power corporation instruct Archives - Daily Post Punjabi

ਲੇਟ ਲਤੀਫ਼ ਅਧਿਕਾਰੀ ਤੇ ਕਰਮਚਾਰੀ ਹੋਣ ਸਾਵਧਾਨ ! ਪੰਜਾਬ ਪਾਵਰ ਕਾਰਪੋਰੇਸ਼ਨ ਨੇ ਜਾਰੀ ਕੀਤੇ ਇਹ ਹੁਕਮ
ਪੰਜਾਬ ਪਾਵਰ ਕਾਰਪੋਰੇਸ਼ਨ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪਿਛਲੇ ਦਿਨੀਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਟਿਆਲਾ ਵਿਖੇ ਇਸ ਮਾਮਲੇ ਸਬੰਧੀ ਚੇਅਰਮੈਨ ਬਲਦੇਵ ਸਿੰਘ ਸਰਾਂ, ਬਿਜਲੀ ਸਕੱਤਰ ਤੇਜਵੀਰ ਸਿੰਘ ਅਤੇ ਹੋਰ ਡਾਇਰੈਕਟਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਸੀ।

ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਕਿਹਾ ਗਿਆ ਹੈ ਬਿਜਲੀ ਮੰਤਰੀ ਹਰਭਜਨ ਸਿੰਘ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜੇਕਰ ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਵਿੱਚ ਨਹੀਂ ਪਹੁੰਚਦੇ ਤਾਂ ਨਿਗਮ ਵੱਲੋਂ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਹਰੇਕ ਅਧਿਕਾਰੀ ਤੇ ਕਰਮਚਾਰੀ ਨੂੰ ਹਰ ਹਾਲਤ ਵਿੱਚ ਸਵੇਰੇ 9 ਵਜੇ ਆਪਣੀ ਸੀਟ ‘ਤੇ ਹਾਜ਼ਰ ਹੋਣਾ ਪਵੇਗਾ। ਅਧਿਕਾਰੀ ਤੇ ਕਰਮਚਾਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਦਫ਼ਤਰੀ ਕੰਮਕਾਜ ਦੀ ਸ਼ੁਰੂਆਤ ਤੋਂ ਪਹਿਲਾਂ ਆਪਣੀ ਹਾਜ਼ਰੀ ਨੂੰ ਵੀ ਯਕੀਨੀ ਬਣਾਇਆ ਜਾਵੇ। ਦਫ਼ਤਰਾਂ ਵਿੱਚ ਜੇਕਰ ਕਰਮਚਾਰੀ ਸਵੇਰੇ 9.30 ਵਜੇ ਤੋਂ ਦੇਰੀ ਨਾਲ ਆਉਂਦੇ ਹਨ ਤਾਂ ਉਨ੍ਹਾਂ ਨੂੰ ਅੱਧੇ ਦਿਨ ਦੀ ਛੁੱਟੀ ਦਿੱਤੀ ਜਾਵੇਗੀ, ਜਿਸ ਦਾ ਮਤਲਬ ਹੈ ਕਿ ਅੱਧੇ ਦਿਨ ਦੇ ਪੈਸੇ ਕੱਟ ਲਏ ਜਾਣਗੇ।

ਇਹ ਵੀ ਪੜ੍ਹੋ : Meta ਨੇ Facebook-Instagram ‘ਤੇ 2.29 ਕਰੋੜ ਕੰਟੈਂਟ ਖ਼ਿਲਾਫ਼ ਲਿਆ ਐਕਸ਼ਨ, ਜਾਣੋ ਵਜ੍ਹਾ

ਇਸਦੇ ਨਾਲ ਹੀ ਜੇਕਰ ਵਿਭਾਗ ਅਧੀਨ ਵੱਖ-ਵੱਖ ਸ਼ਾਖਾਵਾਂ ਦਾ ਸਿਰਫ਼ ਇੱਕ ਹੀ ਅਧਿਕਾਰੀ ਹੈ ‘ਤਾਂ ਉਸ ਲਈ ਸਿਰਫ਼ ਇੱਕ ਹਾਜ਼ਰੀ ਰਜਿਸਟਰ ਹੋਵੇ। ਹਾਜ਼ਰੀ ਰਜਿਸਟਰ ਦੇ ਆਖਰੀ ਕਾਲਮ ਵਿੱਚ ਇਹ ਲਿਖਣਾ ਵੀ ਜ਼ਰੂਰੀ ਕੀਤਾ ਗਿਆ ਹੈ ਕਿ ਮੁਲਾਜ਼ਮ ਵੱਲੋਂ ਮਹੀਨੇ ਵਿੱਚ ਕਿੰਨੀਆਂ ਛੁੱਟੀਆਂ ਲਈਆਂ ਗਈਆਂ ਹਨ ਅਤੇ ਕਿੰਨੀਆਂ ਛੁੱਟੀਆਂ ਬਕਾਇਆ ਹਨ। ਹਾਜ਼ਰੀ ਰਜਿਸਟਰ ਦੇ ਨਾਲ ਇੱਕ ਬਾਹਰੀ ਯਾਤਰਾ ਰਜਿਸਟਰ ਵੀ ਲਗਾਇਆ ਜਾਵੇਗਾ ਜਿਸ ‘ਚ ਅਧਿਕਾਰੀ ਜਾਂ ਕਰਮਚਾਰੀ ਦੇ ਫੀਲਡ ਵਿੱਚ ਜਾਣਾ ਸਬੰਧੀ ਐਂਟਰੀ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸ ਦੇਈਏ ਕਿ ਹੁਣ ਦੁਪਹਿਰ ਦੇ ਖਾਣੇ ਦਾ ਸਮਾਂ ਦੁਪਹਿਰ 1.30 ਤੋਂ 2.00 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਉਸ ਤੋਂ ਬਾਅਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਆਪਣੇ ਦਫ਼ਤਰ ਹਾਜ਼ਰ ਹੋਣਾ ਪਵੇਗਾ। ਅਧਿਕਾਰੀਆਂ ਨੂੰ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ ਅਤੇ ਇਸ ਨੂੰ ਹਾਜ਼ਰੀ ਰਜਿਸਟਰ ਵਿੱਚ ਵੀ ਦਰਜ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਇਹ ਨੋਟੀਫਿਕੇਸ਼ਨ ਪਾਵਰ ਕਾਰਪੋਰੇਸ਼ਨ ਦੇ ਸਾਰੇ ਦਫ਼ਤਰਾਂ ਨੂੰ ਭੇਜ ਦਿੱਤਾ ਗਿਆ ਹੈ।

The post ਲੇਟ ਲਤੀਫ਼ ਅਧਿਕਾਰੀ ਤੇ ਕਰਮਚਾਰੀ ਹੋਣ ਸਾਵਧਾਨ ! ਪੰਜਾਬ ਪਾਵਰ ਕਾਰਪੋਰੇਸ਼ਨ ਨੇ ਜਾਰੀ ਕੀਤੇ ਇਹ ਹੁਕਮ appeared first on Daily Post Punjabi.