latest news moga Archives - Daily Post Punjabi

ਫਿਰ ਵਧਿਆ ਕੋਰੋਨਾ ਦਾ ਕਹਿਰ ਹੁਣ ਪੰਜਾਬ ਦੇ ਇਸ ਜ਼ਿਲ੍ਹੇ ‘ਚ ਜਾਰੀ ਹੋਈਆਂ ਹਦਾਇਤਾਂ, ਪੜ੍ਹੋ ਇਹ ਜਰੂਰੀ ਅਪਡੇਟ
Instructions issued in moga : ਕੋਵਿਡ ਦੇ ਮੁੜ ਪੈਰ ਪਸਾਰਨ ‘ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਵਿਆਪਕ ਪੱਧਰ ‘ਤੇ ਬੰਦਿਸ਼ਾਂ ਲਾਉਣ ਦੇ ਹੁਕਮ ਦਿੱਤੇ ਹਨ, ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ ਵੀ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤੱਕ ਬੰਦ ਰਹਿਣਗੀਆਂ ਪਰ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਕੰਮ ਕਾਜ ਵਾਲੇ ਸਾਰੇ ਦਿਨਾਂ ਦੌਰਾਨ ਹਾਜਰ ਰਹੇਗਾ। ਹਾਲਾਂਕਿ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਡਿਪਟੀ ਕਮਿਸ਼ਨਰ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਸਮੇਤ ਸੂਬੇ ਦੇ ਵੱਧ ਪ੍ਰਭਾਵਿਤ 11 ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਰੋਪੜ ਵਿੱਚ ਸਖਤੀ ਨਾਲ ਇਹਨਾਂ ਹਦਾਇਤਾਂ ਨੂੰ ਲਾਗੂ ਕਰਾਉਣ ਦੇ ਹੁਕਮ ਦਿੱਤੇ ਹਨ।

Instructions issued in moga

ਜ਼ਿਲ੍ਹਾ ਮੈਜਿਸਟਰੇਟ ਵੱੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਮੋਗਾ ਵਿੱਚ ਵੀ ਕੋਵਿਡ-19 ਦੇ ਕਾਰਨ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ‘ਤੇ ਪਾਬੰਦੀ ਰਹੇਗੀ। ਜ਼ਿਲ੍ਹੇ ਦੇ ਵਿੱਚ ਗ਼ੈਰ ਜ਼ਰੂਰੀ ਆਵਾਜਾਈ ਅਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ। ਜਦਕਿ ਉਦਯੋਗਾਂ ‘ਚ ਸਿਫ਼ਟਾਂ, ਸਰਕਾਰੀ ਤੇ ਗ਼ੈਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਆਵਾਜਾਈ ਤੋਂ ਇਲਾਵਾ ਰੇਲਾਂ ਅਤੇ ਬੱਸਾਂ ‘ਚ ਜਾਣ-ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਛੋਟ ਹੋਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਈ ਵੀ ਸਮਾਜਿਕ, ਸੱਭਿਆਚਾਰਕ ਜਾਂ ਸਿਆਸੀ ਇਕੱਠ ਨਹੀਂ ਕੀਤਾ ਜਾ ਸਕੇਗਾ। ਇਸ ਤੋਂ ਬਿਨ੍ਹਾਂ ਵਿਆਹਾਂ-ਸਾਦੀਆਂ, ਮ੍ਰਿਤਕਾਂ ਦੇ ਅੰਤਿਮ ਸਸਕਾਰ ਆਦਿ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਗਿਣਤੀ 20 ਤੱਕ ਸੀਮਤ ਰੱਖੀ ਜਾਵੇਗੀ। ਇਸ ਤੋਂ ਬਿਨ੍ਹਾਂ ਸਰਕਾਰੀ ਦਫ਼ਤਰਾਂ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਆਨਲਾਇਨ ਜਾਂ ਵਰਚੂਅਲ ਪ੍ਰਕ੍ਰਿਆ ਨੂੰ ਉਤਸ਼ਾਹਤ ਕੀਤਾ ਜਾਵੇਗਾ ਤੇ ਦਫ਼ਤਰਾਂ ‘ਚ ਲੋਕਾਂ ਦੀ ਵਿਅਕਤੀਗ਼ਤ ਆਮਦ ਦੀ ਆਗਿਆ ਕੇਵਲ ਅਤਿ ਜਰੂਰੀ ਹੋਣ ‘ਤੇ ਹੀ ਹੋਵੇਗੀ।

Instructions issued in moga

ਸਿਨੇਮਾ, ਮਲਟੀਪਲੈਕਸ, ਰੈਸਟੋਰੈਂਟ, ਮਾਲਜ਼ ਆਦਿ ਹਰ ਐਤਵਾਰ ਨੂੰ ਬੰਦ ਰੱਖੇ ਜਾਣਗੇ। ਜਦਕਿ ਹੋਮ-ਡਿਲੀਵਰੀ ਸਹੂੂਲਤ ਨੂੰ ਰਾਤ ਦੇ ਕਰਫਿਊ ਵਾਲੇ ਸਮੇਂ ਤੋਂ ਪਹਿਲਾਂ-ਪਹਿਲਾਂ ਜਾਰੀ ਰੱਖਣ ਦੀ ਆਗਿਆ ਹੋਵੇਗੀ। ਸਿਨੇਮਾ ਘਰਾਂ, ਥੀਏਟਰਾਂ, ਮਲਟੀਪਲੈਕਸਾਂ ਆਦਿ ‘ਚ 50 ਫੀਸਦੀ ਦੀ ਪਾਬੰਦੀ ਵੀ ਲਾਗੂ ਰਹੇਗੀ ਅਤੇ 100 ਵਿਅਕਤੀਆਂ ਤੋਂ ਵਧੇਰੇ ਦੀ ਆਗਿਆ ਨਹੀਂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਜੋ ਲੋਕ ਗਲੀਆਂ, ਬਾਜ਼ਾਰਾਂ, ਸੜਕਾਂ ਅਤੇ ਹੋਰ ਜਨਤਕ ਥਾਵਾਂ ‘ਤੇ ਬਿਨ੍ਹਾਂ ਮਾਸਕ ਘੁੰਮਦੇ ਪਾਏ ਜਾਣਗੇ ਉਨ੍ਹਾਂ ਦੇ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਨੇੜਲੇ ਕੋਵਿਡ-19 ਟੈਸਟ ਕੇਂਦਰ ‘ਚ ਲਿਜਾ ਕੇ ਟੈਸਟ ਕਰਵਾਏ ਜਾਣਗੇ, ਤਾਂ ਕੇ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਹੰਸ ਵੱਲੋਂ ਆਮ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਵੀ ਆਪਣੇ ਘਰਾਂ ‘ਚ ਵੀ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਅਗਲੇ ਦੋ ਹਫ਼ਤਿਆਂ ਲਈ ਰੋਕ ਦੇਣ ਤਾਂ ਕਿ ਕੋਵਿਡ ਮਹਾਂਮਾਰੀ ਦੀ ਕੜੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਘਰਾਂ ‘ਚ ਵੀ 10 ਤੋਂ ਵਧੇਰੇ ਲੋਕਾਂ ਨੂੰ ਨਾ ਬੁਲਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਇਕੱਠਾਂ ਨੂੰ ਜਾਰੀ ਹਦਾਇਤਾਂ ਮੁਤਾਬਕ ਇਨਡੋਰ ਅਤੇ ਆਊਟਡੋਰ ਦੀ 100 ਤੇ 200 ਵਿਅਕਤੀਆਂ ਦੀ ਨਿਰਧਾਰਤ ਗਿਣਤੀ ਮੁਤਾਬਕ ਕੇਵਲ 50 ਫੀਸਦੀ ਸਮਰੱਥਾ ਤੱਕ ਹੀ ਸੀਮਤ ਰੱਖਣ।

ਜਾਰੀ ਆਦੇਸ਼ਾਂ ਮੁਤਾਬਕ 27 ਮਾਰਚ 2021 ਤੋਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਕੋਵਿਡ-19 ਮਹਾਂਮਾਰੀ ਕਰਕੇ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੀ ਯਾਦ ਵਿੱਚ ਇੱਕ ਘੰਟੇ ਮੋਨ ਰੱਖਿਆ ਜਾਵੇਗਾ ਅਤੇ ਇਸ ਸਮੇਂ ਦੌਰਾਨ ਕੋਈ ਵੀ ਵਾਹਨ ਨਹੀਂ ਚੱਲੇਗਾ। ਸ੍ਰੀ ਹੰਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰਾਂ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ‘ਚ ਜਰੂਰੀ ਇਹਤਿਆਤ ਵਰਤੇ ਜਾਣ, ਜਿਨ੍ਹਾਂ ‘ਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਾਉਣਾ ਸ਼ਾਮਿਲ ਹੈ। ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਜਿਆਦਾ ਜਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਤੋਂ ਬਿਨ੍ਹਾਂ ਜਨਤਕ ਕੰਮ ਵਾਲੇ ਸਥਾਨਾਂ ‘ਤੇ ਮਾਸਕ ਪਾਉਣੇ, ਜਨਤਕ ਥਾਵਾਂ ‘ਤੇ ਨਾ ਥੁੱਕਣ ਅਤੇ ਸਮੇਂ-ਸਮੇਂ ‘ਤੇ ਹੱਥ ਸਾਬਣ ਨਾਲ ਧੋਣ ਜਾਂ ਸੈਨੇਟਾਈਜ ਕਰਨੇ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਆਦੇਸ਼ਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 1860 ਦੀਆਂ ਧਾਰਾਵਾਂ 51 ਤੋਂ 60 ਤੱਕ ਅਤੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਦੇਖੋ : ਇੱਕ ਪਾਸੇ ਪੰਜਾਬ ‘ਚ ਕੋਰੋਨਾ ਦੀਆਂ ਨਵੀਆਂ ਹਿਦਾਇਤਾਂ, ਦੂਜੇ ਪਾਸੇ ਅੱਜ ਆਪ ਦੀ ‘ਬਾਘੇਪੁਰਾਣੇ’ ਵੱਡੀ ਰੈਲੀ LIVE ਅਪਡੇਟ

The post ਫਿਰ ਵਧਿਆ ਕੋਰੋਨਾ ਦਾ ਕਹਿਰ ਹੁਣ ਪੰਜਾਬ ਦੇ ਇਸ ਜ਼ਿਲ੍ਹੇ ‘ਚ ਜਾਰੀ ਹੋਈਆਂ ਹਦਾਇਤਾਂ, ਪੜ੍ਹੋ ਇਹ ਜਰੂਰੀ ਅਪਡੇਟ appeared first on Daily Post Punjabi.