shaib e kamal Archives - Daily Post Punjabi

ਸਿੱਖ ਇਤਿਹਾਸ:ਧਰਮ ਲਈ ਸਰਬੰਸ ਵਾਰਨ ਵਾਲੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ…
sahib e kamal shri guru gobind singh ji: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ 1666 ਈਸਵੀ ਨੂੰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖ ਤੋਂ ਹੋਇਆ। ਸ੍ਰੀ ਗੁਰੂ ਤੇਗ ਬਹਾਦਰ ਜੀ ਉਸ ਵੇਲੇ ਸਿੱਖੀ ਦੇ ਪ੍ਰਚਾਰ ਲਈ ਦੇਸ਼ ਭਰ ਦੀ ਯਾਤਰਾ ਕਰ ਰਹੇ ਸਨ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਪਰਿਵਾਰ ਨੂੰ ਪਟਨਾ ਸਾਹਿਬ ਵਿਖੇ ਠਹਿਰਾਇਆ ਅਤੇ ਆਪ ਅੱਗੇ ਆਸਾਮ ਵੱਲ ਚੱਲੇ ਗਏ ਸਨ। ਗੁਰੂ ਜੀ ਜਦੋਂ ਢਾਕਾ (ਬੰਗਲਾਦੇਸ਼) ਵਿਖੇ ਪਹੁੰਚੇ ਸਨ ਤਾਂ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦੀ ਸੂਚਨਾ ਮਿਲੀ ਸੀ ਗੁਰੂ ਗੋਬਿੰਦ ਸਿੰਘ ਜੀ ਦੀ ਉਮਰ ਕੇਵਲ ਕੁੱਝ ਸਾਲਾਂ ਦੀ ਹੀ ਸੀ, ਜਦੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਾਪਸ ਆ ਕੇ ਆਪਣੇ ਪੁੱਤਰ ਤੇ ਪਰਿਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਬੁਲਾ ਲਿਆ ਸੀ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ, ਉਸ ਵੇਲੇ ਔਰੰਗਜੇਬ ਦਾ ਜ਼ਬਰ, ਜ਼ੁਲਮ ਤੇ ਅੱਤਿਆਚਾਰ ਸਭ ਹੱਦਾਂ ਬੰਨ੍ਹੇ ਟੱਪ ਗਿਆ ਸੀ।

sahib e kamal shri guru gobind singh ji

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਪ੍ਰਚਾਰ ਦੌਰੇ ਲੋਕਾਂ ਵਿਚ ਢਾਰਸ ਦੇਣ ਦਾ ਕੰਮ ਕਰ ਰਹੇ ਸਨ। ਦੇਸ਼ ਦੇ ਬਾਦਸ਼ਾਹ ਔਰੰਗਜੇਬ ਨੇ ਉਸ ਵੇਲੇ ਦੇਸ਼ ਭਰ ਦੇ ਆਪਣੇ ਸਾਰੇ ਗਵਰਨਰਾਂ ਨੂੰ ਇਹ ਹੁਕਮ ਜਾਰੀ ਕਰ ਦਿੱਤਾ ਸੀ ਕਿ ਹਿੰਦੂਆਂ ਦੇ ਸਾਰੇ ਮੰਦਰ ਅਤੇ ਸਕੂਲ ਢਾਹ ਦਿੱਤੇ ਜਾਣ। ਇਨ੍ਹਾਂ ਹੁਕਮਾਂ ਨੂੰ ਸਾਰੇ ਗਵਰਨਰਾਂ ਵਲੋਂ ਬੜੀ ਸਖ਼ਤੀ ਨਾਲ ਲਾਗੂ ਕੀਤਾ ਜਾਣ ਲੱਗ ਪਿਆ। ਉਸ ਸਮੇਂ ਕਸ਼ਮੀਰ ਦਾ ਗਵਰਨਰ ਇਫ਼ਤਖ਼ਾਰ ਖ਼ਾਂ ਸੀ, ਜਿਸ ਨੇ ਬਾਦਸ਼ਾਹ ਦੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਦੀ ਅੱਤ ਹੀ ਚੁੱਕ ਲਈ। ਕਸ਼ਮੀਰ ਵਿਚ ਮੰਦਰ ਢਾਹੇ ਜਾਣ ਲੱਗੇ ਅਤੇ ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਇਆ ਜਾਣ ਲੱਗ ਪਿਆ। ਜਦੋਂ ਅੱਤਿਆਚਾਰ ਸਭ ਹੱਦਾਂ ਬੰਨ੍ਹੇ ਟੱਪ ਗਿਆ ਤਾਂ ਕਸ਼ਮੀਰੀ ਪੰਡਿਤਾਂ ਦਾ ਇਕ 16 ਮੈਂਬਰੀ ਵਫਦ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜਾ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਅੱਗੇ ਇਸ ਜ਼ੁਲਮ ਦੇ ਵਿਰੁੱਧ ਫਰਿਆਦ ਕੀਤੀ ਜਾ ਸਕੇ।

ਕਿਸਾਨੀ ਸਟੇਜ ਤੋਂ ਇਹਨਾਂ ਨੌਜਵਾਨਾਂ ਨੇ ਭਰਿਆ ਲੋਕਾਂ ਵਿੱਚ ਨਵਾਂ ਜੋਸ਼

The post ਸਿੱਖ ਇਤਿਹਾਸ:ਧਰਮ ਲਈ ਸਰਬੰਸ ਵਾਰਨ ਵਾਲੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ… appeared first on Daily Post Punjabi.