Pm narendra modi speech Archives - Daily Post Punjabi

PM ਮੋਦੀ ਦਾ ਵੱਡਾ ਬਿਆਨ, ਕਿਹਾ- ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਗੁੰਮਰਾਹ, ਨਵੇਂ ਕਾਨੂੰਨਾਂ ਨਾਲ ਹੋਵੇਗਾ ਫਾਇਦਾ
Pm narendra modi speech: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ, ਪੀਐਮ ਮੋਦੀ ਅੱਜ ਵੱਡੇ ਪੱਧਰ ‘ਤੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਆਪਣੇ ਸੰਬੋਧਨ ਦੌਰਾਨ ਨਵੇਂ ਖੇਤੀਬਾੜੀ ਬਿੱਲਾਂ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਲੋਕਾਂ ਨੂੰ ਉਹਨਾਂ ਤੋਂ ਸਵਾਲ ਕਰਨੇ ਚਾਹੀਦੇ ਹਨ ਜਿਹੜੇ ਆਪਣੇ ਚੋਣ ਮੈਨੀਫੈਸਟੋ ‘ਚ ਇਹਨਾਂ ਕਾਨੂੰਨਾਂ ਦੀ ਵਕਾਲਤ ਕਰ ਰਹੇ ਸਨ। ਇਹ ਕਾਨੂੰਨ ਰਾਤੋ ਰਾਤ ਨਹੀਂ ਆਏ, ਇਹਨਾਂ ਤੇ 20 ਸਾਲਾਂ ਤੋਂ ਵੱਧ ਸਮੇ ਤੋਂ ਚਰਚਾ ਹੁੰਦੀ ਰਹੀ ਹੈ। ਖੇਤੀਬਾੜੀ ਦੇ ਮਾਹਿਰਾਂ ਵੱਲੋਂ ਲਗਾਤਾਰ ਖੇਤੀਬਾੜੀ ਦੇ ਖੇਤਰ ‘ਚ ਸੁਧਾਰ ਦੀ ਮੰਗ ਕੀਤੀ ਜਾ ਰਹੀ ਸੀ। ਪ੍ਰਧਾਨ ਮੰਤਰੀ ਨੇ ਵਿਰੋਧੀਆ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਦੇਸ਼ ਦੇ ਕਿਸਾਨਾਂ ਨੂੰ ਵਰਗਲਾਉਣਾ ਬੰਦ ਕਰ ਦਿਓ। ਉਨ੍ਹਾਂ ਕਿਹਾ ਕੁੱਝ ਸਿਆਸੀ ਦਲ ਆਪਣੀ ਸਿਆਸੀ ਜ਼ਮੀਨ ਤਲਾਸ਼ਣ ਦੀ ਕੋਸ਼ਿਸ਼ ਕਰ ਰਹੇ ਹਨ, ਕਿਸਾਨਾਂ ਦੇ ਮੋਢੇ ਤੇ ਬੰਦੂਕ ਰੱਖ ਕੇ ਹਮਲੇ ਕਰ ਰਹੇ ਹਨ।

Pm narendra modi speech

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਨੂੰਨ ‘ਚ ਕਮੀਆਂ ਬਾਬਤ ਬਾਰ-ਬਾਰ ਪੁੱਛਣ ‘ਤੇ ਵੀ ਇਹਨਾਂ ਕੋਲ ਕੋਈ ਜਵਾਬ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ। ਉਹ ਕੰਮ ਜੋ 25-30 ਸਾਲ ਪਹਿਲਾਂ ਕੀਤੇ ਜਾਣੇ ਚਾਹੀਦੇ ਸਨ ਹੁਣ ਕੀਤੇ ਜਾ ਰਹੇ ਹਨ। ਪਿੱਛਲੇ 6 ਸਾਲਾਂ ਵਿੱਚ ਸਾਡੀ ਸਰਕਾਰ ਨੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤਾ ਹੈ। ਤੇਜ਼ੀ ਨਾਲ ਬਦਲ ਰਹੇ ਵਿਸ਼ਵਵਿਆਪੀ ਦ੍ਰਿਸ਼ਟੀਕੋਣ ਵਿੱਚ, ਸਹੂਲਤਾਂ ਦੀ ਘਾਟ, ਆਧੁਨਿਕ ਤਰੀਕਿਆਂ ਕਾਰਨ ਭਾਰਤ ਦਾ ਕਿਸਾਨ ਬੇਵੱਸ ਹੁੰਦਾ ਜਾਵੇ, ਇਸ ਸਥਿਤੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਨੇ ਕਿਹਾ ਮੈਂ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਦੱਸਣਾ ਚਾਹੁੰਦਾ ਹਾਂ – ਤੁਸੀਂ ਸਾਰਾ ਕਰੈਡਿਟ ਰੱਖ ਲਵੋ, ਮੈਨੂੰ ਕਰੈਡਿਟ ਨਹੀਂ ਚਾਹੀਦਾ। ਮੈਂ ਕਿਸਾਨ ਦੇ ਜੀਵਨ ‘ਚ ਸੁਖ ਚਾਹੁੰਦਾ ਹਾਂ, ਖੁਸ਼ਹਾਲੀ ਚਾਹੁੰਦਾ ਹਾਂ, ਖੇਤੀ ਵਿੱਚ ਆਧੁਨਿਕਤਾ ਚਾਹੁੰਦਾ ਹਾਂ। ਕ੍ਰਿਪਾ ਕਰਕੇ ਦੇਸ਼ ਦੇ ਕਿਸਾਨਾਂ ਨੂੰ ਧੋਖਾ ਦੇਣਾ ਬੰਦ ਕਰੋ, ਉਨ੍ਹਾਂ ਨੂੰ ਭਰਮਾਉਣਾ ਬੰਦ ਕਰੋ। ਇਹ ਕਾਨੂੰਨ ਲਾਗੂ ਹੋਇਆ 6-7 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਹੁਣ ਅਚਾਨਕ ਗੁੰਮਰਾਹ ਕਰਕੇ ਅਤੇ ਝੂਠ ਦਾ ਜਾਲ ਵਿਛਾ ਕੇ ਰਾਜਨੀਤਿਕ ਜਮੀਨ ਤਲਾਸ਼ਣ ਦੀਆਂ ਖੇਡਾਂ ਖੇਡੀਆਂ ਜਾ ਰਹੀਆਂ ਹਨ।

ਇਹ ਵੀ ਦੇਖੋ : ਖੇਤੀ ਕਾਨੂੰਨਾਂ ਤੇ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ, ਸੁਣੋ Live

The post PM ਮੋਦੀ ਦਾ ਵੱਡਾ ਬਿਆਨ, ਕਿਹਾ- ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਗੁੰਮਰਾਹ, ਨਵੇਂ ਕਾਨੂੰਨਾਂ ਨਾਲ ਹੋਵੇਗਾ ਫਾਇਦਾ appeared first on Daily Post Punjabi.