papanchkula Archives - Daily Post Punjabi

ਪੰਚਕੂਲਾ ਦੇ ਸੈਕਟਰ-5 ‘ਚ ਕਲੱਬ ਮਾਲਕ ‘ਤੇ ਅੰਨ੍ਹੇਵਾਹ ਫਾਇਰਿੰਗ, ਪੁਲਿਸ ਨੇ ਫੜੇ ਦੋਵੇਂ ਸ਼ੂਟਰ
ਬੁੱਧਵਾਰ ਦੇਰ ਰਾਤ ਪੰਚਕੂਲਾ ਦੇ ਸੈਕਟਰ 5 ਵਿੱਚ ਇੱਕ ਕਲੱਬ ਦੇ ਬਾਹਰ ਹੋਈ ਫਾਇਰਿੰਗ ਨਾਲ ਪੂਰੇ ਸ਼ਹਿਰ ਵਿਚ ਸਨਸਨੀ ਫੈਲ ਗਈ। ਹਮਲਾਵਰਾਂ ਨੇ ਕਲੱਬ ਮਾਲਕ ‘ਤੇ ਫਾਇਰਿੰਗ ਕੀਤੀ, ਜਿਸ ਨਾਲ ਉਹ ਜਖਮੀ ਹੋ ਗਿਆ। ਰਾਮਗੜ੍ਹ ਇਲਾਕੇ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਪੁਲਿਸ ਅਤੇ ਕ੍ਰਾਮ ਬ੍ਰਾਂਚ ਦੀਆਂ ਟੀਮਾਂ ਨੇ ਦੋ ਭੱਜ ਰਹੇ ਸ਼ੱਕੀਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਐਨਕਾਊਂਟਰ ਦੌਰਾਨ ਦੋਵਾਂ ਦੀ ਲੱਤ ਵਿੱਚ ਗੋਲੀ ਲੱਗੀ।

ਰਿਪੋਰਟਾਂ ਮੁਤਾਬਕ ਰਤਨ ਲੁਬਾਣਾ ਸ਼ੁੱਕਰਵਾਰ ਰਾਤ ਲਗਭਗ 1 ਵਜੇ ਸੈਕਟਰ-5 ਦੇ ਇੱਕ ਕਲੱਬ ਤੋਂ ਬਾਹਰ ਜਾ ਰਿਹਾ ਸੀ ਜਦੋਂ ਪਹਿਲਾਂ ਹੀ ਉਥੇ ਖੜ੍ਹੇ ਹਮਲਾਵਰਾਂ ਨੇ ਉਸ ‘ਤੇ ਫਾਇਰਿੰਗ ਕੀਤੀ। ਚਸ਼ਮਦੀਦਾਂ ਨੇ ਦੱਸਿਆ ਕਿ ਮੌਕੇ ‘ਤੇ ਲਗਭਗ 10 ਤੋਂ 12 ਰਾਊਂਡ ਫਾਇਰ ਕੀਤੇ ਗਏ। ਰਤਨ ਲੁਬਾਨਾ ਤੇ ਉਸ ਦੇ ਨਾ ਇੱਕ ਵਿਅਕਤੀ ਲੁਕਣ ਲਈ ਭੱਜੇ, ਪਰ ਹਮਲਾਵਰਾਂ ਨੇ ਗੋਲੀਬਾਰੀ ਜਾਰੀ ਰੱਖੀ।

ਰਤਨ ਲੁਬਾਣਾ ਦੇ ਪੇਟ ਵਿੱਚ ਗੋਲੀ ਲੱਗੀ ਹੈ, ਜਦੋਂ ਕਿ ਦੂਜੇ ਵਿਅਕਤੀ ਦੇ ਮੋਢੇ ਵਿੱਚ ਗੋਲੀ ਲੱਗੀ ਹੈ। ਦੋਵਾਂ ਨੂੰ ਸੈਕਟਰ-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਦੂਜੇ ਵਿਅਕਤੀ ਦੇ ਮੋਢੇ ਵਿੱਚ ਗੋਲੀ ਲੱਗੀ ਹੈ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਦੋਵਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਕੰਟਰੋਲ ਰੂਮ ਨੂੰ ਸਰਗਰਮ ਕਰ ਦਿੱਤਾ ਗਿਆ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਅਪਰਾਧ ਸ਼ਾਖਾ ਟੀਮਾਂ ਨੂੰ ਸੁਚੇਤ ਕਰ ਦਿੱਤਾ ਗਿਆ। ਪੁਲਿਸ ਨੇ ਤੁਰੰਤ ਬਾਈਕ ‘ਤੇ ਭੱਜ ਰਹੇ ਦੋਸ਼ੀਆਂ ਦਾ ਪਿੱਛਾ ਸ਼ੁਰੂ ਕਰ ਦਿੱਤਾ। ਪਿੱਛਾ ਕਰਨ ਦੌਰਾਨ ਪੁਲਿਸ ਟੀਮਾਂ ਨੇ ਰਾਮਗੜ੍ਹ ਨੇੜੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ, ਤੇਜ਼ ਹਵਾਵਾਂ ਤੇ ਮੀਂਹ ਦਾ ਅਲਰਟ, ਡਿੱਗੇਗਾ ਪਾਰਾ!

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਰੁਕਣ ਦੇ ਇਸ਼ਾਰੇ ਦੇ ਬਾਵਜੂਦ, ਦੋਸ਼ੀਆਂ ਨੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਦੋਵਾਂ ਦੋਸ਼ੀਆਂ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹਰਪ੍ਰੀਤ (18) ਵਾਸੀ ਹੁਸ਼ਿਆਰਪੁਰ ਅਤੇ ਜਸਵਿੰਦਰ (18), ਵਾਸੀ ਜਗਰਾਉਂ ਵਜੋਂ ਹੋਈ ਹੈ। ਦੋਵਾਂ ਦੋਸ਼ੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਹ ਪੁਲਿਸ ਸੁਰੱਖਿਆ ਹੇਠ ਹਨ।

ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਸ਼ੂਟਰ ਬਦਨਾਮ ਗੈਂਗਸਟਰ ਨਾਲ ਜੁੜੇ ਮੰਨੇ ਜਾ ਰਹੇ ਹਨ। ਹਾਲਾਂਕਿ, ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਗੋਲੀਬਾਰੀ ਦੇ ਪਿੱਛੇ ਦੇ ਉਦੇਸ਼, ਸੰਭਾਵਿਤ ਗੈਂਗ ਵਾਰ ਅਤੇ ਹੋਰ ਅਪਰਾਧਿਕ ਸਬੰਧਾਂ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ, ਸੈਕਟਰ-5 ਥਾਣਾ ਪੁਲਿਸ ਅਤੇ ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਚਕੂਲਾ ਦੇ ਸੈਕਟਰ-5 ‘ਚ ਕਲੱਬ ਮਾਲਕ ‘ਤੇ ਅੰਨ੍ਹੇਵਾਹ ਫਾਇਰਿੰਗ, ਪੁਲਿਸ ਨੇ ਫੜੇ ਦੋਵੇਂ ਸ਼ੂਟਰ appeared first on Daily Post Punjabi.