Lassi benefits Archives - Daily Post Punjabi

ਚਿਹਰੇ ਦੇ ਦਾਗ ਧੱਬਿਆਂ ਨੂੰ ਦੂਰ ਕਰਨ ਲਈ ਫ਼ਾਇਦੇਮੰਦ ਹੁੰਦੀ ਹੈ ਲੱਸੀ !
Lassi benefits: ਸਾਡੇ ਆਲੇ-ਦੁਆਲੇ ਸ਼ਾਇਦ ਹੀ ਕੋਈ ਅਜਿਹਾ ਇਨਸਾਨ ਹੋਵੇਗਾ, ਜਿਸ ਨੂੰ ਲੱਸੀ ਪੀਣੀ ਪਸੰਦ ਨਾ ਹੋਵੇ। ਲੱਸੀ ਦਾ ਸੁਆਦ ਹਰੇਕ ਨੂੰ ਪਸੰਦ ਹੈ। ਲੱਸੀ ਸਾਡੇ ਸਰੀਰ ਦੇ ਨਾਲ-ਨਾਲ ਸੁੰਦਰਤਾ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਤਾਜ਼ੀ ਲੱਸੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਪੋਸ਼ਕ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ। ਜੇਕਰ ਤੁਸੀਂ ਭੋਜਨ ਕਰਨ ਤੋਂ ਬਾਅਦ ਲੱਸੀ ਪੀਓਗੇ ਤਾਂ ਇਸ ਨਾਲ ਜੋੜਾਂ ਦੇ ਦਰਦ ਤੋਂ ਰਾਹਤ ਮਿਲੇਗੀ। ਲੱਸੀ ਜਿੱਥੇ ਸਰੀਰ ਨੂੰ ਠੰਡਕ ਪਹੁੰਚਾਉਣ ਦਾ ਕੰਮ ਕਰਦੀ ਹੈ, ਉੱਥੇ ਹੀ ਇਹ ਸਰੀਰ ਦੇ ਲਈ ਕਾਫੀ ਫਾਇਦੇਮੰਦ ਵੀ ਹੁੰਦੀ ਹੈ। ਗਰਮੀਆਂ ਦੇ ਮੌਸਮ ਵਿਚ ਪੂਰੇ ਦੇਸ਼ ਵਿਚ ਇਸ ਤਰਲ ਪਦਾਰਥ ਨੂੰ ਲੋਕ ਕਾਫੀ ਸ਼ੌਂਕ ਨਾਲ ਪੀਂਦੇ ਹਨ।

Lassi benefits

ਲੱਸੀ ਪੀਣ ਦੇ ਫ਼ਾਇਦੇ

ਗਰਮੀਆਂ ਵਿੱਚ ਤੇਜ਼ ਧੁੱਪ ਕਰਕੇ ਅੱਖਾਂ ਵਿਚ ਜਲਣ ਹੋਣ ਲੱਗਦੀ ਹੈ ਇਸ ਤੋਂ ਰਾਹਤ ਪਾਉਣ ਲਈ ਮਲਾਈ ਨੂੰ ਪਲਕਾਂ ਤੇ ਲਗਾ ਸਕਦੇ ਹੋ। ਰੋਜ਼ਾਨਾ ਲੱਸੀ ਦਾ ਸੇਵਨ ਕਰਨ ਨਾਲ ਵੀ ਅੱਖਾਂ ਦੀ ਜਲਨ ਠੀਕ ਹੋ ਜਾਂਦੀ ਹੈ।

ਚਿਹਰੇ ਦੇ ਦਾਗ ਧੱਬੇ ਦੂਰ ਕਰਨ ਲਈ ਜਾਂ ਫਿਰ ਸੱਟ ਦਾ ਨਿਸ਼ਾਨ ਦੂਰ ਕਰਨ ਲਈ ਸੰਤਰੇ ਦੇ ਛਿਲਕੇ ਦੇ ਪਾਊਡਰ ਵਿੱਚ ਲੱਸੀ ਮਿਲਾ ਕੇ ਚਿਹਰੇ ਤੇ ਲਗਾਓ।

ਲੱਸੀ ਦੇ ਵਿੱਚ ਕੇਲੇ ਨੂੰ ਮਿਲਾ ਕੇ ਚੰਗੀ ਤਰ੍ਹਾਂ ਮਿਕਸ ਕਰੋ। ਇਸ ਤਰ੍ਹਾਂ ਕੇਲੇ ਵਾਲੀ ਲੱਸੀ ਰੋਜ਼ਾਨਾ ਖਾਲੀ ਪੇਟ ਪੀਣ ਨਾਲ ਮੋਟਾਪਾ ਜਲਦੀ ਘੱਟ ਹੋ ਜਾਂਦਾ ਹੈ।

ਲੱਸੀ ਵਿਚ ਚੰਗੇ ਬੈਕਟੀਰੀਆ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਵਜ੍ਹਾ ਨਾਲ ਇਸ ਦੀ ਵਰਤੋਂ ਨਾਲ ਪੂਰਾ ਪਾਚਨ ਤੰਤਰ ਦਰੁਸਤ ਰਹਿੰਦਾ ਹੈ। ਜੇ ਤੁਹਾਨੂੰ ਪੇਟ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਇਕ ਗਲਾਸ ਲੱਸੀ ਪੀ ਲਓ ਕੁਝ ਦੇਰ ਵਿਚ ਹੀ ਤਕਲੀਫ ਦੂਰ ਹੋ ਜਾਵੇਗੀ।

ਜੋ ਲੋਕ ਹਮੇਸ਼ਾ ਐਸੀਡਿਟੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ ਉਨ੍ਹਾਂ ਨੂੰ ਲੱਸੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਲੱਸੀ ਦੀ ਤਾਸੀਰ ਠੰਡੀ ਹੁੰਦੀ ਹੈ, ਜਿਸ ਵਜ੍ਹਾ ਨਾਲ ਹਾਰਟਬਰਨ ਜਾਂ ਅਪਚ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਲੱਸੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਭਾਰ ਘੱਟ ਹੁੰਦਾ ਹੈ। ਜਿਸ ਵਜ੍ਹਾ ਨਾਲ ਭਾਰ ਘੱਟ ਕਰਨ ਵਿਚ ਮਦਦ ਮਿਲਦੀ ਹੈ।

ਕਬਜ਼ ਦੀ ਸਮੱਸਿਆ ਹੋਣ ਤੇ ਲੱਸੀ ਵਿੱਚ ਅਜਵਾਇਨ ਮਿਲਾ ਕੇ ਪੀਣ ਨਾਲ ਕੁਝ ਦਿਨਾਂ ਵਿੱਚ ਹੀ ਇਹ ਸਮੱਸਿਆ ਦੂਰ ਹੋ ਜਾਂਦੀ ਹੈ। ਪੇਟ ਦੀ ਸਫਾਈ ਕਰਨ ਲਈ ਗਰਮੀਆਂ ਵਿੱਚ ਪੁਦੀਨਾ ਮਿਲਾਕੇ ਲੱਸੀ ਬਣਾ ਕੇ ਪੀਓ।

ਲੱਸੀ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਵਜ੍ਹਾ ਨਾਲ ਇਸ ਨੂੰ ਰੋਜ਼ਾਨਾ ਪੀਣ ਨਾਲ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੋਣ ਲੱਗਦੀਆਂ ਹਨ। ਇਕ ਕੱਪ ਲੱਸੀ ਵਿਚ 286 ਮਿਲੀਗ੍ਰਾਮ ਕੈਲਸ਼ੀਅਮ ਮੌਜੂਦ ਹੁੰਦਾ ਹੈ। ਜੋ ਕਿ ਰੋਜ਼ਾਨਾ ਦੇ ਲਈ ਜ਼ਰੂਰੀ ਕੈਲਸ਼ੀਅਮ ਦੀ ਲਗਭਗ 30% ਹੈ।

ਰੋਜ਼ਾਨਾ ਲੱਸੀ ਪੀਣ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਇਸ ਵਿਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ।

ਜੇਕਰ ਤੁਹਾਡੇ ਗਲੇ ਵਿੱਚ ਖਰਾਸ਼ ਦੀ ਸਮੱਸਿਆ ਰਹਿੰਦੀ ਹੈ ਤਾਂ ਲੱਸੀ ਦੇ ਗਲਾਸ ਵਿੱਚ ਸੇਂਧਾ ਨਮਕ ਅਤੇ ਚੁਟਕੀ ਭਰ ਲਾਲ ਮਿਰਚ ਪੀਣ ਨਾਲ ਇਹ ਸਮੱਸਿਆ ਜਲਦੀ ਠੀਕ ਹੋ ਜਾਂਦੀ ਹੈ।

ਗਰਮੀਆਂ ਵਿਚ ਲੂ ਲੱਗਣਾ ਇੱਕ ਆਮ ਸਮੱਸਿਆ ਹੈ ਇਸ ਪ੍ਰੇਸ਼ਾਨੀ ਤੋਂ ਬਚਣ ਲਈ ਰੋਜ਼ਾਨਾ ਲੱਸੀ ਦਾ ਸੇਵਨ ਕਰੋ ਕਿਉਂਕਿ ਇਸ ਦੀ ਤਾਸੀਰ ਠੰਢੀ ਹੁੰਦੀ ਹੈ ਇਹ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੈ।

ਰੋਜ਼ ਇਕ ਗਿਲਾਸ ਲੱਸੀ ਪੀਣ ਨਾਲ ਕੋਲੈਸਟਰੌਲ ਪੱਧਰ ਘੱਟ ਹੁੰਦਾ ਹੈ ਅਤੇ ਦਿਲ ਦੇ ਦੌਰੇ ਦਾ ਖਤਰਾ ਘੱਟ ਜਾਂਦਾ ਹੈ।

The post ਚਿਹਰੇ ਦੇ ਦਾਗ ਧੱਬਿਆਂ ਨੂੰ ਦੂਰ ਕਰਨ ਲਈ ਫ਼ਾਇਦੇਮੰਦ ਹੁੰਦੀ ਹੈ ਲੱਸੀ ! appeared first on Daily Post Punjabi.