land pooling scheme Archives - Daily Post Punjabi

ਪੰਜਾਬ ਸਰਕਾਰ ਵੱਲੋਂ ਸੋਧੀ ਲੈਂਡ ਪੂਲਿੰਗ ਸਕੀਮ ਨੂੰ ਮਨਜ਼ੂਰੀ, ਰਿਹਾਇਸ਼ੀ ਤੇ ਵਪਾਰਕ ਪਲਾਟਾਂ ਦੇ ਏਰੀਏ ‘ਚ ਕੀਤਾ ਗਿਆ ਵਾਧਾ
ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ 1 ਜੁਲਾਈ, 2026 ਤੋਂ ਲਾਗੂ ਸੋਧੀ ਹੋਈ ਲੈਂਡ ਪੂਲਿੰਗ ਨੀਤੀ (ਤੀਜੀ ਐਡੀਸ਼ਨ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਨੀਤੀ ਦੇ ਤਹਿਤ, ਜ਼ਮੀਨ ਮਾਲਕਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਬਦਲੇ ਵੱਡੇ ਰਿਹਾਇਸ਼ੀ ਅਤੇ ਵਪਾਰਕ ਪਲਾਟ ਦਿੱਤੇ ਜਾਣਗੇ, ਅਤੇ ਪਿੰਡਾਂ ਦੇ ਸਮਾਨਾਂਤਰ ਵਿਕਾਸ ਲਈ ਗਰੰਟੀ ਦਿੱਤੀ ਗਈ ਹੈ।

‘ਆਪ’ ਸਰਕਾਰ ਨੇ ਮੁਢਲੇ ਪੜਾਅ ’ਤੇ 14 ਮਈ 2025 ਨੂੰ ਲੈਂਡ ਪੂਲਿੰਗ ਨੀਤੀ ਐਲਾਨੀ ਸੀ ਜਿਸ ਦਾ ਪੰਜਾਬ ’ਚ ਕਿਸਾਨਾਂ ਨੇ ਵੱਡਾ ਵਿਰੋਧ ਕੀਤਾ ਸੀ ਅਤੇ ਮਾਮਲਾ ਹਾਈ ਕੋਰਟ ’ਚ ਪਹੁੰਚ ਗਿਆ ਸੀ। ਮੀਡੀਆ ਰਿਪੋਰਟ ਮੁਤਾਬਕ ਲੈਂਡ ਪੂਲਿੰਗ ਨੀਤੀ ਤਹਿਤ ਜੋ ਮਿਕਸਡ ਯੂਜ਼ ਅਤੇ ਰਿਹਾਇਸ਼ੀ ਮਕਸਦ ਲਈ ਜ਼ਮੀਨ ਲਈ ਜਾਵੇਗੀ, ਉਸ ’ਚ ਪ੍ਰਤੀ ਏਕੜ ਬਦਲੇ ਜ਼ਮੀਨ ਮਾਲਕਾਂ ਨੂੰ 210 ਵਰਗ ਗਜ਼ ਦਾ ਕਮਰਸ਼ੀਅਲ ਪਲਾਟ ਦਿੱਤਾ ਜਾਵੇਗਾ ਜਦਕਿ ਪੁਰਾਣੀ ਨੀਤੀ ’ਚ ਇਹ 200 ਵਰਗ ਗਜ਼ ਦਾ ਪਲਾਟ ਦੇਣ ਦਾ ਪ੍ਰਬੰਧ ਸੀ। ਇਸ ਸ਼੍ਰੇਣੀ ’ਚ ਪ੍ਰਤੀ ਏਕੜ ਪਿੱਛੇ ਇੱਕ ਹਜ਼ਾਰ ਗਜ਼ ਦਾ ਰਿਹਾਇਸ਼ੀ ਪਲਾਟ ਵੀ ਦਿੱਤਾ ਜਾਣਾ ਹੈ ਜਿਸ ਦੇ ਏਰੀਏ ’ਚ ਸੋਧੀ ਨੀਤੀ ’ਚ ਕੋਈ ਵਾਧਾ ਨਹੀਂ ਕੀਤਾ ਗਿਆ।

ਦੂਜੀ ਸ਼੍ਰੇਣੀ ਤਹਿਤ ਜੋ ਜ਼ਮੀਨ ਸੋਧੀ ਹੋਈ ਨੀਤੀ ਤਹਿਤ ਰਿਹਾਇਸ਼ੀ ਮਕਸਦ ਲਈ ਐਕੁਆਇਰ ਕੀਤੀ ਜਾਵੇਗੀ, ਉਸ ਬਦਲੇ ਜ਼ਮੀਨ ਮਾਲਕਾਂ ਨੂੰ 1630 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਦਿੱਤਾ ਜਾਵੇਗਾ ਜਦਕਿ ਪੁਰਾਣੀ ਨੀਤੀ ’ਚ ਇਹ ਏਰੀਆ 1600 ਵਰਗ ਗਜ਼ ਸੀ। ਇਸੇ ਤਰ੍ਹਾਂ ਵਪਾਰਕ ਕੰਮਾਂ ਲਈ ਜੋ ਜ਼ਮੀਨ ਹੁਣ ਜ਼ਮੀਨ ਮਾਲਕਾਂ ਤੋਂ ਲਈ ਜਾਵੇਗੀ, ਉਸ ’ਚ 840 ਵਰਗ ਗਜ਼ ਦਾ ਵਪਾਰਕ ਪਲਾਟ ਦਿੱਤਾ ਜਾਵੇਗਾ ਜੋ ਪਹਿਲਾਂ 800 ਗਜ਼ ਦਾ ਸੀ। ਇਨ੍ਹਾਂ ਸਾਰੀਆਂ ਸ਼੍ਰੇਣੀਆਂ ’ਚ ਜ਼ਮੀਨ ਦੀ ਮਲਕੀਅਤ ਇੱਕ ਏਕੜ ਤੋਂ ਵੱਧ ਹੋਣੀ ਚਾਹੀਦੀ ਹੈ।

ਸੋਧੀ ਹੋਈ ਨੀਤੀ ਤਹਿਤ ਜ਼ਮੀਨ ਦੇ ਟੁਕੜਿਆਂ ਵਾਲੇ ਜ਼ਮੀਨ ਮਾਲਕਾਂ ਨੂੰ ਵਿਸ਼ੇਸ਼ ਲੈਟਰਜ਼ ਆਫ਼ ਇੰਟੈਂਟ ਵੀ ਜਾਰੀ ਕੀਤੇ ਜਾਣਗੇ। ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ ਅਲਾਟ ਕੀਤੇ ਗਏ ਵਿਕਸਿਤ ਪਲਾਟ ਦੀ ਰਜਿਸਟ੍ਰੇਸ਼ਨ ਸਮੇਂ ਅਸਲ ਜ਼ਮੀਨ ਮਾਲਕਾਂ ਤੋਂ ਕੋਈ ਸਟੈਂਪ ਡਿਊਟੀ ਨਹੀਂ ਲਈ ਜਾਵੇਗੀ। ਇੱਕ ਹੋਰ ਸੋਧ ਤਹਿਤ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਲੈਂਡ ਪੂਲਿੰਗ ਨੀਤੀ ਤਹਿਤ ਸੜਕਾਂ ਅਤੇ ਹੋਰ ਜਨਤਕ ਮਕਸਦਾਂ ਲਈ ਐਕੁਆਇਰ ਹੁੰਦੀ ਹੈ ਤਾਂ ਉਨ੍ਹਾਂ ਕਿਸਾਨਾਂ ਨੂੰ ਐਕੁਆਇਰ ਜ਼ਮੀਨ ਬਦਲੇ ਪਲਾਟ ਮਿਲਣਗੇ। ਇੱਕ ਏਕੜ ਜ਼ਮੀਨ ਬਦਲੇ 200 ਵਰਗ ਗਜ਼ ਦਾ ਪਲਾਟ, ਇੱਕ ਤੋਂ ਡੇਢ ਏਕੜ ਜ਼ਮੀਨ ਲਈ 300 ਵਰਗ ਗਜ਼ ਅਤੇ ਢਾਈ ਏਕੜ ਤੋਂ ਵੱਧ ਜ਼ਮੀਨ ਐਕੁਆਇਰ ਹੋਣ ’ਤੇ 500 ਵਰਗ ਗਜ਼ ਦਾ ਪਲਾਟ ਮਿਲੇਗਾ।

ਇਹ ਵੀ ਪੜ੍ਹੋ : ਇਕ ਹਫਤਾ ਜਨਤਕ ਪ੍ਰੋਗਰਾਮਾਂ ਤੋਂ ਦੂਰ ਰਹਿਣਗੇ CM ਮਾਨ, ‘ਵਿਪਸ਼ਯਨਾ ਸਾਧਨਾ’ ਲਈ ਬੇਂਗਲੁਰੂ ਰਵਾਨਾ

ਦੱਸ ਦੇਈਏ ਕਿ ਕਿਸਾਨਾਂ ਵੱਲੋਂ ਇਤਰਾਜ਼ ਜਤਾਉਣ ਤੋਂ ਬਾਅਦ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਦੇ ਮੁਢਲੇ ਨੋਟੀਫ਼ਿਕੇਸ਼ਨ ਵਿੱਚ 2 ਵਾਰ ਸੋਧ ਕੀਤੀ ਜਾ ਚੁੱਕੀ ਹੈ। ਪਹਿਲੀ ਵਾਰ ਚਾਰ ਜੂਨ ਅਤੇ ਫਿਰ 25 ਜੁਲਾਈ ਨੂੰ ਸੋਧਾਂ ਕੀਤੀਆਂ ਗਈਆਂ ਸਨ। ਇਸ ਦੇ ਬਾਵਜੂਦ ਕਿਸਾਨ ਰਾਜ਼ੀ ਨਹੀਂ ਹੋਏ ਜਿਸ ਕਾਰਨ ਸਰਕਾਰ ਨੇ 11 ਅਗਸਤ 2025 ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਇਸ ਵਿੱਚ ਸੋਧਾਂ ਕੀਤੀਆਂ ਗਈਆਂ ਅਤੇ ਬੀਤੇ ਦਿਨ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਸਰਕਾਰ ਵੱਲੋਂ ਸੋਧੀ ਲੈਂਡ ਪੂਲਿੰਗ ਸਕੀਮ ਨੂੰ ਮਨਜ਼ੂਰੀ, ਰਿਹਾਇਸ਼ੀ ਤੇ ਵਪਾਰਕ ਪਲਾਟਾਂ ਦੇ ਏਰੀਏ ‘ਚ ਕੀਤਾ ਗਿਆ ਵਾਧਾ appeared first on Daily Post Punjabi.