tender scam Archives - Daily Post Punjabi

ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਫਰਾਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਦੀ ਅਨਾਜ ਮੰਡੀ ਵਿੱਚ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਸਬੰਧੀ ਧੋਖਾਧੜੀ ਕਰਨ ਵਾਲੇ ਇੱਕ ਹੋਰ ਦੋਸ਼ੀ ਠੇਕੇਦਾਰ ਅਜੇਪਾਲ, ਵਾਸੀ ਪਿੰਡ ਉਧਨਵਾਲ, ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਣੇ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਤੇ ਢੋਆ ਢੁਆਈ ਦੇ ਟੈਂਡਰਾਂ ਵਿਚ ਘਪਲਾ ਕਰਨ ਵਿਚ ਲੋੜੀਂਦਾ ਸੀ।

ਉਹ ਇਸ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ ਪਰ ਵਿਜੀਲੈਂਸ ਵੱਲੋਂ ਉਸਦੇ ਵੱਖ-ਵੱਖ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕਰਨ ਕਾਰਨ ਉਸਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਬਿਊਰੋ ਨੇ ਉਕਤ ਦੋਸ਼ੀ ਨੂੰ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਦਾਲਤ ਤੋਂ ਉਸਦਾ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਦੇ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਿਊਰੋ ਨੇ ਐਸ.ਬੀ.ਐਸ.ਨਗਰ ਦੀ ਦਾਣਾ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਮਿਤੀ 22-09-2022 ਨੂੰ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ, ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸਾਲ 2022-23 ਲਈ ਟੈਂਡਰ ਮੰਗੇ ਗਏ ਅਤੇ ਉਕਤ ਹਨੀ ਕੁਮਾਰ ਨੇ ਆਪਣੀਆਂ ਉਪਰੋਕਤ ਫਰਮਾਂ ਤੋਂ ਰਾਹੋਂ ਕਲੱਸਟਰ ਅਤੇ ਨਵਾਂਸ਼ਹਿਰ ਕਲੱਸਟਰ ਵਿੱਚ ਲੇਬਰ ਦੇ ਕੰਮਾਂ ਲਈ ਮੁਢਲੀਆਂ ਦਰਾਂ ’ਤੇ ਦੁਬਾਰਾ ਟੈਂਡਰ ਜਮ੍ਹਾਂ ਕਰਵਾਏ, ਪਰ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਨੇ ਉਸ ਦੇ ਟੈਂਡਰਾਂ ਨੂੰ ਰੱਦ ਕਰ ਦਿੱਤਾ ਅਤੇ ਨਵਾਂਸ਼ਹਿਰ ਕਲੱਸਟਰ ਦੇ ਕੰਮਾਂ ਲਈ ਠੇਕੇਦਾਰ ਅਜੈਪਾਲ ਨੂੰ ਲੇਬਰ ਟੈਂਡਰ 73 ਫੀਸਦੀ ਅਤੇ ਰਾਹੋਂ ਕਲਸਟਰ ਵਿੱਚ 72 ਫੀਸਦੀ ਵੱਧ ਰੇਟਾਂ ’ਤੇ ਅਲਾਟ ਕਰ ਦਿੱਤੇ। ਠੇਕੇਦਾਰ ਤੇਲੂ ਰਾਮ ਅਤੇ ਯਸ਼ਪਾਲ ਨੇ ਸਾਲ 2020-21 ਦੇ ਟੈਂਡਰ ਭਰਨ ਸਮੇਂ ਅਤੇ ਠੇਕੇਦਾਰ ਅਜੈਪਾਲ ਨੇ ਸਾਲ 2020-21 ਅਤੇ 2022-23 ਦੌਰਾਨ ਮਾਲ ਦੀ ਢੋਆ-ਢੁਆਈ ਸਬੰਧੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਸਬੰਧੀ ਜੋ ਆਨਲਾਈਨ ਸੂਚੀਆਂ ਨੱਥੀ ਕੀਤੀਆਂ ਸਨ, ਉਹ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਦੁਆਰਾ ਤਸਦੀਕ ਕੀਤੀਆਂ ਗਈਆਂ ਸਨ ਪਰ ਜਾਂਚ ਦੌਰਾਨ ਪਾਇਆ ਗਿਆ ਕਿ ਠੇਕੇਦਾਰਾਂ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਸੂਚੀਆਂ ਵਿੱਚ ਵੱਡੀ ਗਿਣਤੀ ਵਿੱਚ ਸਕੂਟਰ, ਮੋਟਰਸਾਈਕਲ, ਕਾਰਾਂ, ਪਿਕਅੱਪ, ਟਰੈਕਟਰ ਟਰਾਲੇ, ਕਲੋਜ਼ ਬਾਡੀ ਟਰੱਕ, ਐਲ.ਪੀ.ਜੀ. ਟੈਂਕਰ ਅਤੇ ਹਾਰਵੈਸਟਰ ਆਦਿ ਵਾਹਨਾਂ ਦਾ ਜ਼ਿਕਰ ਹੈ, ਜਦੋਂ ਕਿ ਅਜਿਹੇ ਵਾਹਨਾਂ ’ਤੇ ਅਨਾਜ ਢੋਇਆ ਹੀ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ : ਦੀਵਾਲੀ ਮੌਕੇ ਬਲਿੰਗ ਟਰਾਂਸਪੋਰਟ ਦੇ ਮਾਲਕ ਵੱਲੋਂ 2 ਇਮਾਨਦਾਰ ਵਰਕਰਾਂ ਨੂੰ ਤੋਹਫ਼ਾ, ਗਿਫ਼ਟ ਕੀਤੇ ਮੋਟਰਸਾਈਕਲ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਫਰਾਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.