raj bhawan Archives - Daily Post Punjabi

ਕਿਸਾਨ ਅੰਦੋਲਨ: 7 ਮਹੀਨੇ ਪੂਰੇ ਹੋਣ ‘ਤੇ ਦੇਸ਼ ਭਰ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅੱਜ, ਚੰਡੀਗੜ੍ਹ ਕੂਚ ਕਰਨਗੇ 32 ਸੰਗਠਨ
ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸੱਤ ਮਹੀਨਿਆਂ ਤੋਂ ਜਾਰੀ ਹੈ । ਕਿਸਾਨ ਅੱਜ ਯਾਨੀ ਕਿ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾਉਣਗੇ ।

Farmers protest completed 7 months

ਆਪਣੇ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਕਿਸਾਨ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨ ਤੇ ਧਰਨਾ ਪ੍ਰਦਰਸ਼ਨ ਕਰਨਗੇ । ਇਸਦੇ ਨਾਲ ਹੀ ਕਿਸਾਨ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਦੇ ਨਾਮ ਮੀਮੋ ਵੀ ਸੌਂਪਣਗੇ । ਕੁੰਡਲੀ ਬਾਰਡਰ ਸਣੇ ਹੋਰ ਧਰਨਾ ਸਥਾਨਾਂ ਤੋਂ 32 ਕਿਸਾਨ ਸੰਗਠਨ ਚੰਡੀਗੜ੍ਹ ਰਾਜ ਭਵਨ ਪਹੁੰਚਣਗੇ ਅਤੇ ਉੱਥੇ ਹਰਿਆਣਾ-ਪੰਜਾਬ ਦੇ ਕਿਸਾਨ ਵੱਖ-ਵੱਖ ਮੀਮੋ ਦੇਣਗੇ।

ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਸਾਰੇ Entry/Exit ਪੁਆਇੰਟ ਸ਼ਨੀਵਾਰ ਨੂੰ ਰਹਿਣਗੇ ਸੀਲ, ਕਿਸਾਨਾਂ ਦੇ ਮਾਰਚ ਕਰਕੇ ਪ੍ਰਸ਼ਾਸਨ ਨੇ ਦਿੱਤੇ ਹੁਕਮ

ਸੰਯੁਕਤ ਕਿਸਾਨ ਮੋਰਚੇ ਦੇ ਮੈਬਰ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚਢੂਨੀ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ ਨੇ ਕਿਹਾ ਕਿ ਇਹ ਦਿਨ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ਦੇ ਤੌਰ ‘ਤੇ ਵੀ ਮਨਾਇਆ ਜਾ ਰਿਹਾ ਹੈ, ਕਿਉਂਕਿ ਉਦੋਂ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ ‘ਤੇ ਰੋਕ ਲਗਾਈ ਗਈ ਸੀ ਅਤੇ ਮੌਜੂਦਾ ਸਮੇਂ ਵਿੱਚ ਵੀ ਅਜਿਹੀ ਹੀ ਪਾਬੰਦੀ ਲਗਾਈ ਜਾ ਰਹੀ ਹੈ।

Farmers protest completed 7 months

ਇਸ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਹੁਣ ਤੱਕ ਬਣਾਏ ਪ੍ਰੋਗਰਾਮ ਦੇ ਅਨੁਸਾਰ 5000 ਕਿਸਾਨ ਚੰਡੀਗੜ੍ਹ ਬਾਰਡਰ ਤੋਂ ਰਾਜ ਭਵਨ ਤੱਕ ਮਾਰਚ ਕਰਨਗੇ । ਹਾਲਾਂਕਿ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੀ ਇਹ ਗਿਣਤੀ ਵੱਧ ਕੇ 7000 ਤੱਕ ਪਹੁੰਚ ਸਕਦੀ ਹੈ । ਸਾਡੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਹੈ ਕਿ ਉਹ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਰਸਤਾ ਪ੍ਰਦਾਨ ਕਰਨ। ਮਾਰਚ ਦੌਰਾਨ ਕਿਸਾਨ ਪੂਰੀ ਤਰ੍ਹਾਂ ਸ਼ਾਂਤੀ ਬਣਾਏ ਰੱਖਣਗੇ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ 30 ਜੂਨ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ, IELTS ਸੈਂਟਰ ਖੋਲ੍ਹਣ ਦੀ ਦਿੱਤੀ ਇਜਾਜ਼ਤ

ਦੱਸ ਦੇਈਏ ਕਿ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰਨ ਰਹੀਆਂ 32 ਕਿਸਾਨ ਜੱਥੇਬੰਦੀਆਂ ਵੱਲੋਂ ਸ਼ਨੀਵਾਰ ਯਾਨੀ ਕਿ ਅੱਜ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਿਸਦੇ ਮੱਦੇਨਜ਼ਰ ਯੂ.ਟੀ. ਪੁਲਿਸ ਨੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਵੇਖਦੇ ਹੋਏ ਸਾਰੇ ਥਾਣਿਆਂ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਹੈ । ਸ਼ਹਿਰ ਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਮੁੱਲਾਂਪੁਰ ਬੈਰੀਅਰ, ਜੀਰਕਪੁਰ ਬੈਰੀਅਰ, ਹਾਉਸਿੰਗ ਬੋਰਡ ਚੌਕ ਦੀਆਂ ਸਰਹੱਦਾਂ ਸਮੇਤ 13 ਸੜਕਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਦੇਖੋ: 7 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਦਾ ਚੰਡੀਗੜ੍ਹ ‘ਚ ਹੱਲਾ-ਬੋਲ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਸੀਲ ਕੀਤੇ ਰਾਹ

The post ਕਿਸਾਨ ਅੰਦੋਲਨ: 7 ਮਹੀਨੇ ਪੂਰੇ ਹੋਣ ‘ਤੇ ਦੇਸ਼ ਭਰ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅੱਜ, ਚੰਡੀਗੜ੍ਹ ਕੂਚ ਕਰਨਗੇ 32 ਸੰਗਠਨ appeared first on Daily Post Punjabi.

ਰਾਸ਼ਟਰਪਤੀ ਸ਼ਾਸਨ ਦੇ ਡਰ ਤੋਂ ਰਾਜਸਥਾਨ ਰਾਜਭਵਨ ਦੇ ਬਾਹਰ ਪ੍ਰਦਰਸ਼ਨ ਨਹੀਂ ਕਰੇਗੀ ਕਾਂਗਰਸ
Congress calls off protest: ਰਾਜਸਥਾਨ ਵਿੱਚ ਮੁੱਖ ਮੰਤਰੀ ਬਨਾਮ ਰਾਜਪਾਲ ਦੀ ਲੜਾਈ ਜਾਰੀ ਹੈ। ਇਸ ਕਾਰਨ ਕਾਂਗਰਸ ਅੱਜ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ, ਪਰ ਪਾਰਟੀ ਰਾਜਸਥਾਨ ਵਿੱਚ ਰਾਜ ਭਵਨ ਦਾ ਘਿਰਾਓ ਨਹੀਂ ਕਰੇਗੀ । ਕਾਂਗਰਸ ਦਾ ਮੰਨਣਾ ਹੈ ਕਿ ਇਸ ਦੇ ਅਧਾਰ ‘ਤੇ ਕਿਤੇ ਰਾਸ਼ਟਰਪਤੀ ਸ਼ਾਸਨ ਦੀ ਕੋਈ ਸਿਫਾਰਸ਼ ਨਾ ਹੋ ਜਾਵੇ । ਸਾਵਧਾਨੀ ਵਰਤਦਿਆਂ ਇਹ ਫੈਸਲਾ ਲਿਆ ਗਿਆ ਹੈ ਕਿ ਕੋਈ ਵੀ ਰਾਜ ਭਵਨ ਦੇ ਆਸ-ਪਾਸ ਨਹੀਂ ਜਾਵੇਗਾ।

Congress calls off protest

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਹੁਣ ਤੱਕ ਰਾਜਪਾਲ ਕਲਰਾਜ ਮਿਸ਼ਰਾ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਕੋਈ ਫੈਸਲਾ ਨਹੀਂ ਲੈ ਸਕੇ ਹਨ। ਗੌਰਤਲਬ ਹੈ ਕਿ ਰਾਜਸਥਾਨ ਦੀ ਰਾਜਨੀਤੀ ਹੁਣ ਰਾਜਪਾਲ ਕਲਰਾਜ ਮਿਸ਼ਰਾ ਦੇ ਦੁਆਲੇ ਘੁੰਮ ਰਹੀ ਹੈ । ਸੀਐਮ ਗਹਿਲੋਤ ਜਿੱਥੇ ਵਿਧਾਨ ਸਭਾ ਸੈਸ਼ਨ ਬੁਲਾਉਣ ‘ਤੇ ਅੜੇ ਹਨ । ਉੱਥੇ ਹੀ ਰਾਜਪਾਲ ਸੈਸ਼ਨ ਬੁਲਾਉਣ ਦੇ ਮੂਡ ਵਿੱਚ ਨਹੀਂ ਹਨ। ਰਾਜਸਥਾਨ ਦੀ ਲੜਾਈ ਨੂੰ ਹੁਣ ਕਾਂਗਰਸ ਨੇ ਰਾਸ਼ਟਰੀ ਮੁੱਦਾ ਬਣਾ ਦਿੱਤਾ ਹੈ। ਅੱਜ ਪੂਰੇ ਦੇਸ਼ ਵਿੱਚ ਕਾਂਗਰਸ ਰਾਜਭਵਨ ਦਾ ਘਿਰਾਓ ਕਰਨ ਜਾ ਰਹੀ ਹੈ । ਕੇਂਦਰ ਸਰਕਾਰ ਰਾਜਸਥਾਨ ਦੀ ਰਾਜਨੀਤੀ ਨੂੰ ਲੈ ਕੇ ਹੁਣ ਕਾਂਗਰਸ ਦੇ ਨਿਸ਼ਾਨੇ ‘ਤੇ ਹੈ । ਹਾਲਾਂਕਿ, ਕਾਂਗਰਸ ਨੇ ਰਾਜਸਥਾਨ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਨਾ ਕਰਨ ਦੀ ਯੋਜਨਾ ਬਣਾਈ ਹੈ । ਕੋਈ ਵੀ ਕਾਂਗਰਸੀ ਵਰਕਰ ਰਾਜ ਭਵਨ ਦੇ ਆਸ-ਪਾਸ ਨਹੀਂ ਜਾਵੇਗਾ।

Congress calls off protest

ਦਰਅਸਲ, ਰਾਜਪਾਲ ਕਲਰਾਜ ਮਿਸ਼ਰਾ ਵੀ ਕਾਂਗਰਸ ਦੇ ਹਮਲੇ ‘ਤੇ ਕਾਰਵਾਈ ਦੀ ਤਿਆਰੀ ਵਿੱਚ ਹੈ । ਕੱਲ੍ਹ ਰਾਜਪਾਲ ਕਲਰਾਜ ਮਿਸ਼ਰਾ ਨੇ ਉੱਚ ਅਧਿਕਾਰੀਆਂ ਨਾਲ ਇਸ ਮਾਮਲੇ ‘ਤੇ ਵਿਚਾਰ ਵਟਾਂਦਰੇ ਕੀਤੇ । ਇਸ ਤੋਂ ਬਾਅਦ ਸੀਐਮ ਅਸ਼ੋਕ ਗਹਿਲੋਤ ਨੇ ਡਰਨਾ ਸ਼ੁਰੂ ਕਰ ਦਿੱਤਾ ਕਿ ਕਿਤੇ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਦੇ ਅਧਾਰ ‘ਤੇ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਸ਼ ਨਹੀਂ ਕੀਤੀ ਜਾ ਸਕਦੀ । ਅਸ਼ੋਕ ਗਹਿਲੋਤ ਕੈਬਨਿਟ ਨੇ ਰਾਜਪਾਲ ਕਲਰਾਜ ਮਿਸ਼ਰਾ ਨੂੰ 31 ਜੁਲਾਈ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਪ੍ਰਸਤਾਵ ਭੇਜਿਆ ਹੈ । ਜੇ ਸੂਤਰਾਂ ਦੀ ਮੰਨੀਏ ਤਾਂ ਇਹ ਕੋਰੋਨਾ ਬਾਰੇ ਵਿਚਾਰ ਵਟਾਂਦਰੇ ਲਈ ਕਿਹਾ ਗਿਆ ਹੈ। ਰਾਜ ਵਿੱਚ 6 ਬਿੱਲ ਪੇਸ਼ ਕਰਨ ਦਾ ਹਵਾਲਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਸਤਾਵ ਵਿੱਚ ਬਹੁਮਤ ਸਾਬਿਤ ਕਰਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ।

ਦੱਸ ਦੇਈਏ ਕਿ ਰਾਜਸਥਾਨ ਦੀ ਰਾਜਨੀਤੀ ਵਿੱਚ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੋਣ ਵਾਲਾ ਹੈ। ਇੱਕ ਪਾਸੇ ਜਿੱਥੇ ਸਪੀਕਰ ਸੀਪੀ ਜੋਸ਼ੀ ਦੇ ਨੋਟਿਸ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ । ਉੱਥੇ ਹੀ ਦੂਜੇ ਪਾਸੇ ਕਾਂਗਰਸ ਪੂਰੇ ਦੇਸ਼ ਦੇ ਰਾਜ ਭਵਨ ਦਾ ਘਿਰਾਓ ਕਰਕੇ ਜੰਗ ਵਧਾਉਣ ਲਈ ਤਿਆਰ ਹੈ ।

The post ਰਾਸ਼ਟਰਪਤੀ ਸ਼ਾਸਨ ਦੇ ਡਰ ਤੋਂ ਰਾਜਸਥਾਨ ਰਾਜਭਵਨ ਦੇ ਬਾਹਰ ਪ੍ਰਦਰਸ਼ਨ ਨਹੀਂ ਕਰੇਗੀ ਕਾਂਗਰਸ appeared first on Daily Post Punjabi.