Punjab vigilance big operation Archives - Daily Post Punjabi

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਦੁਕਾਨਦਾਰ ਰੰਗੇ ਹੱਥੀਂ ਕੀਤਾ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ ਬਟਾਲਾ ਦੀ ਟੀਮ ਵਿੱਚ ਤਾਇਨਾਤ ਹੈ।

Punjab vigilance big operation

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐਸ.ਟੀ.ਐਫ. ਬਟਾਲਾ ਦੀ ਪੁਲਿਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ ਵਿੱਚ ਛਾਪਾ ਮਾਰਿਆ ਅਤੇ ਉਸਦੇ ਪਤੀ ਨੂੰ ਜਿੰਮ ਵਿੱਚੋਂ ਗ੍ਰਿਫ਼ਤਾਰ ਕਰ ਲਿਆ । ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐਸ.ਟੀ.ਐਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।

ਇਹ ਵੀ ਪੜ੍ਹੋ: CM ਮਾਨ ਨਹੀਂ ਲੈਣਗੇ Z+ ਸਿਕਓਰਿਟੀ, ਕਿਹਾ- ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ

ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ ‘ਤੇ, ਸਿਪਾਹੀ ਮੋਹਿਤ ਨੇ ਉਸਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨ੍ਹਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਿਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।

Punjab vigilance big operation

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਦੁਕਾਨਦਾਰ ਰੰਗੇ ਹੱਥੀਂ ਕੀਤਾ ਕਾਬੂ appeared first on Daily Post Punjabi.