sugercane dues Archives - Daily Post Punjabi

ਕਿਸਾਨ ਯੂਨੀਅਨ ਦਾ ਐਲਾਨ, ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ 26 ਮਈ ਨੂੰ ਜਲੰਧਰ-ਦਿੱਲੀ ਹਾਈਵੇਅ ਹੋਵੇਗਾ ਜਾਮ
ਦੋਆਬਾ ਕਿਸਾਨ ਯੂਨੀਅਨ ਨੇ ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਹਾਈਵੇਅ ਜਾਮ ਕਰਨ ਦਾ ਫੈਸਲਾ ਲਿਆ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹ ਫਿਲਹਾਲ ਇੱਕ ਦਿਨ ਲਈ 26 ਮਈ ਨੂੰ ਜਲੰਧਰ-ਦਿੱਲੀ ਹਾਈਵੇਅ ਨੂੰ ਬੰਦ ਕਰਨਗੇ। ਹਾਈਵੇਅ ਨੂੰ ਬੰਦ ਕਰਨ ਦਾ ਮਕਸਦ ਕਿਸੇ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਸਰਕਾਰ ਨੂੰ ਚੇਤਾਵਨੀ ਦੇਣਾ ਹੈ ਕਿ ਉਹ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਜਲਦੀ ਕਰੇ ਨਹੀਂ ਤਾਂ ਉਹ ਵੱਡਾ ਕਦਮ ਚੁੱਕਣ ਲਈ ਮਜਬੂਰ ਹੋਣਗੇ।

Farmer union big announcement

ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਫਗਵਾੜਾ ਵਿੱਚ ਖੰਡ ਮਿੱਲ ਦੇ ਸਾਹਮਣੇ ਹਾਈਵੇਅ ’ਤੇ ਜਾਮ ਲਗਾਇਆ ਜਾਵੇਗਾ । ਗੰਨੇ ਦੇ ਵਧੇ ਹੋਏ ਭਾਅ ਮਿਲਣ ਤੋਂ ਬਾਅਦ ਵੀ ਪਿਛਲੇ ਬਕਾਏ ਅਜੇ ਤੱਕ ਨਹੀਂ ਮਿਲੇ ਹਨ । ਕਿਸਾਨਾਂ ਨੇ ਕਈ ਵਾਰ ਅਧਿਕਾਰੀਆਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜੇ ਹਨ ਪਰ ਕੋਈ ਸੁਣਵਾਈ ਨਹੀਂ ਕਰ ਰਿਹਾ। ਜੇਕਰ ਗੰਨੇ ਦੇ ਸਾਲਾਂ ਬਾਅਦ ਹੀ ਪੈਸੇ ਮਿਲਣਗੇ ਤਾਂ ਉਨ੍ਹਾਂ ਦਾ ਘਾਟਾ ਕਿਵੇਂ ਪੂਰਾ ਹੋਵੇਗਾ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ

ਉਨ੍ਹਾਂ ਕਿਹਾ ਕਿ ਜਿੰਨੇ ਪੈਸੇ ਲੈਣੇ ਹਨ ,ਉਸ ਤੋਂ ਕਿਤੇ ਵੱਧ ਤਾਂ ਬੈਂਕ ਦਾ ਵਿਆਜ ਹੋ ਗਿਆ ਹੋਵੇਗਾ । ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਫਗਵਾੜਾ ਵਿੱਚ ਖੰਡ ਮਿੱਲ ਦੇ ਸਾਹਮਣੇ ਜਲੰਧਰ-ਦਿੱਲੀ ਹਾਈਵੇਅ ’ਤੇ ਸਵੇਰੇ 9 ਵਜੇ ਤੋਂ ਧਰਨਾ ਦਿੱਤਾ ਜਾਵੇਗਾ । 26 ਮਈ ਨੂੰ ਦਿੱਤੇ ਜਾ ਰਹੇ ਧਰਨੇ ਵਿੱਚ ਦੋਆਬਾ ਮਾਝਾ ਅਤੇ ਮਾਲਵਾ ਖੇਤਰ ਦੇ ਕਰੀਬ 16 ਕਿਸਾਨ ਜਥੇਬੰਦੀਆਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕਿਸਾਨ ਯੂਨੀਅਨ ਦਾ ਐਲਾਨ, ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ 26 ਮਈ ਨੂੰ ਜਲੰਧਰ-ਦਿੱਲੀ ਹਾਈਵੇਅ ਹੋਵੇਗਾ ਜਾਮ appeared first on Daily Post Punjabi.