Farmers' protest postponed Archives - Daily Post Punjabi

ਅੰਮ੍ਰਿਤਸਰ ‘ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ, ਪ੍ਰਸ਼ਾਸਨ ਨੇ ਹੜ੍ਹ ਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ
ਹੜ੍ਹ ਅਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ 11 ਅਗਸਤ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਵਿੱਚ ਕੀਤਾ ਜਾਣ ਵਾਲਾ ਪ੍ਰਸਤਾਵਿਤ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਕਿਸਾਨ ਆਗੂਆਂ ਅਨੁਸਾਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਜਾਰੀ ਕਰਨ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਬੰਧੀ ਦੋ ਅਹਿਮ ਮੰਗਾਂ ’ਤੇ ਸਹਿਮਤੀ ਪ੍ਰਗਟ ਕੀਤੀ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਪ੍ਰਦੇਸ਼ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਅਤੇ ਗੜ੍ਹੇਮਾਰੀ ਨਾਲ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਮੰਗਾਂ ਦਾ ਹੱਲ ਨਾ ਹੋਣ ਕਾਰਨ ਜਥੇਬੰਦੀ ਵੱਲੋਂ 11 ਅਗਸਤ ਨੂੰ ਅੰਮ੍ਰਿਤਸਰ-ਦਿੱਲੀ ਮੁੱਖ ਰੇਲ ਮਾਰਗ ’ਤੇ ਮਾਨਾਂਵਾਲਾ ਵਿਖੇ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਇਸ ਅੰਦੋਲਨ ਵਿੱਚ ਪੰਜਾਬ ਦੇ ਕਰੀਬ 13 ਤੋਂ 14 ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਪਹੁੰਚਣ ਦੀ ਤਿਆਰੀ ਸੀ।

ਰੇਲ ਰੋਕੋ ਅੰਦੋਲਨ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਲਗਾਤਾਰ ਗੱਲਬਾਤ ਕੀਤੀ ਗਈ। ਇਸ ਸਬੰਧੀ ਡੀਆਈਜੀ, ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਹੋਈਆਂ। ਐਸਐਸਪੀ ਦਿਹਾਤੀ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੁੱਖ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਪਿਛਲੇ ਸਾਲ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਜਲਦ ਮੁਆਵਜ਼ਾ ਜਾਰੀ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਲੰਬੇ ਸਮੇਂ ਤੋਂ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਮੀਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਸਾਲ 2024 ਵਿੱਚ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਬੰਧੀ ਵੀ ਕਾਰਵਾਈ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ। ਸਬੰਧਤ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਬੈਂਕ ਖਾਤਿਆਂ ਸਮੇਤ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਦੋ ਮੁੱਖ ਮੰਗਾਂ ’ਤੇ ਸਹਿਮਤੀ ਤੋਂ ਬਾਅਦ ਕਿਸਾਨ ਜਥੇਬੰਦੀ ਨੇ ਫਿਲਹਾਲ ਰੇਲ ਰੋਕੋ ਅੰਦੋਲਨ ਮੁਲਤਵੀ ਕਰਨ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ : ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ, ਮਨਮਰਜ਼ੀ ਨਾਲ ਕਿਸੇ ਚੈਨਲ ‘ਤੇ ਨਹੀਂ ਕੀਤਾ ਜਾ ਸਕਦਾ ਪ੍ਰਸਾਰਨ : ਜਥੇਦਾਰ ਗੜਗੱਜ

ਇਸ ਦੌਰਾਨ ਐਸਐਸਪੀ ਨੇ ਵੀ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਕਮੇਟੀ ਵੱਲੋਂ ਅੱਜ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਇਸ ਦੀਆਂ ਮੁੱਖ ਮੰਗਾਂ ਹੜ੍ਹਾਂ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨਾਲ ਡੀਆਈਜੀ, ਡੀਸੀ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ।

ਐਸਐਸਪੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਬੰਧਤ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਲਿਖਤੀ ਰੂਪ ਵਿੱਚ ਭੇਜ ਦਿੱਤੀਆਂ ਗਈਆਂ ਹਨ ਅਤੇ 15 ਅਗਸਤ ਤੋਂ ਬਾਅਦ ਮੁੜ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਆਵਜ਼ੇ ਦੀ ਵੱਡੀ ਗਿਣਤੀ ਵਿੱਚ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ, ਜਦਕਿ ਰਹਿ ਗਏ ਲਾਭਪਾਤਰੀਆਂ ਦੀਆਂ ਸੂਚੀਆਂ ਤਿਆਰ ਹਨ ਅਤੇ ਉਨ੍ਹਾਂ ਨੂੰ ਵੀ ਮੁਆਵਜ਼ਾ ਜਾਰੀ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ, ਪ੍ਰਸ਼ਾਸਨ ਨੇ ਹੜ੍ਹ ਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ appeared first on Daily Post Punjabi.