India Weather forecast Archives - Daily Post Punjabi

ਮੌਸਮ ਵਿਭਾਗ ਦੀ ਭਵਿੱਖਬਾਣੀ, ਅਗਲੇ ਪੰਜ ਦਿਨ ਇਨ੍ਹਾਂ ਰਾਜਾਂ ‘ਚ ਹੋਵੇਗੀ ਭਾਰੀ ਬਾਰਿਸ਼ !
ਯੂਪੀ, ਪੰਜਾਬ, ਹਰਿਆਣਾ ਤੇ ਦਿੱਲੀ-ਐਨਸੀਆਰ ਸਣੇ ਕਈ ਹੋਰ ਸੂਬਿਆਂ ਵਿੱਚ ਅਚਾਨਕ ਧੂੜ ਭਰੀ ਹਨੇਰੀ ਸ਼ੁਰੂ ਹੋ ਗਈ ਹੈ । ਲੋਕਾਂ ਨੂੰ ਕੜਕਦੀ ਧੁੱਪ ਤੋਂ ਵੀ ਰਾਹਤ ਮਿਲੀ ਹੈ। ਕਈ ਇਲਾਕਿਆਂ ਵਿੱਚ ਬੱਦਲ ਛਾਏ ਹੋਏ ਹਨ । ਕਈ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋਈ ਹੈ । ਇਸ ਵਿਚਾਲੇ ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ 20 ਮਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ ।

India Weather Forecast

ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਲਈ ਚਿਤਾਵਨੀ ਜਾਰੀ ਕੀਤੀ ਹੈ । ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ । ਅਰੁਣਾਚਲ ਪ੍ਰਦੇਸ਼ ਵਿੱਚ 19 ਅਤੇ 20 ਮਈ ਤੇ ਹੋਰ ਰਾਜਾਂ ਵਿੱਚ ਅੱਜ ਤੋਂ 20 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ । ਆਸਾਮ ਤੇ ਮੇਘਾਲਿਆ ਵਿੱਚ 16, 18 ਅਤੇ 19 ਮਈ ਨੂੰ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪਟਿਆਲਾ DC ਪੈਦਲ ਚੱਲ ਕੇ ਪਹੁੰਚੇ ਦਫ਼ਤਰ, ਗੰਨਮੈਨ ਵੀ ਚੱਲੇ ਨਾਲ, ਲੋਕ ਵੇਖ ਹੋਏ ਹੈਰਾਨ

ਮੌਸਮ ਵਿਭਾਗ ਅਨੁਸਾਰ 18 ਮਈ ਤੱਕ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਧੂੜ ਭਰੀ ਹਨੇਰੀ ਆਉਣ ਦਾ ਅਨੁਮਾਨ ਹੈ । ਇਸ ਤੋਂ ਇਲਾਵਾ ਅੱਜ ਯਾਨੀ 17 ਮਈ ਨੂੰ ਉੱਤਰੀ ਦਿੱਲੀ, ਉੱਤਰ ਪੂਰਬੀ ਦਿੱਲੀ, ਉੱਤਰੀ ਪੱਛਮੀ ਦਿੱਲੀ, ਪੱਛਮੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਇਸ ਦੌਰਾਨ 30 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ । ਮੌਸਮ ਵਿਭਾਗ ਨੇ ਦਿੱਲੀ ਐਨਸੀਆਰ ਦੇ ਗਾਜ਼ੀਆਬਾਦ, ਛਪਰੌਲਾ, ਸੋਨੀਪਤ, ਰੋਹਤਕ, ਖਰਖੋਦਾ, ਬਰੌਤ, ਬਾਗਪਤ, ਮੇਰਠ, ਮੋਦੀਨਗਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

India Weather Forecast

ਮੌਸਮ ਵਿਗਿਆਨੀਆਂ ਨੇ ਅੰਦਾਜ਼ਾ ਲਗਾਇਆ ਹੈ ਕਿ ਇਸ ਵਾਰ 4 ਜੂਨ ਨੂੰ ਦੇਸ਼ ਵਿੱਚ ਮਾਨਸੂਨ ਦਸਤਕ ਦੇ ਸਕਦਾ ਹੈ । ਸਭ ਤੋਂ ਪਹਿਲਾਂ ਇਸ ਦੀ ਸ਼ੁਰੂਆਤ ਕੇਰਲ ਤੋਂ ਹੋਵੇਗੀ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਉੱਤਰੀ ਭਾਰਤ ਵੱਲ ਵਧੇਗਾ । ਜੂਨ ਦੇ ਆਖ਼ਰੀ ਹਫ਼ਤੇ ਤੱਕ ਦਿੱਲੀ-ਐਨਸੀਆਰ ਸਣੇ ਯੂਪੀ ਵਿੱਚ ਮਾਨਸੂਨ ਆ ਸਕਦਾ ਹੈ । ਇਸ ਸਾਲ ਮਾਨਸੂਨ ਨੂੰ ਲੈ ਕੇ ਦੋ ਵੱਖ-ਵੱਖ ਦਾਅਵੇ ਕੀਤੇ ਗਏ ਹਨ । ਮੌਸਮ ਵਿਭਾਗ ਅਨੁਸਾਰ ਇਸ ਸਾਲ ਆਮ ਨਾਲੋਂ ਘੱਟ ਬਾਰਿਸ਼ ਹੋਵੇਗੀ ਅਤੇ ਸੋਕਾ ਪੈਣ ਦੀ ਸੰਭਾਵਨਾ ਹੈ ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਮੌਸਮ ਵਿਭਾਗ ਦੀ ਭਵਿੱਖਬਾਣੀ, ਅਗਲੇ ਪੰਜ ਦਿਨ ਇਨ੍ਹਾਂ ਰਾਜਾਂ ‘ਚ ਹੋਵੇਗੀ ਭਾਰੀ ਬਾਰਿਸ਼ ! appeared first on Daily Post Punjabi.

ਉੱਤਰ ਭਾਰਤ ‘ਚ ਮੁੜ ਵਧੀ ਠੰਡ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਠੰਡ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ । ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਕਈ ਇਲਾਕਿਆਂ ਵਿੱਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਸੂਬੇ ਵਿੱਚ ਇੱਕ ਵਾਰ ਫਿਰ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਫਿਰ ਤੋਂ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

India weather forecast

ਮੌਸਮ ਵਿਭਾਗ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ 28 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ਵਿੱਚ ਦਸਤਕ ਦੇਣ ਵਾਲੀ ਹੈ। ਇਸ ਕਾਰਨ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਪੱਛਮੀ ਹਿਮਾਲਿਆ ਖੇਤਰ ਵਿੱਚ 29 ਤੋਂ 30 ਜਨਵਰੀ ਨੂੰ ਭਾਰੀ ਬਾਰਿਸ਼ ਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਸਤੋਂ ਇਲਾਵਾ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੋਵੇਂ ਦਿਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ: CM ਮਾਨ ਤੇ ਕੇਜਰੀਵਾਲ ਅੱਜ ਪਹੁੰਚਣਗੇ ਅੰਮ੍ਰਿਤਸਰ, 400 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ

ਮੌਸਮ ਵਿਭਾਗ ਮੁਤਾਬਕ ਇਸ ਨਵੀਂ ਪੱਛਮੀ ਗੜਬੜੀ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਬਰਫਬਾਰੀ ਹੋ ਸਕਦੀ ਹੈ। ਜੇਕਰ ਦਿੱਲੀ-ਐਨਸੀਆਰ ਦੀ ਗੱਲ ਕਰੀਏ ਤਾਂ ਅਗਲੇ ਕੁਝ ਦਿਨਾਂ ਤੱਕ ਬੱਦਲ ਛਾਏ ਰਹਿਣਗੇ। ਕਈ ਇਲਾਕਿਆਂ ਵਿੱਚ ਹਲਕੀ ਧੁੰਦ ਵੀ ਰਹੇਗੀ। ਮੌਸਮ ਵਿਭਾਗ ਮੁਤਾਬਕ 28 ਜਨਵਰੀ ਤੱਕ ਉੱਤਰੀ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ3 ਤੋਂ 5 ਡਿਗਰੀ ਦੀ ਗਿਰਾਵਟ ਸੰਭਵ ਹੈ। ਇਸ ਤੋਂ ਬਾਅਦ ਦੋ ਦਿਨਾਂ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ।

India weather forecast

ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਰਾਜਸਥਾਨ ਦੇ ਪੱਛਮੀ ਹਿੱਸਿਆਂ ਅਤੇ ਪੰਜਾਬ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਸ਼ੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਸਵੇਰ ਵੇਲੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ । ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅਗਲੇ 48 ਘੰਟਿਆਂ ਲਈ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਉੱਤਰ ਭਾਰਤ ‘ਚ ਮੁੜ ਵਧੀ ਠੰਡ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Daily Post Punjabi.

ਮੁੜ ਬਦਲੇਗਾ ਮੌਸਮ, ਮੌਸਮ ਵਿਭਾਗ ਵੱਲੋਂ ਇਨ੍ਹਾਂ 10 ਰਾਜਾਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ
India Weather forecast: ਚੱਕਰਵਾਤੀ ਤੂਫਾਨ ਨਿਸਰਗ ਕਮਜ਼ੋਰ ਹੋ ਗਿਆ ਹੈ, ਪਰ ਭਾਰੀ ਬਾਰਿਸ਼ ਦੇ ਰੂਪ ਵਿੱਚ ਇਸਦਾ ਪ੍ਰਭਾਵ ਅਜੇ ਵੀ ਕਈ ਰਾਜਾਂ ਵਿੱਚ ਜਾਰੀ ਹੈ । ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਯਾਨੀ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ । ਇਸਦੇ ਨਾਲ ਹੀ ਮੌਸਮ ਵਿਭਾਗ ਨੇ ਮਹਾਂਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ, ਬਿਹਾਰ, ਝਾਰਖੰਡ, ਗੁਜਰਾਤ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ । ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਕਈਂ ਰਾਜਾਂ ਵਿੱਚ ਤਾਪਮਾਨ ਘਟਾ ਦਿੱਤਾ ਹੈ । ਦਿੱਲੀ ਐਨਸੀਆਰ ਵਿੱਚ ਵੀਰਵਾਰ ਨੂੰ ਹਲਕੀ ਬਾਰਿਸ਼ ਹੋਈ, ਜਿਸ ਨਾਲ ਇੱਥੇ ਮੌਸਮ ਸੁਹਾਵਣਾ ਹੋ ਗਿਆ ਹੈ ।

India Weather forecast

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਝਾਰਖੰਡ, ਛੱਤੀਸਗੜ, ਤੇਲੰਗਾਨਾ, ਬਿਹਾਰ, ਪੱਛਮੀ ਬੰਗਾਲ, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਦੱਖਣੀ ਭਾਰਤ, ਕਰਨਾਟਕ, ਕੇਰਲਾ, ਗੋਆ, ਮਹਾਰਾਸ਼ਟਰ, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼, ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿਚ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ । ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਉਤਰਾਖੰਡ ਵਿੱਚ ਤੂਫਾਨ ਦੇ ਨਾਲ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ । ਖ਼ਤਰੇ ਦੇ ਮੱਦੇਨਜ਼ਰ ਇੱਥੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ।

ਵੀਰਵਾਰ ਨੂੰ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋਈ । ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਮੌਸਮ ਵਿਭਾਗ ਨੇ ਬਿਹਾਰ ਵਿੱਚ ਬਾਰਿਸ਼  ਦੀ ਚੇਤਾਵਨੀ ਜਾਰੀ ਕੀਤੀ ਹੈ । ਜਿਸ ਵਿੱਚ 6 ਜੂਨ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਅੱਲਗ-ਅਲੱਗ ਹਿੱਸਿਆਂ ਵਿੱਚ ਵੀਰਵਾਰ ਨੂੰ ਮੌਸਮ ਸੁਹਾਵਣਾ ਹੋ ਗਿਆ ਅਤੇ ਲੁੱਕਣ ਨੂੰ ਗਰਮੀ ਨੂੰ ਰਾਹਤ ਮਿਲੀ । ਉੱਥੇ ਹੀ ਦੂਜੇ ਪਾਸੇ ਭਿਆਨਕ ਚੱਕਰਵਾਤੀ ਤੂਫਾਨ ‘ਨਿਸਰਗ’ ਕਾਰਨ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ ਭਾਰੀ ਬਾਰਿਸ਼ ਹੋਈ ਹੈ। ਚੱਕਰਵਾਤ ਬੁੱਧਵਾਰ ਨੂੰ ਰਾਜ ਦੇ ਦੱਖਣੀ ਤੱਟ ‘ਤੇ ਪਹੁੰਚ ਗਿਆ, ਪਰ ਇਸ ਨਾਲ ਭਾਰੀ ਨੁਕਸਾਨ ਨਹੀਂ ਹੋਇਆ ।

The post ਮੁੜ ਬਦਲੇਗਾ ਮੌਸਮ, ਮੌਸਮ ਵਿਭਾਗ ਵੱਲੋਂ ਇਨ੍ਹਾਂ 10 ਰਾਜਾਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ appeared first on Daily Post Punjabi.