helmets for sikh soldiers Archives - Daily Post Punjabi

ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੇ ਫ਼ੈਸਲੇ ਦਾ ਵਿਰੋਧ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਮੁੜ ਗੌਰ ਕਰੇ ਕੇਂਦਰ ਸਰਕਾਰ
ਕੇਂਦਰ ਸਰਕਾਰ ਵੱਲੋਂ ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਲਈ ਹੈਲਮੇਟ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਫ਼ੈਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਸੇ ਵੀ ਤਰ੍ਹਾਂ ਦੀ ਟੋਪੀ ਪਾਉਣਾ ਉਨ੍ਹਾਂ ਦੇ ਮਰਿਯਾਦਾ ਦੇ ਖ਼ਿਲਾਫ਼ ਹੈ। ਇਹ ਫ਼ੈਸਲਾ ਸਿੱਖਾਂ ਦੀ ਵੱਖਰੀ ਪਛਾਣ ਖ਼ਤਮ ਕਰਨ ਦੇ ਬਰਾਬਰ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਗੌਰ ਕਰਨ ਲਈ ਕਿਹਾ।

Protest against given helmets for Sikh soldiers

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸਤਾਰ ਸਿੱਖਾਂ ਦੇ ਸਿਰ ‘ਤੇ ਬੰਨਿਆ ਹੋਇਆ ਕੋਈ 5-7 ਮੀਟਰ ਦਾ ਕੱਪੜਾ ਨਹੀਂ ਹੈ। ਇਹ ਗੁਰੂ ਸਾਹਿਬਾਨ ਵੱਲੋਂ ਬਖ਼ਸ਼ਿਆ ਗਿਆ ਤਾਜ ਹੈ। ਇਹ ਸਾਡੀ ਪਛਾਣ ਦਾ ਪ੍ਰਤੀਕ ਹੈ ਅਤੇ ਇਸ ਉੱਤੇ ਕਿਸੇ ਕਿਸਮ ਦੀ ਟੋਪੀ ਪਹਿਨਾਉਣਾ ਸਾਡੀ ਪਛਾਣ ਨੂੰ ਖ਼ਤਮ ਕਰਨ ਦੇ ਯਤਨ ਵਜੋਂ ਹੀ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਜੇ ਵਿਸ਼ਵ ਯੁੱਧ ਦੌਰਾਨ ਅੰਗਰੇਜ਼ ਸਰਕਾਰ ਨੇ ਵੀ ਅਜਿਹੇ ਯਤਨ ਕੀਤੇ ਸਨ, ਉਸ ਸਮੇਂ ਸਿੱਖ ਫੌਜੀਆਂ ਨੇ ਬ੍ਰਿਟਿਸ਼ ਹਕੂਮਤ ਦੇ ਇਸ ਫੈਸਲੇ ਨੂੰ ਰੱਦ ਕੀਤਾ ਸੀ। ਹੁਣ ਵੀ ਪੰਥ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ।

ਇਹ ਵੀ ਪੜ੍ਹੋ : RBI ‘ਤੋਂ ਪੁਲਿਸ ਕਰੇਗੀ ਐਡਵਾਈਜ਼ਰੀ ਦੀ ਮੰਗ, ਕੰਪਨੀ ਆਪਣੀ ਐੱਪ ਬਣਾਉਣ ਹੋਰ ਸੁਰੱਖਿਅਤ

ਜਥੇਦਾਰ ਦਾ ਕਹਿਣਾ ਹੈ ਕਿ ਸਾਡਾ ਰੱਖਿਅਕ ਅਕਾਲ ਪੁਰਖ ਹੈ। ਦੂਸਰੇ ਵਿਸ਼ਵ ਯੁੱਧ ਦੌਰਾਨ ਸਿੱਖਾਂ ਨੇ ਦਸਤਾਰਾਂ ਸਜਾ ਕੇ ਕਈ ਜੰਗਾਂ ਵਿਚ ਸਿੱਖ ਸਿਪਾਹੀਆਂ ਨੇ ਵੈਰੀਆਂ ਨੂੰ ਜਵਾਬ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਿੱਖਾਂ ਵਿਚ ਹੈਲਮੇਟ ਦਾ ਪ੍ਰਚਾਰ ਕਰਨ ਲਈ ਇਕ ਵੈੱਬਸਾਈਟ ਵੀ ਬਣਾਈ ਗਈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਕੇਂਦਰ ਸਰਕਾਰ ਅਤੇ ਭਾਰਤੀ ਫੌਜ ਨੂੰ ਇਸ ਫੈਸਲੇ ‘ਤੇ ਮੁੜ ਗੌਰ ਕਰਨ ਲਈ ਕਿਹਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸ ਦੇਈਏ ਕਿ ਫ਼ੌਜ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਨੂੰ ਜਲਦ ਹੀ ਵਿਸ਼ੇਸ਼ ਰੂਪ ਨਾਲ ਤਿਆਰ ਕੀਤੇ ਗਏ ਬੈਲਿਸਟਿਕ ਹੈਲਮੇਟ ਦਿੱਤੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਰੱਖਿਆ ਮੰਤਰਾਲਾ ਨੇ ਐਮਰਜੈਂਸੀ ਖਰੀਦ ਪ੍ਰਕਿਰਿਆ ਤਹਿਤ 12,730 ਹੈਲਮੇਟ ਖਰੀਦਣ ਲਈ ਰਿਕਵੈਸਟ ਫ਼ਾਰ ਪ੍ਰਪੋਜ਼ਲ ਵੀ ਜਾਰੀ ਕੀਤਾ ਹੈ।

The post ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੇ ਫ਼ੈਸਲੇ ਦਾ ਵਿਰੋਧ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਮੁੜ ਗੌਰ ਕਰੇ ਕੇਂਦਰ ਸਰਕਾਰ appeared first on Daily Post Punjabi.