪਸ ਵਿੱਚ ਨਾ ਟਕਰਾਏ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਹੁਣ ਸਿੰਘੂ ਅਤੇ ਟਿਕਰੀ ਬਾਰਡਰ ਤੋਂ ਕੁੰਡਲੀ-ਮਾਨੇਸਰ-ਪਲਵਲ ਹਾਈਵੇ ਤੱਕ 31 ਦਸੰਬਰ ਨੂੰ ਟਰੈਕਟਰ ਰੈਲੀ ਕੱਢੀ ਜਾਵੇਗੀ ।

ਇਹ ਵੀ ਦੇਖੋ: ਲੱਖੇ ਸਿਧਾਣੇ ਦਾ ਪਿਆ ਸਟੇਜ ਸੈਕਟਰੀ ਨਾਲ ਪੇਚਾ, ਹੇਠਾਂ ਉਤਰਿਆ ਤਾਂ ਪੈ ਗਿਆ ਘੇਰਾ,ਦੇਖੋ LIVE

The post ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫਿਰ ਹੋਵੇਗੀ ਗੱਲਬਾਤ, ਕੀ ਨਵੇਂ ਸਾਲ ਤੋਂ ਪਹਿਲਾਂ ਬਣੇਗੀ ਗੱਲ? appeared first on Daily Post Punjabi.

ਕਿਸਾਨ ਅੰਦੋਲਨ: ਕਿਸਾਨਾਂ ਨੇ ਜਾਮ ਕੀਤਾ ਦਿੱਲੀ-ਕੌਸ਼ਾਂਬੀ ਰੋਡ, ਪੁਲਿਸ ‘ਤੇ ਸਪਲਾਈ ਰੋਕਣ ਦਾ ਲਗਾਇਆ ਦੋਸ਼
Farmers Protest LIVE: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਵੀਰਵਾਰ ਨੂੰ 15ਵਾਂ ਦਿਨ ਹੈ । ਕਿਸਾਨ 3 ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਡਟੇ ਹੋਏ ਹਨ । ਇਸਦੇ ਨਾਲ ਹੀ ਕਿਸਾਨਾਂ ਨੇ ਦਿੱਲੀ-ਜੈਪੁਰ ਤੇ ਦਿੱਲੀ-ਆਗਰਾ ਹਾਈਵੇ ਨੂੰ ਬਲਾਕ ਕਰਨ ਦਾ ਐਲਾਨ ਕੀਤਾ ਹੈ। ਇੱਥੇ ਹੀ 12 ਦਸੰਬਰ ਨੂੰ ਟੋਲ ਪਲਾਜ਼ਾ ਫ੍ਰੀ ਕਰ ਦਿੱਤੇ ਜਾਣਗੇ। ਇੰਨਾ ਹੀ ਨਹੀਂ 14 ਦਸੰਬਰ ਨੂੰ ਦੇਸ਼ ਵਿੱਚ ਜ਼ਿਲ੍ਹਾ ਮੁੱਖ ਦਫਤਰਾਂ ਦੇ ਬਾਹਰ ਵੀ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।  ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਦੇ ਮੱਦੇਨਜ਼ਰ ਅੱਜ ਕਿਸਾਨਾਂ ਨੇ ਦਿੱਲੀ ਤੋਂ ਕੌਸ਼ਾਂਬੀ ਵੱਲ ਜਾਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕਿਸਾਨਾਂ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਹੜਾ ਟਰੱਕ ਫਲ ਵੰਡ ਰਿਹਾ ਸੀ ਪੁਲਿਸ ਵੱਲੋਂ ਉਸਨੂੰ ਜਬਤ ਕਰ ਲਿਆ ਗਿਆ ਹੈ ।

Farmers Protest LIVE

ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਅੰਦੋਲਨ ਹੋਰ ਵੀ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੁਆਇੰਟ ਸੈਕਟਰੀ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਾਡਾ ਅੰਦੋਲਨ ਹੋਰ ਤੇਜ਼ ਹੋ ਜਾਵੇਗਾ । ਇਹ ਅੰਦੋਲਨ ਦੇਸ਼ ਭਰ ਵਿੱਚ ਚੱਲੇਗਾ । ਇਸ ਤੋਂ ਇਲਾਵਾ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਧਰਨੇ ਦਿੱਤੇ ਜਾਣਗੇ । ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਸਾਰੇ ਤਿੰਨ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਅਸੀਂ ਆਰਾਮ ਨਾਲ ਨਹੀਂ ਬੈਠਾਂਗੇ।

ਦੱਸ ਦੇਈਏ ਕਿ ਸਰਕਾਰ ਨਾਲ ਕਿਸਾਨਾਂ ਦੀ ਗੱਲਬਾਤ ਦੇ ਪੰਜ ਦੌਰ ਹੋ ਚੁੱਕੇ ਹਨ, ਪਰ ਉਸ ਗੱਲਬਾਤ ਵਿੱਚ ਕੋਈ ਵੀ ਸਿੱਟਾ ਨਹੀਂ ਨਿਕਲਿਆ। ਇਸ ਲਈ ਇਹ ਉਮੀਦ ਕੀਤੀ ਜਾਂਦੀ ਸੀ ਕਿ ਜਦੋਂ ਸਰਕਾਰ ਖੇਤੀਬਾੜੀ ਕਾਨੂੰਨ ਵਿੱਚ ਸੋਧ ਕਰਨ ਲਈ ਤਿਆਰ ਹੈ, ਤਾਂ ਕਿਸਾਨ ਸਹਿਮਤ ਹੋ ਸਕਦੇ ਹਨ, ਪਰ ਕਿਸਾਨ ਝੁਕਣ ਲਈ ਤਿਆਰ ਨਹੀਂ ਹਨ । ਉਹ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ।

ਇਹ ਵੀ ਦੇਖੋ: ਕੇਂਦਰ ਦੇ ਪਰਪੋਜ਼ਲ ਅਤੇ ਜੱਥੇਬੰਦੀਆਂ ਦੀ ਮੀਟਿੰਗ ਹੋ ਗਈ, ਹੁਣ ਸੁਣੋ ਬਲਬੀਰ ਸਿੰਘ ਰਾਜੇਵਾਲ Live

The post ਕਿਸਾਨ ਅੰਦੋਲਨ: ਕਿਸਾਨਾਂ ਨੇ ਜਾਮ ਕੀਤਾ ਦਿੱਲੀ-ਕੌਸ਼ਾਂਬੀ ਰੋਡ, ਪੁਲਿਸ ‘ਤੇ ਸਪਲਾਈ ਰੋਕਣ ਦਾ ਲਗਾਇਆ ਦੋਸ਼ appeared first on Daily Post Punjabi.