Nawanshahr dc orders Archives - Daily Post Punjabi

ਨਵਾਂਸ਼ਹਿਰ: ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ ਕੀਤੀ ਡਰੋਨ ਦੀ ਵਰਤੋਂ
Nawanshahr illegal Mining: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ ਜੀਅ-ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਕਿਸੇ ਵੀ ਕੋਸ਼ਿਸ਼ ਖਿਲਾਫ਼ ਪੁਲਿਸ ਅਤੇ ਮਾਈਨਿੰਗ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਫੌਰੀ ਕਾਰਵਾਈ ਅੰਜਾਮ ਦਿੱਤੀ ਜਾ ਰਹੀ ਹੈ। ਈ. ਡੀ. ਮਾਈਨਿੰਗ ਪੰਜਾਬ ਆਰ.ਐਨ ਢੋਕੇ ਵੱਲੋਂ ਖੰਨਾ ਪੁਲਿਸ ਨੂੰ ਬੀਤੇ ਹਫ਼ਤੇ ਪੁਲਿਸ ਥਾਣਾ ਮਾਛੀਵਾੜਾ ਸਾਹਿਬ ਵਿਖੇ ਦਰਜ ਕੀਤੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਹਦਾਇਤ ਕੀਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਐਕਸੀਅਨ ਮਾਈਨਿੰਗ ਸ਼ਹੀਦ ਭਗਤ ਸਿੰਘ ਨਗਰ ਨੂੰ ਰਾਹੋਂ ਜ਼ਿਲੇ ਦੇ ਰਾਹੋਂ ਖੇਤਰ ਵਿਚ ਕੀਤੀ ਗਈ ਗੈਰ-ਕਾਨੂੰਨੀ ਮਾਈਨਿੰਗ ਦੀ ਹੱਦ ਦਾ ਅਧਿਐਨ ਕਰਨ ਦੇ ਵੀ ਨਿਰਦੇਸ਼ ਦਿੱਤੇ ਸਨ।

ਇਸ ਸਬੰਧੀ ਨਾਮੀ ਅਪਰਾਧੀ ਗੁਰਿੰਦਰ ਸਿੰਘ ਉਰਫ਼ ਗਿੰਦਾ ਨੂੰ ਖੰਨਾ ਪੁਲਿਸ ਨੇ ਬੀਤੀ 9 ਅਪ੍ਰੈਲ ਨੂੰ ਗਿ੍ਰਫ਼ਤਾਰ ਕੀਤਾ ਸੀ, ਕਿਉਂਕਿ ਉਹ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਰਾਹੋਂ ਖੇਤਰ ਵਿਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਪਾਇਆ ਗਿਆ ਸੀ। ਉਸ ਦੇ ਸਾਥੀ ਕਰਨਵੀਰ ਸਿੰਘ ਨੂੰ ਵੀ ਅੱਜ ਖੰਨਾ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਜਾਂਚ ਦੌਰਾਨ ਦੋਸ਼ੀ ਵਿਅਕਤੀਆਂ ਦੁਆਰਾ ਇਹ ਖ਼ੁਲਾਸਾ ਹੋਇਆ ਹੈ ਕਿ ਰਾਜੂ ਗੁੱਜਰ ਵਾਸੀ ਰਤਨਾਣਾ, ਧਰਮਜੀਤ ਸਿੰਘ ਵਾਸੀ ਸ਼ਮਸ਼ਪੁਰ, ਦਲਵੀਰ ਸਿੰਘ ਉਰਫ਼ ਬਿੱਟੂ ਵਾਸੀ ਬਾਰਸੀਆ ਅਤੇ ਪਵਨ ਸਿੰਘ ਵਾਸੀ ਭਾਰਟਾ, ਪਿੰਡ ਸ਼ਮਸ਼ਪੁਰ ਅਤੇ ਹਦੀਵਾਲ ਨੇੜੇ ਰਾਹੋਂ ਖੇਤਰ ਵਿਚ ਸਤਲੁਜ ਦਰਿਆ ਦੇ ਕੰਢਿਓਂ ਗੈਰ-ਕਾਨੂੰਨੀ ਰੇਤ ਦੀ ਮਾਈਨਿੰਗ ਕਰ ਰਹੇ ਸਨ।

Nawanshahr illegal Mining

ਐਕਸੀਅਨ-ਕਮ-ਜ਼ਿਲਾ ਮਾਈਨਿੰਗ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਗੁਰਤੇਜ ਸਿੰਘ ਗਰਚਾ ਅਤੇ ਡੀ. ਐਸ. ਪੀ ਸਮਰਾਲਾ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਬੀਤੇ ਦਿਨ ਪ੍ਰਭਾਵਿਤ ਮਾਈਨਿੰਗ ਖੇਤਰ ਦਾ ਦੌਰਾ ਕੀਤਾ ਅਤੇ ਸ਼ਮਸ਼ਪੁਰ ਅਤੇ ਹਦੀਵਾਲ ਵਿਚ ਗੈਰ-ਕਾਨੂੰਨੀ ਮਾਈਨਿੰਗ ਦੀ ਹੱਦ ਨੂੰ ਜਾਣਨ ਲਈ ਡਰੋਨ ਫੋਟੋਗ੍ਰਾਫ਼ੀ ਕੀਤੀ। ਐਕਸੀਅਨ ਮਾਈਨਿੰਗ ਦੁਆਰਾ ਸੌਂਪੀ ਗਈ ਰਿਪੋਰਟ ਹੁਣ ਜਾਂਚ ਫਾਈਲ ਦਾ ਹਿੱਸਾ ਬਣੇਗੀ। ਈ. ਡੀ ਮਾਈਨਿੰਗ ਆਰ. ਐਨ ਢੋਕੇ ਨੇ ਦੱਸਿਆ ਕਿ ਐਸ. ਐਸ. ਪੀ ਖੰਨਾ ਨੂੰ ਇਸ ਮਾਮਲੇ ਦੀ ਜਾਂਚ ਵਿਚ ਤੇਜ਼ੀ ਲਿਆਉਣ ਅਤੇ ਪਹਿਲ ਦੇ ਆਧਾਰ ’ਤੇ ਅਦਾਲਤ ਵਿਚ ਚਲਾਨ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਸੂਬੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਈ. ਡੀ ਮਾਈਨਿੰਗ ਦੁਆਰਾ ਸਬੰਧਤ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

The post ਨਵਾਂਸ਼ਹਿਰ: ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ ਕੀਤੀ ਡਰੋਨ ਦੀ ਵਰਤੋਂ appeared first on Daily Post Punjabi.

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਪਲੇਸਮੈਂਟ ਡਰਾਈਵ ਚਲਾਉਣ ਦੇ ਆਦੇਸ਼
Nawanshahr dc orders: ਨਵਾਂਸ਼ਹਿਰ, 5 ਨਵੰਬਰ : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜ਼ਿਲਾ ਅਤੇ ਬਲਾਕ ਪੱਧਰ ’ਤੇ ਪਲੇਸਮੈਂਟ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਰਾਂ ਉਨਾਂ ਬੈਂਕਾਂ ਨੂੰ ਵੀ ਸਵੈ-ਰੋਜ਼ਗਾਰ ਕਰਜ਼ਿਆਂ ਦੇ ਟੀਚੇ ਪੂਰੇ ਕਰਨ ਅਤੇ ਬਕਾਇਆ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਉਨਾਂ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਹੁਨਰ ਵਿਕਾਸ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰ ਕੇ ਆਪਣੇ ਪੈਰਾਂ ’ਤੇ ਖੜੇ ਹੋਣ ਦੇ ਕਾਬਿਲ ਬਣ ਸਕਣ। ਇਸ ਦੇ ਨਾਲ ਹੀ ਉਨਾਂ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਰੋਜ਼ਗਾਰ ਦੇ ਉਪਰਾਲੇ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਇਕ ਚੰਗੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨਸ਼ੇ ਤਿਆਗ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰ ਕੇ ਉਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਹੁਨਰ ਵਿਕਾਸ ਮਿਸ਼ਨ ਦੇ ਸ਼ੰਮੀ ਠਾਕੁਰ, ਰਾਜ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਪਲੇਸਮੈਂਟ ਡਰਾਈਵ ਚਲਾਉਣ ਦੇ ਆਦੇਸ਼ appeared first on Daily Post Punjabi.