India reports over 90000 cases Archives - Daily Post Punjabi

Coronavirus: ਬ੍ਰਾਜ਼ੀਲ ਨੂੰ ਪਛਾੜ ਦੂਜੇ ਨੰਬਰ ‘ਤੇ ਪਹੁੰਚਿਆ ਭਾਰਤ, ਇੱਕ ਦਿਨ ‘ਚ ਮਿਲੇ 90 ਹਜ਼ਾਰ ਤੋਂ ਵੱਧ ਨਵੇਂ ਮਾਮਲੇ
India reports over 90000 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਸ਼ਨੀਵਾਰ ਨੂੰ 41 ਲੱਖ ਨੂੰ ਪਾਰ ਕਰ ਗਿਆ। ਇੱਕ ਦਿਨ ਵਿੱਚ ਭਾਰਤ ਵਿੱਚ ਦੁਨੀਆ ਭਰ ਵਿੱਚੋਂ ਸਭ ਤੋਂ ਵੱਧ ਕੋਰੋਨਾ ਕੇਸ ਸਾਹਮਣੇ ਆਏ ਹਨ। 24 ਘੰਟਿਆਂ ਦੇ ਅੰਦਰ ਕੋਰੋਨਾ ਦੇ ਰਿਕਾਰਡ 90 ਹਜ਼ਾਰ 633 ਨਵੇਂ ਮਰੀਜ਼ ਮਿਲੇ ਹਨ, ਜਦਕਿ 1065 ਮਰੀਜ਼ਾਂ ਦੀ ਮੌਤ ਹੋ ਗਈ । ਹੁਣ ਤੱਕ 41 ਲੱਖ 13 ਹਜ਼ਾਰ 812 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ।

India reports over 90000 cases

ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 8 ਲੱਖ 62 ਹਜ਼ਾਰ 320 ਐਕਟਿਵ ਕੇਸ ਹਨ। ਕੋਰੋਨਾ ਤੋਂ ਹੁਣ ਤੱਕ 70 ਹਜ਼ਾਰ 626 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਾਗ ਤੋਂ ਹੁਣ ਤੱਕ 31 ਲੱਖ 80 ਹਜ਼ਾਰ 866 ਵਿਅਕਤੀ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਹੁਣ ਪੀੜਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਦੂਜੇ ਨੰਬਰ ‘ਤੇ ਆ ਗਿਆ ਹੈ। ਹੁਣ ਸਿਰਫ਼ ਅਮਰੀਕਾ ਹੀ ਭਾਰਤ ਤੋਂ ਅੱਗੇ ਹੈ।

India reports over 90000 cases

ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 8 ਲੱਖ ਨੂੰ ਪਾਰ ਕਰ ਗਿਆ ਹੈ। ਸ਼ਨੀਵਾਰ ਨੂੰ 20 ਹਜ਼ਾਰ 801 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਰਾਜ ਵਿੱਚ ਮਰੀਜ਼ਾਂ ਦਾ ਅੰਕੜਾ 8 ਲੱਖ 83 ਹਜ਼ਾਰ 862 ਹੋ ਚੁੱਕਿਆ ਹੈ । ਇੱਥੇ ਹੁਣ ਤੱਕ ਕੋਰੋਨਾ ਨਾਲ 26 ਹਜ਼ਾਰ 276 ਲੋਕਾਂ ਦੀ ਮੌਤ ਹੋ ਚੁੱਕੀ ਹੈ । ਚੰਗੀ ਗੱਲ ਇਹ ਹੈ ਕਿ ਰਾਜ ਵਿੱਚ ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ। ਇੱਥੇ ਹੁਣ ਰਿਕਵਰੀ ਰੇਟ 72% ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਵੱਧ ਤੋਂ ਵੱਧ 2973 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 1,88,193 ਹੋ ਗਿਆ ਹੈ।  ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,538 ਹੋ ਗਈ ਹੈ । ਨਵੇਂ ਕੇਸ ਸਾਹਮਣੇ ਆਉਣ ਅਤੇ ਕੋਰੋਨਾ ਦੀ ਵੱਧਦੀ ਰਫਤਾਰ ਦੇ ਮੱਦੇਨਜ਼ਰ ਸਰਕਾਰ ਨੇ ਇੱਕ ਵਾਰ ਫਿਰ ਸੀਰੋ-ਪ੍ਰਸਾਰ ਸਰਵੇਖਣ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

India reports over 90000 cases

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ ਦੇਸ਼ ਵਿੱਚ ਹੁਣ ਤੱਕ 4 ਕਰੋੜ 88 ਲੱਖ 31 ਹਜ਼ਾਰ 145 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਯਾਨੀ ਕਿ ਬੁੱਧਵਾਰ ਨੂੰ 10 ਲੱਖ 92 ਹਜ਼ਾਰ 654 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਤੋਂ ਘੱਟ ਹੈ। ICMR ਅਨੁਸਾਰ ਕੋਰੋਨਾ ਵਾਇਰਸ ਦੇ 54% ਕੇਸ 18 ਸਾਲ ਤੋਂ ਲੈ ਕੇ 44 ਸਾਲ ਦੀ ਉਮਰ ਦੇ ਹਨ, ਪਰ ਕੋਰੋਨਾ ਵਾਇਰਸ ਦੀਆਂ 51% ਮੌਤਾਂ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ ਹਨ।

ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.72% ਹੋ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 21% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 77% ਹੋ ਗਿਆ ਹੈ।

The post Coronavirus: ਬ੍ਰਾਜ਼ੀਲ ਨੂੰ ਪਛਾੜ ਦੂਜੇ ਨੰਬਰ ‘ਤੇ ਪਹੁੰਚਿਆ ਭਾਰਤ, ਇੱਕ ਦਿਨ ‘ਚ ਮਿਲੇ 90 ਹਜ਼ਾਰ ਤੋਂ ਵੱਧ ਨਵੇਂ ਮਾਮਲੇ appeared first on Daily Post Punjabi.