latestmews Archives - Daily Post Punjabi

ਕੇਜਰੀਵਾਲ ਨੇ ਵਿਧਾਨ ਸਭਾ ‘ਚ ਫਾੜੀ ਖੇਤੀ ਬਿੱਲਾਂ ਦੀ ਕਾਪੀ- ਕੈਬਨਿਟ ਮੰਤਰੀ ਨੇ ਦੱਸਿਆ ‘ਨੌਟੰਕੀ’, ਕਿਹਾ- ‘ਆਪ’ ਨੇ ਮਾਰੀ ਪਲਟੀ
The cabinet minister told Kejriwal : ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਅਰਵਿੰਦ ਕੇਜਰੀਵਾਲ ਦੀ ਤਾਜ਼ਾ ਨੌਟੰਕੀ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਆਪ ਵੱਲੋਂ ਪਲਟੀ ਮਾਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਣ ਤੋਂ ਬਾਅਦ ਉਸ ਦੀ ਇਹ ਬੌਖਲਾਹਟ ਭਰੀ ਕੋਸ਼ਿਸ਼ ਹੈ ਜੋ ਉਨ੍ਹਾਂ ਦੇ ਪਿਛਲੇ ਗੁਨਾਹਾਂ ‘ਤੇ ਪਰਦਾ ਨਹੀਂ ਪਾ ਸਕਦੀ। ਸਦਨ ਵਿੱਚ ਕੇਜਰੀਵਾਲ ਵੱਲੋਂ ਰਚੇ ਡਰਾਮੇ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਿੰਗਲਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਬੜੇ ਨਾਟਕੀ ਢੰਗ ਨਾਲ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਢਕਵੰਜ ਰਚਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਨੌਟੰਕੀਆਂ ਕੌਮੀ ਰਾਜਧਾਨੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਮਹੀਨੇ ਤੋਂ ਵੀ ਘੱਟ ਸਮਾਂ ਪਹਿਲਾਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚੋਂ ਨੋਟੀਫਾਈ ਕੀਤੇ ਇਕ ਕਾਨੂੰਨ ਦਾ ਅਮਲ ਰੋਕਣ ਵਿੱਚ ਸਹਾਈ ਸਿੱਧ ਨਹੀਂ ਹੋ ਸਕਦੀਆਂ।

The cabinet minister told Kejriwal

ਸਿੰਗਲਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਇਹ ਮਾੜੀ ਕੋਸ਼ਿਸ਼ ਨੇ ਸਿਰਫ ਉਸ ਨੂੰ ਪਹਿਲੇ ਦਰਜੇ ਦੇ ਧੋਖੇਬਾਜ਼ ਵਜੋਂ ਜੱਗ ਜ਼ਾਹਰ ਕੀਤਾ ਹੈ ਜਿਸ ਦਾ ਕਿਸਾਨਾਂ ਦੀ ਦੁਰਦਸ਼ਾ ਬਾਰੇ ਕੋਈ ਸਰੋਕਾਰ ਨਹੀਂ ਸਗੋਂ ਉਹ ਬੇਸ਼ਰਮੀ ਭਰੇ ਢੰਗ ਨਾਲ ਸਹੀ ਮਾਅਨਿਆਂ ਵਿੱਚ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਸ ਵੇਲੇ ਕਾਂਗਰਸ ਪਾਰਟੀ ਕਿਸਾਨਾਂ ਵੱਲੋਂ ਆਪਣੀ ਰੋਜ਼ੀ ਰੋਟੀ ਦੀ ਲੜਾਈ ਦੀ ਖਾਤਰ ਵਾਸਤੇ ਦਿੱਲੀ ਵੱਲ ਕੂਚ ਦੀਆਂ ਤਿਆਰੀਆਂ ਮੌਕੇ ਉਨ੍ਹਾਂ ਦੀ ਮਦਦ ਕਰ ਰਹੀ ਸੀ ਤਾਂ ਉਸ ਵੇਲੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਦਾ ਨੋਟੀਫਿਕੇਸ਼ਨ ਤਿਆਰ ਕਰ ਰਹੀ ਸੀ ਜਦੋਂ ਕਿ ਕਿਸਾਨ ਸਿਰਫ ਤੇ ਸਿਰਫ ਇਨ੍ਹਾਂ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਿਹਾ ਸੀ।

The cabinet minister told Kejriwal

ਸਿੰਗਲਾ ਨੇ ਕਿਹਾ, ”ਕੇਜਰੀਵਾਲ ਨੂੰ ਇਸ ਮੁੱਦੇ ਉਤੇ ਪਿੱਛੇ ਮੁੜਨ ਲਈ ਛੇ ਮਹੀਨੇ ਦਾ ਸਮਾਂ ਲੱਗਿਆ ਹੈ ਪਰ ਇਸ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ‘ਆਪ’ ਦੀ ਨੈਤਿਕਤਾ ਵੀ ਅਕਾਲੀ ਦਲ ਨਾਲੋਂ ਕੋਈ ਬਹੁਤੀ ਚੰਗੀ ਨਹੀਂ ਕਿਉਂ ਜੋ ਅਕਾਲੀ ਦਲ ਨੇ ਵੀ ਤਿੰਨ ਮਹੀਨਿਆਂ ਵਿੱਚ ਕਿਸਾਨਾਂ ਦੇ ਮੁੱਦਿਆਂ ਉਤੇ ਯੂ-ਟਰਨ ਲਿਆ ਸੀ।” ਮੰਤਰੀ ਨੇ ਕਿਹਾ ਕਿ ਬਾਦਲਾਂ ਦੀ ਤੁਲਨਾ ਵਿੱਚ ਕੇਜਰੀਵਾਲ ਕੋਲ ਤਜ਼ਰਬੇ ਦੀ ਘਾਟ ਬਾਰੇ ਦੋਸ਼ ਲਾਇਆ ਜਾ ਸਕਦਾ ਹੈ ਜਿਸ ਕਰਕੇ ਉਸ ਨੂੰ ਇਸ ਮੁੱਦੇ ਉਤੇ ਅੱਖਾਂ ਖੁੱਲ੍ਹਣ ਵਿੱਚ ਅਕਾਲੀਆਂ ਨਾਲੋਂ ਵੱਧ ਸਮਾਂ ਲੱਗਿਆ ਕਿਉਂਕਿ ਉਸ ਨੂੰ ਇਸ ਗੱਲ ਦਾ ਚੰਗੀ ਤਰ੍ਹਾਂ ਅਹਿਸਾਸ ਹੋ ਗਿਆ ਕਿ ਪੰਜਾਬ ਦੀਆਂ 2022 ਦੀਆਂ ਚੋਣਾਂ ਵਿੱਚ ਆਪ ਨੂੰ ਕਿਸਾਨਾਂ ਦੇ ਗੁੱਸੇ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ ਜਿੱਥੇ ਉਹ ਸਿਆਸੀ ਭਵਿੱਖ ਦੀ ਅਣਹੋਂਦ ਦੇ ਬਾਵਜੂਦ ਉਮੀਦਾਂ ਟਿਕਾਈ ਬੈਠੇ ਹਨ। ਸਿੰਗਲਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੂੰ ਦਿੱਲੀ ਵਿੱਚ ਕਾਲੇ ਖੇਤੀ ਕਾਨੂੰਨ ਦਾ ਅਮਲ ਰੋਕਣ ਲਈ ਅਹਿਸਾਸ ਨਾਲ ਹੀ ਗੱਲ ਨਹੀਂ ਮੁੱਕ ਜਾਣੀ। ਉਨ੍ਹਾਂ ਕਿਹਾ, ”ਕੇਂਦਰੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਆਪਣੀ ਸਰਕਾਰ ਵੱਲੋਂ ਬਿੱਲ ਲਿਆਉਣ ਜਾਂ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਲਈ ਕਦਮ ਕਿਉਂ ਨਹੀਂ ਚੁੱਕੇ ਜਿਵੇਂ ਕਿ ਪੰਜਾਬ ਅਤੇ ਹੋਰ ਕੁੱਝ ਸੂਬਿਆਂ ਨੇ ਕੀਤਾ ਹੈ?” ਮੰਤਰੀ ਨੇ ਸਾਵਧਾਨ ਕਰਦਿਆਂ ਆਖਿਆ ਕਿ ਸਦਨ ਵਿੱਚ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਦੇਣ ਜਾਂ ਉਪਵਾਸ ਰੱਖਣ ਵਰਗੇ ਹੱਥਕੰਡਿਆਂ ਨਾਲ ਆਪ ਲਈ ਕਿਸਾਨਾਂ ਦਾ ਭਰੋਸਾ ਜਿੱਤਣ ਵਿੱਚ ਸਹਾਈ ਸਿੱਧ ਨਹੀਂ ਹੋਵੇਗਾ ਜੋ ਕੇਜਰੀਵਾਲ ਦੀਆਂ ਬਰੂਹਾਂ ਉਤੇ ਕੜਾਕੇ ਦੀ ਠੰਢ ਅਤੇ ਕੋਵਿਡ ਦੀ ਮਹਾਂਮਾਰੀ ਦੇ ਬਾਵਜੂਦ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

The post ਕੇਜਰੀਵਾਲ ਨੇ ਵਿਧਾਨ ਸਭਾ ‘ਚ ਫਾੜੀ ਖੇਤੀ ਬਿੱਲਾਂ ਦੀ ਕਾਪੀ- ਕੈਬਨਿਟ ਮੰਤਰੀ ਨੇ ਦੱਸਿਆ ‘ਨੌਟੰਕੀ’, ਕਿਹਾ- ‘ਆਪ’ ਨੇ ਮਾਰੀ ਪਲਟੀ appeared first on Daily Post Punjabi.

ਡੀਸੀ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਕੋਰੋਨਾ ਵਾਇਰਸ ਪ੍ਰਤੀ ਜਾਗਰੂਕਤਾ ਲਈ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਨੂੰ ਹਰੀ ਝੰਡੀ
DC gives green signal: ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ‘ਮਿਸ਼ਨ ਫ਼ਤਿਹ’ ਤਹਿਤ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਫ਼ਤਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਜਿਨਾਂ ਦੇ ਨਾਲ ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ ਵੀ ਮੌਜੂਦ ਸਨ ਵਲੋਂ ਮੁੱਖ ਮੰਤਰੀ ਪੰਜਾਬ ਵਲੋਂ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਹੈ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਤਹਿਤ 60 ਦੇ ਕਰੀਬ ਵਾਹਨਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਵੱਧ ਤੋਂ ਵੱਧ ਕੋਰੋਨਾ ਵਾਇਰਸ ਦੇ ਖ਼ਤਰਿਆਂ ਅਤੇ ਇਸ ਸਬੰਧੀ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਸੂਚਨਾ ਦੇ ਪ੍ਰਚਾਰ ਵੱਲ ਦਿੱਤਾ ਜਾਵੇਗਾ ਜੋ ਕਿ ਇਸ ਵਾਇਰਸ ਤੋਂ ਬੱਚਣ ਦਾ ਇਕੋ ਇਕ ਰਾਹ ਹੈ।

DC gives green signal

ਹਫ਼ਤਾ ਭਰ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਜੂਨ ਨੂੰ ਕੋਰੋਨਾ ਯੋਧਿਆ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ ਕੀਤਾ ਜਾਵੇਗਾ ਅਤੇ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 17 ਜੂਨ ਨੂੰ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਪੰਚਾਂ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ 18 ਜੂਨ ਨੂੰ ਲੋਕ ਸੰਪਰਕ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ 19 ਜੂਨ ਨੂੰ ਐਨ.ਜੀ.ਓ.ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ 20 ਜੂਨ ਨੂੰ ਪੁਲਿਸ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ 21 ਜੂਨ ਨੂੰ ਰਿਹਾਇਸ਼ੀ ਭਲਾਈ ਕਮੇਟੀਆਂ ਅਤੇ ਹੋਰ ਨਾਗਰਿਕਾਂ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਲੋਕਾਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਤੇ ਮਦਦ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਦੂਰੀ ਦੀ ਪਾਲਣਾ ਨੂੰ ਅਪਣੀ ਜਿੰਦਗੀ ਦਾ ਅਟੁੱਟ ਅੰਗ ਬਣਾ ਕੇ ਹੀ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿਤਿਆ ਜਾ ਸਕਦਾ ਹੈ। ਸ੍ਰੀ ਸ਼ਰਮਾ ਨੇ ਲੋਕਾਂ ਨੁੂੰ ਕਿਹਾ ਕਿ ਅਪਣੇ ਘਰਾਂ ਵਿੱਚ ਸੁਰੱਖਿਅਤ ਰਹਿਣ, ਬਾਹਰ ਜਾਣ ਲੱਗਿਆ ਮਾਸਕ ਪਹਿਨਣ, ਹੱਥਾਂ ਨੂੰ ਸਾਬਣ ਅਤੇ ਸੈਨੀਟਾਈਜ਼ਰ ਨਾਲ ਧੋਣ।

The post ਡੀਸੀ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਕੋਰੋਨਾ ਵਾਇਰਸ ਪ੍ਰਤੀ ਜਾਗਰੂਕਤਾ ਲਈ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਨੂੰ ਹਰੀ ਝੰਡੀ appeared first on Daily Post Punjabi.