sri guru granth sahib ji Archives - Daily Post Punjabi

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫਿਰ ਹੋਈ ਬੇਅਦਬੀ, ਪੁਲਿਸ ਨੇ ਮਾਮਲਾ ਕੀਤਾ ਦਰਜ
ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਜ਼ਿਲ੍ਹੇ ਦੇ ਪਿੰਡ ਮੰਨਣ ‘ਤੋਂ ਸਾਹਮਣੇ ਆਇਆ ਹੈ। ਇੱਥੇ ਸਥਿਤ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੀਬ 40 ਪੰਨੇ ਪਾੜ ਕੇ ਬੇਅਦਬੀ ਕੀਤੀ ਹੈ। ਪੁਲਿਸ ਵੱਲੋਂ ਅਣਪਛਾਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

Again Desecration Of

ਮਾਮਲਾ ਉਸ ਸਮੇ ਸਾਹਮਣੇ ਆਇਆ ਜਦੋਂ ਪਿੰਡ ਮੰਨਣ ਵਾਸੀ ਗੁਰਬੇਜ ਸਿੰਘ ਦੇ ਘਰ ਅਖੰਡ ਪਾਠ ਕਰਵਾਇਆ ਜਾ ਰਿਹਾ ਸੀ। ਜਿਵੇ ਹੀ ਗ੍ਰੰਥੀ ਸਾਹਿਬ ਨੇ ਪਾਠ ਕਰਨਾ ਸ਼ੁਰੂ ਕੀਤਾ ਤਾਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵੱਖ-ਵੱਖ ਹਿੱਸਿਆਂ ਦੇ ਪੰਨੇ ਕਿਸੇ ਨੇ ਪਾੜੇ ਹੀਏ ਸਨ। ਇਸ ਮਾਮਲੇ ਦੀ ਸੂਚਨਾ ਸਿੱਖ ਜਥੇਬੰਦੀਆਂ ਨੂੰ ਦਿੱਤੀ ਗਈ। ਦਮਦਮੀ ਟਕਸਾਲ ਦੇ ਅਮਰੀਕ ਸਿੰਘ ਅਜਨਾਲਾ, ਸੂਬਾ ਸਿੰਘ ਰਾਮਰੌਣੀ, ਸਤਿਕਾਰ ਕਮੇਟੀ ਦੇ ਮਨਜੀਤ ਸਿੰਘ ਝਬਾਲ, ਕੁਲਦੀਪ ਸਿੰਘ, ਪ੍ਰਗਟ ਸਿੰਘ ਪੰਡੋਰੀ ਸਿੱਖ ਸੰਗਤਾਂ ਸਮੇਤ ਮੌਕੇ ’ਤੇ ਪੁੱਜੇ। ਇਸ ਦੇ ਨਾਲ ਹੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਿਮਾਚਲ ‘ਚ ਅਲਰਟ, ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਵਧੀ ਗਸ਼ਤ

ਸੂਚਨਾ ਮਿਲਣ ‘ਤੇ DSP ਜਸਪਾਲ ਸਿੰਘ ਪੁਲਿਸ ਦੀ ਟੀਮ ਨਾਲ ਮੌਕੇ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਪਛਾਣ ਲਈ CCTV ਫੁਟੇਜ ਸਕੈਨ ਕੀਤੇ ਜਾ ਰਹੇ ਹਨ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਜਲਦੀ ਹੀ ਪਛਾਣ ਕਰਕੇ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫਿਰ ਹੋਈ ਬੇਅਦਬੀ, ਪੁਲਿਸ ਨੇ ਮਾਮਲਾ ਕੀਤਾ ਦਰਜ appeared first on Daily Post Punjabi.

ਤਾਲਿਬਾਨ ਨੇ ਸਿੱਖ ਧਰਮ ਗ੍ਰੰਥਾਂ ਨੂੰ ਵਤਨੋ ਬਾਹਰ ਲੈ ਕੇ ਜਾਣ ‘ਤੇ ਲਾਈ ਪਾਬੰਦੀ, ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿਖੇਧੀ
ਅਫਗਾਨਿਸਤਾਨ ਤੋਂ ਸਿੱਖ ਭਾਈਚਾਰੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ । ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੇਸ਼ ਤੋਂ ਬਾਹਰ ਲਿਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ । ਇਸ ਮਾਮਲੇ ਵਿੱਚ ਇੰਡੀਅਨ ਵਰਲਡ ਫੋਰਮ ਨੇ ਭਾਰਤ ਸਰਕਾਰ ਤੋਂ ਦਖਲ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਤਾਲਿਬਾਨ ਸਰਕਾਰ ਇਸ ਪਾਬੰਦੀ ਨੂੰ ਹਟਾ ਦੇਵੇ । ਦੱਸਿਆ ਜਾ ਰਿਹਾ ਹੈ ਕਿ ਅਫਗਾਨਿਸਤਾਨ ਦੇ ਸੂਚਨਾ ਅਤੇ ਸੰਸਕ੍ਰਿਤੀ ਮੰਤਰਾਲੇ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇਸ਼ ਤੋਂ ਬਾਹਰ ਲਿਆਉਣ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

Taliban restricts ferrying of Sikh scriptures

ਜਾਣਕਾਰੀ ਅਨੁਸਾਰ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ 11 ਸਤੰਬਰ 2022 ਨੂੰ 60 ਸਿੱਖਾਂ ਨਾਲ ਦਿੱਲੀ ਲਿਆਉਣ ਦਾ ਪ੍ਰੋਗਰਾਮ ਸੀ । ਅਫਗਾਨਿਸਤਾਨ ਦੇ ਸੂਚਨਾ ਅਤੇ ਸੱਭਿਆਚਾਰ ਮੰਤਰਾਲੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਿੱਲੀ ਲਿਜਾਣ ਦੇ ਕਦਮ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ । ਇਸ ਤੋਂ ਬਾਅਦ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਹੁਕਮ ਜਾਰੀ ਕਰਕੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਫਗਾਨਿਸਤਾਨ ਤੋਂ ਬਾਹਰ ਲਿਜਾਣ ‘ਤੇ ਰੋਕ ਲਗਾ ਦਿੱਤੀ ਹੈ । ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਇਸ ਕਦਮ ਦੀ ਜਾਣਕਾਰੀ ਭਾਰਤੀ ਵਿਸ਼ਵ ਮੰਚ ਨੇ ਦਿੱਤੀ ਹੈ । ਭਾਰਤੀ ਵਿਸ਼ਵ ਮੰਚ ਨੇ ਇਸ ਮਾਮਲੇ ਵਿੱਚ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਦੇ ਦਖਲ ਦੀ ਮੰਗ ਕੀਤੀ ਹੈ। ਮੰਚ ਦਾ ਕਹਿਣਾ ਹੈ ਕਿ ਅਫਗਾਨਿਸਤਾਨ ਤੋਂ ਸਿੱਖਾਂ ਅਤੇ ਹਿੰਦੂਆਂ ਦੇ ਬਾਹਰ ਜਾਣ ‘ਤੇ ਕੋਈ ਪਾਬੰਦੀ ਨਹੀਂ ਹੈ, ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਹਰ ਜਾਣ ‘ਤੇ ਪਾਬੰਦੀ ਕਿਉਂ ਲਗਾਈ ਗਈ ਹੈ।

ਇਹ ਵੀ ਪੜ੍ਹੋ: ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਦੇ ਬਾਅਦ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ FIR ਕੀਤੀ ਦਰਜ

ਅਫਗਾਨਿਸਤਾਨ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਨੇ ਸੂਚਨਾ ਅਤੇ ਸੱਭਿਆਚਾਰ ਮੰਤਰਾਲੇ ਤੋਂ ਅਧਿਕਾਰਤ ਮਨਜ਼ੂਰੀ ਦੀ ਘਾਟ ਕਾਰਨ ਪਵਿੱਤਰ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ । ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਲਈ ਤਾਲਿਬਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ । ਇਸ ਕਦਮ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰਾਲੇ ਤੋਂ ਦਖਲ ਦੇਣ ਦੀ ਮੰਗ ਕੀਤੀ ਹੈ।

Taliban restricts ferrying of Sikh scriptures

ਦੱਸ ਦੇਈਏ ਕਿ ਅਫਗਾਨ ਵਿਦੇਸ਼ ਮੰਤਰਾਲਾ ਇਸ ਗੱਲ ‘ਤੇ ਅੜਿਆ ਹੋਇਆ ਹੈ ਕਿ ਜਦੋਂ ਤੱਕ ਅਫਗਾਨ ਸੱਭਿਆਚਾਰ ਅਤੇ ਸੂਚਨਾ ਮੰਤਰਾਲੇ ਤੋਂ ਅਧਿਕਾਰਤ ਪੁਸ਼ਟੀ ਪੱਤਰ ਪ੍ਰਾਪਤ ਨਹੀਂ ਹੁੰਦਾ, ਧਰਮ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਸੀ । ਇਸ ਦੌਰਾਨ ਇਹ ਵੀ ਪਤਾ ਲੱਗਿਆ ਕਿ ਅਫਗਾਨ ਸਿੱਖਾਂ ਨੇ ਆਪਣਾ ਨਿਕਾਸੀ ਪ੍ਰੋਗਰਾਮ ਉਦੋਂ ਤੱਕ ਮੁਲਤਵੀ ਕਰ ਦਿੱਤਾ ਜਦੋਂ ਤੱਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਧਰਮ ਗ੍ਰੰਥ ਆਪਣੇ ਨਾਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਤਾਲਿਬਾਨ ਨੇ ਸਿੱਖ ਧਰਮ ਗ੍ਰੰਥਾਂ ਨੂੰ ਵਤਨੋ ਬਾਹਰ ਲੈ ਕੇ ਜਾਣ ‘ਤੇ ਲਾਈ ਪਾਬੰਦੀ, ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿਖੇਧੀ appeared first on Daily Post Punjabi.

1984 ‘ਚ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ 37 ਸਾਲ ‘ਚ ਪਹਿਲੀ ਵਾਰ ਕਰਵਾਏ ਗਏ ਦਰਸ਼ਨ
Guru Granth Sahib Ji Hit By Bullet: 1984 ‘ਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਅਨੁਸਾਰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ‘ਤੇ ਹਮਲਾ ਕੀਤਾ ਗਿਆ।

Guru Granth Sahib Ji Hit By Bullet

ਜੂਨ 1984 ਦੀ ਸਵੇਰ ਇੱਕ ਗੋਲੀ ਦੱਖਣੀ ਬਾਹੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੱਲ ਚਲਾਈ ਗਈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਾਵਨ ਸਰੂਪ ਦੇ ਅੰਗਾਂ ‘ਚੋਂ ਲੰਘਦੀ ਹੋਈ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੀ 16ਵੀਂ ਅਸਟਪਦੀ ਤੱਕ ਪਹੁੰਚ ਗਈ।

1984 ‘ਚ ਜਿਹੜੀ ਗੋਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ‘ਤੇ ਲੱਗੀ 37 ਸਾਲਾਂ ‘ਚ ਕੱਲ੍ਹ ਯਾਨੀ ਵੀਰਵਾਰ ਨੂੰ ਪਹਿਲੀ ਵਾਰ ਉਸ ਸਰੂਪ ਅਤੇ ਗੋਲੀ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ।

1984 ‘ਚ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ 37 ਸਾਲਾਂ ਬਾਅਦ ਪ੍ਰਕਾਸ਼ ਕੀਤਾ ਗਿਆ।

The post 1984 ‘ਚ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ 37 ਸਾਲ ‘ਚ ਪਹਿਲੀ ਵਾਰ ਕਰਵਾਏ ਗਏ ਦਰਸ਼ਨ appeared first on Daily Post Punjabi.

ਅੱਜ ਦਾ ਹੁਕਮਨਾਮਾ
ਜੈਤਸਰੀ ਮਹਲਾ 4 ਘਰੁ 1 ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧।। ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨।। ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩।। ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪।।੧।।

ਵਿਆਖਿਆ: ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

The post ਅੱਜ ਦਾ ਹੁਕਮਨਾਮਾ appeared first on Daily Post Punjabi.