Hukamnama 28 June 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-6-2025
ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥

ਰਾਗ ਗੂਜਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ। ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ। ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ॥੧॥ ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤ ਤੋਂ) ਬਚਾਈ ਰੱਖ। (ਮੈਂ ਵੇਖਦਾ ਹਾਂ ਕਿ) ਕ੍ਰੋੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ॥੧॥ ਰਹਾਉ॥ ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ॥ ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ। ਤੁਸੀਂ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ॥੨॥

Goojaree, Fifth Mehl, Chau-Padas, Second House: One Universal Creator God. By The Grace Of The True Guru: They perform the four rituals and six religious rites; the world is engrossed in these. They are not cleansed of the filth of their ego within; without the Guru, they lose the game of life. ||1|| O my Lord and Master, please, grant Your Grace and preserve me. Out of millions, hardly anyone is a servant of the Lord. All the others are mere traders. ||1||Pause|| I have searched all the Shaastras, the Vedas and the Simritees, and they all affirm one thing: without the Guru, no one obtains liberation; see, and reflect upon this in your mind. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-6-2025 appeared first on Daily Post Punjabi.