International Women Day Archives - Daily Post Punjabi

ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਟਵੀਟ ਕਰ ਨਾਰੀ ਸ਼ਕਤੀ ਨੂੰ ਕੀਤਾ ਸਲਾਮ
ਦੇਸ਼ ਅਤੇ ਦੁਨੀਆ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੁਨੀਆ ਦੇ ਕਈ ਦੇਸ਼ਾਂ ਵਿੱਚ ਮਹਿਲਾਵਾਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ ਜਾਂਦੀ ਹੈ ਅਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਨਮਾਨ ਅਤੇ ਮੌਕਿਆਂ ‘ਤੇ ਵਿਸ਼ੇਸ਼ ਜ਼ੋਰ ਦੇ ਕੇ ਆਪਣੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਔਰਤਾਂ ਦੇ ਸਸ਼ਕਤੀਕਰਨ ‘ਤੇ ਧਿਆਨ ਕੇਂਦਰਿਤ ਕਰਦੀ ਰਹੇਗੀ।

PM Modi Salutes Nari Shakti

ਪੀਐੱਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦੀ ਵਿਕਾਸ ਯਾਤਰਾ ਵਿੱਚ ਸਾਡੀ ਮਹਿਲਾ ਸ਼ਕਤੀ ਨੂੰ ਅੱਗੇ ਰੱਖਣ ਲਈ ਵਿੱਤੀ ਸਮਾਵੇਸ਼ ਤੋਂ ਲੈ ਕੇ ਸਮਾਜਿਕ ਸੁਰੱਖਿਆ, ਮਿਆਰੀ ਸਿਹਤ ਦੇਖਭਾਲ ਤੋਂ ਲੈ ਕੇ ਰਿਹਾਇਸ਼ ਤੱਕ, ਸਿੱਖਿਆ ਤੋਂ ਉੱਦਮਤਾ ਵਰਗੇ ਬਹੁਤ ਸਾਰੇ ਯਤਨ ਕੀਤੇ ਗਏ ਹਨ। ਇਹ ਉਪਰਾਲੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਜੋਸ਼ ਨਾਲ ਜਾਰੀ ਰਹਿਣਗੇ।

ਇਹ ਵੀ ਪੜ੍ਹੋ: ਸਤਪਾਲ ਮਲਿਕ ਕੇਂਦਰ ‘ਤੇ ਵਰ੍ਹੇ, ਕਿਹਾ- ‘ਲਾਲ ਕਿਲੇ ’ਤੇ ‘ਨਿਸ਼ਾਨ ਸਾਹਿਬ ਲਗਾਏ ਜਾਣ ‘ਚ ਕੁਝ ਵੀ ਗਲਤ ਨਹੀਂ ਸੀ’

ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਕਿਹਾ, “ਮਹਿਲਾ ਦਿਵਸ ‘ਤੇ ਮੈਂ ਨਾਰੀ ਸ਼ਕਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕਰਦਾ ਹਾਂ। ਭਾਰਤ ਸਰਕਾਰ ਸਨਮਾਨਾਂ ਅਤੇ ਮੌਕਿਆਂ ‘ਤੇ ਵਿਸ਼ੇਸ਼ ਜ਼ੋਰ ਦੇ ਕੇ ਆਪਣੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਮਹਿਲਾ ਸਸ਼ਕਤੀਕਰਨ ‘ਤੇ ਆਪਣਾ ਧਿਆਨ ਕੇਂਦਰਤ ਕਰਨਾ ਜਾਰੀ ਰੱਖੇਗੀ।” ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸ ਰਾਹੀਂ ਗੁਜਰਾਤ ਦੇ ਕੱਛ ਦੇ ਧੌਰਦੋ ਪਿੰਡ ਵਿੱਚ ਸਥਿਤ ਮਹਿਲਾ ਸੰਤ ਕੈਂਪ ਵਿੱਚ ਆਯੋਜਿਤ ਸੈਮੀਨਾਰ ਨੂੰ ਸੰਬੋਧਿਤ ਕਰਨਗੇ।

PM Modi Salutes Nari Shakti

ਦੱਸ ਦੇਈਏ ਕਿ ਸਾਲ 1908 ਵਿੱਚ ਅਮਰੀਕਾ ਵਿੱਚ 8 ਮਾਰਚ ਨੂੰ 15,000 ਤੋਂ ਵੱਧ ਔਰਤਾਂ ਨੇ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕੀਤਾ ਸੀ । ਇਹ ਸਾਰੀਆਂ ਮਹਿਲਾਵਾਂ ਕੰਮਕਾਜ ਵਾਲੀਆਂ ਸਨ ਅਤੇ ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਦੇ ਕੰਮ ਦੇ ਘੰਟੇ ਘਟਾਏ ਜਾਣ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰ ਦਾ ਸਥਾਨ ਦਿੰਦੇ ਹੋਏ ਉਨ੍ਹਾਂ ਨੂੰ ਵੋਟ ਦਾ ਅਧਿਕਾਰ ਵੀ ਦਿੱਤਾ ਜਾਵੇ। ਇਸ ਅੰਦੋਲਨ ਦੀ ਆਵਾਜ਼ ਸਰਕਾਰ ਤੱਕ ਪਹੁੰਚੀ। ਇਸ ਤੋਂ ਬਾਅਦ 1909 ਵਿੱਚ ਅਮਰੀਕਾ ਦੀ ਸੋਸ਼ਲਿਸਟ ਪਾਰਟੀ ਨੇ ਇਸ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਜੋਂ ਮਨਾਉਣਾ ਸ਼ੁਰੂ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਟਵੀਟ ਕਰ ਨਾਰੀ ਸ਼ਕਤੀ ਨੂੰ ਕੀਤਾ ਸਲਾਮ appeared first on Daily Post Punjabi.

ਕੌਮਾਂਤਰੀ ਮਹਿਲਾ ਦਿਵਸ ‘ਤੇ ਸਿੱਖ ਇਤਿਹਾਸ ਨਾਲ ਜੁੜੀਆਂ ਇਨ੍ਹਾਂ ਮਹਾਨ ਔਰਤਾਂ ਨੂੰ ਸਲਾਮ
ਜਦੋਂ ਵੀ ਅਸੀਂ ਸਿੱਖ ਧਰਮ ਬਾਰੇ ਸੁਣਦੇ ਹਾਂ ਤਾਂ ਸਾਡੇ ਮਨਾਂ ਵਿੱਚ ਹਮੇਸ਼ਾਂ ਸਿੱਖ ਵਿਅਕਤੀ ਦੀ ਝਲਕ ਦਿਖਾਈ ਦਿੰਦੀ ਹੈ । ਸਿੱਖ ਧਰਮ ਇੱਕ ਅਜਿਹਾ ਧਰਮ ਹੈ ਜਿਸ ਵਿੱਚ ਔਰਤਾਂ ਅਤੇ ਮਰਦਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਗਿਆ ਹੈ। ਸਿੱਖ ਇਤਿਹਾਸ ਵਿੱਚ ਬੀਬੀਆਂ ਦਾ ਲੜਨ, ਇਨਕਲਾਬੀ ਤਬਦੀਲੀ ਲਿਆਉਣ ਅਤੇ ਲੀਡਰਸ਼ਿਪ ਦੀਆਂ ਭੂਮਿਕਾਵਾਂ ਨਿਭਾਉਣ ਦਾ ਲੰਮਾ ਇਤਿਹਾਸ ਹੈ। ਕੌਮਾਂਤਰੀ ਮਹਿਲਾ ਦਿਵਸ ਮੌਕੇ ਅਸੀਂ ਤੁਹਾਨੂੰ ਅਜਿਹੀਆਂ ਹੀ ਸਿੱਖ ਇਤਿਹਾਸ ਦੀਆਂ ਮਹਾਨ ਔਰਤਾਂ ਦੀ ਜੀਵਨੀ ਨਾਲ ਜਾਣੂ ਕਰਵਾਉਣ ਜਾ ਰਹੇ ਹਾਂ।

ਮਾਤਾ ਖੀਵੀ ਜੀ
ਇਨ੍ਹਾਂ ਸਿੱਖ ਬੀਬੀਆਂ ਵਿੱਚ ਸਭ ਤੋਂ ਪਹਿਲਾ ਮਾਤਾ ਖੀਵੀ ਜੀ ਦਾ ਨਾਮ ਆਉਂਦਾ ਹੈ। ਮਾਤਾ ਖੀਵੀ ਜੀ ਨੂੰ ਲੰਗਰ ਪ੍ਰਥਾ ਦੀ ਸਿਰਜਣਹਾਰੀ ਕਿਹਾ ਜਾਂਦਾ ਹੈ ਕਿਉਂਕਿ ਸਭ ਤੋਂ ਪਹਿਲਾਂ ਮਾਤਾ ਖੀਵੀ ਜੀ ਨੇ ਹੀ ਲੰਗਰ ਦੀ ਸ਼ੁਰੂਆਤ ਕੀਤੀ ਸੀ। ਸੰਨ 1519 ਈ: ਵਿੱਚ ਮਾਤਾ ਖੀਵੀ ਜੀ ਦਾ ਵਿਆਹ ਭਾਈ ਲਹਿਣਾ ਜੀ ਨਾਲ ਹੋ ਗਿਆ, ਜੋ ਬਾਅਦ ਵਿੱਚ ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਬਣੇ। ਭਾਈ ਲਹਿਣਾ ਜੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਨੂੰ ਮਿਲੇ ਅਤੇ ਉਨ੍ਹਾਂ ਨੇ ਲਗਭਗ 7 ਸਾਲ ਗੁਰੂ ਸਾਹਿਬ ਦੀ ਸੰਗਤ ਕੀਤੀ। ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਤੋਂ ਗੁਰਮਤਿ ਦਾ ਪ੍ਰਚਾਰ ਸ਼ੁਰੂ ਕੀਤਾ ਤਾਂ ਮਾਤਾ ਖੀਵੀ ਨੇ ਲੰਗਰ ਦੀ ਸੇਵਾ ਦੇ ਸਾਰੇ ਪ੍ਰਬੰਧ ਦੀ ਜ਼ਿੰਮੇਵਾਰੀ ਆਪ ਸੰਭਾਲ ਲਈ । ਅੱਜ ਵੀ ਖਡੂਰ ਸਾਹਿਬ ਵਿਖੇ ਮਾਤਾ ਖੀਵੀ ਜੀ ਦਾ ਲੰਗਰ ਚੱਲਦਾ ਹੈ।

Sikh history great women

ਮਾਤਾ ਸੁੰਦਰੀ ਜੀ
1660 ਦੇ ਦਹਾਕੇ ਵਿੱਚ ਪੈਦਾ ਹੋਈ ਮਾਤਾ ਸੁੰਦਰੀ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਤਨੀ ਸੀ । ਉਨ੍ਹਾਂ ਨੇ ਅਪਣੇ ਪਤੀ ਅਤੇ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤ ਸਮਾਉਣ ਤੋਂ ਬਾਅਦ ਸਿੱਖ ਧਰਮ ਨੂੰ ਸੰਭਾਲਿਆ। ਕਿਹਾ ਜਾਂਦਾ ਹੈ ਕਿ ਉਹਨਾਂ ਦੇ ਸ਼ਾਸਨ ਅਧੀਨ, ਸਿੱਖ ਧਰਮ 40 ਸਾਲਾਂ ਤੱਕ ਆਪਣੇ ਆਪ ਨੂੰ ਕਾਇਮ ਰੱਖਣ ਅਤੇ ਪ੍ਰਫੁੱਲਤ ਕਰਨ ਦੇ ਯੋਗ ਰਿਹਾ। ਮਾਤਾ ਸੁੰਦਰੀ ਜੀ ਨੇ ਗੁਰੂ ਸਾਹਿਬ ਦੇ ਜੋਤੀ ਜੋਤ ਸਮਾਣ ਤੋ ਬਾਅਦ ਗੁਰੂ ਸਾਹਿਬ ਦੀਆਂ ਲਿਖਤਾ ਨੂੰ ਸੰਭਾਲਣ, ਗੁਰੂ ਗ੍ਰੰਥ ਸਾਹਿਬ ਦੀਆਂ ਹੋਰ ਕਾਪੀਆਂ ਤਿਆਰ ਕਰਨ ਤੇ ਅੰਮ੍ਰਿਤਸਰ ਦੀ ਦੇਖ ਰੇਖ ਦਾ ਜ਼ਿੰਮਾਂ ਭਾਈ ਮਨੀ ਸਿੰਘ ਨੂੰ ਦੇ ਦਿੱਤਾ ।

Sikh history great women

3. ਮਾਈ ਭਾਗੋ ਜੀ
ਮਾਈ ਭਾਗੋ ਪੰਜਾਬ ਦੇ ਮੈਦਾਨ ਵਿੱਚ ਲੜਨ ਵਾਲੀ ਪਹਿਲੀ ਔਰਤ ਸੀ। ਮਾਈ ਭਾਗੋ ਦਾ ਜਨਮ ਪਿੰਡ ਝਬਾਲ ਕਲਾਂ ਵਿਖੇ ਸਿੱਖ ਪਰਿਵਾਰ ਵਿੱਚ ਹੋਇਆ। ਜੰਗ ਲੜਨ ਵਿੱਚ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦੇ ਕੇ ਮਾਈ ਭਾਗੋ ਨੇ ਸਿੱਖ ਇਤਿਹਾਸ ਨੂੰ ਨਵਾਂ ਮੋੜ ਦਿੱਤਾ। ਸ੍ਰੀ ਅਨੰਦਪੁਰ ਸਾਹਿਬ ਤੋਂ ਬੇਦਾਵਾ ਦੇ ਕੇ ਗਏ 40 ਮਝੈਲ ਸਿੰਘਾਂ ਨੂੰ ਪ੍ਰੇਰਨਾ ਦੇ ਕੇ ਅਤੇ ਉਹਨਾਂ ਦੀ ਆਪ ਅਗਵਾਈ ਕਰਕੇ ਗੁਰੂ ਜੀ ਦੀ ਭਾਲ ਵਿੱਚ ਮਾਈ ਭਾਗੋ ਨੇ ਖਿਦਰਾਣੇ ਦੀ ਧਰਤੀ (ਹੁਣ ਸ੍ਰੀ ਮੁਕਤਸਰ ਸਾਹਿਬ) ਦੇ ਜੰਗੇ ਮੈਦਾਨ ਵਿਚ ਦੁਸ਼ਮਣ ਦੀਆਂ ਫ਼ੌਜਾਂ ਦਾ ਮੁਕਾਬਲਾ ਕੀਤਾ ਤੇ ਜੰਗ ਵਿਚ ਆਪ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਬਚਪਨ ਵਿੱਚ ਹੀ ਅਪਣੇ ਪਿਤਾਂ ਤੋਂ ਗੱਤਕੇ ਦੀ ਸਿੱਖਿਆ ਲਈ ਸੀ।

Sikh history great women

ਰਾਜਕੁਮਾਰੀ ਸੋਫ਼ੀਆ ਦਲੀਪ ਸਿੰਘ
ਬ੍ਰਿਟੇਨ ਦੇ ਇਤਿਹਾਸ ਵਿਚ ਔਰਤਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੇ ਸੰਘਰਸ਼ ਨੂੰ ਜਦੋਂ ਯਾਦ ਕੀਤਾ ਜਾਵੇ ਤਾਂ ਸਭ ਤੋਂ ਪਹਿਲਾ ਨਾਂ ਮਹਾਰਾਜਾ ਦਲੀਪ ਸਿੰਘ ਦੀ ਧੀ ਪ੍ਰਿੰਸਿਸ ਸੋਫ਼ੀਆ ਦਲੀਪ ਸਿੰਘ ਦਾ ਆਉਂਦਾ ਹੈ। ਉਹ ਇੰਗਲੈਂਡ ਵਿਚ ਔਰਤਾਂ ਦੇ ਹੱਕਾਂ (ਵੋਟ ਦਾ ਹੱਕ) ਲਈ ਲੜਨ ਵਾਲੇ ਨਾਰੀ ਸੰਗਠਨਾਂ ਦੀ ਸਿਰਕੱਢ ਕਾਰਕੁੰਨ ਸੀ। ਉਨ੍ਹਾਂ ਦੇ ਪਿਤਾ ਮਹਾਰਾਜਾ ਦਲੀਪ ਸਿੰਘ ਸ਼ੇਰੇ ਪੰਜਾਬ ਵਜੋਂ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਸਨ । ਜਿਸ ਨੂੰ ਪੰਜਾਬ ਦੇ ਬ੍ਰਿਟਿਸ਼ ਰਾਜ ਵਿਚ ਸ਼ਾਮਲ ਕਰਨ ਤੋਂ ਬਾਅਦ ਜਲਾਵਤਨ ਕਰਕੇ ਇੰਗਲੈਂਡ ਭੇਜ ਦਿੱਤਾ ਗਿਆ ਸੀ । ਪਿਤਾ ਦੇ ਗੁਜ਼ਰਨ ਤੋਂ ਬਾਅਦ ਸੋਫ਼ੀਆ ਦੀ ਦੇਖਭਾਲ ਮਹਾਰਾਣੀ ਵਿਕਟੋਰੀਆ ਨੇ ਖੁਦ ਕੀਤੀ ਸੀ।

Sikh history great women

ਬੀਬੀ ਗੁਲਾਬ ਕੌਰ
ਭਾਰਤ ਦੀ ਅਜ਼ਾਦੀ ਵਿੱਚ ਵੀ ਔਰਤਾਂ ਦੀ ਅਹਿਮ ਭੂਮਿਕਾ ਰਹੀ ਹੈ। ਅਜ਼ਾਦੀ ਲਹਿਰ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੀ ਗ਼ਦਰ ਲਹਿਰ ਵਿੱਚ ਬੀਬੀ ਗੁਲਾਬ ਕੌਰ ਬਖ਼ਸ਼ੀਵਾਲਾ ਦਾ ਨਾਂ ਸੁਨਹਿਰੀ ਅੱਖ਼ਰਾਂ ਵਿਚ ਲਿਖਿਆ ਹੋਇਆ ਹੈ। ਗੁਲਾਬ ਕੌਰ ਗ਼ਦਰ ਪਾਰਟੀ ਦੀ ਸੁਤੰਤਰਤਾ ਸੈਨਾਨੀ ਸੀ। ਗੁਲਾਬ ਕੌਰ ਦਾ ਜਨਮ 1890 ਵਿਚ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਖਸ਼ੀਵਾਲਾ ਵਿੱਚ ਹੋਇਆ ਸੀ। ਗੁਲਾਬ ਕੌਰ ਦਾ ਵਿਆਹ ਮਾਨ ਸਿੰਘ ਨਾਲ ਹੋਇਆ। ਉਹ ਅਤੇ ਉਸਦਾ ਪਤੀ ਬ੍ਰਿਟਿਸ਼ ਭਾਰਤ ਤੋਂ ਅਮਰੀਕਾ ਜਾਂਦੇ ਹੋਏ ਫਿਲੀਪੀਨਜ਼ ਚਲੇ ਗਏ ਜਿੱਥੇ ਗ਼ਦਰ ਪਾਰਟੀ ਅਧਾਰਿਤ ਸੀ। ਉਸਨੇ ਆਪਣੇ ਪਤੀ ਨੂੰ ਫਿਲੀਪੀਨਜ਼ ਵਿੱਚ ਛੱਡਣ ਦਾ ਫੈਸਲਾ ਲਿਆ ਤਾਂ ਜੋ ਆਪਣੇ ਆਪ ਨੂੰ ਇਸ ਲਈ ਹੋਰ ਡੂੰਘਾਈ ਨਾਲ ਸਮਰਪਿਤ ਕੀਤਾ ਜਾ ਸਕੇ । ਗਦਰ ਪਾਰਟੀ ਇਕ ਭਾਰਤੀ ਇਨਕਲਾਬੀ ਸੰਗਠਨ ਸੀ, ਜਿਸ ਨੂੰ ਖ਼ਾਤ ਤੌਰ ‘ਤੇ ਪੰਜਾਬੀ ਸਿੱਖ ਪਰਵਾਸੀਆਂ ਵੱਲੋਂ ਸਥਾਪਤ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਕੌਮਾਂਤਰੀ ਮਹਿਲਾ ਦਿਵਸ ‘ਤੇ ਸਿੱਖ ਇਤਿਹਾਸ ਨਾਲ ਜੁੜੀਆਂ ਇਨ੍ਹਾਂ ਮਹਾਨ ਔਰਤਾਂ ਨੂੰ ਸਲਾਮ appeared first on Daily Post Punjabi.

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅੱਜ ਟਿਕਰੀ ਬਾਰਡਰ ‘ਤੇ ਬਸੰਤੀ ਚੋਲੇ ‘ਚ ਨਜ਼ਰ ਆਉਣਗੀਆਂ 50 ਹਜ਼ਾਰ ਮਹਿਲਾਵਾਂ
International Women Day: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾਵਾਂ ਦੀ ਇੱਕਜੁੱਟਤਾ ਤੇ ਅਸਲੀ ਤਾਕਤ ਟਿਕਰੀ ਬਾਰਡਰ ‘ਤੇ ਦਿਖਾਈ ਦੇਵੇਗੀ। ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ। ਇਸ ਵਿਚਾਲੇ ਕਿਸਾਨ ਅੰਦੋਲਨ ਵਿੱਚ ਬਹੁਤ ਸਾਰੇ ਉਤਰਾਅ-ਚੜਾਅ ਦਿਖਾਈ ਦਿੱਤੇ । ਪਰ ਟਿਕਰੀ ਬਾਰਡਰ ‘ਤੇ ਭਾਰਤੀ ਕਿਸਾਨ ਏਕਤਾ ਲਗਾਤਾਰ ਬਰਾਬਰ ਤਾਕਤ ਨਾਲ ਕਿਸਾਨੀ ਮੋਰਚੇ ‘ਤੇ ਅੜ੍ਹਿਆ ਰਿਹਾ । ਇਸਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਬਹੁਤ ਸਾਰੀਆਂ ਮਹਿਲਾਵਾਂ ਹਮੇਸ਼ਾਂ ਇਸ ਮੋਰਚੇ ਨਾਲ ਖੜੀਆਂ ਰਹੀਆਂ ਹਨ। ਭਾਰਤੀ ਕਿਸਾਨ ਏਕਤਾ ਉਗਰਾਹਾਂ ਮਹਿਲਾ ਮੋਰਚਾ ਦੀ ਪ੍ਰਧਾਨ ਹਰਿੰਦਰ ਕੌਰ ਬਿੰਦੂ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਟਿਕਰੀ ਬਾਰਡਰ ‘ਤੇ ਹੀ ਬਸੰਤੀ ਚੋਲੇ ਵਿੱਚ ਲਪੇਟੀਆਂ ਲਗਭਗ 50 ਹਜ਼ਾਰ ਮਹਿਲਾਵਾਂ ਨਜ਼ਰ ਆਉਣਗੀਆਂ।

International Women Day

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮਹਿਲਾਵਾਂ ਆਪਣੇ ਅਧਿਕਾਰਾਂ ਦੀ ਮੰਗ ਕਰਨਗੀਆਂ । ਇਸ ਮੌਕੇ ਦੇਸ਼ ਵਿੱਚ ਮਹਿਲਾਵਾਂ ‘ਤੇ ਹੁਣ ਤੱਕ ਹੋਏ ਅਤੇ ਲਗਾਤਾਰ ਹੋ ਰਹੇ ਅੱਤਿਆਚਾਰਾਂ ਬਾਰੇ ਗੱਲ ਕਰਨਗੀਆਂ। ਸੰਘਰਸ਼ ਦੇ ਰਾਹ ‘ਤੇ ਚੱਲਣ ਤੋਂ ਬਾਅਦ ਮਹਿਲਾਵਾਂ ਨੇ ਕੀ ਪਾਇਆ ਹੈ ਅਤੇ ਕਿ ਗੁਆਇਆ ਹੈ, ਇਸ ਬਾਰੇ ਵੀ ਇੱਥੇ ਚਰਚਾ ਕੀਤੀ ਜਾਵੇਗੀ। ਹਰਿਦਰ ਕੌਰ ਬਿੰਦੂ ਨੇ ਕਿਹਾ ਹੈ ਕਿ ਪੰਜਾਬ ਤੋਂ ਦਿੱਲੀ ਪਹੁੰਚੇ ਕਿਸਾਨਾਂ ਦਾ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ। ਜਿਸ ਵਿੱਚ ਹੁਣ ਹਰੇਕ ਵਿਅਕਤੀ ਅਤੇ ਸਮਾਜ ਦਾ ਜ਼ਿਕਰ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਹ ਕਿਸੇ ਨੂੰ ਪਤਾ ਨਹੀਂ ਸੀ ਕਿ ਇਹ ਦੁਨੀਆ ਨੂੰ ਦਿਖਾਈ ਦੇ ਰਹੀ ਸੀ ਜਾਂ ਨਹੀਂ, ਪਰ ਇਹ ਸੱਚ ਹੈ ਕਿ ਪਹਿਲੇ ਦਿਨ ਤੋਂ ਹਜ਼ਾਰਾਂ ਮਹਿਲਾਵਾਂ ਮੋਰਚੇ ਨਾਲ ਖੜੀਆਂ ਸਨ।

ਦੱਸ ਦੇਈਏ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਕਿਸਾਨਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਗੀਤ ‘ਮਾਏ ਰੰਗ ਦੇ ਬਸੰਤੀ ਚੁੰਨੀਆਂ’ ਤਿਆਰ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਕਿਸਾਨ ਸਰਬਜੋਤ ਸਿੰਘ ਨੇ ਲਿਖੇ ਹਨ । ਰਾਗੇਸ਼੍ਰੀ ਅਤੇ ਸਮ੍ਰਿਧੀ ਸ਼ਰਮਾ ਦੀ ਜੋੜੀ ਨੇ ਇਸ ਨੂੰ ਆਪਣੀ ਆਵਾਜ਼ ਦਿੱਤੀ ਹੈ। ਤਨਵੀਰ ਸਿੰਘ ਨੇ ਇਸ ਗੀਤ ਨੂੰ ਤਿਆਰ ਕੀਤਾ ਹੈ। ਇਸ ਸਮੇਂ ਕਿਸਾਨ ਅੰਦੋਲਨ ਲਈ ਬਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਸ ਗਾਣੇ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਦੇਖੋ: ਕੈਪਟਨ ਦਾ ਘਰ ਘੇਰਨ ਜਾ ਰਹੀਆਂ ਬੇਰੁਜ਼ਗਾਰ ਟੀਚਰਾਂ ‘ਤੇ ਪੁਲਿਸ ਦਾ ਤਸ਼ੱਦਦ, ਚਲਾਈਆਂ ਡਾਂਗਾ

The post ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅੱਜ ਟਿਕਰੀ ਬਾਰਡਰ ‘ਤੇ ਬਸੰਤੀ ਚੋਲੇ ‘ਚ ਨਜ਼ਰ ਆਉਣਗੀਆਂ 50 ਹਜ਼ਾਰ ਮਹਿਲਾਵਾਂ appeared first on Daily Post Punjabi.