India reports 97894 new cases Archives - Daily Post Punjabi

Coronavirus: 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 97894 ਨਵੇਂ ਮਾਮਲੇ, 1132 ਮੌਤਾਂ, ਕੁੱਲ ਅੰਕੜਾ 51 ਲੱਖ ਦੇ ਪਾਰ
India reports 97894 new cases: ਨਵੀਂ ਦਿੱਲੀ: ਦੇਸ਼ ਵਿੱਚ ਜਿਵੇਂ-ਜਿਵੇਂ ਕੋਰੋਨਾ ਫੈਲ ਰਿਹਾ ਹੈ, ਮੁਸ਼ਕਿਲਾਂ ਵੱਧਦੀਆਂ ਹੀ ਜਾ ਰਹੀਆਂ ਹਨ। ਹੁਣ, ਦੇਸ਼ ਭਰ ਵਿੱਚ ਕੋਰੋਨਾ ਕੇਸਾਂ ਦਾ ਅੰਕੜਾ 51 ਲੱਖ ਨੂੰ ਪਾਰ ਕਰ ਗਿਆ ਹੈ। ਇਸ ਦਾ ਜ਼ਿਆਦਾਤਰ ਸੰਕਟ ਸਿਹਤ ਸੇਵਾਵਾਂ ‘ਤੇ ਦਿਖਣਾ ਸ਼ੁਰੂ ਹੋ ਗਿਆ ਹੈ। ਬਹੁਤ ਸਾਰੇ ਸ਼ਹਿਰਾਂ ਵਿੱਚ ਆਕਸੀਜਨ ਦੀ ਸਪਲਾਈ ਦੀ ਘਾਟ ਹੋ ਗਈ ਹੈ ਤੇ ਕੁਝ ਥਾਵਾਂ ‘ਤੇ ਬੈੱਡਾਂ ਦੀ ਘਾਟ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਆਪਣਾ ਗੰਭੀਰ ਅਸਰ ਦਿਖਾ ਰਿਹਾ ਹੈ। ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੇ ਅੰਦਰ ਕੋਰੋਨਾ ਦੇ ਰਿਕਾਰਡ 97 ਹਜ਼ਾਰ 894 ਨਵੇਂ ਮਰੀਜ਼ ਮਿਲੇ ਹਨ, ਜਦਕਿ 1132 ਮਰੀਜ਼ਾਂ ਦੀ ਮੌਤ ਹੋ ਗਈ । ਹੁਣ ਤੱਕ 51 ਲੱਖ 18 ਹਜ਼ਾਰ 254 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 10 ਲੱਖ 09 ਹਜ਼ਾਰ 976 ਐਕਟਿਵ ਕੇਸ ਹਨ। ਕੋਰੋਨਾ ਤੋਂ ਹੁਣ ਤੱਕ 83 ਹਜ਼ਾਰ 198 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਾਗ ਤੋਂ ਹੁਣ ਤੱਕ 40 ਲੱਖ 25 ਹਜ਼ਾਰ 080 ਵਿਅਕਤੀ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਹੁਣ ਪੀੜਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਦੂਜੇ ਨੰਬਰ ‘ਤੇ ਆ ਗਿਆ ਹੈ। ਹੁਣ ਸਿਰਫ਼ ਅਮਰੀਕਾ ਹੀ ਭਾਰਤ ਤੋਂ ਅੱਗੇ ਹੈ।

India reports 97894 new cases

ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਸਤੰਬਰ ਦਾ ਮਹੀਨਾ ਭਾਰਤ ਲਈ ਮਾੜਾ ਸਾਬਿਤ ਹੋ ਰਿਹਾ ਹੈ । ਭਾਰਤ ਵਿੱਚ 15 ਦਿਨਾਂ ਵਿੱਚ 13,08,991 ਕੇਸ ਦਰਜ ਕੀਤੇ ਗਏ ਹਨ, ਜਦਕਿ ਅਮਰੀਕਾ ਵਿੱਚ 5,57,657 ਕੇਸ ਦਰਜ ਕੀਤੇ ਗਏ ਅਤੇ ਬ੍ਰਾਜ਼ੀਲ ਇਸ ਸੂਚੀ ਵਿੱਚ ਤੀਜੇ ਨੰਬਰ ‘ਤੇ ਹੈ, ਉਥੇ 4,83,299 ਮਾਮਲੇ ਦਰਜ ਕੀਤੇ ਗਏ। ਇੰਨਾ ਹੀ ਨਹੀਂ, ਵਾਇਰਸਾਂ ਕਾਰਨ ਹੋਈਆਂ ਮੌਤਾਂ ਦੀ ਸੂਚੀ ਵਿੱਚ ਵੀ ਭਾਰਤ ਸਭ ਤੋਂ ਉੱਪਰ ਹੈ। ਇਸ ਮਿਆਦ ਦੇ ਦੌਰਾਨ 15 ਦਿਨਾਂ ਵਿੱਚ ਭਾਰਤ ਵਿੱਚ 16,307 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ, ਜਦਕਿ ਅਮਰੀਕਾ ਅਤੇ ਬ੍ਰਾਜ਼ੀਲ ਵਿੱਚ ਕ੍ਰਮਵਾਰ 11,461 ਅਤੇ 11,178 ਮੌਤਾਂ ਦਰਜ ਹੋਈਆਂ ।

India reports 97894 new cases

ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 11 ਲੱਖ ਦੇ ਪਾਰ ਪਹੁੰਚ ਗਿਆ ਹੈ । ਬੁੱਧਵਾਰ ਨੂੰ ਇੱਥੇ 23 ਹਜ਼ਾਰ 365 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਰਾਜ ਵਿੱਚ ਮਰੀਜ਼ਾਂ ਦਾ ਅੰਕੜਾ 11 ਲੱਖ 21 ਹਜ਼ਾਰ 221 ਹੋ ਗਿਆ ਹੈ । ਇੱਥੇ ਹੁਣ ਤੱਕ ਕੋਰੋਨਾ ਨਾਲ 30 ਹਜ਼ਾਰ 883 ਲੋਕਾਂ ਦੀ ਮੌਤ ਹੋ ਚੁੱਕੀ ਹੈ । ਚੰਗੀ ਗੱਲ ਇਹ ਹੈ ਕਿ ਰਾਜ ਵਿੱਚ ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ। ਇੱਥੇ ਹੁਣ ਰਿਕਵਰੀ ਰੇਟ 70.6% ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਰਿਕਾਰਡ 4473 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 2,30,269 ਹੋ ਗਿਆ ਹੈ।  ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4839 ਹੋ ਗਈ ਹੈ ।

India reports 97894 new cases

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ ਦੇਸ਼ ਵਿੱਚ ਹੁਣ ਤੱਕ 6 ਕਰੋੜ 05 ਲੱਖ 65 ਹਜ਼ਾਰ 728 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਯਾਨੀ ਕਿ ਮੰਗਲਵਾਰ ਨੂੰ 11 ਲੱਖ 36 ਹਜ਼ਾਰ 613 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਤੋਂ ਘੱਟ ਹੈ। ICMR ਅਨੁਸਾਰ ਕੋਰੋਨਾ ਵਾਇਰਸ ਦੇ 54% ਕੇਸ 18 ਸਾਲ ਤੋਂ ਲੈ ਕੇ 44 ਸਾਲ ਦੀ ਉਮਰ ਦੇ ਹਨ, ਪਰ ਕੋਰੋਨਾ ਵਾਇਰਸ ਦੀਆਂ 51% ਮੌਤਾਂ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ ਹਨ।

ਦੱਸ ਦੇਈਏ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦੀ ਦਰ ਗਿਰ ਕੇ 1.64% ‘ਤੇ ਆ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 21% ਰਹਿ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ 78% ਹੋ ਗਿਆ ਹੈ।

The post Coronavirus: 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 97894 ਨਵੇਂ ਮਾਮਲੇ, 1132 ਮੌਤਾਂ, ਕੁੱਲ ਅੰਕੜਾ 51 ਲੱਖ ਦੇ ਪਾਰ appeared first on Daily Post Punjabi.