recruitments news Archives - Daily Post Punjabi

ਪੰਜਾਬ ਦੇ ਮੁੱਖ ਸਕੱਤਰ ਨੇ ਸਮੂਹ ਵਿਭਾਗਾਂ ਨੂੰ ਭਰਤੀ ਮੁਹਿੰਮ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੋਜ਼ਗਾਰ ਸਬੰਧੀ “ਘਰ-ਘਰ ਰੋਜ਼ਗਾਰ” ਯੋਜਨਾ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਖਾਲੀ ਆਸਾਮੀਆਂ ਨੂੰ ਜਲਦ ਭਰਨ ਲਈ ਸੂਬੇ ਦੇ ਸਮੂਹ ਵਿਭਾਗਾਂ ਨੂੰ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਮੁੱਖ ਸਕੱਤਰ ਨੇ ਅੱਜ ਇਥੇ ਸੂਬਾਈ ਰੋਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਸਕੱਤਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ, 2017 ਤੋਂ ਹੁਣ ਤੱਕ ਯੋਗ ਬੇਰੋਜ਼ਗਾਰ ਨੌਜਵਾਨਾਂ ਨੂੰ 17.61 ਲੱਖ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 58,508 ਨੌਕਰੀਆਂ ਸਰਕਾਰੀ ਵਿਭਾਗਾਂ ਵਿੱਚ ਦੇਣ ਤੋਂ ਇਲਾਵਾ 7.06 ਲੱਖ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਅਤੇ 9.97 ਲੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਮਦਦ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਵੱਲੋਂ ਪ੍ਰਸ਼ਾਂਤ ਕਿਸ਼ੋਰ ਦਾ ਨਾਂ ਵਰਤਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਅਪਰਾਧਿਕ ਕੇਸ ਦਰਜ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਖੇਤਰ ਵਿੱਚ 1 ਲੱਖ ਨੌਜਵਾਨਾਂ ਦੀ ਭਰਤੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ 61,336 ਆਸਾਮੀਆਂ ਭਰਨ ਲਈ 14 ਅਕਤੂਬਰ, 2020 ਨੂੰ ਸੂਬਾਈ ਰੋਜ਼ਗਾਰ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਮੰਤਰੀ ਮੰਡਲ ਦੇ ਇਸ ਫੈਸਲੇ ‘ਤੇ ਅਮਲ ਕਰਦਿਆਂ, ਸਰਕਾਰ ਵੱਲੋਂ ਪਹਿਲਾਂ ਹੀ 33,553 ਆਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾ ਚੁੱਕੇ ਹਨ ਜਦੋਂ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਅਤੇ 1 ਅਪ੍ਰੈਲ, 2020 ਤੋਂ ਹੁਣ ਤੱਕ 9,019 ਨਿਯੁਕਤੀਆਂ ਕੀਤੀਆਂ ਗਈਆਂ ਹਨ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ਵਿੱਚ ਕੁੱਲ 39 ਵਿਭਾਗ ਸ਼ਾਮਲ ਹਨ।

The Punjab Chief

ਉਨ੍ਹਾਂ ਦੱਸਿਆ ਕਿ ਤਿੰਨ ਵਿਭਾਗਾਂ ਵਿੱਚ ਵੱਡੇ ਪੱਧਰ ‘ਤੇ ਭਰਤੀ ਹੋਣੀ ਹੈ, ਜਿਵੇਂ ਕਿ ਸਕੂਲ ਸਿੱਖਿਆ ਵਿਭਾਗ ਵਿੱਚ 16,681 ਆਸਾਮੀਆਂ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਿੱਚ 11,271 ਆਸਾਮੀਆਂ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 5,834 ਆਸਾਮੀਆਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਨਾਲ ਸਬੰਧਤ ਹੈ ਅਤੇ ਇਹ ਭਰਤੀ ਪੀ.ਪੀ.ਐਸ.ਸੀ. / ਪੀ.ਐਸ.ਐਸ.ਐਸ.ਬੀ. / ਵਿਭਾਗੀ ਕਮੇਟੀ / ਥਰਡ ਪਾਰਟੀ ਰਾਹੀਂ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਯੋਗ ਬੇਰੋਜ਼ਗਾਰ ਨੌਜਵਾਨਾਂ ਦੀ ਭਰਤੀ ਕੀਤੀ ਜਾਵੇ।

ਇਹ ਵੀ ਪੜ੍ਹੋ : ਕੈਪਟਨ ਨੇ 21 ਜੂਨ ਤੋਂ ਸਕੂਲ ਤੇ ਕਾਲਜਾਂ ‘ਚ 18-45 ਸਾਲ ਦੇ ਅਧਿਆਪਕਾਂ, ਗੈਰ-ਅਧਿਆਪਨ ਸਟਾਫ ਤੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਦਿੱਤੇ ਹੁਕਮ

The post ਪੰਜਾਬ ਦੇ ਮੁੱਖ ਸਕੱਤਰ ਨੇ ਸਮੂਹ ਵਿਭਾਗਾਂ ਨੂੰ ਭਰਤੀ ਮੁਹਿੰਮ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ appeared first on Daily Post Punjabi.