Punjab Closed Archives - Daily Post Punjabi

ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਬੰਦ ਨੂੰ ਕਲਾਕਾਰਾਂ ਦਾ ਵੱਡੇ ਪੱਧਰ ‘ਤੇ ਮਿਲਿਆ ਸਮਰਥਨ
Punjab Closed 25 sep: ਪੰਜਾਬ ਵਿੱਚ ਅੱਜ ਖੇਤੀ ਬਿੱਲ ਖ਼ਿਲਾਫ਼ ਕਈ ਸ਼ਹਿਰਾਂ ਵਿੱਚ ਵਿਰੋਧ ਹੋ ਰਿਹਾ ਹੈ। ਆਮ ਲੋਕਾਂ ਦੇ ਨਾਲ ਨਾਲ ਅੱਜ ਪੰਜਾਬ ਦੇ ਪ੍ਰਸਿੱਧ ਕਲਾਕਾਰਾਂ ਵਲੋਂ ਵੱਡੇ ਪੱਧਰ ਉੱਤੇ ਰੋਸ ਪ੍ਰਗਟਾਇਆ ਜਾ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇ ਵਾਲਾ, ਅੰਮ੍ਰਿਤ ਮਾਨ, ਰਣਜੀਤ ਬਾਵਾ, ਕੋਰਾਲਾ ਮਾਨ, ਸਿੰਮੀ ਚਾਹਲ, ਨਿਸ਼ਾ ਬਾਨੋ, ਦਿਲਜੀਤ ਦੋਸਾਂਝ, ਮਨਮੋਹਨ ਵਾਰਿਸ, ਹਰਜੀਤ ਹਰਮਨ, ਅਵਕਾਸ਼ ਮਾਨ, ਐਮੀ ਵਿਰਕ ਸਮੇਤ ਕਈ ਕਲਾਕਾਰਾਂ ਨੇ ਨੌਜਵਾਨਾਂ ਅਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਅਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਅਪੀਲ ਕੀਤੀ ਸੀ। ਇੰਨਾਂ ਹੀ ਨਹੀਂ ਸਗੋਂ ਕਲਾਕਾਰ ਖ਼ੁਦ ਵੀ ਇਨ੍ਹਾਂ ਬਿੱਲਾਂ ਖ਼ਿਲਾਫ਼ ਧਰਨਿਆਂ ਵਿਚ ਬੈਠਣ ਗਏ।

Punjab Closed 25 sep

ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਧਰਨੇ ਲਾਏ ਗਏ ਹਨ, ਜਿਨ੍ਹਾਂ ਵਿਚ ਕਲਾਕਾਰਾਂ ਨੇ ਮੋਹਰੀ ਹੋ ਕੇ ਖੇਤੀ ਬਿੱਲ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਪੰਜਾਬੀ ਗਾਇਕ ਖੇਤੀ ਬਿੱਲ ਦੇ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਸਿੱਧੂ ਮੂਸੇ ਵਾਲਾ ਤੇ ਅੰਮ੍ਰਿਤ ਮਾਨ ਨੇ ਲਾਈਵ ਹੋ ਕੇ ਧਰਨਿਆਂ ਵਿਚ ਆਉਣ ਵਾਲੇ ਲੋਕਾਂ ਨੂੰ ਖ਼ਾਸ ਅਪੀਲ ਕਰਦੇ ਹੋਏ ਕਿਹਾ ਸੀ ਕਿ ਸਨੈਪਚੈਟਾਂ ਤੇ ਤਸਵੀਰਾਂ ਖਿਚਵਾਉਣ ਵਾਲੇ ਇਨ੍ਹਾਂ ਧਰਨਿਆਂ ਵਿਚ ਨਾ ਹੀ ਆਉਣ ਕਿਉਂ ਕਿ ਧਰਨਿਆਂ ਵਿਚ ਕੋਈ ਗਾਇਕ ਜਾਂ ਅਦਾਕਾਰ ਨਹੀਂ ਬਣ ਕੇ ਜਾ ਰਿਹਾ ਹੈ, ਸਿਰਫ਼ ਇਕ ਕਿਸਾਨ ਦਾ ਪੁੱਤ ਹੋਣ ਦੇ ਨਾਅਤੇ ਅਸੀਂ ਧਰਨੇ ਲਾ ਰਹੇ ਹਨ। ਅਸੀਂ ਖ਼ੁਦ ਵੀ ਕਿਸਾਨ ਹਾਂ ਤੇ ਕਿਸਾਨ ਦੇ ਪੁੱਤਰ ਹਾਂ। ਇਸ ਕਰਕੇ ਸਾਡਾ ਵੀ ਫਰਜ ਹੈ ਕਿ ਅਸੀਂ ਵੀ ਆਪਣੇ ਕਿਸਾਨ ਵੀਰਾਂ ਲਈ ਕੁਝ ਕਰ ਸਕੀਏ। ਪੰਜਾਬੀ ਗਾਇਕ ਖੇਤੀ ਬਿੱਲ ਦੇ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਇੱਥੋਂ ਤੱਕ ਕਿ 25 ਸਤੰਬਰ ਨੂੰ ਪੰਜਾਬੀ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿਲਾਫ਼ ਧਰਨਾ ਲਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਗਾਇਕ ਰਣਜੀਤ ਬਾਵਾ ਤੇ ਹਰਭਜਨ ਮਾਨ ਵਰਗੇ ਪੰਜਾਬੀ ਗਾਇਕ ਸ਼ਾਮਲ ਹੋ ਰਹੇ ਹਨ।

ਪੰਜਾਬੀ ਅਦਾਕਾਰਾਂ ਦੀ ਗੱਲ ਕਰੀਏ ਤਾਂ ਸਿੰਮੀ ਚਾਹਲ, ਨਿਸ਼ਾ ਬਾਨੋ ਨੇ ਵੀ ਕਿਸਾਨਾਂ ਦੇ ਹੱਕਾਂ ਲਈ ਸੋਸ਼ਲ ਮੀਡੀਆ ਰਾਹੀਂ ਆਵਾਜ਼ ਚੁੱਕੀ ਹੈ। ਹੁਣ ਇਕ ਗੱਲ ਤਾ ਤੈਅ ਹੈ ਕਿ ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ਕਲਾਕਾਰ ਇਕਜੁੱਟ ਹੋ ਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸ ਬਿੱਲ ਖਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ।

The post ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਬੰਦ ਨੂੰ ਕਲਾਕਾਰਾਂ ਦਾ ਵੱਡੇ ਪੱਧਰ ‘ਤੇ ਮਿਲਿਆ ਸਮਰਥਨ appeared first on Daily Post Punjabi.