'Satluj' film controversy Archives - Daily Post Punjabi

‘ਸਤਲੁਜ’ ਫਿਲਮ ਵਿਵਾਦ ‘ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਕਿਹਾ- “ਰਵਨੀਤ ਬਿੱਟੂ ਮਰੇ ਲੋਕਾਂ ਦਾ ਬੇਵਜ੍ਹਾ ਮੁੱਦਾ ਚੁੱਕ ਰਹੇ ਨੇ”
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ ਹੈ ਪਰ ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਸਮੇਂ ਵਿੱਚ ਲੋਕਾਂ ’ਚ ਵੰਡੀਆਂ ਪਾਉਣ ਲਈ ਵਰਤਣਾ ਠੀਕ ਨਹੀਂ ਹੈ। ਇੱਕ ਇੰਟਰਵਿਊ ’ਚ ਉਨ੍ਹਾਂ ਕਿਹਾ ਕਿ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੋਸ਼ਲ ਮੀਡੀਆ ’ਤੇ ਮਰੇ ਹੋਏ ਕਲੀਨ-ਸ਼ੇਵ ਵਿਅਕਤੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਕੇ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ ਹਨ।

ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਕੈਪਟਨ ਨੇ ਕਿਹਾ ਕਿ ਘਟਨਾਵਾਂ ਨੂੰ ਇਕਪਾਸੜ ਢੰਗ ਨਾਲ ਨਹੀਂ, ਸਗੋਂ ਪੂਰੇ ਪ੍ਰਸੰਗ ’ਚ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਜੇ ਕਰੀਬ 25 ਹਜ਼ਾਰ ਲੋਕ ਮਾਰੇ ਗਏ ਹਨ ਤਾਂ 1,800 ਪੁਲਿਸ ਮੁਲਾਜ਼ਮ ਵੀ ਅਤਿਵਾਦ ਨਾਲ ਲੜਦੇ ਹੋਏ ਸ਼ਹੀਦ ਹੋਏ ਹਨ। ਇਸ ਤੋਂ ਇਲਾਵਾ ਹਜ਼ਾਰਾਂ ਬੇਗੁਨਾਹ ਨਾਗਰਿਕ ਵੀ ਆਪਣੀ ਜਾਨ ਗੁਆ ਬੈਠੇ। ਦੋਵੇਂ ਧਿਰਾਂ ਵੱਲੋਂ ਹੋਈਆਂ ਵਧੀਕੀਆਂ ਦੀ ਸੱਚਾਈ ਸਭ ਦੇ ਸਾਹਮਣੇ ਆਉਣੀ ਚਾਹੀਦੀ ਹੈ।’’

ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, ਲੁਧਿਆਣਾ ‘ਚ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਉਨ੍ਹਾਂ ਕਿਹਾ ਕਿ ਪਤਾ ਨਹੀਂ ਕਿਸ ਨੇ ਫਿਲਮ ਹਟਵਾਈ ਹੈ। ਫਿਲਮ ਪੰਜਾਬ ’ਚ ਥਾਂ-ਥਾਂ ’ਤੇ ਦਿਖਾਉਣ ਬਾਰੇ ਕੈਪਟਨ ਨੇ ਕਿਹਾ ਕਿ ਇਸ ਨਾਲ ਭਾਜਪਾ ਜਾਂ ਕਾਂਗਰਸ ਨੂੰ ਕੋਈ ਸਿਆਸੀ ਲਾਭ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਫਿਲਮ ਓ ਟੀ ਟੀ ਪਲੈਟਫਾਰਮ ਤੋਂ ਹਟਾਉਣ ਮਗਰੋਂ ਹੀ ਲੋਕਾਂ ’ਚ ਇਸ ਪ੍ਰਤੀ ਦਿਲਚਸਪੀ ਵਧੀ ਹੈ।

ਉਨ੍ਹਾਂ ਮਨੁੱਖੀ ਹੱਕਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਲਾਪਤਾ ਹੋਏ ਲੋਕਾਂ ਦੇ ਸਬੂਤ ਇਕੱਠੇ ਕਰ ਰਹੇ ਸਨ ਅਤੇ ਇਸ ’ਚ ਕੁਝ ਵੀ ਗਲਤ ਨਹੀਂ ਸੀ। ਉਨ੍ਹਾਂ ਕਿਹਾ ਕਿ ਅਤੀਤ ਨੂੰ ਸਵੀਕਾਰ ਕਰਨਾ ਅਤੇ ਉਸ ਤੋਂ ਸਿੱਖਣਾ ਜ਼ਰੂਰੀ ਹੈ ਪਰ ਨਵੀਂ ਪੀੜ੍ਹੀ ਨੂੰ ਪੁਰਾਣੀਆਂ ਘਟਨਾਵਾਂ ਦੇ ਆਧਾਰ ’ਤੇ ਭੜਕਾਉਣਾ ਖ਼ਤਰਨਾਕ ਸਾਬਤ ਹੋ ਸਕਦਾ ਹੈ। ਅਤਿਵਾਦ ਦੇ ਦੌਰ ’ਚ ਵੀ ਪੰਜਾਬ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਇਕਜੁੱਟ ਰਹੇ ਸਨ। ਕੈਪਟਨ ਨੇ ਸਾਬਕਾ ਪੁਲਿਸ ਮੁਖੀ ਕੇ ਪੀ ਐੱਸ ਗਿੱਲ ਦਾ ਬਚਾਅ ਕਰਦਿਆਂ ਕਿਹਾ ਕਿ ਅਤਿਵਾਦ ਖ਼ਤਮ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਸਤਲੁਜ’ ਫਿਲਮ ਵਿਵਾਦ ‘ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਕਿਹਾ- “ਰਵਨੀਤ ਬਿੱਟੂ ਮਰੇ ਲੋਕਾਂ ਦਾ ਬੇਵਜ੍ਹਾ ਮੁੱਦਾ ਚੁੱਕ ਰਹੇ ਨੇ” appeared first on Daily Post Punjabi.