nikita jacob Archives - Daily Post Punjabi

Toolkit Case: ਸ਼ਾਂਤਨੂ ਤੋਂ ਬਾਅਦ ਨਿਕਿਤਾ ਜੈਕਬ ਨੂੰ ਬੰਬੇ ਹਾਈ ਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ 3 ਹਫ਼ਤਿਆਂ ਦੀ ਲੱਗੀ ਰੋਕ
Bombay High Court Grants: ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ਵਿੱਚ ਦੋਸ਼ੀ ਨਿਕਿਤਾ ਜੈਕਬ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਅਦਾਲਤ ਨੇ ਨਿਕਿਤਾ ਨੂੰ ਤਿੰਨ ਹਫ਼ਤਿਆਂ ਦੀ ਟ੍ਰਾਂਜ਼ਿਟ ਅਡਵਾਂਸ ਜ਼ਮਾਨਤ ਦੇ ਦਿੱਤੀ ਹੈ । ਯਾਨੀ ਇਸ ਦੌਰਾਨ ਦਿੱਲੀ ਪੁਲਿਸ ਨਿਕਿਤਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ ਹੈ । ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇ ਨਿਕਿਤਾ ਜੈਕਬ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ, ਤਾਂ ਉਸਨੂੰ 25 ਹਜ਼ਾਰ ਦੇ ਬਾਂਡ ‘ਤੇ ਰਾਹਤ ਮਿਲ ਸਕਦੀ ਹੈ।

Bombay High Court Grants

ਬੁੱਧਵਾਰ ਨੂੰ ਫੈਸਲਾ ਦਿੰਦਿਆਂ ਜਸਟਿਸ ਪੀ ਡੀ ਨਾਇਕ ਦੀ ਬੈਂਚ ਨੇ ਔਰੰਗਾਬਾਦ ਬੈਂਚ ਦੇ ਫੈਸਲੇ ਦਾ ਵੀ ਜ਼ਿਕਰ ਕੀਤਾ, ਜਿਸ ਤੋਂ ਬਾਅਦ ਨਿਕਿਤਾ ਜੈਕਬ ਨੂੰ ਰਾਹਤ ਦਿੱਤੀ ਗਈ ਹੈ। ਟੂਲਕਿੱਟ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਨਿਕਿਤਾ ਜੈਕਬ ਦੇ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ । ਸੁਣਵਾਈ ਦੌਰਾਨ ਅਦਾਲਤ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਐਫਆਈਆਰ ਦਿੱਲੀ ਵਿੱਚ ਹੀ ਦਰਜ ਕੀਤੀ ਗਈ ਹੈ ਤੇ ਨਾਲ ਹੀ ਦਿੱਲੀ ਪੁਲਿਸ ਨੇ ਨਿਕਿਤਾ ਜੈਕਬ ਦਾ ਮੋਬਾਈਲ-ਲੈਪਟਾਪ ਵੀ ਜ਼ਬਤ ਕਰ ਲਿਆ ਹੈ । ਇਸ ਮਾਮਲੇ ਵਿੱਚ ਨਿਕਿਤਾ ਜੈਕਬ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਇਹ ਦਲੀਲ ਦਿੱਤੀ ਗਈ ਹੈ ਕਿ ਨਿਕਿਤਾ ਜਾਂਚ ਵਿੱਚ ਦਿੱਲੀ ਪੁਲਿਸ ਦਾ ਸਾਥ ਦੇਣ ਲਈ ਤਿਆਰ ਹੈ, ਪਰ ਉਹ ਸਿਰਫ ਗੈਰ ਜ਼ਮਾਨਤੀ ਵਾਰੰਟ ਖ਼ਿਲਾਫ਼ ਅਪੀਲ ਕਰ ਰਹੀ ਹੈ, ਤਾਂ ਜੋ ਉਹ ਦਿੱਲੀ ਕੋਰਟ ਜਾਣ ਤੋਂ ਪਹਿਲਾਂ ਆਪਣੇ ਸਬੂਤ ਇਕੱਠੇ ਕਰ ਸਕੇ।

Bombay High Court Grants

ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਹਾਲ ਹੀ ਵਿੱਚ ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ਦਾ ਖੁਲਾਸਾ ਕੀਤਾ ਸੀ । ਇਸ ਮਾਮਲੇ ਵਿੱਚ ਕਾਰਕੁਨ ਦਿਸ਼ਾ ਰਵੀ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ । ਜਿਸ ਤੋਂ ਬਾਅਦ ਨਿਕਿਤਾ ਜੈਕਬ, ਸ਼ਾਂਤਨੁ ਦੀ ਭਾਲ ਕੀਤੀ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨਿਕਿਤਾ ਅਤੇ ਸ਼ਾਂਤਨੂ ਖਾਲਿਸਤਾਨੀ ਸਮਰਥਕਾਂ ਨਾਲ ਵੀ ਸੰਪਰਕ ਵਿੱਚ ਸਨ, ਜਿਨ੍ਹਾਂ ਨੇ ਕਥਿਤ ਟੂਲਕਿੱਟ ਬਣਾਉਣ ਵਿੱਚ ਸਹਾਇਤਾ ਕੀਤੀ । ਇਹ ਉਹੀ ਟੂਲਕਿਟ ਸੀ ਜਿਸ ਨੂੰ ਦਿਸ਼ਾ ਰਵੀ ਨੇ ਮੌਸਮ ਤਬਦੀਲੀ ਕਾਰਕੁਨ ਗ੍ਰੇਟਾ ਥਾਨਬਰਗ ਨੂੰ ਭੇਜਿਆ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਇਸ ਮਾਮਲੇ ਵਿੱਚ ਸ਼ਾਂਤਨੂ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ ਮਿਲੀ ਸੀ। ਹਾਈ ਕੋਰਟ ਨੇ ਸ਼ਾਂਤਨੁ ਮੁਲੁਕ ਨੂੰ ਦਸ ਦਿਨਾਂ ਦੀ ਅਗਾਊਂ ਟ੍ਰਾਂਜਿਟ ਜ਼ਮਾਨਤ ਦੇ ਦਿੱਤੀ ਸੀ । ਹਾਲਾਂਕਿ, ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਧਿਰ ਨਹੀਂ ਬਣਾਇਆ ਗਿਆ ਸੀ, ਜਿਸ ‘ਤੇ ਅਦਾਲਤ ਵਿੱਚ ਇਤਰਾਜ਼ ਜਤਾਇਆ ਗਿਆ ਸੀ।

ਇਹ ਵੀ ਦੇਖੋ: 2022 ਦੇ ਸੈਮੀਫਾਈਨਲ ‘ਤੇ ਜ਼ੋਰ ਸਭ ਨੇ ਲਾਇਆ, ਆਹ ਵੇਖੋ LIVE ਨਤੀਜੇ ਮਾਰ ਰਿਹਾ ਬਾਜ਼ੀ !

The post Toolkit Case: ਸ਼ਾਂਤਨੂ ਤੋਂ ਬਾਅਦ ਨਿਕਿਤਾ ਜੈਕਬ ਨੂੰ ਬੰਬੇ ਹਾਈ ਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ 3 ਹਫ਼ਤਿਆਂ ਦੀ ਲੱਗੀ ਰੋਕ appeared first on Daily Post Punjabi.