punjabi girl died in dubai Archives - Daily Post Punjabi

ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਹੁੰਚੀ 22 ਸਾਲਾ ਲੜਕੀ ਦਾ ਮ੍ਰਿਤਕ ਦੇਹ
punjabi girl died in dubai: ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਜਲੰਧਰ ਸ਼ਹਿਰ ਨਾਲ ਸਬੰਧਤ 22 ਸਾਲਾ ਮੀਨੂੰ ਪੁੱਤਰੀ ਮੰਗੇਸ਼ ਕੁਮਾਰ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਮੀਨੂੰ ਇੱਕ ਮਹੀਨਾ ਪਹਿਲਾਂ ਹੀ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਪਹੁੰਸੀ ਸੀ ਕਿ ਕੁਝ ਦਿਨ ਬਾਅਦ ਹੀ ਉਸ ਦੀ ਬਿਮਾਰ ਹੋਣ ਉਪਰੰਤ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਭਾਰਤੀ ਦੂਤਾਵਾਸ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਸੀ ਕਿ ਪੰਜਾਬ ਨਾਲ ਸਬੰਧਤ ਇਕ ਲੜਕੀ ਦੀ ਦੁਬਈ ‘ਚ ਮੌਤ ਹੋ ਗਈ ਹੈ ਪਰ ਉਸ ਦੇ ਪਰਿਵਾਰ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਉਨ੍ਹਾਂ ਦੱਸਿਆ ਕਿ ਇਸ ਲੜਕੀ ਬਾਰੇ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਉਨ੍ਹਾਂ ਨੇ ਟਰੱਸਟ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ ਰਾਹੀਂ ਪੁਲਿਸ ਦੀ ਮਦਦ ਨਾਲ ਜਲੰਧਰ ਰਹਿੰਦੀ ਉਸਦੀ ਇਕੱਲੀ ਵਿਧਵਾ ਮਾਂ ਨਾਲ ਸੰਪਰਕ ਕਰ ਕੇ ਉਸ ਨੂੰ ਮੀਨੂੰ ਦੀ ਮੌਤ ਤੋਂ ਜਾਣੂ ਕਰਵਾਇਆ।

punjabi girl died in dubai

ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਮੀਨੂੰ ਇਕ ਮਹੀਨਾ ਪਹਿਲਾਂ ਹੀ ਦੁਬਈ ਪਹੁੰਚੀ ਸੀ ਅਤੇ ਇੱਥੇ ਪਹੁੰਚਣ ਦੇ ਕੁਝ ਦਿਨ ਬਾਅਦ ਹੀ ਉਹ ਬਿਮਾਰ ਹੋ ਗਈ ਪਰ ਉਸ ਨੂੰ ਇੱਥੇ ਲਿਆਉਣ ਵਾਲੇ ਲੋਕਾਂ ਵੱਲੋਂ ਉਸ ਦਾ ਇਲਾਜ ਕਰਵਾਉਣ ਦੀ ਬਜਾਏ ਉਸ ਉੱਪਰ ਰਹਿੰਦੀ ਬਕਾਇਆ ਰਾਸ਼ੀ ਦੇਣ ਦਾ ਹੀ ਦਬਾਅ ਬਣਾਇਆ ਜਾਂਦਾ ਰਿਹਾ। ਉਨ੍ਹਾਂ ਦੱਸਿਆ ਕਿ ਜਦ ਉਸ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਉਸ ਦੀ ਉਥੇ ਮੌਤ ਹੋ ਗਈ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਦੀ ਬਦੌਲਤ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮੀਨੂੰ ਦਾ ਮ੍ਰਿਤਕ ਸਰੀਰ ਲਿਆ ਕੇ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਦੀ ਮੌਜੂਦਗੀ ‘ਚ ਹਵਾਈ ਅੱਡੇ ਤੋਂ ਪ੍ਰਾਪਤ ਕਰ ਕੇ ਟਰੱਸਟ ਦੀ ਹੀ ਐਂਬੂਲੈਂਸ ਰਾਹੀਂ ਜਲੰਧਰ ਨੂੰ ਰਵਾਨਾ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਲੜਕੀ ਦੀ ਮ੍ਰਿਤਕ ਦੇਹ ਘਰ ਤੱਕ ਪਹੁੰਚਾਉਣ, ਸਸਕਾਰ ਆਦਿ ਰਸਮਾਂ ਕਰਨ ਦਾ ਖ਼ਰਚਾ ਵੀ ਟਰੱਸਟ ਚੁੱਕੇਗਾ ਅਤੇ ਇਸ ਪਰਿਵਾਰ ਦੀ ਅਤਿ ਮਾੜੀ ਆਰਥਿਕ ਹਾਲਤ ਹੋਣ ਕਾਰਨ ਇਸ ਦੀ ਵਿਧਵਾ ਮਾਂ ਨੂੰ ਟਰੱਸਟ ਵੱਲੋਂ ਘਰ ਦੇ ਗੁਜ਼ਾਰੇ ਲਈ 2 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

ਡਾ.ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 216 ਬਦਨਸੀਬ ਲੋਕਾਂ ਦੇ ਮਿ੍ਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਅੰਦਰ ਭੇਜਣ। ਜ਼ਿਕਰਯੋਗ ਹੈ ਕਿ ਅੱਜ ਹਵਾਈ ਅੱਡੇ ਤੇ ਉਕਤ ਲੜਕੀ ਦਾ ਮ੍ਰਿਤਕ ਸਰੀਰ ਲੈਣ ਸਮੇਂ ਪਰਿਵਾਰਕ ਮੈਂਬਰ ਦੀ ਗੈਰ ਮੌਜੂਦਗੀ ‘ਚ ਟਰੱਸਟ ਦੇ ਸੇਵਾਦਾਰਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਵੇਖ ਹਰ ਕੋਈ ਨਮ ਅੱਖਾਂ ਨਾਲ ਡਾ.ਐੱਸ.ਪੀ.ਸਿੰਘ ਉਬਰਾਏ ਵੱਲੋਂ ਕੀਤੇ ਜਾਂਦੇ ਅਜਿਹੇ ਪਰਉਪਕਾਰਾਂ ਲਈ ਉਨ੍ਹਾਂ ਨੂੰ ਦਿਲੋਂ ਦੁਆਵਾਂ ਦੇ ਰਿਹਾ ਸੀ।

The post ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਹੁੰਚੀ 22 ਸਾਲਾ ਲੜਕੀ ਦਾ ਮ੍ਰਿਤਕ ਦੇਹ appeared first on Daily Post Punjabi.