flying officers Archives - Daily Post Punjabi

ਮੋਹਾਲੀ ਦੀਆਂ ਦੋ ਕੁੜੀਆਂ ਬਣੀਆਂ ਫਲਾਇੰਗ ਅਫ਼ਸਰ, ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੋਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਜਿਸ ਤਹਿਤ ਇਸ ਸੰਸਥਾ ਦੀਆਂ ਦੋ ਸਾਬਕਾ ਵਿਦਿਆਰਥਣਾਂ, ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦੋਵੇਂ ਕੁੜੀਆਂ ਦੀ ਸਫਲਤਾ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਹਨਾਂ ਦੋਵਾਂ ਵਿਦਿਆਰਥਣਾਂ ਨੇ ਅੱਜ ਆਪਣੀ ਸੰਸਥਾ ਦਾ ਮਾਣ ਵਧਾਉਂਦਿਆਂ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ। ਉਨ੍ਹਾਂ ਨੂੰ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ, ਜਿਸਦੀ ਸਮੀਖਿਆ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ ਵੱਲੋਂ ਕੀਤੀ ਗਈ, ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਫਲਾਇੰਗ ਅਫਸਰ ਚਰਨਪ੍ਰੀਤ ਕੌਰ ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇਕ ਡਰਾਈਵਰ ਹਨ ਅਤੇ ਕੁਰਾਲੀ, ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਇੱਕ ਸਰਕਾਰੀ ਅਧਿਆਪਕ ਹਨ ਅਤੇ ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ। ਫਲਾਇੰਗ ਅਫਸਰ ਚਰਨਪ੍ਰੀਤ ਕੌਰ ਨੂੰ ਪ੍ਰਸ਼ਾਸਨਿਕ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਨੂੰ ਹਵਾਈ ਸੈਨਾ ਦੀ ਲੇਖਾ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਟਾਰੀ ਦੇ ਪਿੰਡ ਖਾਸਾ ‘ਚ ਚਾਰ ਬੂਥਾਂ ‘ਤੇ ਬਲਾਕ ਸੰਮਤੀ ਚੋਣਾਂ ਰੱਦ, ਚੋਣ ਨਿਸ਼ਾਨ ਦੀ ਪ੍ਰਿੰਟਿੰਗ ‘ਚ ਹੋਈ ਗਲਤੀ

ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਦੋਵੇਂ ਸਾਬਕਾ ਵਿਦਿਆਰਥਣਾਂ ਦੇ ਫਲਾਇੰਗ ਅਫਸਰਾਂ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤੇ ਜਾਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਦੋਵਾਂ ਮਹਿਲਾ ਅਧਿਕਾਰੀਆਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ਦੀਆਂ ਦੋ ਕੁੜੀਆਂ ਬਣੀਆਂ ਫਲਾਇੰਗ ਅਫ਼ਸਰ, ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ appeared first on Daily Post Punjabi.