Sri Akal Takht Sahib Jathedar Archives - Daily Post Punjabi

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ AI ਦੇ ਦੁਰਵਰਤੋਂ ’ਤੇ ਜਤਾਈ ਚਿੰਤਾ, ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਆਗਾਹ ਕਰਦਿਆਂ ਕਿਹਾ ਕਿ ਜਦੋਂ ਵੀ ਏਆਈ ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅਗਾਂਹ ਸਾਂਝੀ ਕਰਨ ਦੀ ਬਜਾਏ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਅਕਸਰ ਹੀ ਜਦੋਂ ਕੋਈ ਏਆਈ ਨਾਲ ਬਣੀ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਉਂਦੀ ਹੈ ਤਾਂ ਸਾਡੇ ਲੋਕ ਉਸ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਮੰਚਾਂ ਉੱਤੇ ਅਪਲੋਡ ਜਾਂ ਸਾਂਝਾ ਕਰਕੇ ਹੋਰ ਵੀ ਅਗਾਂਹ ਫੈਲਾ ਦਿੰਦੇ ਹਨ, ਜਿਸ ਨਾਲ ਸ਼ਰਾਰਤੀ ਅਨਸਰਾਂ ਦਾ ਮੰਤਵ ਪੂਰਾ ਹੁੰਦਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਹੋਰ ਵੀ ਸੱਟ ਵੱਜਦੀ ਹੈ। ਇਸ ਦੀ ਬਜਾਏ ਵੀਡੀਓ, ਫੋਟੋ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ ਅਤੇ ਉਸ ਨੂੰ ਕਿਤੇ ਵੀ ਸਾਂਝਾ ਨਾ ਕੀਤਾ ਜਾਵੇ ਤਾਂ ਜੋ ਉਹ ਸਮੱਗਰੀ ਖਤਮ ਹੋ ਸਕੇ। ਉਨ੍ਹਾਂ ਕਿਹਾ ਕਿ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਵੀ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਏਆਈ ਸਮੱਗਰੀ ਨੂੰ ਡਾਊਨਲੋਡ ਕਰਕੇ ਆਪਣੇ ਮੰਚਾਂ ਉੱਤੇ ਅਪਲੋਡ ਨਾ ਕਰਨ, ਇਸ ਨਾਲ ਭਾਵਨਾਵਾਂ ਨੂੰ ਹੋਰ ਵੀ ਸੱਟ ਵੱਜਦੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਵੀ ਹਦਾਇਤ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਸਖਤੀ ਵਰਤੀ ਜਾਵੇ ਅਤੇ ਆਪਣੇ ਆਪ ਨੋਟਿਸ ਲੈ ਕਿ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਏਆਈ ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਵਰਤਾਰੇ ਨੂੰ ਠੱਲ੍ਹਣ। ਇਸ ਨੂੰ ਰੋਕਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਠੋਸ ਏਆਈ ਨੀਤੀ ਬਣਾਈ ਜਾਵੇ ਜਿਸ ਅਨੁਸਾਰ ਕਿਸੇ ਵੀ ਏਆਈ ਟੂਲ/ਸਾਫ਼ਟਵੇਅਰ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਨਾ ਬਣਾਈ ਜਾ ਸਕੇ ਅਤੇ ਨਾ ਹੀ ਅਪਲੋਡ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਜੇਕਰ ਅਜਿਹੀ ਇਤਰਾਜ਼ਯੋਗ ਸਮੱਗਰੀ ਦੀ ਪਛਾਣ ਜਨਤਕ ਹੋਣ ਤੋਂ ਪਹਿਲਾਂ ਹੀ ਹੋ ਜਾਵੇ ਤਾਂ ਇਸ ਨਾਲ ਇਹ ਵਰਤਾਰਾ ਕਾਫੀ ਹੱਦ ਤੱਕ ਠੱਲ੍ਹਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸੈਕਟਰ-9 ‘ਚ ਹੋਈ ਫਾ.ਇਰਿੰ/ਗ, ਜਿੰਮ ਤੋਂ ਪਰਤ ਰਹੇ ਨੌਜਵਾਨ ਦਾ ਗੋ/ਲੀਆਂ ਮਾ/ਰ ਕੇ ਕੀਤਾ ਕ.ਤ/ਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਏਆਈ ਤਕਨਾਲੋਜੀ ਮਾੜੀ ਨਹੀਂ ਅਤੇ ਜੇਕਰ ਤਕਨੀਕ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਚੰਗਾ ਸਮਾਜ ਸਿਰਜਿਆ ਜਾ ਸਕਦਾ ਹੈ ਪਰ ਜਦੋਂ ਧਰਮਾਂ ਦੇ ਸਿਧਾਂਤਾਂ, ਪਰੰਪਰਾਵਾਂ ਅਤੇ ਇਤਿਹਾਸ ਆਦਿ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਇਹ ਆਧੁਨਿਕ ਤਕਨੀਕ ਵੀ ਸਵਾਲਾਂ ਦੇ ਘੇਰੇ ਵਿੱਚ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਸੰਗਤ ਇੱਕ ਲਹਿਰ ਵਜੋਂ ਵੱਧ ਤੋਂ ਵੱਧ ਸ਼ਮੂਲੀਅਤ ਕਰੇ ਅਤੇ ਸੰਜੀਦਗੀ ਨਾਲ ਇਸ ਦੇ ਵਿਰੁੱਧ ਠੋਸ ਕਾਰਜ ਕੀਤੇ ਜਾਣ।   ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ AI ਦੇ ਦੁਰਵਰਤੋਂ ’ਤੇ ਜਤਾਈ ਚਿੰਤਾ, ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼ appeared first on Daily Post Punjabi.

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ਾਂ ਵਿਚਕਾਰ ਕ੍ਰਿਕਟ ਖੇਡਿਆ ਜਾ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਕਿਉਂ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਇਸ ਖ਼ਿੱਤੇ ਵਿੱਚ ਸ਼ਾਂਤੀ ਤੇ ਤਰੱਕੀ ਚਾਹੁੰਦੀਆਂ ਹਨ ਤਾਂ ਇਸ ਲਈ ਜ਼ਰੂਰੀ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਸਬੰਧ ਆਪਸ ਵਿੱਚ ਸੁਖਾਵੇਂ ਹੋਣ ਅਤੇ ਇਹ ਦੇਸ਼ ਆਪਸ ਵਿੱਚ ਵਪਾਰ ਦੇ ਰਸਤੇ ਖੋਲ੍ਹਣ।

ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਅਨੁਸਾਰ ਹਰ ਸਾਲ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਂਦੇ ਹਨ, ਲੇਕਿਨ ਭਾਰਤ ਸਰਕਾਰ ਵੱਲੋਂ ਇਸ ਵਾਰ ਲਏ ਗਏ ਫ਼ੈਸਲੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਸਮਾਗਮਾਂ ਵਿੱਚ ਸ਼ਮੂਲੀਅਤ ਤੋਂ ਸਿੱਖ ਸੰਗਤ ਨੂੰ ਵਾਂਝੇ ਰੱਖਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵਭਰ ਵਿੱਚ ਵੱਸਦੀ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਉਂਦੀ ਹੈ ਅਤੇ ਸ੍ਰੀ ਨਨਕਾਣਾ ਸਾਹਿਬ ਗੁਰੂ ਸਾਹਿਬ ਜੀ ਦਾ ਜਨਮ ਅਸਥਾਨ ਹੋਣ ਕਰਕੇ ਹਰ ਸਾਲ ਹਜ਼ਾਰਾਂ ਹੀ ਸਿੱਖ ਸੰਗਤਾਂ ਇੱਥੇ ਨਤਮਸਤਕ ਹੋਣ ਪੁੱਜਦੀਆਂ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਪਿਛਲੇ ਸਮੇਂ ਜੋ ਵੀ ਤਲਖ਼ੀ ਵਾਲਾ ਮਾਹੌਲ ਬਣਿਆ ਸੀ ਇਸ ਦਾ ਅਸਰ ਭਾਈਚਾਰਿਆਂ ਦੇ ਸਬੰਧਾਂ ਉੱਤੇ ਨਹੀਂ ਪੈਣਾ ਚਾਹੀਦਾ ਬਲਕਿ ਸਦਭਾਵਨਾ ਤੇ ਗੱਲਬਾਤ ਨਾਲ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਆਖਿਆ ਕਿ ਉਹ ਵੀ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਵੇ ਕਿ ਜੇਕਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਆਉਂਦਾ ਹੈ ਤਾਂ ਉਹ ਉਨ੍ਹਾਂ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਲੈਣਗੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਦੋਵੇਂ ਦੇਸ਼ ਆਪਸ ਵਿੱਚ ਕ੍ਰਿਕਟ ਜਾਂ ਕੋਈ ਹੋਰ ਖੇਡ ਖੇਡਦੇ ਹਨ ਤਾਂ ਇਹ ਇੱਕ ਚੰਗੀ ਪਹਿਲ ਹੈ, ਇਸਦਾ ਸੁਆਗਤ ਹੈ, ਇਸ ਨਾਲ ਆਪਸੀ ਰਿਸ਼ਤਿਆਂ ਵਿੱਚ ਸੁਧਾਰ ਹੋਵੇਗਾ, ਪਰੰਤੂ ਸਿੱਖ ਜਥਿਆਂ ਸਬੰਧੀ ਵੀ ਇਹੀ ਨੀਤੀ ਅਪਣਾਉਣੀ ਚਾਹੀਦੀ ਹੈ। ਪਾਕਿਸਤਾਨ ਨਾਲ ਕ੍ਰਿਕਟ ਮੈਚ ਖੇਡਣ ਉੱਤੇ ਭਾਰਤ ਅੰਦਰ ਵਿਰੋਧੀ ਸਿਆਸੀ ਧਿਰਾਂ ਖ਼ਾਸਕਰ ਜਿਹੜੀਆਂ ਧਿਰਾਂ ਪੰਜਾਬ ਅੰਦਰ ਕੰਮ ਕਰ ਰਹੀਆਂ ਹਨ, ਉਨ੍ਹਾਂ ਵੱਲੋਂ ਇਸ ਮਸਲੇ ਉੱਤੇ ਸਰਕਾਰ ਦਾ ਵਿਰੋਧ ਕਰਨਾ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੰਮ ਕਰਦੀ ਕਿਸੇ ਵੀ ਸਿਆਸੀ ਧਿਰ ਨੂੰ ਵੱਡਾ ਦਿਲ ਕਰਕੇ ਉਸ ਕਦਮ ਦਾ ਸੁਆਗਤ ਕਰਨਾ ਚਾਹੀਦਾ ਹੈ ਜਿਸ ਨਾਲ ਦੋਵੇਂ ਦੇਸ਼ਾਂ ਦੇ ਸਬੰਧਾਂ ਵਿੱਚ ਸੁਧਾਰ ਹੁੰਦਾ ਹੋਵੇ, ਕਿਉਂਕਿ ਆਪਸੀ ਸਾਂਝ ਤੇ ਪਿਆਰ ਨਾਲ ਹੀ ਖ਼ਿੱਤੇ ਵਿੱਚ ਅਮਨ ਤੇ ਸ਼ਾਂਤੀ ਕਾਇਮ ਰਹੇਗੀ ਨਾ ਕਿ ਨਫ਼ਰਤ ਨਾਲ। ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਖੇਡੇ ਜਾਣ ਨਾਲ ਕੁਝ ਵੀ ਮਾੜਾ ਜਾਂ ਗਲਤ ਨਹੀਂ ਹੋਇਆ ਅਤੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਬਾਰੇ ਵੀ ਇਹੀ ਪਹੁੰਚ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪਿੰਡ ਬੰਡਾਲਾ ਦੀ ਗੁਰਸ਼ਰਨ ਕੌਰ ਨੇ ਡੇਢ ਮਿੰਟ ‘ਚ ਲਿਖੀਆਂ 8 ਕਵਿਤਾਵਾਂ, ਇੰਡੀਆ ਬੁੱਕ ਆਫ ਰਿਕਾਰਡ ‘ਚ ਦਰਜ ਹੋਇਆ ਨਾਂ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਇੱਕ ਪਾਸੇ ਤਾਂ ਸਿੱਖ ਸੰਗਤਾਂ ਤੇ ਸੰਸਥਾਵਾਂ ਵੱਲੋਂ ਬੀਤੇ ਸਮੇਂ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਲਗਾਤਾਰ ਸਰਕਾਰ ਪਾਸੋਂ ਕੀਤੀ ਜਾ ਰਹੀ ਹੈ ਤਾਂ ਦੂਜੇ ਪਾਸੇ ਸਰਕਾਰ ਨੇ ਹੁਣ ਹਰ ਸਾਲ ਸਮਝੌਤੇ ਅਨੁਸਾਰ ਵੀਜ਼ਾ ਪ੍ਰਾਪਤ ਕਰਕੇ ਜਾਂਦੇ ਸਿੱਖ ਜਥਿਆਂ ਉੱਤੇ ਵੀ ਰੋਕ ਲਗਾ ਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 1947 ਦੀ ਵੰਡ ਮੌਕੇ ਸਿੱਖਾਂ ਤੇ ਪੰਜਾਬੀਆਂ ਨੇ ਵੱਡਾ ਸੰਤਾਪ ਹੰਢਾਇਆ ਹੈ ਤੇ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਜਾਨੋਂ ਪਿਆਰੇ ਗੁਰਧਾਮਾਂ ਤੋਂ ਵਿਛੋੜਿਆ ਗਿਆ ਹੈ ਅਤੇ ਹੁਣ ਸਿੱਖ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ appeared first on Daily Post Punjabi.