Health Minister Balbir Singh Sidhu Archives - Daily Post Punjabi

‘ਗਵਰਨਰ ਸ੍ਹਾਬ ਕੇਂਦਰ ਨੂੰ ਸਲਾਹ ਦੇਣ’- ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਮੰਤਰੀ ਬਲਬੀਰ ਸਿੰਘ ਦਾ ਨਿਸ਼ਾਨਾ
ਫਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਨਵੇਂ ਬਣੇ ਜੱਚਾ-ਬੱਚਾ ਬਲਾਕ ਦਾ ਨਿਰੀਖਣ ਕਰਨ ਪਹੁੰਚੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਵੀਰਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੇਹਿਤ ਦੇ ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਨਿਸ਼ਾਨਾ ਵਿੰਨ੍ਹਿਆ।

ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਯਤਨ ਕੀਤੇ ਜਾ ਰਹੇ ਹਨ। ਜਦੋਂਕਿ ਜੇ ਰਾਜਪਾਲ ਬਨਵਾਰੀਲਾਲ ਪੁਰੇਹਿਤ ਦੌਰਾ ਕਰਨ ਤੋਂ ਬਾਅਦ ਕੋਈ ਸਲਾਹ ਦੇਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਨੂੰ ਦੇਣੀ ਚਾਹੀਦੀ ਹੈ। ਕਿਉਂਕਿ ਇੱਥੇ ਤਾਂ ਨਸ਼ਾ ਕਿਲੋ ਵਿੱਚ ਆਉਂਦਾ ਹੈ ਪਰ ਦੂਜੇ ਸਰਹੱਦੀ ਸੂਬਿਆਂ ਵਿੱਚ ਨਸ਼ਾ ਕੁਇੰਟਲ ਦੇ ਹਿਸਾਬ ਨਾਲ ਆ ਰਿਹਾ ਹੈ। ਪੰਜਾਬ ਪੁਲਿਸ ਦੀ ਇਨਪੁਟ ‘ਤੇ ਪੰਜਾਬ ਤੋਂ ਬਾਹਰੋਂ ਵੀ ਨਸ਼ਾ ਫੜਿਆ ਵੀ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਯਤਨਸ਼ੀਲ ਹੈ, ਸਗੋਂ ਮੁੜ ਵਸੇਬਾ ਕੇਂਦਰਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਠੀਕ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਵੀ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਸੁਧਾਰਾਂ ‘ਤੇ ਪਹਿਲਕਦਮੀ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਜਿਸ ਕਾਰਨ ਸੂਬੇ ਭਰ ਦੇ ਕਮਿਊਨਿਟੀ ਹੈਲਥ ਸੈਂਟਰਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜਿਸ ਦੀ ਸੂਚੀ ਬਣਾ ਲਈ ਗਈ ਹੈ ਅਤੇ ਐਸਟੀਮੇਟ ਵੀ ਤਿਆਰ ਕਰ ਲਿਆ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਲਗਭਗ 50 ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜਿਸ ਵਿੱਚ ਇਮਾਰਤ, ਲੇਬਰ ਰੂਮ, ਐਮਰਜੈਂਸੀ ਅਤੇ ਅਪਰੇਸ਼ਨ ਥੀਏਟਰ ਆਦਿ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਨਵਾਂ ਸੰਕਲਪ ਪੇਸ਼ੈਂਟ ਫੈਸੀਲੀਟੇਸ਼ਨ ਏਰੀਆ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੇ ਆਉਣ ਵਾਲੇ ਮਰੀਜ਼ਾਂ ਲਈ ਬੈਠਣ ਦਾ ਪ੍ਰਬੰਧ, ਪਾਣੀ, ਕੰਟੀਨ ਅਤੇ ਹੋਰ ਸਾਰੀਆਂ ਸਹੂਲਤਾਂ ਹੋਣਗੀਆਂ। ਇਸ ਤੋਂ ਇਲਾਵਾ ਮਰੀਜ਼ਾਂ ਦੀ ਮਦਦ ਲਈ ਸਟਾਫ਼ ਵੀ ਇੱਥੇ ਮੌਜੂਦ ਰਹੇਗਾ, ਜੋ ਮਰੀਜ਼ਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਮਾਰਗਦਰਸ਼ਨ ਕਰਨਗੇ. ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਵੇ। ਉੱਥੇ ਫੀਡਬੈਕ ਵੀ ਲਿਆ ਜਾਵੇਗਾ।

ਇਹ ਵੀ ਪੜ੍ਹੋ : ਅਫ਼ਗਾਨਿਸਤਾਨ : ਉਪ ਰਾਜਪਾਲ ਦੀ ਅੰਤਿਮ ਵਿਦਾਈ ਦੌਰਾਨ ਫਿਦਾਈਨ ਹਮਲਾ, ਤਾਲਿਬਾਨ ਕਮਾਂਡਰ ਸਣੇ 16 ਮੌਤਾਂ

ਰਾਜ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਬਾਰੇ ਗੱਲ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਜ਼ਮੀਨ ਲਈ ਟੈਂਡਰ ਦੀ ਪ੍ਰਕਿਰਿਆ ਹੋ ਚੁੱਕੀ ਹੈ ਅਤੇ ਜਲਦੀ ਹੀ ਉੱਥੇ ਕੰਮ ਸ਼ੁਰੂ ਹੋ ਜਾਵੇਗਾ, ਜਦਕਿ ਮਲੇਰਕੋਟਲਾ ਅਤੇ ਸੰਗਰੂਰ ਵਿੱਚ ਅਜੇ ਵੀ ਜ਼ਮੀਨ ਦਾ ਮਸਲਾ ਹੈ, ਜਿਸ ਨੂੰ ਜਲਦੀ ਹੀ ਹੱਲ ਕਰਕੇ ਉਥੇ ਵੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ‘ਗਵਰਨਰ ਸ੍ਹਾਬ ਕੇਂਦਰ ਨੂੰ ਸਲਾਹ ਦੇਣ’- ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਮੰਤਰੀ ਬਲਬੀਰ ਸਿੰਘ ਦਾ ਨਿਸ਼ਾਨਾ appeared first on Daily Post Punjabi.

ਮੋਗਾ ਬੱਸ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ
ਬੀਤੇ ਦਿਨੀਂ ਮੋਗਾ-ਕੋਟ ਈਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ‘ਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ ।

Health Minister Balbir Singh Sidhu

ਇਸ ਮੌਕੇ ਉਨ੍ਹਾਂ ਨਾਲ ਡਾਕਟਰ ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਕੁਲਬੀਰ ਸਿੰਘ ਜ਼ੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਹਰਕੇਸ਼ ਚੰਦ ਸ਼ਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਟਰੈਕਟਰ ਚਲਾ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ, ਕਿਹਾ- “ਤੁਰੰਤ ਵਾਪਸ ਹੋਣ ਕਾਲੇ ਕਾਨੂੰਨ”

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸ਼ਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ ।

Health Minister Balbir Singh Sidhu

ਸਰਕਾਰੀ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਾਰਗਿਲ ਯੁੱਧ ਦੇ 22 ਸਾਲ: PM ਮੋਦੀ ਸਣੇ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਇਸ ਤੋਂ ਇਲਾਵਾ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜ਼ਖਮੀਆਂ ਨੂੰ 50-50 ਹਜ਼ਾਰ ਅਤੇ ਮੁਫ਼ਤ ਇਲਾਜ ਦਾ ਐਲਾਨ ਕੀਤਾ ਹੈ ।

ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।

ਇਹ ਵੀ ਦੇਖੋ: ਦੇਸੀ ਜੁਗਾੜ ਲਾ ਮੁੰਡੇ ਨੇ ਬਣਾ ‘ਤੀ Motor Bike, ਬਿਨਾਂ ਪੈਟਰੋਲ ਤੋਂ ਚਲਦੀ ਹੈ, Bullet ਨੂੰ ਵੀ ਪਾਉਂਦੀ ਹੈ ਮਾਤ !

The post ਮੋਗਾ ਬੱਸ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ appeared first on Daily Post Punjabi.

ਪੰਜਾਬ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵੱਡਾ ਬਿਆਨ
Health Minister Balbir Singh Sidhu : ਬੀਤੇ ਸਾਲ ਵਿੱਚ ਕੁੱਝ ਅਜਿਹਾ ਹੋਇਆ ਜਿਸ ਦੀ ਕਲਪਨਾ ਸ਼ਾਇਦ ਕਿਸੇ ਨੇ ਵੀ ਨਹੀਂ ਕੀਤੀ ਸੀ। ਕੋਰੋਨਾ ਵਾਇਰਸ ਦੇ ਕਾਰਨ ਪਿੱਛਲੇ ਸਾਲ ਸਮੁੱਚੇ ਵਿਸ਼ਵ ’ਚ ਆਮ ਲੋਕਾਂ ਦਾ ਜੀਵਨ ਠੱਪ ਹੋ ਗਿਆ ਸੀ। ਕਿਸੇ ਨੂੰ ਕੁੱਝ ਵੀ ਸਮਝ ਨਹੀਂ ਆ ਰਹੀ ਕਿ ਹੁਣ ਕੀ ਕੀਤਾ ਜਾਵੇ। ਇਸ ਮਹਾਮਾਰੀ ਨੇ ਭਾਰਤ ਵਿੱਚ ਵੀ ਕਾਫੀ ਕਹਿਰ ਮਚਾਇਆ ਸੀ। ਇਸ ਵਾਇਰਸ ਕਾਰਨ ਲੋਕ ਆਪਣੇ ਘਰਾਂ ‘ਚ ਕੈਦ ਹੋਣ ਲਈ ਮਜ਼ਬੂਰ ਹੋ ਗਏ ਸੀ। ਪਿੱਛਲੇ ਕੁੱਝ ਮਹੀਨਿਆਂ ਤੋਂ ਭਾਵੇ ਫਿਰ ਜਨਜੀਵਨ ਵਾਪਿਸ ਪਟੜੀ ‘ਤੇ ਆ ਰਿਹਾ ਹੈ। ਪਰ ਇਸ ਵਿਚਕਾਰ ਚਿੰਤਾ ਦਾ ਵਿਸ਼ਾ ਇਹ ਵੀ ਹੈ ਕਿ ਅਜੇ ਵੀ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਸਮੇ ਵੀ ਲੋਕ ਵੱਡੀ ਗਿਣਤੀ ਦੇ ਵਿੱਚ ਕੋਰੋਨਾ ਦਾ ਸ਼ਿਕਾਰ ਬਣ ਰਹੇ ਹਨ। ਪੰਜਾਬ ਭਰ ‘ਚ ਕੋਰੋਨਾ ਵਾਇਰਸ ਨੇ ਫਿਰ ਤੋਂ ਰਫਤਾਰ ਫੜ ਲਈ ਹੈ। ਰੋਜ਼ਾਨਾ ਨਵੇਂ ਮਾਮਲਿਆਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕੇ ਕੋਰੋਨਾ ਬਿਮਾਰੀ ਕਾਫ਼ੀ ਖਤਰਨਾਕ ਹੈ।

Health Minister Balbir Singh Sidhu

ਬੀਤੇ 10 ਦਿਨਾਂ ਤੋਂ ਲਗਾਤਾਰ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ ਅਤੇ ਉਹਨਾਂ ਨੇ ਆਪਣੇ ਆਪ ਨੂੰ ਤੇ ਲੋਕਾਂ ਨੂੰ ਬਚਾਉਣ ਲਈ ਅਪੀਲ ਕੀਤੀ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕੇ ਰਾਹਤ ਦੀ ਗੱਲ ਇਹ ਹੈ ਕੇ ਵੈਕਸੀਨ ਆ ਗਈ ਹੈ, ਅਤੇ ਲਗਾਤਾਰ ਲਗਾਈ ਵੀ ਜਾ ਰਹੀ ਹੈ। ਕਾਰੋਬਾਰ ਬੰਦ ਨਹੀਂ ਕਰ ਸਕਦੇ ਨਾ ਹੀ ਲੋਕਾਂ ਨੂੰ ਘਰਾਂ ‘ਚ ਬੰਦ ਕਰ ਸਕਦੇ ਹਾਂ, ਸਿਰਫ ਅਪੀਲ ਕਰ ਸਕਦੇ ਹਾਂ ਕੇ ਸਾਵਧਾਨੀ ਵਰਤੋਂ। ਉਨ੍ਹਾਂ ਕਿਹਾ ਕੇ ਸ਼ਹਿਰੀ ਖੇਤਰਾਂ ਤੋਂ ਜਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਵਾਪਿਸ ਘਰ ਭੇਜਿਆ ਜਾਵੇ। ਥਾਪਰ ਕਾਲਜ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਪਾਣੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਫਸਰਾਂ ਨੇ ਕੱਲ ਵੀਸੀ ਦੇ ਜ਼ਰੀਏ ਕੇਂਦਰ ਨਾਲ ਇੱਕ ਮੀਟਿੰਗ ਕੀਤੀ ਹੈ, ਹੁਣ ਤੱਕ ਕੇਂਦਰ ਨੇ ਕੋਈ ਨਵਾਂ ਦਿਸ਼ਾ ਨਿਰਦੇਸ਼ ਜਾਰੀ ਨਹੀਂ ਕੀਤਾ ਹੈ, ਸ਼ਾਮ ਤੱਕ ਅਧਿਕਾਰੀ ਉਸ ਮੀਟਿੰਗ ਦੀ ਰਿਪੋਰਟ ਦੇ ਅਧਾਰ ਤੇ ਅਗਲੀ ਕਾਰਵਾਈ ਕਰਨਗੇ।

ਇਹ ਵੀ ਦੇਖੋ : ਨਹੀਂ ਹੱਟਦਾ BJP ਵਾਲਾ ਹਰਜੀਤ ਗਰੇਵਾਲ, ਕਿਸਾਨਾਂ ਖਿਲਾਫ ਫਿਰ ਉਗਲਿਆ ਜ਼ਹਿਰ, ਕਹਿੰਦਾ …

The post ਪੰਜਾਬ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵੱਡਾ ਬਿਆਨ appeared first on Daily Post Punjabi.