Supreme court declines pil seeking Archives - Daily Post Punjabi

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ
ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਜਾਰੀ ਵਿਵਾਦ ਨਾਲ ਸਬੰਧਿਤ ਜਨਹਿਤ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤੀ ਹੈ । ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ । ਪਟੀਸ਼ਨ ਰੱਦ ਕਰਦੇ ਹੋਏ ਕੋਰਟ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਇਹ ਪਟੀਸ਼ਨ ਕਿਉਂ ਦਾਖਲ ਹੋਈ । ਅਜਿਹੀਆਂ ਪਟੀਸ਼ਨਾਂ ਨੂੰ ਦੇਖਣਾ ਸੁਪਰੀਮ ਕੋਰਟ ਦਾ ਕੰਮ ਨਹੀਂ । ਦੱਸ ਦੇਈਏ ਕਿ ਪਟੀਸ਼ਨ ਵਿੱਚ ਅਦਾਲਤ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦਾ ਨਿਰਦੇਸ਼ ਲੋਕ ਸਭਾ ਲੋਕ ਸਭਾ ਸਕੱਤਰੇਤ ਨੂੰ ਦੇਣ ਦੀ ਮੰਗ ਕੀਤੀ ਗਈ ਸੀ । ਪਟੀਸ਼ਨ ਵਿੱਚ ਕਿਹਾ ਗਿਆ ਕਿ ਲੋਕ ਸਭਾ ਸਕੱਤਰੇਤ ਦਾ ਬਿਆਨ ਅਤੇ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਉਦਘਾਟਨੀ ਸਮਾਰੋਹ ਲਈ ਜਾਰੀ ਕੀਤਾ ਗਿਆ ਸੱਦਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।

Supreme court declines pil seeking

ਸੁਪਰੀਮ ਕੋਰਟ ਦੇ ਵਕੀਲ ਸੀ.ਆਰ. ਜਯਾ ਸੁਕਿਨ ਵੱਲੋਂ ਇਹ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਕਿ ਉਦਘਾਟਨ ਸਮਾਰੋਹ ਵਿੱਚ ਰਾਸ਼ਟਰਪਤੀ ਨੂੰ ਸ਼ਾਮਲ ਨਾ ਕਰਕੇ ਭਾਰਤ ਸਰਕਾਰ ਨੇ ਭਾਰਤੀ ਸੰਵਿਧਾਨ ਦਾ ਉਲੰਘਣ ਕੀਤਾ ਹੈ । ਅਜਿਹਾ ਕਰਕੇ ਸੰਵਿਧਾਨ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ। ਸੰਸਦ ਭਾਰਤ ਦੀ ਸਰਵਉੱਚ ਵਿਧਾਨਕ ਸੰਸਥਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ (ਰਾਜਾਂ ਦੀ ਕੌਂਸਲ) ਰਾਜ ਸਭਾ ਅਤੇ ਜਨਤਾ ਦਾ ਸਦਨ ਲੋਕ ਸਭਾ ਸ਼ਾਮਲ ਹਨ । ਰਾਸ਼ਟਰਪਤੀ ਕੋਲ ਕਿਸੇ ਵੀ ਸਦਨ ਨੂੰ ਤਲਬ ਕਰਨ ਅਤੇ ਮੁਅੱਤਲ ਕਰਨ ਦਾ ਅਧਿਕਾਰ ਹੈ । ਨਾਲ ਹੀ ਸੰਸਦ ਜਾਂ ਲੋਕ ਸਭਾ ਨੂੰ ਭੰਗ ਕਰਨ ਦੀ ਸ਼ਕਤੀ ਵੀ ਰਾਸ਼ਟਰਪਤੀ ਕੋਲ ਹੈ। ਅਜਿਹੇ ਵਿੱਚ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ ਲਾਲਜੀਤ ਭੁੱਲਰ, ਕਿਹਾ- ‘ਲੋਕ ਵੀ ਇਸ ਲਈ ਆਉਣ ਅੱਗੇ’

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ । ਇਸ ‘ਤੇ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਦੇਸ਼ ਦੀ ਨਵੀਂ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੱਥੋਂ ਹੋਣਾ ਚਾਹੀਦਾ ਹੈ । ਇੰਨਾ ਹੀ ਨਹੀਂ ਹੁਣ ਤਕ 21 ਵਿਰੋਧੀ ਪਾਰਟੀਆਂ ਨੇ ਉਦਘਾਟਨ ਸਮਾਰੋਹ ਦੇ ਬਾਈਕਾਟ ਦਾ ਐਲਾਨ ਵੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ appeared first on Daily Post Punjabi.