India Reports 61408 new cases Archives - Daily Post Punjabi

ਦੇਸ਼ ‘ਚ ਕੋਰੋਨਾ ਦੇ ਮਾਮਲੇ 31 ਲੱਖ ਦੇ ਪਾਰ, 24 ਘੰਟਿਆਂ ਦੌਰਾਨ 61 ਹਜ਼ਾਰ ਤੋਂ ਵੱਧ ਨਵੇਂ ਕੇਸ, 836 ਮੌਤਾਂ
India Reports 61408 new cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 61 ਹਜ਼ਾਰ 408 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 836 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ 06 ਹਜ਼ਾਰ 349 ਹੋ ਗਈ ਹੈ । ਇਨ੍ਹਾਂ ਵਿਚੋਂ 7 ਲੱਖ 10 ਹਜ਼ਾਰ 771 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 57 ਹਜ਼ਾਰ 542 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 23 ਲੱਖ 38 ਹਜ਼ਾਰ 036 ਵਿਅਕਤੀ ਠੀਕ ਵੀ ਹੋਏ ਹਨ।

India Reports 61408 new cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 22 ਅਗਸਤ ਨੂੰ 6,09,917 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 3,59,02,137 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India Reports 61408 new cases

ਮਹਾਂਰਾਸ਼ਟਰ ਵਿੱਚ ਕੋਵਿਡ-19 ਦਾ ਸਭ ਤੋਂ ਵੱਧ ਪ੍ਰਭਾਵ ਹੈ। ਐਤਵਾਰ ਨੂੰ ਇੱਥੇ 10,441 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 258 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 22,253 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 4,88,271 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1450 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 16 ਲੋਕਾਂ ਦੀ ਮੌਤ ਹੋ ਗਈ।  ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 4300 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,61,466 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90 ਫ਼ੀਸਦੀ ਹੋ ਗਈ ਹੈ।

ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.85% ਹੋ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 23% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 75% ਹੋ ਗਿਆ ਹੈ। ਭਾਰਤ ਵਿੱਚ ਰਿਕਵਰੀ ਦਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

The post ਦੇਸ਼ ‘ਚ ਕੋਰੋਨਾ ਦੇ ਮਾਮਲੇ 31 ਲੱਖ ਦੇ ਪਾਰ, 24 ਘੰਟਿਆਂ ਦੌਰਾਨ 61 ਹਜ਼ਾਰ ਤੋਂ ਵੱਧ ਨਵੇਂ ਕੇਸ, 836 ਮੌਤਾਂ appeared first on Daily Post Punjabi.