Punjab health department issued advisory Archives - Daily Post Punjabi

ਸਿਹਤ ਵਿਭਾਗ ਨੇ ਹੜ੍ਹ ਦੌਰਾਨ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਜਾਰੀ ਕੀਤੀ ਅਡਵਾਈਜ਼ਰੀ
ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪਾਣੀ ਇਕੱਠਾ ਹੋਣ ਕਾਰਨ ਅਜਿਹੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ।

Punjab health department issued advisory

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਹਰ ਸਮੇਂ ਯਤਨਸ਼ੀਲ ਹੈ ਅਤੇ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਅਡਵਾਈਜ਼ਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੀਣ ਲਈ ਸਿਰਫ਼ ਸੁਰੱਖਿਅਤ ਪਾਣੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਤਰਜੀਹੀ ਤੌਰ ‘ਤੇ ਉਬਾਲਿਆ ਹੋਇਆ ਪਾਣੀ ਹੀ ਵਰਤਣਾ ਚਾਹੀਦਾ ਹੈ । ਲਾਗ ਤੋਂ ਬਚਣ ਲਈ ਵਾਰ-ਵਾਰ ਸਾਬਣ ਨਾਲ ਹੱਥ ਧੋਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਹੜ੍ਹ ਦੇ ਹਾਲਾਤਾਂ ‘ਤੇ ਬੋਲੇ CM ਮਾਨ, ਕਿਹਾ- “ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ”

ਐਡਵਾਈਜ਼ਰੀ ਵਿੱਚ ਦੱਸਿਆ ਗਿਆ ਹੈ ਕਿ ਹੜ੍ਹ ਦੇ ਪਾਣੀ ਵਿੱਚ ਭਿੱਜੇ ਭੋਜਨ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਲੱਗ ਜਾਂਦੇ ਹਨ, ਤਾਂ ਉਨ੍ਹਾਂ ਨੂੰ ਮੈਡੀਕਲ ਕੈਂਪਾਂ ਸਮੇਤ ਸਰਕਾਰੀ ਸਿਹਤ ਸਹੂਲਤਾਂ ਵਿੱਚ ਦਿਖਾਉਣਾ ਚਾਹੀਦਾ ਹੈ ਅਤੇ ਖੁਦ ਇਲਾਜ ਨਹੀਂ ਕਰਨਾ ਚਾਹੀਦਾ । ਜੇਕਰ ਕਿਸੇ ਖੇਤਰ ਵਿੱਚ ਕਿਸੇ ਛੂਤ ਦੀ ਬਿਮਾਰੀ ਦੇ ਵੱਧ ਕੇਸ ਸਾਹਮਣੇ ਆਉਂਦੇ ਹਨ, ਤਾਂ ਤੁਰੰਤ ਨਜ਼ਦੀਕੀ ਸਿਹਤ ਸਹੂਲਤ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

Punjab health department issued advisory

ਇਸ ਤੋ ਅੱਗੇ ਲਿਖਿਆ ਗਿਆ ਹੈ ਕਿ ਹੜ੍ਹਾਂ ਦੌਰਾਨ ਦੂਸ਼ਿਤ ਪਾਣੀ ਅਤੇ ਕੀੜੇ-ਮਕੌੜਿਆਂ ਦੇ ਕੱਟਣ ਕਾਰਨ ਆਮਤੌਰ ‘ਤੇ ਚਮੜੀ ਦੀ ਬੈਕਟੀਰੀਅਲ ਲਾਗ ਹੋ ਜਾਂਦੀ ਹੈ ਅਤੇ ਅਜਿਹੇ ਸੰਕਰਮਣ ਨੂੰ ਰੋਕਣ ਲਈ ਲੋਕਾਂ ਨੂੰ ਰਬੜ ਦੇ ਬੂਟ ਅਤੇ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ । ਕਿਸੇ ਵੀ ਕਿਸਮ ਦੇ ਇਲਾਜ ਲਈ ਨਜ਼ਦੀਕੀ ਸਿਹਤ ਸੰਭਾਲ ਸਹੂਲਤ ਵਿੱਚ ਜਾਣਾ ਚਾਹੀਦਾ ਹੈ ।

ਦੱਸ ਦੇਈਏ ਕਿ ਸਿਹਤ ਵਿਭਾਗ ਵੱਲੋਂ ਹੜ੍ਹਾਂ ਦੇ ਪਾਣੀ ਵਿੱਚ ਨਾ ਵੜਨ ਦੀ ਵੀ ਸਲਾਹ ਦਿੱਤੀ ਗਈ ਹੈ ਕਿਉਂਕਿ ਹੜ੍ਹਾਂ ਦੌਰਾਨ ਸੱਪ ਦਾ ਡੰਗਣਾ ਵੀ ਆਮ ਗੱਲ ਹੈ। ਜੇਕਰ ਤੁਹਾਨੂੰ ਪਾਣੀ ਵਿੱਚ ਦਾਖਲ ਹੋਣ ਦੀ ਲੋੜ ਹੈ, ਤਾਂ ਲੰਬੇ ਬੂਟ ਪਾਓ। ਸੱਪ ਦੇ ਡੰਗਣ ਦੀ ਸਥਿਤੀ ਵਿੱਚ, ਮਰੀਜ਼ ਨੂੰ ਜਲਦ ਤੋਂ ਜਲਦ ਨਜ਼ਦੀਕੀ ਸਿਹਤ ਕੇਂਦਰ ਵਿੱਚ ਲੈ ਜਾਓ। ਡਾ. ਆਦਰਸ਼ ਪਾਲ ਨੇ ਸਬੰਧਤ ਅਧਿਕਾਰੀਆਂ ਨੂੰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਲਾਰਵੀਸਾਈਡ ਦਾ ਛਿੜਕਾਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਦਫਤਰਾਂ ਦੀ ਟੀਮ ਵੱਲੋਂ ਸਾਰੇ ਕਾਰਜਾਂ ਦੀ ਹਰ ਪਲ ਨਿਗਰਾਨੀ ਕੀਤੀ ਜਾ ਰਹੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਿਹਤ ਵਿਭਾਗ ਨੇ ਹੜ੍ਹ ਦੌਰਾਨ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਜਾਰੀ ਕੀਤੀ ਅਡਵਾਈਜ਼ਰੀ appeared first on Daily Post Punjabi.