India reports 43893 new cases Archives - Daily Post Punjabi

ਇੱਕ ਦਿਨ ਦੀ ਗਿਰਾਵਟ ਤੋਂ ਬਾਅਦ ਫਿਰ ਵਧੇ ਕੋਰੋਨਾ ਮਰੀਜ਼, 24 ਘੰਟਿਆਂ ਦੌਰਾਨ ਮਿਲੇ 43,893 ਨਵੇਂ ਮਾਮਲੇ
India reports 43893 new cases: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 79 ਲੱਖ 90 ਹਜ਼ਾਰ 332 ਹੋ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 43 ਹਜ਼ਾਰ 893 ਨਵੇਂ ਮਰੀਜ਼ ਮਿਲੇ ਹਨ, ਜਦਕਿ 508 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਕਾਰਨ 1 ਲੱਖ 20 ਹਜ਼ਾਰ 10 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 72 ਲੱਖ 59 ਹਜ਼ਾਰ 505 ਲੋਕਾਂ ਨੇ ਇਸ ਵਾਇਰਸ ਨੂੰ ਮਾਤ ਦੇ ਦਿੱਤੀ ਹੈ । ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ। ਸੋਮਵਾਰ ਨੂੰ ਇਸ ਵਿੱਚ 28 ਹਜ਼ਾਰ 132 ਦੀ ਗਿਰਾਵਟ ਆਈ। ਇਹ ਹੁਣ ਤੱਕ ਦੀ ਦੂਜੀ ਸਭ ਤੋਂ ਵੱਡੀ ਗਿਰਾਵਟ ਹੈ।

India reports 43893 new cases

ਰਿਕਵਰੀ ਦੇ ਮਾਮਲੇ ਵਿੱਚ ਭਾਰਤ ਦੁਨੀਆ ਦੇ ਪੰਜ ਸਭ ਤੋਂ ਵੱਧ ਸੰਕਰਮਿਤ ਦੇਸ਼ਾਂ ਵਿੱਚ ਚੋਟੀ ‘ਤੇ ਹੈ। ਭਾਰਤ ਵਿੱਚ ਰਿਕਵਰੀ ਰੇਟ 90% ਤੋਂ ਵੱਧ ਹੈ। ਭਾਵ ਹਰ 100 ਮਰੀਜ਼ਾਂ ਵਿੱਚ 90 ਲੋਕ ਠੀਕ ਹੋ ਰਹੇ ਹਨ। ਬਿਹਤਰ ਰਿਕਵਰੀ ਦੇ ਮਾਮਲੇ ਵਿੱਚ ਬ੍ਰਾਜ਼ੀਲ ਦੂਜੇ ਨੰਬਰ ‘ਤੇ ਹੈ। ਇੱਥੇ ਰਿਕਵਰੀ ਰੇਟ 89.65% ਅਤੇ ਰੂਸ ਦੀ 74.84% ਹੈ। ਸਭ ਤੋਂ ਭੈੜੀ ਸਥਿਤੀ ਫਰਾਂਸ ਦੀ ਹੈ, ਜਿੱਥੇ ਹੁਣ ਤੱਕ ਸਿਰਫ 9.69% ਮਰੀਜ਼ ਠੀਕ ਹੋ ਸਕੇ ਹਨ।

India reports 43893 new cases

ICMR ਅਨੁਸਾਰ 27 ਅਕਤੂਬਰ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ 10 ਕਰੋੜ 54 ਲੱਖ 87 ਹਜ਼ਾਰ 680 ਨਮੂਨੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਕੱਲ੍ਹ 10 ਲੱਖ 66 ਹਜ਼ਾਰ 786 ਨਮੂਨਿਆਂ ਦਾ ਟੈਸਟ ਕੀਤਾ ਗਿਆ । ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਮੌਤ ਦਰ ਲਗਾਤਾਰ ਘੱਟ ਰਹੀ ਹੈ ਅਤੇ ਰਿਕਵਰੀ ਰੇਟ ਵੱਧ ਰਿਹਾ ਹੈ। ਫਿਲਹਾਲ ਦੇਸ਼ ਵਿੱਚ  ਕੋਰੋਨਾ ਦੀ ਮੌਤ ਦਰ 1.5% ਹੈ ਜਦੋਂ ਕਿ ਰਿਕਵਰੀ ਰੇਟ 90.62% ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਹੈ ਕਿ ਹੁਣ 14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਮੌਤ ਦਰ ਇੱਕ ਪ੍ਰਤੀਸ਼ਤ ਤੋਂ ਵੀ ਘੱਟ ਹੈ।

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਮੰਗਲਵਾਰ ਨੂੰ 5363 ਨਵੇਂ ਮਰੀਜ਼ ਪਾਏ ਗਏ ਤੇ 7836 ਲੋਕ ਠੀਕ ਹੋ ਗਏ, ਜਦਕਿ 115 ਮਰੀਜ਼ਾਂ ਦੀ ਮੌਤ ਹੋ ਗਈ।  ਮਹਾਂਰਾਸ਼ਟਰ ਵਿੱਚ ਹੁਣ ਤੱਕ ਇਸ ਵਾਇਰਸ ਨਾਲ 16 ਲੱਖ 54 ਹਜ਼ਾਰ 28 ਵਿਅਕਤੀ ਪੀੜਤ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 1 ਲੱਖ 31 ਹਜ਼ਾਰ 544 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 14 ਲੱਖ 78 ਹਜ਼ਾਰ 496 ਵਿਅਕਤੀ ਇਲਾਜ ਕਰਵਾ ਚੁੱਕੇ ਹਨ । ਹੁਣ ਤੱਕ 43 ਹਜ਼ਾਰ 463 ਮਰੀਜ਼ਾਂ ਦੀ ਲਾਗ ਕਾਰਨ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਭਾਰੀ ਉਛਾਲ ਆਇਆ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ 4853 ਨਵੇਂ ਮਾਮਲੇ ਸਾਹਮਣੇ ਆਏ ਹਨ, ਇਹ ਆਪਣੇ ਆਪ ਵਿੱਚ ਇੱਕ ਨਵਾਂ ਰਿਕਾਰਡ ਹੈ। ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 3,64,341 ਹੋ ਗਈ ਹੈ। ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 44 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 6356 ਲੋਕਾਂ ਦੀ ਮੌਤ ਕੋਰੋਨਾ ਦੀ ਲਾਗ ਨਾਲ ਹੋਈ ਹੈ।

The post ਇੱਕ ਦਿਨ ਦੀ ਗਿਰਾਵਟ ਤੋਂ ਬਾਅਦ ਫਿਰ ਵਧੇ ਕੋਰੋਨਾ ਮਰੀਜ਼, 24 ਘੰਟਿਆਂ ਦੌਰਾਨ ਮਿਲੇ 43,893 ਨਵੇਂ ਮਾਮਲੇ appeared first on Daily Post Punjabi.