Narinder Singh Tomar Archives - Daily Post Punjabi

ਯੋਗੀ ਕੈਬਨਿਟ ਦੇ ਅਸਤੀਫਿਆਂ ‘ਤੇ ਬੋਲੇ ਤੋਮਰ, ‘ਚਿੰਤਾ ਦੀ ਕੋਈ ਗੱਲ ਨਹੀਂ, BJP ਨੂੰ ਮਿਲ ਰਿਹਾ ਹੈ ਹਰ ਥਾਂ ਸਮਰਥਨ’
ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਹੈ ਪਰ ਰਾਜ ਵਿੱਚ ਸਿਆਸੀ ਉਥਲ-ਪੁਥਲ ਜਾਰੀ ਹੈ। ਸੂਬੇ ਦੀ ਸੱਤਾਧਾਰੀ ਪਾਰਟੀ ਨੂੰ ਹਾਲ ਹੀ ਵਿੱਚ ਇੱਕ ਤੋਂ ਬਾਅਦ ਇੱਕ ਕਈ ਵੱਡੇ ਝਟਕੇ ਲੱਗੇ ਹਨ।

narendra tomar said bjp is getting

ਤਿੰਨ ਦਿਨਾਂ ਦੇ ਅੰਦਰ ਯੋਗੀ ਆਦਿਤਿਆਨਾਥ ਦੀ ਕੈਬਨਿਟ ਤੋਂ ਤਿੰਨ ਮੰਤਰੀਆਂ ਦੇ ਅਸਤੀਫੇ ਵੀ ਪਾਰਟੀ ਲਈ ਸਿਰਦਰਦੀ ਬਣਦੇ ਨਜ਼ਰ ਆ ਰਹੇ ਹਨ। ਹਾਲਾਂਕਿ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਮੁਤਾਬਿਕ ਪਾਰਟੀ ਨੂੰ ਸੂਬੇ ‘ਚ ਹਰ ਪਾਸੇ ਤੋਂ ਸਮਰਥਨ ਮਿਲ ਰਿਹਾ ਹੈ ਅਤੇ ਜਨਤਾ ਦੇ ਆਸ਼ੀਰਵਾਦ ਨਾਲ ਭਾਜਪਾ ਮੁੜ ਸੱਤਾ ‘ਤੇ ਕਾਬਜ਼ ਹੋਵੇਗੀ। ਵੀਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਤੋਮਰ ਨੇ ਕਿਹਾ, “ਉੱਤਰ ਪ੍ਰਦੇਸ਼ ਵਿੱਚ ਅਸਤੀਫ਼ੇ ਕੋਈ ਵੱਡੀ ਗੱਲ ਨਹੀਂ ਹਨ। ਭਾਜਪਾ ਨੂੰ ਸੂਬੇ ਵਿੱਚ ਹਰ ਥਾਂ ਤੋਂ ਸਮਰਥਨ ਮਿਲ ਰਿਹਾ ਹੈ। ਲੋਕ ਸਾਨੂੰ ਆਸ਼ੀਰਵਾਦ ਦੇਣਗੇ ਅਤੇ ਯੂਪੀ, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਭਾਜਪਾ ਦੀ ਸਰਕਾਰ ਬਣਾਉਣ ‘ਚ ਸਫਲ ਹੋਵੇਗੀ।”

ਇਹ ਵੀ ਪੜ੍ਹੋ : ਯੂਪੀ ਚੋਣਾਂ : ਸੰਜੇ ਰਾਉਤ ਦਾ ਦਾਅਵਾ, ਕਿਹਾ -‘BJP ਦੇ 10 ਹੋਰ ਮੰਤਰੀ ਦੇਣਗੇ ਅਸਤੀਫ਼ੇ, ਸਮਝੋ ਕਿੱਧਰ ਨੂੰ ਚੱਲ ਰਹੀ ਹੈ ਹਵਾ’

ਪਿਛਲੇ ਤਿੰਨ ਦਿਨਾਂ ਵਿੱਚ ਉੱਤਰ ਪ੍ਰਦੇਸ਼ ਭਾਜਪਾ ਤੋਂ ਤਿੰਨ ਮੰਤਰੀਆਂ ਅਤੇ ਸੱਤ ਵਿਧਾਇਕਾਂ ਨੇ ਅਸਤੀਫ਼ੇ ਦੇ ਦਿੱਤੇ ਹਨ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਯੂਪੀ ਸਰਕਾਰ ਵਿੱਚ ਕੈਬਨਿਟ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਨੇ ਅਸਤੀਫਾ ਦੇ ਦਿੱਤਾ ਸੀ। ਉਹ ਸਮਾਜਵਾਦੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਸਵਾਮੀ ਪ੍ਰਸਾਦ ਮੌਰਿਆ ਦੇ ਅਸਤੀਫੇ ਤੋਂ ਬਾਅਦ ਦਾਰਾ ਸਿੰਘ ਚੌਹਾਨ ਅਤੇ ਧਰਮ ਸਿੰਘ ਸੈਣੀ ਵੀ ਯੋਗੀ ਸਰਕਾਰ ਤੋਂ ਵੱਖ ਹੋ ਗਏ ਹਨ। ਭਾਜਪਾ ਤੋਂ ਹੁਣ ਤੱਕ ਕੁੱਲ 14 ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਯੋਗੀ ਕੈਬਨਿਟ ਦੇ ਅਸਤੀਫਿਆਂ ‘ਤੇ ਬੋਲੇ ਤੋਮਰ, ‘ਚਿੰਤਾ ਦੀ ਕੋਈ ਗੱਲ ਨਹੀਂ, BJP ਨੂੰ ਮਿਲ ਰਿਹਾ ਹੈ ਹਰ ਥਾਂ ਸਮਰਥਨ’ appeared first on Daily Post Punjabi.

ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨੀ, ‘MSP’ਤੇ ਵੀ ਖੇਤੀਬਾੜੀ ਮੰਤਰੀ ਦਾ ਵੱਡਾ ਐਲਾਨ
ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਨੂੰ ਬੀਤੇ ਦਿਨ 1 ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕਿਸਾਨ ਅੱਜ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ ਆਪਣੇ ਸੰਘਰਸ਼ ਨੂੰ ਅੱਗੇ ਵਧਾ ਰਹੇ ਹਨ।

govt accepted the demand of farmers

ਇਸ ਵਿਚਕਾਰ ਹੁਣ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਅਤੇ MSP ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਣਗੇ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਸ ਕਮੇਟੀ ਦੇ ਗਠਨ ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀ ਮੰਗ ਪੂਰੀ ਹੋਵੇਗੀ।

ਇਹ ਵੀ ਪੜ੍ਹੋ : ਮੈਕਸੀਕੋ ਸਿਟੀ ‘ਚ ਭਿਆਨਕ ਬੱਸ ਹਾਦਸਾ, 19 ਲੋਕਾਂ ਦੀ ਹੋਈ ਮੌਤ, 32 ਜ਼ਖਮੀ

ਇਸ ਤੋਂ ਇਲਾਵਾ ਤੋਮਰ ਨੇ ਕਿਹਾ ਕਿ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਰੱਖੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਦੱਸ ਦੇਈਏ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨੀ, ‘MSP’ਤੇ ਵੀ ਖੇਤੀਬਾੜੀ ਮੰਤਰੀ ਦਾ ਵੱਡਾ ਐਲਾਨ appeared first on Daily Post Punjabi.

ਨਰਿੰਦਰ ਤੋਮਰ ਨੇ ਫਿਰ ਦੁਹਰਾਇਆ ਗੱਲਬਾਤ ਦਾ ਰਾਗ ਤਾਂ ਟਿਕੈਤ ਨੇ ਕਿਹਾ – ‘ਖੇਤੀਬਾੜੀ ਮੰਤਰੀ ਰੱਟੂ ਨੇ’
ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਨੇ ਗਾਜ਼ੀਪੁਰ ਸਰਹੱਦ ‘ਤੇ ਐਨਐਚ -9, ਐਨਐਚ -24 ਨੂੰ ਬੰਦ ਕਰ ਦਿੱਤਾ ਹੈ।

bharat bandh tikait on tomar

ਕਿਸਾਨ ਜਥੇਬੰਦੀ ਨਾਲ ਜੁੜੇ ਆਗੂ ਇੱਥੇ ਇਕੱਠੇ ਹੋਏ ਹਨ। ਗਾਜ਼ੀਪੁਰ ਸਰਹੱਦ ਤੋਂ ਇਲਾਵਾ ਕਿਸਾਨਾਂ ਨੇ ਸ਼ੰਭੂ ਬਾਰਡਰ ਨੂੰ ਵੀ ਬੰਦ ਕਰ ਦਿੱਤਾ ਹੈ। ਭਾਰਤ ਬੰਦ ਦੇ ਸੱਦੇ ਦੇ ਚੱਲਦਿਆਂ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਸਵੇਰ ਤੋਂ ਹੀ ਸੜਕਾਂ ਤੇ ਰੇਲ ਆਵਾਜਾਈ ਰੋਕੀ ਗਈ ਹੈ। ਭਾਰਤ ਬੰਦ ਦੌਰਾਨ ਕਿਸਾਨਾਂ ਵੱਲੋਂ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ। ਦੇਸ਼ ਭਰ ਵਿੱਚ ਕਿਸਾਨਾਂ ਦੇ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਗੱਲਬਾਤ ਰਾਹੀਂ ਰਸਤਾ ਲੱਭਣ ਦੇ ਖੇਤੀਬਾੜੀ ਮੰਤਰੀ ਦੇ ਬਿਆਨ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਖੇਤੀ ਮੰਤਰੀ ਰੱਟੂ ਹਨ। ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਦਸ ਸਾਲਾਂ ਵਿੱਚ ਕਾਨੂੰਨ ਵਿੱਚ ਸੁਧਾਰ ਕਰਦੀ ਹੈ ਤਾਂ ਇਹ ਅੰਦੋਲਨ 10 ਸਾਲਾਂ ਤੱਕ ਜਾਰੀ ਰਹੇਗਾ। ਅਸੀਂ ਵਾਪਿਸ ਨਹੀਂ ਜਾਵਾਂਗੇ। ਟਿਕੈਤ ਨੇ ਕਿਹਾ ਕਿ ਤੁਸੀਂ ਆਪਣੇ ਵਿਚਾਰਾਂ ਨਾਲ ਕਿਸੇ ਦੇ ਵਿਚਾਰ ਬਦਲ ਸਕਦੇ ਹੋ, ਬੰਦੂਕ ਦੀ ਤਾਕਤ ਨਾਲ ਤੁਸੀਂ ਵਿਚਾਰ ਨਹੀਂ ਬਦਲ ਸਕਦੇ।

ਇਹ ਵੀ ਪੜ੍ਹੋ : ਭਾਰਤ ਬੰਦ : ਦੇਸ਼ ਭਰ ‘ਚ ਦਿਖਣ ਲੱਗਿਆ ਕਿਸਾਨਾਂ ਦੇ ਬੰਦ ਦਾ ਅਸਰ, ਵਿਰੋਧੀ ਪਾਰਟੀਆਂ ਦੇ ਵਰਕਰ ਵੀ ਉੱਤਰੇ ਸੜਕਾਂ ‘ਤੇ

ਖੇਤੀਬਾੜੀ ਮੰਤਰੀ ਬਾਰੇ ਉਨ੍ਹਾਂ ਕਿਹਾ ਕਿ ਉਹ ਰੱਟੂ ਹਨ, ਜਿਵੇਂ ਉਨ੍ਹਾਂ ਨੂੰ ਬਚਪਨ ਵਿੱਚ ਪੜ੍ਹਾਇਆ ਗਿਆ ਸੀ। ਜਿਨ੍ਹਾਂ ਪੜ੍ਹਿਆ ਹੈ ਉਨ੍ਹਾਂ ਹੀ ਬੋਲੇਗਾ ਅਤੇ ਉਸ ਤੋਂ ਵੱਧ ਨਹੀਂ ਬੋਲੇਗਾ। ਟਿਕੈਤ ਨੇ ਕਿਹਾ ਕਿ ਉਹ ਕਹਿੰਦੇ ਹਨ ਕਿ ਕਾਨੂੰਨ ਵਾਪਿਸ ਨਹੀਂ ਲਿਆ ਜਾਵੇਗਾ, ਸੋਧ ‘ਤੇ ਚਰਚਾ ਕਰਨੀ ਹੈ, ਗੱਲ ਕਰ ਲਓ। ਦੱਸ ਦੇਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਵੱਲੋਂ ਉਠਾਏ ਗਏ ਕਿਸੇ ਵੀ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹੈ। ਤੋਮਰ ਨੇ ਗੱਲਬਾਤ ਦਾ ਰਾਹ ਅਪਣਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਦਿੱਲੀ ਸਰਹੱਦ ‘ਤੇ ਧਰਨਾ ਦੇ ਰਹੇ 300 ਤੋਂ ਵੱਧ ਦਿਨ ਹੋ ਗਏ ਹਨ। ਕਿਸਾਨ ਆਗੂਆਂ ਅਤੇ ਸਰਕਾਰ ਦੇ ਦਰਮਿਆਨ ਗੱਲਬਾਤ ਦੇ 10 ਦੌਰ ਵੀ ਹੋਏ ਹਨ ਜੋ ਕਿ ਵਿਅਰਥ ਰਹੇ ਹਨ। ਕਿਸਾਨਾਂ ਅਤੇ ਸਰਕਾਰ ਦਰਮਿਆਨ ਆਖਰੀ ਵਾਰ ਗੱਲਬਾਤ ਜਨਵਰੀ ਵਿੱਚ ਹੋਈ ਸੀ।

ਇਹ ਵੀ ਦੇਖੋ : ਕਿਸਾਨਾਂ ਨੇ ਬੰਦ ਵਿਚਾਲੇ ਰੋਕ ਲਈਆਂ ਫੌਜੀਆਂ ਦੀਆਂ ਗੱਡੀਆਂ… | Jalandhar News | Bharat Bandh |Kisan Andolan

The post ਨਰਿੰਦਰ ਤੋਮਰ ਨੇ ਫਿਰ ਦੁਹਰਾਇਆ ਗੱਲਬਾਤ ਦਾ ਰਾਗ ਤਾਂ ਟਿਕੈਤ ਨੇ ਕਿਹਾ – ‘ਖੇਤੀਬਾੜੀ ਮੰਤਰੀ ਰੱਟੂ ਨੇ’ appeared first on Daily Post Punjabi.

ਕਿਸਾਨਾਂ ਦੇ ਬੰਦ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਫਿਰ ਦੁਹਰਾਇਆ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਅਲਾਪ
Tomar says govt is ready : ਪਿੱਛਲੇ ਸਾਲ ਨਵੰਬਰ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਅਜੇ ਵੀ ਜਾਰੀ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 136 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਆਪਣੀ ਗੱਲ ‘ਤੇ ਅੜੀ ਹੋਈ ਹੈ। ਇਸ ਦੌਰਾਨ ਹੁਣ ਕਿਸਾਨ ਜੱਥੇਬੰਦੀਆਂ ਨੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ‘ਤੇ 24 ਘੰਟੇ ਲਈ ਬੰਦ ਕੀਤਾ ਹੋਇਆ ਹੈ। ਇਸ ਬੰਦ ਦੌਰਾਨ ਕੇਐਮਪੀ ‘ਤੇ ਕਿਸਾਨਾਂ ਦਾ ਇੱਕ ਵੱਡਾ ਇੱਕਠ ਵੀ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਆਪਣਾ ਪ੍ਰਦਰਸ਼ਨ ਜਾਰੀ ਰੱਖਾਂਗੇ।

Tomar says govt is ready

ਇਸ ਤੋਂ ਬਾਅਦ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਨਰਿੰਦਰ ਸਿੰਘ ਤੋਮਰ ਨੇ ਕਿਹਾ, “ਕਿਸਾਨਾਂ ਦੇ ਮਨਾਂ ਵਿੱਚ ਕੋਈ ਅਸੰਤੋਸ਼ ਨਹੀਂ ਹੈ।। ਸਰਕਾਰ ਕਿਸਾਨ ਸੰਗਠਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਜੋ ਇਨ੍ਹਾਂ ਬਿੱਲਾਂ ਦੇ ਵਿਰੁੱਧ ਹਨ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇ ਉਹ ਗੱਲਬਾਤ ਲਈ ਅੱਗੇ ਆਉਣ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।”

ਤੋਮਰ ਨੇ ਕਿਹਾ, ਇਸ ਲਈ ਸਰਕਾਰ ਨੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ। ਇਸ ਦੌਰਾਨ ਜਿਨ੍ਹਾਂ ਥਾਵਾਂ ‘ਤੇ ਉਨ੍ਹਾਂ ਨੂੰ ਮੁਸ਼ਕਿਲਾਂ ਹੋ ਸਕਦੀਆਂ ਹਨ, ਉਨ੍ਹਾਂ ‘ਤੇ ਵਿਚਾਰ ਵਟਾਂਦਰੇ ਅਤੇ ਸੋਧ ਕਰਨ ਦਾ ਸੁਝਾਅ ਦਿੱਤਾ ਗਿਆ ਸੀ। ਬਾਅਦ ਵਿੱਚ ਸਰਕਾਰ ਦੁਆਰਾ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਗਿਆ। ਸਰਕਾਰ ਨੇ ਇੱਕ ਕਮੇਟੀ ਬਣਾਉਣ ਅਤੇ ਇਸ ਵਿੱਚ ਐਮਐਸਪੀ ਅਤੇ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਦਾ ਸੁਝਾਅ ਦਿੱਤਾ, ਪਰ ਕਿਸਾਨ ਜੱਥੇਬੰਦੀਆਂ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕੇ ਉਨ੍ਹਾਂ ਨੂੰ ਕਾਨੂੰਨ ਰੱਦ ਤੋਂ ਘੱਟ ਕੁੱਝ ਵੀ ਮਨਜੂਰ ਨਹੀਂ ਹੈ।

ਇਹ ਵੀ ਦੇਖੋ : KMP ਪਹੁੰਚਿਆ ਲੱਖਾ ਸਿਧਾਣਾ, ਨਾਲ ਨੌਜਵਾਨਾਂ ਦਾ ਆਇਆ ਹੜ੍ਹ, ਕਿਸਾਨ ਆਗੂ ਬਾਗੋ-ਬਾਗ਼ ਦੇਖੋ LIVE

The post ਕਿਸਾਨਾਂ ਦੇ ਬੰਦ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਫਿਰ ਦੁਹਰਾਇਆ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਅਲਾਪ appeared first on Daily Post Punjabi.

ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ‘ਤੇ ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕੀ ਕਿਸਾਨਾਂ ਦੇ ਪਰਿਵਾਰਾਂ ਨੂੰ ਰਾਸ ਆਏਗੀ ਇਹ ਗੱਲ ?
Farmers protest narendra singh tomar : ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 70 ਵਾਂ ਦਿਨ ਹੈ। ਕਿਸਾਨ ਅੰਦੋਲਨ ਦੇ ਹੱਲ ਲਈ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਕਾਰ ਗੱਲਬਾਤ ਦੀ ਤਸਵੀਰ ਧੁੰਦਲੀ ਹੈ। ਇਸ ਦੇ ਨਾਲ ਹੀ, ਦਿੱਲੀ ਦੀਆਂ ਤਿੰਨ ਸਰਹੱਦਾਂ ‘ਤੇ, ਜਿੱਥੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ, ਉਥੇ ਪੁਲਿਸ ਦੀ ਸਖਤੀ ਵਧਾਈ ਜਾ ਰਹੀ ਹੈ। ਇਸ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੋਈ ਵਿਚਾਰ ਨਹੀਂ ਹੈ। ਖੇਤੀਬਾੜੀ ਮੰਤਰੀ ਨੇ ਇਹ ਗੱਲ ਲੋਕ ਸਭਾ ਵਿੱਚ ਇੱਕ ਲਿਖਤੀ ਪ੍ਰਸ਼ਨ ਦੇ ਜਵਾਬ ਵਿੱਚ ਕਹੀ। ਖੇਤੀਬਾੜੀ ਮੰਤਰੀ ਤੋਂ ਪੁੱਛਿਆ ਗਿਆ ਕਿ ਕੀ ਸਰਕਾਰ ਦਾ ਵਿਚਾਰ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਹੈ, ਜਿਨ੍ਹਾਂ ਨੇ ਅੰਦੋਲਨ ਦੌਰਾਨ ਆਪਣੀ ਜਾਨ ਗਵਾਈ ਹੈ ਅਤੇ ਜੇ ਹਾਂ, ਤਾਂ ਇਸ ਦਾ ਵੇਰਵਾ ਕੀ ਹੈ? ਇਸ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਸਿੱਧਾ ਜਵਾਬ ਦਿੱਤਾ ਕਿ ਨਹੀਂ।

Farmers protest narendra singh tomar

ਇਸਦੇ ਨਾਲ ਹੀ, ਖੇਤੀਬਾੜੀ ਮੰਤਰੀ ਨੂੰ ਪੁੱਛਿਆ ਗਿਆ ਕਿ ਕੀ ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੋਈ ਗੱਲਬਾਤ ਸ਼ੁਰੂ ਕੀਤੀ ਹੈ ਅਤੇ ਕਿਸਾਨਾਂ ਨਾਲ ਹੋਈਆਂ ਮੀਟਿੰਗਾਂ ਦੀ ਗਿਣਤੀ ਅਤੇ ਵੇਰਵਿਆਂ ਦਾ ਕੀ ਹੱਲ ਹੈ ਅਤੇ ਹੱਲ ਕਰਨ ਦੀਆਂ ਕੋਸ਼ਿਸ਼ਾਂ ਦਾ ਕੀ ਨਤੀਜਾ ਨਿਕਲਿਆ ਹੈ? ਇਸ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ, “ਜੀ, ਹਾਂ। ਹੁਣ ਤੱਕ ਸਰਕਾਰ ਅਤੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਦਰਮਿਆਨ ਮੁੱਦਿਆਂ ਦੇ ਹੱਲ ਲਈ 11 ਗੇੜ ਮੀਟਿੰਗਾਂ ਹੋ ਚੁੱਕੀਆਂ ਹਨ। ਸਰਕਾਰ ਨੇ ਇੱਕ ਤੋਂ ਬਾਅਦ ਇੱਕ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਦੀਆਂ ਤਜਵੀਜ਼ਾਂ ਪੇਸ਼ ਕੀਤੀਆਂ। ਅੰਦੋਲਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਵਿੱਚ ਤਿੰਨ ਖੇਤੀਬਾੜੀ ਐਕਟ ਸ਼ਾਮਿਲ ਹਨ ਜਿਵੇਂ ਕਿ “ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) ਐਕਟ 2020,” ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਖੇਤੀਬਾੜੀ ਸੇਵਾਵਾਂ ਐਕਟ, 2020 “ਤੇ ਸਮਝੌਤਾ ਅਤੇ ਜ਼ਰੂਰੀ ਵਸਤੂਆਂ (ਸੋਧ) ਐਕਟ, 2020।”

ਇਹ ਵੀ ਦੇਖੋ : ਜਿਹੜੇ ਲੋਕ ਕਿਸਾਨ ਮੋਰਚੇ ਦੀਆਂ ਖ਼ਬਰਾਂ ਸੁਣਕੇ ਡਰਦੇ ਨੇ ਉਹ ਆਗੂ ਜੋਗਿੰਦਰ ਉਗਰਾਹਾਂ ਦੀ ਖਾਸ ਇੰਟਰਵਿਊ ਜਰੂਰ ਸੁਣ ਲੈਣ

The post ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ‘ਤੇ ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕੀ ਕਿਸਾਨਾਂ ਦੇ ਪਰਿਵਾਰਾਂ ਨੂੰ ਰਾਸ ਆਏਗੀ ਇਹ ਗੱਲ ? appeared first on Daily Post Punjabi.

ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ- ਦਬਾਅ ਕਰਕੇ ਨਹੀਂ ਲੈ ਸਕੇ ਸੀ ਫੈਸਲਾ
agriculture minister narinder singh tomar: ਖੇਤੀ ਕਾਨੂੰਨਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ ।ਉਨ੍ਹਾਂ ਕਿਹਾ ਕਿ ਬੀਜੇਪੀ ਦੀ ਅਗਵਾਈ ਲਈ ਸਾਡੇ ਕੋਲ ਪੀਐੱਮ ਮੋਦੀ ਵਰਗਾ ਮਜ਼ਬੂਤ ਲੀਡਰ ਹੈ।ਉਨ੍ਹਾਂ ਇਹ ਵੀ ਕਿਹਾ ਹੈ ਕਿ ਖੇਤੀ ਸੁਧਾਰ ਕਾਨੂੰਨਾਂ ਦੇ ਹੱਕ ‘ਚ ਯੂਪੀਏ ਸਰਕਾਰ ਵੀ ਸੀ।ਉਨ੍ਹਾਂ ਕਿਹਾ ਕਿ ਦਬਾਅ ਕਰ ਕੇ ਕੋਈ ਫੈਸਲਾ ਨਹੀਂ ਲੈ ਪਾ ਰਹੇ ਸਨ।ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਅਤੇ ਸ਼ਰਦ ਪਵਾਰ ਵੀ ਹੱਕ ‘ਚ ਸਨ।ਕੇਂਦਰ ਸਰਕਾਰ ਨੇ

agriculture minister narinder singh tomar

ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਧਰਨਾ ਬੀਤੇ 33 ਦਿਨਾਂ ਤੋਂ ਜਾਰੀ ਹੈ।ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।ਇਸ ਦੌਰਾਨ ਪੀਐੱਮ ਮੋਦੀ ਨੇ 100ਵੀਂ ਕਿਸਾਨ ਰੇਲ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ‘ਚ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਵੀ ਹਿੱਸਾ ਲਿਆ।ਉਨਾਂ੍ਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਦੋਂ ਤੋਂ ਕਾਰਜ ਸੰਭਾਲਿਆ ਹੈ ਉਦੋਂ ਤੋਂ ਖੇਤੀ ‘ਚ ਸੁਧਾਰ ਹੋ ਰਹੇ ਹਨ, ਖੇਤੀਬਾੜੀ ਦਾ ਖੇਤਰਫਲ ਵਧੇ, ਕਿਸਾਨ ਦੇਸ਼ ਦੀ ਜੀਡੀਪੀ ‘ਚ ਹਿੱਸੇਦਾਰੀ ਲੈਣ, ਇਹ ਸਾਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਮੋਦੀ ਸਰਕਾਰ।ਕਿਸਾਨਾਂ ‘ਤੇ ਜੋ ਕਾਨੂੰਨੀ ਪਾਬੰਦੀਆਂ ਲੱਗੀਆਂ ਹਨ ਉਨਾਂ੍ਹ ਤੋਂ ਕਿਸਾਨ ਮੁਕਤ ਹੋ ਸਕਣ।ਇਸ ਦੀ ਵੀ ਕੋਸ਼ਿਸ਼ ਕਰ ਰਹੇ ਹਨ।

ਕੇਂਦਰ ਦੇ ਮੀਟਿੰਗ ਦੇ ਸੱਦੇ ਨੂੰ ਲੈ ਕੇ ਕਿਸਾਨ ਆਗੂਆਂ ਨੇ ਬਣਾਈ ਵਿਉਂਤਬੰਦੀ, ਸੁਣੋ ਹੁਣ ਤੱਕ ਦਾ ਸਭ ਤੋਂ ਵੱਡਾ ਐਲਾਨ

The post ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ- ਦਬਾਅ ਕਰਕੇ ਨਹੀਂ ਲੈ ਸਕੇ ਸੀ ਫੈਸਲਾ appeared first on Daily Post Punjabi.

ਕੈਬਨਿਟ ਦਾ ਫੈਸਲਾ : ਐਮਐਸਐਮਈਜ਼ ਲਈ ਰਾਹਤ ਦਾ ਐਲਾਨ, ਕਿਸਾਨਾਂ ਨੂੰ ਮਿਲੇਗਾ ਫਸਲਾਂ ਦਾ ਵਧੀਆ ਮੁੱਲ
Cabinet Decisions: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਦੇਸ਼ ਵਿੱਚ ਕੋਰੋਨਾਵਾਇਰਸ ਦੇ ਵਿਚਾਲੇ ਅੱਜ ਕੈਬਨਿਟ ਦੀ ਬੈਠਕ ਹੋਈ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ, ਨਿਤਿਨ ਗਡਕਰੀ ਅਤੇ ਨਰਿੰਦਰ ਸਿੰਘ ਤੋਮਰ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਹੈ। ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਐਮਐਸਐਮਈ ਭਾਰਤੀ ਅਰਥਚਾਰੇ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਐਮਐਸਐਮਈ ਨੂੰ ਲੋੜੀਂਦੇ ਫੰਡ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਕਰਜ਼ੇ ਦੇਣ ਲਈ ਕਈ ਯੋਜਨਾਵਾਂ ਬਣੀਆਂ ਹਨ। ਜਾਵਡੇਕਰ ਨੇ ਕਿਹਾ ਕਿ ਹੁਣ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਨੂੰ ਸਟਾਕ ਮਾਰਕੀਟ ਵਿੱਚ ਸੂਚੀਬੱਧ ਕੀਤਾ ਜਾਵੇਗਾ।

Cabinet Decisions

ਉਨ੍ਹਾਂ ਕਿਹਾ ਕਿ ਐਮਐਸਐਮਈ ਵਿੱਚ ਨਵੀਆਂ ਨੌਕਰੀਆਂ ਆਉਣਗੀਆਂ। ਜਾਵਡੇਕਰ ਨੇ ਕਿਹਾ ਕਿ ਅੱਜ ਕਿਸਾਨਾਂ ਲਈ ਵੱਡੇ ਫੈਸਲੇ ਲਏ ਗਏ ਹਨ। ਕਿਸਾਨਾਂ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਕੁੱਲ ਲਾਗਤ ਦਾ ਡੇਢ ਗੁਣਾ ਰੱਖਿਆ ਜਾਵੇਗਾ। ਇਸਦੇ ਨਾਲ ਹੀ ਸਰਕਾਰ ਨੇ 14 ਸਾਉਣੀ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ 50 ਤੋਂ ਵਧਾ ਕੇ 83% ਕਰ ਦਿੱਤਾ ਹੈ। ਜਾਵਡੇਕਰ ਨੇ ਕਿਹਾ ਕਿ ਮੰਤਰੀ ਮੰਡਲ ਦੇ ਇਸ ਫੈਸਲੇ ਨਾਲ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਆਪਣੀਆਂ ਫਸਲਾਂ ਜਿਥੇ ਚਾਹੇ ਵੇਚ ਸਕਣਗੇ। ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਗਰੀਬਾਂ ਪ੍ਰਤੀ ਸੰਵੇਦਨਸ਼ੀਲ ਹੈ।

ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀਬਾੜੀ ਅਤੇ ਇਸ ਨਾਲ ਜੁੜੇ ਕੰਮਾਂ ਲਈ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਕਰਜ਼ਿਆਂ ਦੀ ਅਦਾਇਗੀ ਦੀ ਤਰੀਕ 31 ਅਗਸਤ 2020 ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਅਈਅਰ ਦੀ ਸਿਫਾਰਸ਼ ਨੂੰ ਸਵੀਕਾਰ ਕੀਤਾ ਗਿਆ ਸੀ ਅਤੇ ਪੀਐਮ ਮੋਦੀ ਦੀ ਅਗਵਾਈ ਹੇਠ ਲਾਗੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਾਗਤ ਅਤੇ ਮੁੱਲ ਕਮਿਸ਼ਨ ਨੇ 14 ਫਸਲਾਂ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਐਮਐਸਐਮਈ ਸੈਕਟਰ ਵਿੱਚ ਪਲਾਂਟ ਅਤੇ ਮਸ਼ੀਨਰੀ ਵਿੱਚ ਨਿਵੇਸ਼ 50 ਕਰੋੜ ਹੋਵੇਗਾ ਅਤੇ ਟਰਨਓਵਰ 100 ਕਰੋੜ ਦੀ ਥਾਂ 250 ਕਰੋੜ ਹੋ ਗਿਆ ਹੈ। ਇਸ ਖੇਤਰ ਵਿੱਚ ਨਿਰਯਾਤ ਟਰਨਓਵਰ ਨਹੀਂ ਜੋੜਿਆ ਜਾਵੇਗਾ।

The post ਕੈਬਨਿਟ ਦਾ ਫੈਸਲਾ : ਐਮਐਸਐਮਈਜ਼ ਲਈ ਰਾਹਤ ਦਾ ਐਲਾਨ, ਕਿਸਾਨਾਂ ਨੂੰ ਮਿਲੇਗਾ ਫਸਲਾਂ ਦਾ ਵਧੀਆ ਮੁੱਲ appeared first on Daily Post Punjabi.

ਮੋਦੀ ਕੈਬਨਿਟ ਦੀ ਬੈਠਕ ਸਮਾਪਤ, ਥੋੜੇ ਸਮੇਂ ਤੱਕ ਹੋਣ ਵਾਲੀ ਪ੍ਰੈਸ ਕਾਨਫਰੈਂਸ ‘ਚ ਵੱਡੇ ਐਲਾਨ ਦੀ ਉਮੀਦ
modi cabinet briefing: ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ, ਕੇਂਦਰੀ ਮੰਤਰੀ ਮੰਡਲ ਦੀ ਇੱਕ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੈਠਕ ਹੋਈ ਹੈ। ਇਸ ਸਬੰਧ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ, ਨਿਤਿਨ ਗਡਕਰੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਨਗੇ। ਆਰਥਿਕ ਮੋਰਚੇ ‘ਤੇ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਪਿੱਛਲੇ ਲੱਗਭਗ 70 ਦਿਨਾਂ ਤੋਂ ਦੇਸ਼ ਵਿੱਚ ਤਾਲਾਬੰਦੀ ਹੈ। ਅੱਜ, ਲਾਕਡਾਉਨ 5 ਸ਼ੁਰੂ ਹੋ ਗਿਆ ਹੈ, ਜੋ 30 ਜੂਨ ਤੱਕ ਜਾਰੀ ਰਹੇਗਾ। ਇਸ ਦੌਰਾਨ, ਕੋਰੋਨਾ ਦੇ ਪੀੜਤਾ ਦੀ ਗਿਣਤੀ ਵੀ ਵੱਧ ਰਹੀ ਹੈ।

modi cabinet briefing

ਕੋਵਿਡ -19 ਦੇ 8,392 ਨਵੇਂ ਕੇਸਾਂ ਤੋਂ ਬਾਅਦ ਦੇਸ਼ ਵਿੱਚ ਸੰਕਰਮਣ ਦੇ ਮਾਮਲੇ ਵੱਧ ਕੇ 1,90,535 ਹੋ ਗਏ ਹਨ। ਉਸੇ ਸਮੇਂ, 230 ਹੋਰ ਲੋਕਾਂ ਦੀ ਮੌਤ ਤੋਂ ਬਾਅਦ, ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 5,394 ਹੋ ਗਈ ਹੈ। ਵਿਸ਼ਵ ਸਿਹਤ ਸੰਗਠਨ (WHO), ਜੋ ਕੋਰੋਨਾ ਵਾਇਰਸ ਦੀ ਨਿਗਰਾਨੀ ਕਰ ਰਿਹਾ ਹੈ, ਦੇ ਅਨੁਸਾਰ, ਅਮਰੀਕਾ, ਬ੍ਰਾਜ਼ੀਲ, ਰੂਸ, ਬ੍ਰਿਟੇਨ, ਸਪੇਨ ਅਤੇ ਇਟਲੀ ਤੋਂ ਬਾਅਦ ਭਾਰਤ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਸੱਤਵੇਂ ਨੰਬਰ ‘ਤੇ ਹੈ। ਜਦਕਿ ਹੁਣ ਤੱਕ 91818 ਵਿਅਕਤੀ ਠੀਕ ਹੋ ਚੁੱਕੇ ਹਨ।

The post ਮੋਦੀ ਕੈਬਨਿਟ ਦੀ ਬੈਠਕ ਸਮਾਪਤ, ਥੋੜੇ ਸਮੇਂ ਤੱਕ ਹੋਣ ਵਾਲੀ ਪ੍ਰੈਸ ਕਾਨਫਰੈਂਸ ‘ਚ ਵੱਡੇ ਐਲਾਨ ਦੀ ਉਮੀਦ appeared first on Daily Post Punjabi.