Rs 123.28 crore released Archives - Daily Post Punjabi

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਬੇਮੌਸਮੀ ਮੀਂਹ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ 123.28 ਕਰੋੜ ਰੁਪਏ ਜਾਰੀ
ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਸੂਬੇ ’ਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ ਮਨਜ਼ੂਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਗਿਰਦਾਵਰੀ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਵਿੱਢੀ ਤਾਂ ਜੋ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ ਅਤੇ ਵਾਢੀ ਦੇ ਸੀਜ਼ਨ ਦੌਰਾਨ ਹੋਏ ਅਣਕਿਆਸੇ ਨੁਕਸਾਨ ਤੋਂ ਉਭਰਿਆ ਜਾ ਸਕੇ।

ਮਾਲ ਮੰਤਰੀ ਨੇ ਦੱਸਿਆ ਕਿ ਸੱਤ ਜ਼ਿਲ੍ਹਿਆਂ ਦੇ 111 ਪਿੰਡਾਂ ਵਿਚ 92695 ਏਕੜ ਰਕਬੇ ‘ਚ ਹੋਏ ਫ਼ਸਲੀ ਨੁਕਸਾਨ ਲਈ 123,28,05,938 ਰੁਪਏ ਦੇ ਕੁੱਲ ਰਾਹਤ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੁਕਸਾਨੇ ਕੁੱਲ ਖੇਤਰ ਵਿੱਚ 26 ਤੋਂ 32 ਫ਼ੀਸਦੀ ਨੁਕਸਾਨ ਵਾਲਾ 992 ਏਕੜ ਰਕਬਾ, 33 ਤੋਂ 75 ਫ਼ੀਸਦੀ ਨੁਕਸਾਨਿਆ ਗਿਆ 61115 ਏਕੜ ਰਕਬਾ ਅਤੇ 76 ਤੋਂ 100 ਫ਼ੀਸਦੀ ਖ਼ਰਾਬੇ ਵਾਲਾ 30588 ਏਕੜ ਰਕਬਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਔਖੀ ਘੜੀ ’ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਕੁਦਰਤੀ ਆਫ਼ਤਾਂ ਕਾਰਨ ਪੈਦਾ ਹੋਈ ਵਿੱਤੀ ਅਸਥਿਰਤਾ ਨੂੰ ਫ਼ੌਰੀ ਦਖ਼ਲ ਦੇ ਕੇ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਫ਼ਾਜ਼ਿਲਕਾ ਨੂੰ ਸਭ ਤੋਂ ਵੱਧ ਕਰੀਬ 44.24 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਨੂੰ ਕਰੀਬ 43.01 ਕਰੋੜ ਰੁਪਏ, ਬਠਿੰਡਾ ਨੂੰ ਲਗਭਗ 22.83 ਕਰੋੜ ਰੁਪਏ, ਮੋਗਾ ਨੂੰ 7.73 ਕਰੋੜ ਰੁਪਏ ਅਤੇ ਅੰਮ੍ਰਿਤਸਰ ਨੂੰ 5.26 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਕ੍ਰਮਵਾਰ ਲਗਭਗ 17.10 ਲੱਖ ਰੁਪਏ ਅਤੇ 1.35 ਲੱਖ ਰੁਪਏ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚਾਰਧਾਮ ਯਾਤਰਾ 2026: ਬਦਰੀਨਾਥ ਧਾਮ ਦੇ ਖੁੱਲ੍ਹੇ ਕਿਵਾੜ, 25 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਮੰਦਰ

ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਰਾਹਤ ਦਾ ਇਹ ਮੁਲਾਂਕਣ ਗੜ੍ਹੇਮਾਰੀ ਦੌਰਾਨ ਫ਼ਸਲੀ ਨੁਕਸਾਨ ਦੇ ਮੁਤਾਬਿਕ ਕੀਤਾ ਗਿਆ ਹੈ ਅਤੇ ਇਸ ਤਹਿਤ 26 ਫ਼ੀਸਦੀ ਤੋਂ ਲੈ ਕੇ 100 ਫ਼ੀਸਦੀ ਨੁਕਸਾਨੇ ਰਕਬੇ ਨੂੰ ਕਵਰ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਮਿਲ ਸਕੇ। ਮੁੰਡੀਆਂ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮੁਆਵਜ਼ਾ ਵੰਡਣ ਸਬੰਧੀ ਕਾਰਵਾਈਆਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮਨਜ਼ੂਰ ਕੀਤੀ ਰਕਮ ਬਿਨਾਂ ਕਿਸੇ ਦੇਰੀ ਦੇ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਬੇਮੌਸਮੀ ਮੀਂਹ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ 123.28 ਕਰੋੜ ਰੁਪਏ ਜਾਰੀ appeared first on Daily Post Punjabi.