Majitha fire incident Archives - Daily Post Punjabi

ਮਜੀਠਾ ਅੱਗ ਕਾਂਡ ਨੇ ਲਿਆ ਨਵਾਂ ਮੋੜ, ਨੌਜਵਾਨ ਦੀ ਮੌਤ ਮਾਮਲੇ ‘ਚ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ
ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿੱਚ ਬੀਤੇ ਦਿਨ ਇੱਕ ਨੌਜਵਾਨ ਦੀ ਅੱਗ ਨਾਲ ਹੋਈ ਮੌਤ ਦੇ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਪਹਿਲਾਂ ਇਸ ਘਟਨਾ ਨੂੰ ਪ੍ਰੇਮ ਸਬੰਧਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ, ਪਰ ਹੁਣ ਪੁਲਿਸ ਦੀ ਮੁੱਢਲੀ ਜਾਂਚ ਤੋਂ ਬਾਅਦ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਨੌਜਵਾਨ ਨੂੰ ਘਰ ਬੁਲਾ ਕੇ ਉਸ ਨਾਲ ਇਹ ਘਟਨਾ ਵਾਪਰੀ।

ਜਾਣਕਾਰੀ ਅਨੁਸਾਰ ਪੰਡੋਰੀ ਵੜੈਚ ਦਾ ਰਹਿਣ ਵਾਲਾ ਸੰਦੀਪ ਸਿੰਘ ਇੱਕ ਮਹਿਲਾ ਦੋਸਤ ਦੇ ਘਰ ਗਿਆ ਸੀ, ਜਿੱਥੇ ਅੱਗ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਦੌਰਾਨ ਘਰ ਦੀ ਮਾਲਕਣ ਰਾਜਵਿੰਦਰ ਅਤੇ ਉਸ ਦਾ ਇੱਕ ਰਿਸ਼ਤੇਦਾਰ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਹੋਏ ਝੁਲਸ ਗਏ ਸਨ। ਦੋਵਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਮਾਮਲੇ ਸਬੰਧੀ ਮਜੀਠਾ ਥਾਣੇ ਦੇ ਐੱਸਐੱਚਓ ਕਰਮਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਰਾਜਵਿੰਦਰ, ਉਸ ਦੇ ਇੱਕ ਰਿਸ਼ਤੇਦਾਰ ਸਮੇਤ ਕੁੱਲ ਚਾਰ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਸ਼ ਹੈ ਕਿ ਸੰਦੀਪ ਸਿੰਘ ਨੂੰ ਫੋਨ ਕਰਕੇ ਘਰ ਬੁਲਾਇਆ ਗਿਆ ਅਤੇ ਉੱਥੇ ਉਸ ਨੂੰ ਅੱਗ ਲਗਾਈ ਗਈ।

ਇਹ ਵੀ ਪੜ੍ਹੋ : ਕਿਸਾਨ ਦੀ ਧੀ ਨੇ ਨੀਟ ਪ੍ਰੀਖਿਆ ‘ਚ ਗੱਡੇ ਝੰਡੇ, 720 ‘ਚੋਂ 715 ਅੰਕ ਹਾਸਲ ਕਰਕੇ ਰੌਸ਼ਨ ਕੀਤਾ ਮਾਪਿਆਂ ਦਾ ਨਾਮ

ਐੱਸਐੱਚਓ ਨੇ ਦੱਸਿਆ ਕਿ ਜ਼ਖ਼ਮੀ ਮਹਿਲਾ ਇਸ ਵੇਲੇ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਉਸ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸੰਦੀਪ ਅਤੇ ਮਹਿਲਾ ਪਹਿਲਾਂ ਤਹਿਸੀਲ ਮਜੀਠਾ ਵਿੱਚ ਇਕੱਠੇ ਕੰਮ ਕਰਦੇ ਸਨ। ਦੋਵਾਂ ਵਿਚਾਲੇ ਚੰਗੀ ਦੋਸਤੀ ਸੀ, ਜੋ ਬਾਅਦ ਵਿੱਚ ਵਿਵਾਦ ਵਿੱਚ ਬਦਲ ਗਈ। ਪੁਲਿਸ ਮੁਤਾਬਕ ਦੋਵਾਂ ਦੇ ਆਪਸੀ ਸਬੰਧ ਸਨ, ਪਰ ਸੰਦੀਪ ਦੇ ਵਿਆਹ ਤੋਂ ਬਾਅਦ ਰਿਸ਼ਤਿਆਂ ਵਿੱਚ ਤਣਾਅ ਪੈਦਾ ਹੋ ਗਿਆ ਸੀ, ਜਿਸ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਸੰਦੀਪ ਘਟਨਾ ਵਾਲੇ ਦਿਨ ਘਰ ਦੇ ਅੰਦਰ ਗਿਆ ਸੀ ਅਤੇ ਕਰੀਬ 15 ਤੋਂ 20 ਮਿੰਟ ਬਾਅਦ ਅੱਗ ਲੱਗਣ ਦੀ ਘਟਨਾ ਵਾਪਰੀ। ਫਿਲਹਾਲ ਮੌਤ ਦੇ ਅਸਲ ਕਾਰਨਾਂ ਬਾਰੇ ਕੁਝ ਵੀ ਸਪੱਸ਼ਟ ਕਹਿਣਾ ਜਲਦਬਾਜ਼ੀ ਹੋਵੇਗੀ। ਪੋਸਟਮਾਰਟਮ ਅਤੇ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠਾ ਅੱਗ ਕਾਂਡ ਨੇ ਲਿਆ ਨਵਾਂ ਮੋੜ, ਨੌਜਵਾਨ ਦੀ ਮੌਤ ਮਾਮਲੇ ‘ਚ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ appeared first on Daily Post Punjabi.