punjab govt. news Archives - Daily Post Punjabi

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/PCS (ਪ੍ਰੀ) 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਮੰਗੀਆਂ ਗਈਆਂ ਅਰਜ਼ੀਆਂ
ਚੰਡੀਗੜ੍ਹ : ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਗ੍ਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਲਈ 23 ਅਕਤੂਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ (ਮੁਸਲਿਮ, ਸਿੱਖ, ਈਸਾਈ, ਬੋਧੀ, ਜੋਰੋਸਟ੍ਰੀਅਨ ਅਤੇ ਜੈਨ) ਨਾਲ ਸਬੰਧਤ ਪੰਜਾਬ ਸੂਬੇ ਦੇ ਵਸਨੀਕ ਯੋਗ ਗ੍ਰੈਜੂਏਟ ਉਮੀਦਵਾਰਾਂ ਲਈ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਫੇਜ਼ 3ਬੀ-II, ਐਸ.ਏ.ਐਸ ਨਗਰ ਵਿਖੇ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਸ਼ੁਰੂ ਕੀਤੇ ਜਾਣੇ ਹਨ। ਇਸ ਕੋਰਸ ਵਿੱਚ ਦਾਖਲੇ ਦੇ ਚਾਹਵਾਨ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਰੁਪਏ ਪ੍ਰਤੀ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੋਰਸ ਦੀਆਂ 40 ਸੀਟਾਂ ਵਿੱਚੋਂ 50 ਫੀਸਦੀ ਸੀਟਾਂ ਅਨੁਸੂਚਿਤ ਜਾਤੀਆਂ ਲਈ, 30 ਫੀਸਦੀ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਅਤੇ 20 ਫੀਸਦੀ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਉਮੀਦਵਾਰਾਂ ਲਈ ਰਾਖਵੀਆਂ ਹਨ, ਜਦਕਿ ਕਿ ਹਰੇਕ ਵਰਗ ਵਿੱਚ ਉਪਲਬਧ ਉਮੀਦਵਾਰਾਂ ਵਿੱਚ 30 ਫੀਸਦੀ ਔਰਤਾਂ ਅਤੇ 5 ਫੀਸਦੀ ਦਿਵਿਆਂਗ ਉਮੀਦਵਾਰ ਸ਼ਾਮਲ ਕੀਤੇ ਜਾਣਗੇ। ਚੁਣੇ ਗਏ ਉਮੀਦਵਾਰਾਂ ਨੂੰ ਸਰਕਾਰ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਰਿਹਾਇਸ਼ ਅਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਉਮੀਦਵਾਰ ਦੀ ਚੋਣ, ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼ , ਫੇਜ਼ 3-ਬੀ-2 , ਐਸ.ਏ.ਐਸ. ਨਗਰ, ਮੋਹਾਲੀ ਵਿਖੇ 27 ਅਕਤੂਬਰ 2023 ਨੂੰ ਸਵੇਰੇ 10.30 ਵਜੇ ਤੋਂ 11.30 ਵਜੇ ਤੱਕ ਹੋਣ ਵਾਲੀ ਮਾਨਸਿਕ ਯੋਗਤਾ, ਆਮ ਜਾਗਰੂਕਤਾ (ਇਤਿਹਾਸ, ਭੂਗੋਲ, ਭਾਰਤੀ ਰਾਜਨੀਤੀ, ਭਾਰਤੀ ਅਰਥਵਿਵਸਥਾ, ਰੋਜ਼ਾਨਾ ਵਿਗਿਆਨ, ਮੌਜੂਦਾ ਮਾਮਲੇ ਆਦਿ) ਦੇ ਔਬਜੈਕਟਿਵ ਟਾਈਪ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ। ਟੈਸਟ ਦਾ ਸਮਾਂ ਇੱਕ ਘੰਟਾ ਹੋਵੇਗਾ। ਉਮੀਦਵਾਰ ਨੂੰ ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਇੱਕ ਫੋਟੋ ਆਈ.ਡੀ. ਸਬੂਤ ਜਿਵੇਂ ਕਿ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ, ਇੱਕ ਨੀਲੀ ਬਾਲ ਪੈੱਨ ਅਤੇ ਤਰਜੀਹੀ ਤੌਰ ’ਤੇ ਟੈਸਟ ਦੇ ਸਮੇਂ ਪੇਪਰ ਲਿਖਣ ਲਈ ਇੱਕ ਗੱਤਾ ਲਿਆਉਣਾ ਲਾਜ਼ਮੀ ਹੋਵੇਗਾ।

ਇਹ ਵੀ ਪੜ੍ਹੋ : ਮੁਕੇਰੀਆਂ : ਟਰੱਕ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, ਇਕ ਦੀ ਮੌ.ਤ, ਇਕ ਜ਼ਖਮੀ

ਚਾਹਵਾਨ ਉਮੀਦਵਾਰ ਆਪਣਾ ਬਿਨੈ-ਪੱਤਰ ਸਣੇ ਸਰਟੀਫਿਕੇਟਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਨੂੰ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸ, ਫੇਜ਼ 3ਬੀ-2, ਐਸ.ਏ.ਐਸ. ਨਗਰ, ਮੋਹਾਲੀ ਦੇ ਦਫ਼ਤਰ ਵਿਖੇ 23 ਅਕਤੂਬਰ 2023 ਤੱਕ ਭੇਜ ਸਕਦੇ ਹਨ। ਹੋਰ ਵਿਸਤ੍ਰਿਤ ਜਾਣਕਾਰੀ ਵਿਭਾਗ ਦੀ ਵੈਬਸਾਈਟ www.welfarepunjab.gov.in ਤੇ ਉਪਲਬਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/PCS (ਪ੍ਰੀ) 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਮੰਗੀਆਂ ਗਈਆਂ ਅਰਜ਼ੀਆਂ appeared first on Daily Post Punjabi.