high level meeting Archives - Daily Post Punjabi

CM ਮਾਨ ਨੇ ਕੀਤੀ ਹਾਈਲੈਵਲ ਮੀਟਿੰਗ, ਅਫ਼ਸਰਾਂ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਪ੍ਰਹਾਰ 2.0 ਦੇ ਮੁਕੰਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਅੱਜ ਕਾਨੂੰਨ ਵਿਵਸਥਾ ‘ਤੇ ਚਰਚਾ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਮੁੱਖ ਸਕੱਤਰ ਅਤੇ ਡੀਜੀਪੀ, ਸਾਰੇ ਪੁਲਿਸ ਕਮਿਸ਼ਨਰਾਂ, ਆਈਜੀ, ਡੀਆਈਜੀ ਅਤੇ ਐਸਐਸਪੀਜ਼ ਦੇ ਨਾਲ ਮੌਜੂਦ ਹਨ।

ਮੀਟਿੰਗ ਦੌਰਾਨ, ਮੁੱਖ ਮੰਤਰੀ ਨੇ ਕਾਨੂੰਨ ਵਿਵਸਥਾ ਦੇ ਮੁੱਦਿਆਂ ‘ਤੇ ਅਧਿਕਾਰੀਆਂ ਤੋਂ ਫੀਡਬੈਕ ਲਈ। ਆਪ੍ਰੇਸ਼ਨ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ। ਅਪਰਾਧ ਨਾਲ ਨਜਿੱਠਣ ਲਈ ਇੱਕ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਅਪਰਾਧ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ, ਵਿਰੋਧੀ ਧਿਰ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨਾ ਜਾਰੀ ਰੱਖਦੀ ਹੈ।

ਮੀਟਿੰਗ ਤੋਂ ਬਾਅਦ, ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ, “ਅੱਜ, ਉਨ੍ਹਾਂ ਨੇ ਚੰਡੀਗੜ੍ਹ ਵਿੱਚ ਸੂਬੇ ਭਰ ਦੇ ਪੁਲਿਸ ਕਮਿਸ਼ਨਰਾਂ, ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਕਾਨੂੰਨ ਵਿਵਸਥਾ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ।”

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ

ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ। “ਨਸ਼ਿਆਂ ਵਿਰੁੱਧ ਜੰਗ” ਅਤੇ “ਗੈਂਗਸਟਰਾਂ ਵਿਰੁੱਧ ਜੰਗ” ਮੁਹਿੰਮਾਂ ਦੀ ਵੀ ਸਮੀਖਿਆ ਕੀਤੀ ਗਈ। ਸਾਡੀ ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ ਕੀਤੀ ਹਾਈਲੈਵਲ ਮੀਟਿੰਗ, ਅਫ਼ਸਰਾਂ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ appeared first on Daily Post Punjabi.

12 ਜ਼ਿਲ੍ਹਿਆਂ ‘ਚ ਹੜ੍ਹ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਮੰਤਰੀ ਰਵਜੋਤ ਸਿੰਘ ਨੇ ਆਪਣੀ 1 ਸਾਲ ਦੀ ਤਨਖਾਹ ਕੀਤੀ ਦਾਨ
ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਹੜ੍ਹਾਂ ਦੇ ਸੰਕਟ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਵਿੱਚ ਹੜ੍ਹ ਪ੍ਰਬੰਧਨ ਸਬੰਧੀ ਫੈਸਲੇ ਲਏ ਜਾਣਗੇ। ਸੂਬੇ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਦੀ ਵੀ ਸਮੀਖਿਆ ਕਰਨਗੇ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਤੇ ਸੀਨੀਅਰ ਅਫ਼ਸਰ ਸ਼ਾਮਲ ਹੋਣਗੇ।

ਹੜ੍ਹ ਪੀੜਤਾਂ ਦੀ ਮਦਦ ਲਈ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵੱਡਾ ਯੋਗਦਾਨ ਦਿੱਤਾ ਗਿਆ ਹੈ। ਮੰਤਰੀ ਰਵਜੋਤ ਨੇ ਆਪਣੀ ਇੱਕ ਸਾਲ ਦੀ ਤਨਖ਼ਾਹ (12 ਲੱਖ) CM ਰਾਹਤ ਫ਼ੰਡ ਵਿੱਚ ਦਾਨ ਦਿੱਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 12 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਰੂਪਨਗਰ ਦੇ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ 12 ਥਾਵਾਂ ‘ਤੇ ਨੰਗਲ ਭਾਖੜਾ ਫੀਡਰ ਨਹਿਰ ਢਹਿ ਗਈ ਹੈ। ਮੰਤਰੀ ਹਰਜੋਤ ਬੈਂਸ ਖੁਦ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਨਾਲ ਬਚਾਅ ਕਾਰਜ ਸ਼ੁਰੂ ਕੀਤੇ।

ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਹੜ੍ਹਾਂ ਦੀ ਲਪੇਟ ਵਿੱਚ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਅਤੇ ਡੈਮਾਂ ਤੋਂ ਛੱਡੇ ਗਏ ਪਾਣੀ ਕਾਰਨ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ।

ਇਹ ਵੀ ਪੜ੍ਹੋ : MLA ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ ! ਪਟਿਆਲਾ ਪੁਲਿਸ ਨੇ ਹਰਿਆਣਾ ਤੋਂ ਕੀਤਾ ਸੀ ਗ੍ਰਿਫ਼ਤਾਰ

ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ। ਲਗਭਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ, ਖਾਸ ਕਰਕੇ ਝੋਨੇ ਦੀ ਫਸਲ ਡੁੱਬ ਗਈ ਹੈ, ਜਿਸ ਨਾਲ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਹੀ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ, ਪਸ਼ੂਆਂ ਦੀਆਂ ਵੱਡੇ ਪੱਧਰ ‘ਤੇ ਹੋਈਆਂ ਮੌਤਾਂ ਨੇ ਪੇਂਡੂ ਪਰਿਵਾਰਾਂ ਨੂੰ ਭਾਰੀ ਆਰਥਿਕ ਝਟਕਾ ਦਿੱਤਾ ਹੈ। ਮੀਂਹ ਲਈ ਓਰੇਂਜ ਅਲਰਟ ਅੱਜ ਵੀ ਲਾਗੂ ਹੈ। ਇਸ ਦੇ ਨਾਲ ਹੀ ਭਾਖੜਾ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਤਿੰਨ ਫੁੱਟ ਹੇਠਾਂ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 12 ਜ਼ਿਲ੍ਹਿਆਂ ‘ਚ ਹੜ੍ਹ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਮੰਤਰੀ ਰਵਜੋਤ ਸਿੰਘ ਨੇ ਆਪਣੀ 1 ਸਾਲ ਦੀ ਤਨਖਾਹ ਕੀਤੀ ਦਾਨ appeared first on Daily Post Punjabi.

ਕਿਸਾਨਾਂ ਦੀ ਦਿੱਲੀ ਜਾਮ ਕਰਨ ਦੀ ਚੇਤਾਵਨੀ ਤੋਂ ਡਰੀ ਮੋਦੀ ਸਰਕਾਰ, ਦੇਰ ਰਾਤ ਨੱਡਾ ਦੇ ਘਰ ਕੀਤੀ ਉੱਚ ਪੱਧਰੀ ਮੀਟਿੰਗ
Amit Shah Rajnath Singh: ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਹੁਣ ਇਹ ਲੜਾਈ ਦਿੱਲੀ ਦੇ ਨੇੜੇ ਆ ਗਈ ਹੈ । ਕਿਸਾਨ ਪਿਛਲੇ 4 ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ ਅਤੇ ਉਨ੍ਹਾਂ ਦੀ ਮੰਗ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ ਕਰਨ ਦੀ ਹੈ । ਐਤਵਾਰ ਦਾ ਦਿਨ ਕਿਸਾਨ ਅੰਦੋਲਨ ਕਾਰਨ ਕਾਫੀ ਵਿਅਸਤ ਦਿਨ ਸੀ। ਕਿਸਾਨਾਂ ਨੇ ਪ੍ਰਦਰਸ਼ਨ ਲਈ ਬੁਰਾੜੀ ਜਾਣ ਤੋਂ ਮਨ੍ਹਾਂ ਕਰ ਦਿੱਤਾ ਤਾਂ ਦੇਰ ਰਾਤ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਘਰ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਜੋ ਤਕਰੀਬਨ 2 ਘੰਟੇ ਤੱਕ ਚੱਲੀ ।

Amit Shah Rajnath Singh

ਦਰਅਸਲ, ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੰਦੋਲਨ ਕਰ ਰਹੇ ਹਨ । ਐਤਵਾਰ ਦਾ ਦਿਨ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵਿਅਸਤ ਦਿਨ ਸੀ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਭਾਜਪਾ ਪ੍ਰਧਾਨ ਜੇ ਪੀ ਨੱਡਾ ਦੀ ਰਿਹਾਇਸ਼ ‘ਤੇ ਇੱਕ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਗਈ, ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸ਼ਾਮਿਲ ਹੋਏ । ਇਹ ਬੈਠਕ ਤਕਰੀਬਨ 2 ਘੰਟੇ ਤੱਕ ਚੱਲੀ ।

Amit Shah Rajnath Singh

ਇਸ ਦੌਰਾਨ ਆਮ ਆਦਮੀ ਪਾਰਟੀ (AAP) ਦੇ ਆਗੂ ਰਾਘਵ ਚੱਢਾ ਨੇ ਕਿਸਾਨਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨ ਜਿੱਥੇ ਵੀ ਉਹ ਵਿਰੋਧ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਆਗਿਆ ਦਿੱਤੀ ਜਾਵੇ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕੀਤਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਤੁਰੰਤ ਬਿਨ੍ਹਾਂ ਕਿਸੇ ਸ਼ਰਤ ਦੇ ਗੱਲਬਾਤ ਕਰਨੀ ਚਾਹੀਦੀ ਹੈ। ਉੱਥੇ ਹੀ ਦੂਜੇ ਪਾਸੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ । ਉਨ੍ਹਾਂ ਨੇ ਆਪਣੇ ਪੱਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਅਤੇ ਖੇਤੀ ਕਾਨੂੰਨਾਂ ‘ਤੇ ਮੁੜ ਵਿਚਾਰ ਕਰਨ ।

ਦੱਸ ਦੇਈਏ ਕਿ ਕਿਸਾਨ ਯੂਨੀਅਨ ਵੱਲੋਂ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।  ਜਿਸ ਵਿੱਚ ਕਿਸਾਨ ਯੂਨੀਅਨ ਨੇ  ਕਿਹਾ ਕਿ ਅਸੀਂ ਬੁਰਾੜੀ ਵਿੱਚ ਪ੍ਰਦਰਸ਼ਨ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਦੇ ਹਾਂ । ਅਸੀਂ ਸਰਕਾਰ ਨਾਲ ਬਿਨ੍ਹਾਂ ਕਿਸੇ ਸ਼ਰਤ ਦੇ ਗੱਲ ਕਰਨਾ ਚਾਹੁੰਦੇ ਹਾਂ । ਉਨ੍ਹਾਂ ਕਿਹਾ ਕਿ ਬੁਰਾੜੀ ਇੱਕ ਓਪਨ ਜੇਲ੍ਹ ਦੀ ਤਰ੍ਹਾਂ ਹੈ ਅਤੇ ਉਹ ਅੰਦੋਲਨ ਦੀ ਜਗ੍ਹਾ ਨਹੀਂ ਹੈ । ਸਾਡੇ ਕੋਲ ਕਾਫ਼ੀ ਰਾਸ਼ਨ ਹੈ ਅਤੇ ਅਸੀਂ 4 ਮਹੀਨੇ ਤੱਕ ਧਰਨਾ ਪ੍ਰਦਰਸ਼ਨ ਕਰ ਸਕਦੇ ਹਾਂ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਅਸੀਂ ਦਿੱਲੀ ਆਉਣ ਵਾਲੀਆਂ ਪੰਜ ਸੜਕਾਂ ਨੂੰ ਜਾਮ ਕਰ ਦੇਵਾਂਗੇ । ਅਸੀਂ 5 ਪੁਆਇੰਟ ‘ਤੇ ਧਰਨਾ ਦੇਵਾਂਗੇ।

ਇਹ ਵੀ ਦੇਖੋ: ਹਰਿਆਣਾ ਦੀ ਨੁਮਾਇੰਦਗੀ ਤੇ ਨਵਦੀਪ ਦਾ ਵੱਡਾ ਇੰਟਰਵਿਊ, ਕਿਹਾ ਇੱਕ ਹੋ ਕੇ ਚੱਲਣਗੀਆਂ ਸਾਰੀਆਂ ਜਥੇਬੰਦੀਆਂ

The post ਕਿਸਾਨਾਂ ਦੀ ਦਿੱਲੀ ਜਾਮ ਕਰਨ ਦੀ ਚੇਤਾਵਨੀ ਤੋਂ ਡਰੀ ਮੋਦੀ ਸਰਕਾਰ, ਦੇਰ ਰਾਤ ਨੱਡਾ ਦੇ ਘਰ ਕੀਤੀ ਉੱਚ ਪੱਧਰੀ ਮੀਟਿੰਗ appeared first on Daily Post Punjabi.

ਭਾਰਤ ਨੇ ਫਿਰ ਦਿਖਾਈ ਦਰਿਆਦਿਲੀ, ਨੇਪਾਲ ਨੂੰ ਦਿੱਤਾ ਸਹਿਯੋਗ ਦਾ ਭਰੋਸਾ
India again showed generosity: ਨਵੀਂ ਦਿੱਲੀ: ਨੇਪਾਲ ਅਤੇ ਭਾਰਤ ਵਿਚਾਲੇ ਸਰਹੱਦ ਵਿਵਾਦ ਤੋਂ ਪੈਦਾ ਹੋਏ ਤਣਾਅ ਤੋਂ ਬਾਅਦ ਦੁਵੱਲੀ ਰਸਮੀ ਗੱਲਬਾਤ ਹੋਈ । ਵੀਡੀਓ ਕਾਨਫਰੰਸ ਜ਼ਰੀਏ ਹੋਈ ਇਸ ਗੱਲਬਾਤ ਵਿੱਚ ਭਾਰਤ ਦੀ ਅਗਵਾਈ ਨੇਪਾਲ ਵਿੱਚ ਭਾਰਤੀ ਰਾਜਦੂਤ ਵਿਨੇ ਮੋਹਨ ਕਵਾਤਰਾ ਅਤੇ ਨੇਪਾਲ ਦੀ ਅਗਵਾਈ ਵਿਦੇਸ਼ ਸਕੱਤਰ ਸ਼ੰਕਰ ਦਾਸ ਵੈਰਾਗੀ ਨੇ ਕੀਤੀ। ਇਸ ਬੈਠਕ ਦੌਰਾਨ ਨੇਪਾਲ ਵਿੱਚ ਭਾਰਤ ਦੇ ਆਰਥਿਕ ਸਹਿਯੋਗ ਨਾਲ ਚੱਲ ਰਹੇ ਪ੍ਰਾਜੈਕਟ ਦੀ ਸਮੀਖਿਆ ਕੀਤੀ ਗਈ। ਨਕਸ਼ਾ ਵਿਵਾਦ ਕਾਰਨ ਪਿਛਲੇ 9 ਮਹੀਨੇ ਤੋਂ ਕਿਸੇ ਵੀ ਤਰ੍ਹਾਂ ਦੀ ਦੁਵੱਲੀ ਗੱਲਬਾਤ ਨਹੀਂ ਹੋ ਪਾ ਰਹੀ ਸੀ, ਪਰ 15 ਅਗਸਤ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਪਹਿਲ ਕਰਦੇ ਹੋਏ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੀ ਗੱਲਬਾਤ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ ਸੀ।

India again showed generosity

ਸਰਹੱਦ ਵਿਵਾਦ ਤੋਂ ਪੈਦਾ ਤਣਾਅ ਕਾਰਨ ਪਿਛਲੇ ਸਾਲ ਜੁਲਾਈ ਵਿੱਚ ਹੋਈ ਸਮੀਖਿਆ ਬੈਠਕ ਤੋਂ ਬਾਅਦ ਇਸ ਨੂੰ ਨਵੰਬਰ ਵਿੱਚ ਹੀ ਹੋਣਾ ਸੀ, ਪਰ ਹੁਣ ਇਹ ਬੈਠਕ 9 ਮਹੀਨੇ ਦੀ ਦੇਰੀ ਨਾਲ ਆਯੋਜਿਤ ਹੋਈ ਹੈ । ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਵਿਚਾਲੇ ਗੱਲਬਾਤ ਹੋ ਜਾਣ ਕਾਰਨ ਅੱਜ ਦੀ ਗੱਲਬਾਤ ਕਾਫ਼ੀ ਸਕਾਰਾਤਮਕ ਅਤੇ ਦੋਸਤਾਨਾ ਭਰੇ ਮਾਹੌਲ ਵਿੱਚ ਹੋਈ । ਭਾਰਤ ਨੇ ਇੱਕ ਵਾਰ ਫਿਰ ਆਪਣੇ ਨਾਲ ਨੇਪਾਲ ਦੇ ਆਰਥਿਕ ਵਿਕਾਸ ਵਿੱਚ ਖੁੱਲ੍ਹ ਕੇ ਮਤਦਾਨ ਕਰਨ ਦਾ ਭਰੋਸਾ ਦਿਵਾਇਆ ਹੈ।

India again showed generosity

ਇਸ ਸਮੇਂ ਨੇਪਾਲ ਵਿੱਚ ਭਾਰਤ ਦੇ ਆਰਥਿਕ ਸਹਿਯੋਗ ਨਾਲ ਦੇਸ਼ ਦਾ ਸਭ ਤੋਂ ਵੱਡਾ ਪਣਬਿਜਲੀ ਪ੍ਰਾਜੈਕਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਅਰੁਣ ਥ੍ਰੀ ਹਾਇਡਰੋ ਪਾਵਰ ਪ੍ਰਾਜੈਕਟ 900 ਮੈਗਾਵਾਟ ਦਾ ਪ੍ਰਾਜੈਕਟ ਹੈ । ਇਸ ਦੇ ਸਮੇਂ ‘ਤੇ ਹੀ ਨਿਰਮਾਣ ਕੰਮ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ । 2014 ਵਿੱਚ ਇਸ ਨੂੰ ਲੈ ਕੇ ਨੇਪਾਲ ਅਤੇ ਭਾਰਤ ਵਿੱਚ ਸਮਝੌਤਾ ਹੋਇਆ ਜਦਕਿ 2018 ਵਿੱਚ ਇਸ ਦੇ ਨਿਰਮਾਣ ਕੰਮ ਦਾ ਨੀਂਹ ਪੱਥਰ ਖੁਦ ਪ੍ਰਧਾਨ ਮੰਤਰੀ ਮੋਦੀ ਨੇ ਹੀ ਰੱਖਿਆ ਸੀ । ਇਹ ਪ੍ਰਾਜੈਕਟ ਨੇਪਾਲ ਦੀ ਆਰਥਿਕ ਸਥਿਤੀ ਨੂੰ ਬਿਲਕੁੱਲ ਬਦਲ ਕੇ ਰੱਖ ਦੇਣ ਦੀ ਸਮਰੱਥਾ ਰੱਖਦਾ ਹੈ।

ਇਸ ਤੋਂ ਇਲਾਵਾ ਨੇਪਾਲ ਦੇ ਲੋਕਾਂ ਦਾ ਰੇਲ ‘ਤੇ ਚੜ੍ਹਨ ਦਾ ਸੁਫ਼ਨਾ ਵੀ ਪੂਰਾ ਹੋਣ ਜਾ ਰਿਹਾ ਹੈ। ਇਸ ਸਮੇਂ ਬਿਹਾਰ ਦੇ ਜੈਨਗਰ ਤੋਂ ਲੈ ਕੇ ਨੇਪਾਲ ਦੇ ਜਨਕਪੁਰ ਤੱਕ ਦੀ ਰੇਲ ਲਾਈਨ ਦਾ ਨਿਰਮਾਣ ਅਤੇ ਸਟੇਸ਼ਨ ਸਾਰੇ ਬਣ ਕੇ ਤਿਆਰ ਹਨ । ਭਾਰਤ ਦੇ ਕੋਂਕਣ ਰੇਲਵੇ ਤੋਂ ਨੇਪਾਲ ਵਿੱਚ ਚੱਲਣ ਵਾਲੇ ਰੇਲ ਦੇ ਇੰਜਣ ਅਤੇ ਕੋਚ ਦੋਵੇਂ ਹੀ ਤਿਆਰ ਕਰ ਇਸ ਸਮੇਂ ਸਰਹੱਦ ਤੱਕ ਪਹੁੰਚਾਏ ਜਾ ਚੁੱਕੇ ਹਨ । ਇਸ ਦਾ ਉਦਘਾਟਨ ਇਸ ਸਾਲ ਜਨਵਰੀ ਵਿੱਚ ਹੀ ਹੋਣਾ ਸੀ ਪਰ ਕੋਰੋਨਾ ਦੇ ਵੱਧਦੇ ਕਹਿਰ ਵਿਚਾਲੇ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਨੇਪਾਲ ਨੂੰ ਪੂਰਬ ਤੋਂ ਪੱਛਮ ਤੱਕ ਜੋੜਨ ਲਈ ਭਾਰਤ ਨੇ ਪੂਰਬ ਪੱਛਮ ਇਲੈਕਟ੍ਰੀਕਲ ਰੇਲਵੇ ਬਣਾਉਣ ਦਾ ਪ੍ਰਸਤਾਵ ਵੀ ਦਿੱਤਾ ਹੈ। ਇਸ ਤੋਂ ਇਲਾਵਾ ਦਿੱਲੀ ਤੋਂ ਕਾਠਮੰਡੂ ਨੂੰ ਰੇਲ ਨਾਲ ਜੋੜਨ ਲਈ ਰਕਸੌਲ ਕਾਠਮੰਡੂ ਰੇਲਵੇ ਰੂਟ ਦਾ ਸਰਵੇ ਅਤੇ DPR ਦਾ ਕੰਮ ਵੀ ਹੋ ਚੁੱਕਿਆ ਹੈ। ਛੇਤੀ ਹੀ ਇਸ ਦੇ ਨਿਰਮਾਣ ਦਾ ਸਮਝੌਤਾ ਵੀ ਹੋਣ ਵਾਲਾ ਹੈ।

The post ਭਾਰਤ ਨੇ ਫਿਰ ਦਿਖਾਈ ਦਰਿਆਦਿਲੀ, ਨੇਪਾਲ ਨੂੰ ਦਿੱਤਾ ਸਹਿਯੋਗ ਦਾ ਭਰੋਸਾ appeared first on Daily Post Punjabi.