post scholarship scam Archives - Daily Post Punjabi

ਹੁਣ ਖੁੱਲ੍ਹੇਗੀ 39 ਕਰੋੜ ਰੁ. ਦੇ ਪੋਸਟ ਸਕਾਲਰਸ਼ਿਪ ਘਪਲੇ ਦੀ ਪੋਲ! ਵਿਜੀਲੈਂਸ ਨੇ ਸ਼ੁਰੂ ਕੀਤੀ ਜਾਂਚ
ਪੰਜਾਬ ਵਿਜੀਲੈਂਸ ਬਿਊਰੋ ਨੇ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਵਿਜੀਲੈਂਸ ਦੇ ਰਡਾਰ ‘ਤੇ ਸਮਾਜਿਕ ਨਿਆਂ ਵਿਭਾਗ ਦੇ ਕੁਝ ਅਧਿਕਾਰੀ ਅਤੇ ਨਿੱਜੀ ਵਿਦਿਅਕ ਅਦਾਰੇ ਆ ਗਏ ਹਨ, ਜਿਨ੍ਹਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਕਰੋੜਾਂ ਰੁਪਏ ਦੀ ਖੇਡ ਰਚੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਇਸ ਮਾਮਲੇ ਨੂੰ ਲੈ ਕੇ ਕਾਫੀ ਗੰਭੀਰ ਹਨ। ਹੁਣ ਇਸ ਘਪਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕਰਨ ਦੀ ਤਿਆਰੀ ਚੱਲ ਰਹੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਛੇ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਚਾਰ ਅਧਿਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਨ। ਇਸ ਦੇ ਨਾਲ ਹੀ ਵਿਜੀਲੈਂਸ ਵੱਲੋਂ ਹੁਣ ਸਾਰਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ।

ਇਹ ਘਪਲਾ ਸਾਲ 2020 ਵਿੱਚ ਉਦੋਂ ਸਾਹਮਣੇ ਆਇਆ ਸੀ ਜਦੋਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਸੀ। ਇਸ ਦੌਰਾਨ ਖੁਲਾਸਾ ਹੋਇਆ ਕਿ ਨਿੱਜੀ ਅਦਾਰਿਆਂ ਨੂੰ 16.91 ਕਰੋੜ ਰੁਪਏ ਗਲਤ ਤਰੀਕੇ ਨਾਲ ਵੰਡੇ ਗਏ ਸਨ। ਉਸ ਸਮੇਂ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਸੀ।

ਇਸ ਕਮੇਟੀ ਨੇ ਵਿਭਾਗ ਦੇ ਤਤਕਾਲੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਨਾਲ ਹੀ ਉਸ ਰਕਮ ਦੀ ਵਸੂਲੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਹਾਲਾਂਕਿ ਉਸ ਸਮੇਂ ਵੀ ਅਦਾਰਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ ਭਾਵੇਂਕਿ ਦੁਬਾਰਾ ਆਡਿਟ ਦੀ ਪ੍ਰਕਿਰਿਆ ਹੋਈ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਅਦਾਰਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਅਧਿਕਾਰੀਆਂ ਨੇ ਸੰਸਥਾਵਾਂ ਨੂੰ ਲਾਭ ਦੇਣ ਦੀ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ : PAK ‘ਚ ਫਿਰ ਹਿੰਦੂ ਕੁੜੀ ਨਾਲ ਹੈਵਾ.ਨੀ.ਅਤ, ਘਰੋਂ ਅਗਵਾ ਕਰ 7 ਮੁੰਡਿਆਂ ਨੇ ਬਣਾਇਆ ਹਵ.ਸ ਦਾ ਸ਼ਿ.ਕਾਰ

ਵਿਜੀਲੈਂਸ ਸੂਤਰਾਂ ਮੁਤਾਬਕ ਵਿਭਾਗ ਵੱਲੋਂ ਇਸ ਘਪਲੇ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਸੰਸਥਾਵਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ, ਜਿਨ੍ਹਾਂ ਨੂੰ ਹੁਣ ਵਿਜੀਲੈਂਸ ਵੱਲੋਂ ਭਵਿੱਖ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਹੁਣ ਖੁੱਲ੍ਹੇਗੀ 39 ਕਰੋੜ ਰੁ. ਦੇ ਪੋਸਟ ਸਕਾਲਰਸ਼ਿਪ ਘਪਲੇ ਦੀ ਪੋਲ! ਵਿਜੀਲੈਂਸ ਨੇ ਸ਼ੁਰੂ ਕੀਤੀ ਜਾਂਚ appeared first on Daily Post Punjabi.