Record 71 percent increase in revenue Archives - Daily Post Punjabi

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਇੰਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ।

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਮਈ 2024 ਵਿੱਚ 22 ਫੀਸਦੀ, ਜੂਨ ਵਿੱਚ 42 ਫੀਸਦੀ ਅਤੇ ਜੁਲਾਈ ਮਹੀਨੇ ਵਿੱਚ 71 ਫੀਸਦੀ ਆਮਦਨ ਦਾ ਵਾਧਾ ਇਹ ਦਰਸਾਉਂਦਾ ਹੈ ਕਿ ਸਾਡਾ ਸੂਬਾ ਰੰਗਲਾ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ।

Record 71 percent increase in revenue

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੁਲਾਈ ਮਹੀਨੇ ਨਾਲੋਂ 71 ਫੀਸਦੀ ਜ਼ਿਆਦਾ ਹੈ। ਜੁਲਾਈ 2023 ਵਿਚ ਇਹ ਆਮਦਨ 270.67 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਅਪ੍ਰੈਲ ਤੋਂ ਜੁਲਾਈ 2024 ਤੱਕ ਪੰਜਾਬ ਦੇ ਖ਼ਜ਼ਾਨੇ ਵਿੱਚ ਕੁੱਲ 1854.12 ਕਰੋੜ ਰੁਪਏ ਆਏ ਹਨ ਜਦਕਿ 2023 ਦੇ ਇਨ੍ਹਾਂ ਮਹੀਨਿਆਂ ਵਿਚ ਇਹ ਰਕਮ 1461.87 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 27 ਫੀਸਦੀ ਬਣਦਾ ਹੈ।

ਇਹ ਵੀ ਪੜ੍ਹੋ: ਭਾਰਤ ਨੇ ਕੁਸ਼ਤੀ ‘ਚ ਰਚਿਆ ਇਤਿਹਾਸ, 16 ਸਾਲਾਂ ਤੋਂ ਨਹੀਂ ਟੁੱਟਿਆ ਸਿਲਸਿਲਾ, ਵਿਨੇਸ਼ ਫੋਗਾਟ ਦੀ ਖਾਸ ਲਿਸਟ ‘ਚ ਐਂਟਰੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਂ-ਸਮੇਂ ‘ਤੇ ਫੀਲਡ ਵਿੱਚ ਦੌਰੇ ਕਰਕੇ ਲੋਕਾਂ ਤੋਂ ਫੀਡਬੈਕ ਲੈਂਦੇ ਰਹਿੰਦੇ ਹਨ ਅਤੇ ਇਸੇ ਆਧਾਰ ਉੱਤੇ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਰਾਜਪੁਰਾ ਤਹਿਸੀਲ ਦਫਤਰ ਦੇ ਦੌਰੇ ਦੌਰਾਨ ਵੀ ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲ ਕਰਕੇ ਉਨ੍ਹਾਂ ਤੋਂ ਸੁਝਾਅ ਲਏ ਸਨ ਅਤੇ ਇਸ ਦੌਰਾਨ ਲੋਕਾਂ ਨੇ ਸਰਕਾਰੀ ਦਫਤਰਾਂ ਵਿੱਚ ਮਿਲ ਰਹੀਆਂ ਸਹੂਲਤਾਂ ਦੀ ਸ਼ਲਾਘਾ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨੀ ਤੇ ਰਿਸ਼ਵਤ ਮੁਕਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ ਹੈ।

Record 71 percent increase in revenue

ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। NRI’s ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ appeared first on Daily Post Punjabi.