Punjab CM requests Farmers Archives - Daily Post Punjabi

ਕੇਂਦਰ ਵੱਲੋਂ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ ‘ਤੇ ਰੋਕਾਂ ਹਟਾਉਣ ਦੀ ਅਪੀਲ
Punjab CM requests Farmers: ਚੰਡੀਗੜ੍ਹ, 9 ਨਵੰਬਰ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਸੂਬੇ ਵਿੱਚ ਮੁਸਾਫਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਰੇਲ ਰੋਕਾਂ ਨੂੰ ਪੂਰਨ ਤੌਰ ‘ਤੇ ਹਟਾਉਣ ਦੀ ਅਪੀਲ ਕੀਤੀ ਹੈ। ਸੋਮਵਾਰ ਦੀ ਸ਼ਾਮ ਇਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਵੱਲੋਂ ਉਨ੍ਹਾਂ ਨੂੰ ਦਿੱਤੇ ਗੱਲਬਾਤ ਦੇ ਸੱਦੇ ਨੂੰ ਧਿਆਨ ਵਿੱਚ ਰੱਖਣ ਦੇ ਨਾਲ-ਨਾਲ ਸੈਨਿਕਾਂ ਸਮੇਤ ਲੱਖਾਂ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ‘ਤੇ ਵੀ ਗੌਰ ਕਰਨ ਕਿਉਂ ਜੋ ਸਾਡੇ ਫੌਜੀਆਂ ਸਮੇਤ ਵੱਡੀ ਗਿਣਤੀ ਵਿੱਚ ਪੰਜਾਬੀ ਸੂਬੇ ਵਿੱਚ ਰੇਲ ਆਵਾਜਾਈ ਬੰਦ ਹੋਣ ਕਾਰਨ ਦੀਵਾਲੀ ਦੇ ਤਿਉਹਾਰ ‘ਤੇ ਆਪਣੇ ਘਰ ਪਰਤਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਹਟਾਉਣ ਨਾਲ ਇਨ੍ਹਾਂ ਸੈਨਿਕਾਂ ਅਤੇ ਹੋਰਾਂ ਨੂੰ ਆਪਣੇ ਪਰਿਵਾਰਾਂ ਨਾਲ ਤਿਉਹਾਰ ਮਨਾਉਣ ਵਿੱਚ ਸਹਾਇਤਾ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਗੱਲਬਾਤ ਦੇ ਸੱਦੇ ਜੋ ਮੀਡੀਆ ਰਿਪੋਰਟਾਂ ਮੁਤਾਬਕ 13 ਨਵੰਬਰ ਦਾ ਦਿਨ ਨਿਰਧਾਰਤ ਹੈ, ਨਾਲ ਖੇਤੀ ਬਾਰੇ ਕੇਂਦਰੀ ਕਾਨੂੰਨਾਂ ਉਤੇ ਪੈਦਾ ਹੋਏ ਸੰਕਟ ਦੇ ਛੇਤੀ ਸੁਲਝ ਜਾਣ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਤੋਂ ਸੰਕੇਤ ਮਿਲਦਾ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਦੇ ਮੱਦੇਨਜ਼ਰ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਲਈ ਰਾਹ ਤਲਾਸ਼ਣਾ ਚਾਹੁੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਗੁੱਸਾ ਸਪੱਸ਼ਟ ਤੌਰ ‘ਤੇ ਕੇਂਦਰ ਸਰਕਾਰ ਤੱਕ ਪਹੁੰਚਿਆ ਹੈ ਜਿਸ ਕਰਕੇ ਕੇਂਦਰ ਆਖਰ ਵਿੱਚ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹੋਇਆ ਜਾਪਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਰੋਕਾਂ ਰਾਹੀਂ ਕੇਂਦਰ ਤੱਕ ਆਪਣਾ ਗੱਲ ਪਹੁੰਚਾਣ ਦਾ ਸੰਦੇਸ਼ ਹੁਣ ਪਹੁੰਚ ਗਿਆ ਅਤੇ ਇਹੋ ਉਹ ਚਾਹੁੰਦੇ ਸਨ ਜਿਸ ਕਰਕੇ ਕਿਸਾਨ ਜਥੇਬੰਦੀਆਂ ਨੂੰ ਆਪਣੇ ਅੰਦੋਲਨ ਤੋਂ ਪਿੱਛੇ ਹਟ ਕੇ ਇਸ ਮਸਲੇ ਦੇ ਹੱਲ ਹੋਣ ਦੀ ਭਾਵਨਾ ਨਾਲ ਗੱਲਬਾਤ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਪੈਦਾ ਹੋਈਆਂ ਸਮੱਸਿਆਵਾਂ ਅਤੇ ਵੱਡੇ ਆਰਥਿਕ ਘਾਟੇ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ।

Punjab CM requests Farmers

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਕਿਸਾਨ ਯੂਨੀਅਨਾਂ ਸਾਰੇ ਭਾਈਵਾਲਾਂ ਦੇ ਵਡੇਰੇ ਹਿੱਤ ਵਿੱਚ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਬਦਲੇ ਵਿੱਚ ਆਪਣਾ ਸਹਿਯੋਗ ਦੇਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰੀ ਕਾਨੂੰਨਾਂ ਨਾਲ ਪੈਦਾ ਹੋਈ ਪੇਚਦੀਗੀ ਦਾ ਇਕੋ ਇਕ ਹੱਲ ਸਾਰੀਆਂ ਧਿਰਾਂ ਦਰਮਿਆਨ ਸ਼ਾਂਤਮਈ ਤੇ ਸੁਖਾਵੀਂ ਗੱਲਬਾਤ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸਕਰਾਤਮਕ ਪਹੁੰਚ ਨਾਲ ਪ੍ਰਤੀਕਰਮ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ ਕਿਉਂ ਜੋ ਉਹ ਸਿੱਧੇ ਤੌਰ ‘ਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਜਿਸ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੋਈ, ਉਹ ਜਾਰੀ ਰੱਖੇਗੀ।

The post ਕੇਂਦਰ ਵੱਲੋਂ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ ‘ਤੇ ਰੋਕਾਂ ਹਟਾਉਣ ਦੀ ਅਪੀਲ appeared first on Daily Post Punjabi.