gndu news Archives - Daily Post Punjabi

GNDU ‘ਚ ਬਲਾਸਟ, ਲੈਬ ‘ਚ ਪ੍ਰੈਕਟੀਕਲ ਕਰਦੇ ਹੋਇਆ ਹਾਦਸਾ, ਕਈ ਸਟੂਡੈਂਟ ਜ਼ਖਮੀ, ਇੱਕ ਗੰਭੀਰ
ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੈਮਿਸਟਰੀ ਵਿਭਾਗ ਦੀ ਲੈਬਾਰਟਰੀ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ, ਜਿਸ ਵਿੱਚ ਕਈ ਵਿਦਿਆਰਥੀ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਐਮਐਸਸੀ ਫਾਈਨਲ ਦੀ ਵਿਦਿਆਰਥਣ ਮੁਸਕਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਉਸ ਦੀਆਂ ਅੱਖਾਂ ਅਤੇ ਚਿਹਰੇ ਨੂੰ ਨੁਕਸਾਨ ਪਹੁੰਚਿਆ ਹੈ। ਵਿਦਿਆਰਥਣ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ (ਆਰਡੀਐਫ) ਦਾ ਪ੍ਰੈਕਟੀਕਲ ਕਰ ਰਹੇ ਸਨ।

ਇਹ ਘਟਨਾ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਲੈਬ ਵਿੱਚ ਸਾਹਮਣੇ ਆਈ। ਦੁਪਹਿਰ ਵੇਲੇ ਲੈਬ ਵਿੱਚ ਵਿਦਿਆਰਥੀ ਕੈਮੀਕਲ ਨਾਲ ਪ੍ਰੈਕਟੀਕਲ ਕਰ ਰਹੇ ਸਨ। ਉਹ ਆਰਡੀਐਫ ਭਾਵ ਵੇਸਟ ਮਟੀਰੀਅਲ ਤੋਂ ਬਾਲਣ ਤਿਆਰ ਕਰਨ ਦਾ ਪ੍ਰੈਕਟੀਕਲ ਕਰ ਰਹੇ ਸਨ। ਇਸ ਦੌਰਾਨ ਗਲਤ ਕੈਮੀਕਲ ਰਿਐਕਸ਼ਨ ਹੋਇਆ ਅਤੇ ਜ਼ੋਰਦਾਰ ਧਮਾਕਾ ਹੋਇਆ। ਪ੍ਰੈਕਟੀਕਲ ਕਰ ਰਹੀ ਮੁਸਕਾਨ ਇਸ ਦੌਰਾਨ ਗੰਭੀਰ ਜ਼ਖਮੀ ਹੋ ਗਈ, ਜਦਕਿ ਲੈਬ ‘ਚ ਖੜ੍ਹੇ ਕਈ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ : ਪਟਿਆਲਾ ਮਗਰੋਂ ਫਤਿਹਗੜ੍ਹ ਸਾਹਿਬ ‘ਚ ਵੀ ਸਵਾਈਨ ਫਲੂ ਦੀ ਦਸਤਕ, ਸਰਕਾਰ ਨੇ ਲਾਈ ਇਹ ਪਾਬੰਦੀ

ਮੁਸਕਾਨ ਦੇ ਸਹਿਪਾਠੀਆਂ ਦਾ ਕਹਿਣਾ ਹੈ ਕਿ ਧਮਾਕੇ ਦੇ ਵੇਲੇ ਉਹ ਉਸ ਦੇ ਸਭ ਤੋਂ ਨੇੜੇ ਸੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਅਮਨਦੀਪ ਹਸਪਤਾਲ ਲਿਜਾਇਆ ਗਿਆ। ਜਿਥੇ ਉਸ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਵਿਭਾਗ ਦੇ ਅਧਿਆਪਕਾਂ ਦਾ ਕਹਿਣਾ ਹੈ ਕਿ ਮੁਸਕਾਨ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post GNDU ‘ਚ ਬਲਾਸਟ, ਲੈਬ ‘ਚ ਪ੍ਰੈਕਟੀਕਲ ਕਰਦੇ ਹੋਇਆ ਹਾਦਸਾ, ਕਈ ਸਟੂਡੈਂਟ ਜ਼ਖਮੀ, ਇੱਕ ਗੰਭੀਰ appeared first on Daily Post Punjabi.

ਕੋਵਿਡ-19 ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਕੀਤਾ ਪ੍ਰਭਾਵਿਤ
GNDU ਦੇ ਤਕਰੀਬਨ 300 ਵਿਦਿਆਰਥੀਆਂ ਜਿਨ੍ਹਾਂ ਨੇ ਹੁਣੇ ਜਿਹੇ ਆਪਣੇ ਕੋਰਸ ਪੂਰੇ ਕੀਤੇ ਹਨ, ਨੂੰ ਵੱਖ ਵੱਖ ਚੰਗੀਆਂ ਬਹੁਰਾਸ਼ਟਰੀ ਕੰਪਨੀਆਂ ਵੱਲੋਂ ਚੰਗੀਆਂ ਤਨਖਾਹਾਂ ‘ਤੇ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਇਹ ਵਿਦਿਆਰਥੀ ਹੁਣ ਦੁਚਿੱਤੀ ਵਿਚ ਆ ਗਏ ਹਨ ਕਿਉਂਕਿ ਜਿਨ੍ਹਾਂ ਕੰਪਨੀਆਂ ਵੱਲੋਂ ਇਨ੍ਹਾਂ ਨੌਕਰੀਆਂ ਦੀ ਆਫਰ ਕੀਤੀ ਗਈ ਸੀ ਉਹ ਵਿਦਿਆਰਥੀਆਂ ਦੇ ਨਤੀਜੇ ਅਤੇ ਡਿਟੇਲ ਮਾਰਕਸ ਕਾਰਡ ਦੀ ਮੰਗ ਕਰ ਰਹੀਆਂ ਹਨ।

ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਕੋਰੋਨਾ ਕਾਰਨ ਪਿਛਲੇ ਸਮੈਸਟਰਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਸਰਕਾਰ ਹਦਾਇਤਾਂ ਅਨੁਸਾਰ ਪ੍ਰਮੋਟ ਕਰ ਦਿੱਤਾ ਗਿਆ ਸੀ। ਕੁੱਝ ਕੰਪਨੀਆਂ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਨੌਕਰੀਆਂ ਉਪਰ ਰੱਖਿਆ ਸੀ, ਉਹ ਵਿਦਿਆਰਥੀਆਂ ਦੇ ਕਿਸੇ ਪ੍ਰੀਖਿਆ ਦੇ ਕਿਸੇ ਠੋਸ ਆਧਾਰ ਦੀ ਅਣਹੋਂਦ ਕਰਕੇ ਮੁਸ਼ਕਲ ਦਾ ਸਾਹਮਣਾ ਕਰ ਰਹੀਆਂ ਹਨ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੂਨੀਵਰਸਿਟੀ ਵੱਲੋਂ ਦਿੱਤੀ ਗਈ ਪੇਪਰ ਲੈਣ ਦੀ ਈਮੇਲ ਪ੍ਰੀਕ੍ਰਿਆ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਬਹੁਤਾ ਭਰਵਾਂ ਹੁੰਗਾਰਾ ਨਹੀਂ ਮਿਲਿਆ। ਕਿਉਂਕਿ ਵਿਦਿਆਰਥੀਆਂ ਅਨੁਸਾਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੂਨੀਵਰਸਿਟੀ ਵੱਲੋਂ ਦਿੱਤੀ ਗਈ ਈ-ਮੇਲ ਪ੍ਰੀਕ੍ਰਿਆ ਅਤੇ ਆਪਣੀ ਪਿਛਲੇ ਸਮੈਸਟਰਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਕੀਤੇ ਮੁਲਾਂਕਣ ਉਪਰ ਅੰਸਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਕਿਉਂਕਿ ਇਸ ਮੁਲਾਂਕਣ ਸਦਕਾ ਚੰਗੇ ਵਿਦਿਆਰਥੀਆਂ ਦੇ ਨੰਬਰ ਵੀ ਘਟ ਗਏ ਹਨ ਜੋ ਕਿ ਉਨ੍ਹਾਂ ਵਿਦਿਆਰਥੀਆਂ ਵੱਲੋਂ ਵੀ ਮੰਨਣਯੋਗ ਨਹੀਂ ਹਨ।

Covid-19 impressed the

ਇਹ ਵੀ ਪੜ੍ਹੋ : ਚੰਗੀ ਪਹਿਲ : ਭੀਖੀ ਪਿੰਡ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣਿਆ, ਜਿਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦੀ ਟੀਕਾਕਰਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਨ੍ਹਾਂ ਪ੍ਰਸਿੱਧ ਕੰਪਨੀਆਂ ਨਾਲ ਤਾਲਮੇਲ ਕਰਕੇ ਕੋਈ ਰਸਤਾ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀ ਇਸ ਮੁਸ਼ਕਲ ਵਿਚੋਂ ਨਿਕਲ ਸਕਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਮਿਲ ਸਕਣ। ਫਿਰ ਵੀ ਮੌਜੂਦਾ ਕੋਵਿਡ 19 ਦੀ ਦੂਜੀ ਲਹਿਰ ਦੇ ਕਰਕੇ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦਾ ਇਕ ਸਰਵੇ ਕੀਤਾ ਗਿਆ ਕਿ ਉਹ ਕਿਸ ਤਰੀਕੇ ਨਾਲ ਪੇਪਰ ਦੇਣਾ ਪਸੰਦ ਕਰਦੇ ਹਨ। ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਯੂਨੀਵਰਸਿਟੀ ਵਿਦਿਆਰਥੀਆਂ ਦੇ ਨਜ਼ਰੀਏ ਨੂੰ ਧਿਆਨ ਵਿਚ ਰੱਖੇ ਬਿਨਾਂ ਇਸ ਪ੍ਰਕਿਰਿਆ ਨੂੰ ਥੋਪਣਾ ਨਹੀਂ ਚਾਹੁੰਦੀ ਸੀ।

Covid-19 impressed the

ਜ਼ਿਆਦਾਤਰ ਵਿਦਿਆਰਥੀਆਂ ਨੇ ਆਫਲਾਈਨ ਪ੍ਰੀਖਿਆਵਾਂ ਲਈ ਆਪਣੀ ਪਸੰਦ ਦਿੱਤੀ ਹੈ। ਇਸ ਦੇ ਮੱਦੇਨਜ਼ਰ, ਯੂਨੀਵਰਸਿਟੀ ਨੇ ਪੰਜਾਬ ਸਰਕਾਰ ਨੂੰ ਭਾਰੀ ਬਹੁਗਿਣਤੀ ਵਿਦਿਆਰਥੀਆਂ ਦੀ ਇੱਛਾ ਦੱਸੀ ਹੈ ਅਤੇ ਇਸ ਮਾਮਲੇ ਵਿੱਚ ਨਿਰਦੇਸ਼ ਮੰਗੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਨਿਰਦੇਸ਼ਾਂ ਅਨੁਸਾਰ ਪ੍ਰੀਖਿਆਵਾਂ ਦਾ ਆਯੋਜਨ ਕਰੇਗੀ ।

ਇਹ ਵੀ ਪੜ੍ਹੋ : ਪੰਜਾਬ : ਮਹਿਲਾ ਅਤੇ ਬਾਲ ਵਿਕਾਸ ਡਾਇਰੈਕਟੋਰੇਟ ‘ਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ : ਰਮਨ ਬਹਿਲ

The post ਕੋਵਿਡ-19 ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਕੀਤਾ ਪ੍ਰਭਾਵਿਤ appeared first on Daily Post Punjabi.