Unlock 2.0 Guidelines Archives - Daily Post Punjabi

ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਅਨਲੌਕ-2 ਸਬੰਧੀ ਗਾਈਡਲਾਈਨਜ਼
Punjab Government issues : ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ 30 ਜੁਲਾਈ ਤੱਕ ‘ਅਨਲੌਕ-2’ ਅਧੀਨ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਹੋਰ ਸਰਗਰਮੀਆਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਲੈਂਦੇ ਹੋਏ ਕੁਝ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਹਿਦਾਇਤਾਂ ਮੁਤਾਬਕ ਜ਼ਿਲਾ ਅਧਿਕਾਰੀ ਲੋੜ ਪੈਣ ’ਤੇ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਲੋੜੀਂਦੀਆਂ ਪਾਬੰਦੀਆਂ ਲਗਾ ਸਕਦੇ ਹਨ। ਹਾਲਾਂਕਿ, ਗੁਆਂਢੀ ਦੇਸ਼ਾਂ ਨਾਲ ਸੰਧੀਆਂ ਦੇ ਤਹਿਤ ਸਰਹੱਦੀ ਵਪਾਰ ’ਚ ਸ਼ਾਮਲ ਵਿਅਕਤੀਆਂ ਅਤੇ ਚੀਜ਼ਾਂ ਦੀ ਅੰਤਰ-ਰਾਜ ਅਤੇ ਸੂਬੇ ਅੰਦਰਲੀ ਆਵਾਜਾਈ `ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਅਜਿਹੀਆਂ ਗਤੀਵਿਧੀਆਂ ਲਈ ਕਿਸੇ ਵੱਖਰੀ ਆਗਿਆ / ਪ੍ਰਵਾਨਗੀ / ਈ-ਪਰਮਿਟ ਦੀ ਲੋੜ ਨਹੀਂ ਪਵੇਗੀ। ਇਸ ਦੌਰਾਨ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ 31 ਜੁਲਾਈ 2020 ਤੱਕ ਬੰਦ ਰਹਿਣਗੀਆਂ। ਆਨਲਾਈਨ / ਡਿਸਟੈਂਸ ਲਰਨਿੰਗ ਦੀ ਆਗਿਆ ਨੂੰ ਹੋਰ ਉਤਸ਼ਾਹਤ ਕੀਤਾ ਜਾਵੇਗਾ। ਕੇਂਦਰ ਅਤੇ ਰਾਜ ਸਰਕਾਰਾਂ ਦੇ ਸਿਖਲਾਈ ਅਦਾਰਿਆਂ ਨੂੰ 15 ਜੁਲਾਈ ਤੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਏਗੀ

Punjab Government issues

ਮੈਟਰੋ ਰੇਲ, ਸਿਨੇਮਾ ਹਾਲ, ਜਿਮਨੇਜ਼ੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਸਮਾਨ ਥਾਵਾਂ ਨੂੰ ਅਜੇ ਨਹੀਂ ਖੋਲ੍ਹਿਆ ਗਿਆ ਹੈ। ਐਮ.ਐਚ.ਏ. ਤੋ ਬਿਨ੍ਹਾਂ ਅੰਤਰਰਾਸ਼ਟਰੀ ਹਵਾਈ ਯਾਤਰਾ ਤੇ ਵੀ ਪਾਬੰਦੀ ਹੋਵੇਗੀ।ਇਸ ਤੋਂ ਇਲਾਵਾ ਸਮਾਜਿਕ / ਰਾਜਨੀਤਿਕ / ਖੇਡਾਂ / ਮਨੋਰੰਜਨ / ਅਕਾਦਮਿਕ / ਸਭਿਆਚਾਰਕ / ਧਾਰਮਿਕ ਕਾਰਜਾਂ ਅਤੇ ਹੋਰ ਵੱਡੇ ਇਕੱਠਾਂਤੇ ਵੀ ਪਾਬੰਦੀ ਰਹੇਗੀ। ਹੋਰ ਸਾਰੀਆਂ ਗਤੀਵਿਧੀਆਂ ਦੀ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਆਜ਼ਾਦੀ ਹੋਵੇਗੀ। ਤਾਲਾਬੰਦੀ 31 ਜੁਲਾਈ 2020 ਤੱਕ ਕੰਟੇਨਮੈਂਟ ਜ਼ੋਨਾਂ ਵਿੱਚ ਲਾਗੂ ਰਹੇਗੀ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐਮਐਚਐਫਡਬਲਯੂ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜਿਹੇ ਜ਼ੋਨਾਂ ਨੂੰ ਜਿ਼ਲ੍ਹਾਂ ਅਧਿਕਾਰੀਆਂ ਦੁਆਰਾ ਨਿਰਧਾਰਤ ਕੀਤਾ ਜਾਵੇਗਾ। ਕੰਟੇਨਮੈਂਟ ਜ਼ੋਨਾਂ ਵਿਚ ਸਿਰਫ ਜ਼ਰੂਰੀ ਕੰਮਾਂ ਦੀ ਹੀ ਇਜਾਜ਼ਤ ਹੋਵੇਗੀ। ਜ਼ਿਲਾ ਅਧਿਕਾਰੀ ਸਿਹਤ ਵਿਭਾਗ ਦੀਆਂ ਹਿਦਾਇਤਾਂ ਮੁਤਾਬਕ ਕੰਟੇਨਮੈਂਟ ਅਤੇ ਬਫਰ ਜ਼ੋਨਾਂ ਵਿੱਚ ਲੋੜੀਂਦੀ ਕਾਰਵਾਈ ਕਰ ਸਕਦੇ ਹਨ। ਸਾਰੇ ਗੈਰ ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ ਦੀ ਰਾਜ ਭਰ ਵਿੱਚ ਰਾਤ 10.00 ਵਜੇ ਤੋਂ ਸਵੇਰੇ 5.00 ਵਜੇ ਤੱਕ ਰੋਕ ਰਹੇਗੀ। ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸਿ਼ਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ।

Punjab Government issues

ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਨਾਹੀ ਦੇ ਆਦੇਸ਼ ਜਾਰੀ ਕਰਨ ਅਤੇ ਸਖਤ ਪਾਲਣਾ ਨੂੰ ਯਕੀਨੀ ਬਣਾਉਣ ਦੀ ਹਿਦਾਇਤ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਯਾਤਰੀ ਰੇਲ ਗੱਡੀਆਂ ਅਤੇ ਸ਼੍ਰਮਿਕ ਵਿਸ਼ੇਸ਼ ਰੇਲ ਗੱਡੀਆਂ, ਘਰੇਲੂ ਹਵਾਈ ਯਾਤਰਾ, ਦੇਸ਼ ਤੋਂ ਬਾਹਰ ਫਸੇ ਭਾਰਤੀ ਨਾਗਰਿਕਾਂ ਦੀ ਆਵਾਜਾਈ ਅਤੇ ਵਿਦੇਸ਼ੀ ਨਾਗਰਿਕਾਂ ਨੂੰ ਬਾਹਰ ਕੱਢਣ ਅਤੇ ਨਿਸ਼ਾਨਦੇਹੀ ਅਤੇ ਭਾਰਤੀ ਸਮੁੰਦਰੀ ਯਾਤਰੀਆਂ ਦੇ ਸਾਈਨ ਆਨ ਅਤੇ ਸਾਈਨ ਆਫ ਐਸ.ਓ.ਪੀ.ਜ਼ ਅਨੁਸਾਰ ਨਿਯਮਤ ਕੀਤੇ ਜਾ ਸਕਦੇ ਹਨ। 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸਹਿ ਰੋਗ ਵਾਲੇ ਵਿਅਕਤੀਆਂ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜ਼ਰੂਰੀ ਵਸਤਾਂ ਅਤੇ ਸਿਹਤ ਦੇ ਉਦੇਸ਼ਾਂ ਨੂੰ ਛੱਡ ਕੇ ਘਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਵਿਆਹ ਨਾਲ ਜੁੜੇ ਇਕੱਠਾਂ ਵਿਚ ਮਹਿਮਾਨਾਂ ਦੀ ਗਿਣਤੀ 50 ਤੋਂ ਵੱਧ ਨਾ ਹੋਵੇ ਅਤੇ ਅੰਤਿਮ ਸੰਸਕਾਰ / ਅੰਤਮ ਰਸਮਾਂ ਵਿਚ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਾ ਹੋਵੇ। ਜਨਤਕ ਥਾਵਾਂ `ਤੇ ਥੁੱਕਣ ’ਤੇ ਜੁਰਮਾਨੇ ਨਾਲ ਕਾਰਵਾਈ ਕੀਤੀ ਜਾਵੇਗੀ। ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਧਾਰਮਿਕ ਸਥਾਨਾਂ ’ਤੇ ਇਕ ਸਮੇਂ ਵਿਚ 20 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ। ਲੰਗਰ ਅਤੇ ਪ੍ਰਸਾਦ ਵੰਡਣ ਦੀ ਆਗਿਆ ਹੈ। ਇਸੇ ਤਰ੍ਹਾਂ, ਰੈਸਟੋਰੈਂਟਾਂ ਨੂੰ 50% ਸਮਰੱਥਾ ਜਾਂ 50 ਮਹਿਮਾਨਾਂ ਨਾਲ ਰਾਤ ਦੇ 9 ਵਜੇ ਤੱਕ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ। ਜੇਕਰ ਰੈਸਟੋਰੈਂਟ ਵਿਚ ਆਬਕਾਰੀ ਵਿਭਾਗ ਦੀ ਮਨਜ਼ੂਰੀ ਹੋਵੇ ਤਾਂ ਸ਼ਰਾਬ ਵਰਤਾਇਆ ਜਾ ਸਕਦਾ ਹੈ । ਹਾਲਾਂਕਿ, ਬਾਰਾਂ ਬੰਦ ਰਹਿਣਗੀਆਂ। ਉਹਨਾਂ ਅੱਗੇ ਕਿਹਾ ਕਿ ਹੋਟਲਾਂ ਵਿੱਚ ਰੈਸਟੋਰੈਂਟਾਂ ਨੂੰ 50 ਫੀਸਦੀ ਮਹਿਮਾਨਾਂ ਨਾਲ ਰਾਤ 9 ਵਜੇ ਤੱਕ ਬਫ਼ੇ ਸਮੇਤ ਖਾਣਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਹਾਲਾਂਕਿ, ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਸ਼ਰਾਬ ਕਮਰਿਆਂ ਅਤੇ ਰੈਸਟੋਰੈਂਟਾਂ ਵਿੱਚ ਵਰਤਾਈ ਜਾ ਸਕਦੀ ਹੈ।

Punjab Government issues

ਉਨ੍ਹਾਂ ਅੱਗੇ ਕਿਹਾ ਕਿ ਰਾਤ ਦਾ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਵਿਅਕਤੀਆਂ ਨੂੰ ਸਿਰਫ਼ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਹੀ ਗਤੀਵਿਧੀ ਕਰਨ ਦੀ ਆਗਿਆ ਹੋਵੇਗੀ। ਮਹਿਮਾਨਾਂ ਨੂੰ ਫਲਾਇਟ/ਰੇਲ ਰਾਹੀਂ ਉਨ੍ਹਾਂ ਦੇ ਯਾਤਰਾ ਦੇ ਕਾਰਜਕ੍ਰਮ ਦੇ ਅਧਾਰ ‘ਤੇ ਰਾਤ 10 ਵਜੇ ਤੋਂ 5 ਵਜੇ ਦੇ ਵਿਚਕਾਰ ਹੋਟਲ ਦੇ ਅਹਾਤੇ ਵਿੱਚ ਦਾਖ਼ਲ ਹੋਣ ਅਤੇ ਛੱਡਣ ਦੀ ਆਗਿਆ ਹੋਵੇਗੀ, ਜਿਸ ਦੌਰਾਨ ਹਵਾਈ/ਰੇਲ ਟਿਕਟ ਜਾਂ ਹੋਟਲ ਬੁਕਿੰਗ ਕਰਫਿਊ ਪਾਸ ਵਜੋਂ ਇਸਤੇਮਾਲ ਕੀਤੀ ਜਾ ਸਕਦੀ ਹੈ। ਵਿਆਹ ਸਮਾਰੋਹਾਂ ਜਾਂ ਪਾਰਟੀਆਂ ਵਿੱਚ ਕੈਟਰਿੰਗ ਸਟਾਫ ਨੂੰ ਮਿਲਾ ਕੇ 50 ਤੱਕ ਵਿਅਕਤੀ ਸ਼ਾਮਲ ਹੋ ਸਕਣਗੇ। ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਦੇ ਮੁੱਖ ਬਜ਼ਾਰਾਂ ਵਿੱਚ ਦੁਕਾਨਾਂ ਸਮੇਤ ਸਾਰੇ ਸ਼ਾਪਿੰਗ ਮਾਲ ਅਤੇ ਦੁਕਾਨਾਂ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 8.00 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ। ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਹਾਲਾਂਕਿ, ਭੀੜ-ਭੜੱਕੇ ਤੋਂ ਬਚਾਅ ਲਈ ਮੁੱਖ ਬਾਜ਼ਾਰਾਂ, ਮਾਰਕੀਟ ਕੰਪਲੈਕਸਾਂ ਤੇ ਰੇਹੜੀ ਬਜ਼ਾਰਾਂ ਅਤੇ ਹੋਰ ਭੀੜ ਵਾਲੀਆਂ ਥਾਵਾਂ `ਤੇ ਸਥਿਤ ਦੁਕਾਨਾਂ ਲਈ ਜ਼ਿਲ੍ਹਾ ਅਧਿਕਾਰੀ ਆਪਣੀ ਮਰਜ਼ੀ ਵਰਤ ਸਕਦੇ ਹਨ। ਨਾਈ ਦੀਆਂ ਦੁਕਾਨਾਂ, ਵਾਲ ਕੱਟਣ ਵਾਲੇ ਸੈਲੂਨ, ਬਿਊਟੀ ਪਾਰਲਰ ਅਤੇ ਸਪਾ ਨੂੰ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ।

Punjab Government issues

ਬੁਲਾਰੇ ਨੇ ਕਿਹਾ ਕਿ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਨੂੰ ਸਾਰੇ ਦਿਨ ਰਾਤ 8 ਵਜੇ ਤੱਕ ਖੁੱਲ੍ਹਾ ਰਹਿਣ ਦਿੱਤਾ ਜਾਵੇਗਾ। ਐਤਵਾਰ ਨੂੰ ਦੁਕਾਨਾਂ (ਜ਼ਰੂਰੀ ਚੀਜ਼ਾਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਬੰਦ ਰਹਿਣਗੇ। ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਜਨਤਕ ਪਾਰਕਾਂ ਨੂੰ ਬਿਨਾਂ ਦਰਸ਼ਕਾਂ ਦੇ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਣ ਦਿੱਤਾ ਜਾਵੇਗਾ। ਉਦਯੋਗਾਂ ਅਤੇ ਉਦਯੋਗਿਕ ਅਦਾਰਿਆਂ, ਨਿਰਮਾਣ ਕਾਰਜਾਂ ਆਦਿ ਦੀ ਆਗਿਆ ਹੋਵੇਗੀ। ਅੰਤਰਰਾਜੀ ਅਤੇ ਰਾਜ ਵਿੱਚ ਬੱਸਾਂ ਦੀ ਆਵਾਜਾਈ ਨੂੰ ਬਿਨਾਂ ਕਿਸੇ ਪਾਬੰਦੀ ਦੇ ਆਗਿਆ ਦਿੱਤੀ ਜਾਏਗੀ ਅਤੇ ਟਰਾਂਸਪੋਰਟ ਵਾਹਨ ਬੈਠਣ ਲਈ ਸਾਰੀਆਂ ਸੀਟਾਂ ਦੀ ਵਰਤੋਂ ਕਰ ਸਕਣਗੇ। ਉਦਯੋਗਾਂ ਅਤੇ ਹੋਰ ਅਦਾਰਿਆਂ ਨੂੰ ਉਨ੍ਹਾਂ ਦੇ ਕੰਮਕਾਜ ਲਈ ਵੱਖਰੀ ਆਗਿਆ ਦੀ ਲੋੜ ਨਹੀਂ ਪਵੇਗੀ। ਸਾਰੇ ਕਰਮਚਾਰੀਆਂ ਨੂੰ ਆਗਿਆ ਦਿੱਤੇ ਘੰਟਿਆਂ ਦੌਰਾਨ ਬਿਨਾਂ ਕਿਸੇ ਪਾਸ ਤੋਂ ਗਤੀਵਿਧੀ ਦੀ ਇਜਾਜ਼ਤ ਦਿੱਤੀ ਜਾਏਗੀ। ਵਿਅਕਤੀਆਂ ਅਤੇ ਚੀਜ਼ਾਂ ਦੀ ਅੰਤਰ-ਰਾਜੀ ਅਤੇ ਰਾਜ ਵਿੱਚ ਆਵਾਜਾਈ ਲਈ ਕੋਈ ਰੋਕ ਨਹੀਂ ਹੋਵੇਗੀ ਅਤੇ ਅਜਿਹੀ ਗਤੀਵਿਧੀ ਲਈ ਵੱਖਰੀ ਆਗਿਆ/ਮਨਜ਼ੂਰੀ/ਪਰਮਿਟ ਦੀ ਲੋੜ ਨਹੀਂ ਹੋਵੇਗੀ। ਅੰਤਰ-ਰਾਜ ਯਾਤਰੀਆਂ ਲਈ ਕੋਵਾ-ਐਪ ਅਤੇ ਸਵੈ-ਤਿਆਰ ਕੀਤੇ ਪਾਸ ਦੀ ਵਰਤੋਂ ਲਾਜ਼ਮੀ ਹੋਵੇਗੀ। ਸਾਰੀਆਂ ਗਤੀਵਿਧੀਆਂ ਵਿਚ ਸਮਾਜਿਕ ਦੂਰੀ ਦਾ ਧਿਆਨ ਰਖਦਿਆਂ ਘੱਟੋ-ਘੱਟ 6 ਫੁੱਟ ਦੂਰੀ ਹਮੇਸ਼ਾ ਰੱਖੀ ਜਾਵੇ। ਜੇ ਕਿਸੇ ਗਤੀਵਿਧੀ ਕਾਰਨ ਭੀੜ ਹੁੰਦੀ ਹੈ, ਤਾਂ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਲਈ ਸਟੇਗਰਿੰਗ, ਰੋਟੇਸ਼ਨ, ਦਫਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਤਬਦੀਲੀ ਆਦਿ ਜ਼ਰੂਰੀ ਕਦਮ ਚੁੱਕੇ ਜਾ ਸਕਦੇ ਹਨ। ਕੰਮ ਕਰਨ ਵਾਲੇ ਸਥਾਨਾਂ ਸਮੇਤ ਜਨਤਕ ਥਾਵਾਂ `ਤੇ ਸਾਰੇ ਵਿਅਕਤੀਆਂ ਦੁਆਰਾ ਮਾਸਕ ਪਹਿਨਣੇ ਲਾਜ਼ਮੀ ਹੋਣਗੇ ਅਤੇ ਇਸ ‘ਤੇ ਸਖ਼ਤੀ ਨਾਲ ਨਿਗਰਾਨੀ ਅਤੇ ਅਮਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਕਰਮਚਾਰੀਆਂ ਅਤੇ ਜ਼ਿਲਾ ਅਧਿਕਾਰੀਆਂ ਨੂੰ ਆਰੋਗਯਾ ਸੇਤੂ ਐਪ ਇਨਸਟੋਲ ਕਰਨ ਅਤੇ ਰੈਗੂਲਰ ਐਪ ’ਤੇ ਅਪਡੇਟ ਕਰਨ ਦੀ ਦੀ ਵੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਜਨਤਕ ਥਾਂ ’ਤੇ ਹੱਥਾਂ ਦੀ ਸਫਾਈ, ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਦੀਆਂ ਵੀ ਹਿਦਾਇਤਾਂ ਦਿੱਤੀਆਂ ਗਈਆਂ ਹਨ।

The post ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਅਨਲੌਕ-2 ਸਬੰਧੀ ਗਾਈਡਲਾਈਨਜ਼ appeared first on Daily Post Punjabi.

ਦੇਸ਼ ‘ਚ ਅੱਜ ਤੋਂ Unlock 2.0 ਦੀ ਸ਼ੁਰੂਆਤ, ਜਾਣੋ ਕਿੱਥੇ ਮਿਲੇਗੀ ਕਿਸ ਤਰ੍ਹਾਂ ਦੀ ਛੂਟ, ਕਿੱਥੇ ਰਹੇਗੀ ਪਾਬੰਦੀ?
Unlock 2.0 starts today: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਵੱਧਦੀ ਰਫ਼ਤਾਰ ਵਿਚਾਲੇ ਅੱਜ ਤੋਂ ਅਨਲਾਕ 2.0 ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਭਾਰਤ ਸਰਕਾਰ ਵੱਲੋਂ ਇਸ ਦੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਇਹ ਪੜਾਅ 1 ਜੁਲਾਈ ਤੋਂ 31 ਜੁਲਾਈ ਤੱਕ ਚੱਲੇਗਾ । ਦੇਸ਼ ਵਿੱਚ ਲਗਭਗ ਚਾਰ ਮਹੀਨਿਆਂ ਤੋਂ ਲਾਕਡਾਊਨ ਲਾਗੂ ਹੈ ਅਤੇ ਇਸ ਤੋਂ ਬਾਅਦ ਇਸ ਨੂੰ ਪੜਾਅ ਦੇ ਅਨੁਸਾਰ ਅਨਲਾਕ ਕੀਤਾ ਜਾ ਰਿਹਾ ਹੈ । ਅਨਲਾਕ 1 ਵਿੱਚ ਬਹੁਤ ਸਾਰੀਆਂ ਗਤੀਵਿਧੀਆਂ ਵਿੱਚ ਛੂਟ ਮਿਲੀ ਸੀ, ਜਿਸ ਤੋਂ ਬਾਅਦ ਇਸ ਨੂੰ ਹੁਣ ਅਨਲਾਕ 2.0 ਵਿੱਚ ਵਧਾ ਦਿੱਤਾ ਗਿਆ ਹੈ।

Unlock 2.0 starts today

ਅਨਲਾਕ 2.0 ਦੀਆਂ ਮੁੱਖ ਗੱਲਾਂ:
-ਘਰੇਲੂ ਉਡਾਣਾਂ ਪਹਿਲਾਂ ਹੀ ਸੀਮਤ ਸੰਖਿਆ ਵਿੱਚ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ, ਪਰ ਹੁਣ ਇਨ੍ਹਾਂ ਦਾ ਵਿਸਥਾਰ ਕੀਤਾ ਜਾਵੇਗਾ।
-ਰਾਤ ਦੇ ਕਰਫਿਊ ਵਿੱਚ ਢਿੱਲ ਦਿੱਤੀ ਗਈ ਹੈ। ਹੁਣ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ।
-ਰਾਤ ਨੂੰ ਸਿਰਫ ਉਦਯੋਗਿਕ ਇਕਾਈਆਂ ਅਤੇ ਜਰੂਰੀ ਸਮਾਨ ਲੈ ਜਾਣ ਵਾਲੇ ਵਾਹਨਾਂ, ਟ੍ਰੇਨਾਂ ਅਤੇ ਜਹਾਜ਼ਾਂ ਨੂੰ ਆਗਿਆ ਦਿੱਤੀ ਜਾਵੇਗੀ।
-ਦੁਕਾਨਦਾਰ ਪੰਜ ਤੋਂ ਵੱਧ ਲੋਕਾਂ ਨੂੰ ਆਪਣੀ ਉਪਲਬਧ ਜਗ੍ਹਾ ਦੇ ਅਨੁਸਾਰ ਇਕੱਠੇ ਹੋਣ ਦੀ ਆਗਿਆ ਦੇ ਸਕਦੇ ਹਨ, ਹਾਲਾਂਕਿ ਸਾਰਿਆਂ ਨੂੰ ਸਹੀ ਸਰੀਰਕ ਦੂਰੀ ਬਣਾਈ ਰੱਖਣੀ ਪਵੇਗੀ।
-ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਸਿਖਲਾਈ ਸੰਸਥਾਵਾਂ 15 ਜੁਲਾਈ ਤੋਂ ਖੁੱਲ੍ਹਣਗੀਆਂ, ਇਸ ਸਬੰਧੀ ਵੱਖਰੇ ਵਿਸਥਾਰ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ।
-ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ 31 ਜੁਲਾਈ ਤੱਕ ਸਕੂਲ, ਕਾਲਜ ਅਤੇ ਕੋਚਿੰਗ ਸੰਸਥਾਵਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
-ਅੰਤਰਰਾਸ਼ਟਰੀ ਹਵਾਈ ਯਾਤਰਾ ‘ਵੰਦੇ ਭਾਰਤ ਮਿਸ਼ਨ’ ਤਹਿਤ ਸੀਮਤ ਗਿਣਤੀ ਵਿੱਚ ਸ਼ੁਰੂ ਕੀਤੀ ਗਈ ਸੀ, ਹੁਣ ਇਸ ਨੂੰ ਯੋਜਨਾਬੱਧ ਢੰਗ ਨਾਲ ਵਧਾਇਆ ਜਾਵੇਗਾ।

Unlock 2.0 starts today

ਜਿੱਥੇ ਰੋਕ ਜਾਰੀ ਰਹੇਗੀ:
ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਹੋਰ ਅਜਿਹੀਆਂ ਥਾਵਾਂ ‘ਤੇ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸਮਾਜਿਕ, ਰਾਜਨੀਤਿਕ, ਖੇਡਾਂ, ਮਨੋਰੰਜਨ, ਅਕਾਦਮਿਕ, ਸਭਿਆਚਾਰਕ, ਧਾਰਮਿਕ ਪ੍ਰੋਗਰਾਮਾਂ ਅਤੇ ਹੋਰ ਵੱਡੇ ਪ੍ਰੋਗਰਾਮਾਂ ‘ਤੇ ਵੀ ਪਾਬੰਦੀ ਜਾਰੀ ਰਹੇਗੀ।

ਦੱਸ ਦੇਈਏ ਕਿ 31 ਜੁਲਾਈ ਤੱਕ ਕੰਟੇਨਮੈਂਟ ਜ਼ੋਨਾਂ ਵਿੱਚ ਲਾਕਡਾਊਨ ਜਾਰੀ ਰਹੇਗਾ।  ਜਿੱਥੇ ਕੋਈ ਕੰਟੇਨਮੈਂਟ ਜ਼ੋਨ ਨਹੀਂ ਹੈ, ਉੱਥੇ ਦੀਆਂ ਗਤੀਵਿਧੀਆਂ ਵਿੱਚ ਛੂਟ ਦਾ ਫੈਸਲਾ ਰਾਜ ਸਰਕਾਰਾਂ ਲੈਣਗੀਆਂ। ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਸਥਿਤੀ ਦੇ ਮੱਦੇਨਜ਼ਰ ਕੰਟੇਨਮੈਂਟ ਜ਼ੋਨ ਤੋਂ ਬਾਹਰ ਵੀ ਕੁਝ ਗਤੀਵਿਧੀਆਂ ਨੂੰ ਰੋਕ ਸਕਦੇ ਹਨ ਅਤੇ ਪਾਬੰਦੀਆਂ ਲਗਾ ਸਕਦੇ ਹਨ। ਹਾਲਾਂਕਿ, ਰਾਜਾਂ ਦੇ ਅੰਦਰ ਜਾਂ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਮਾਲ ਦੀ ਆਵਾਜਾਈ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਸ ਤਰ੍ਹਾਂ ਦੀ ਗਤੀਵਿਧੀ ਲਈ ਵੱਖਰੀ ਆਗਿਆ ਜਾਂ ਈ-ਪਰਮਿਟ ਦੀ ਲੋੜ ਨਹੀਂ ਪਵੇਗੀ।

The post ਦੇਸ਼ ‘ਚ ਅੱਜ ਤੋਂ Unlock 2.0 ਦੀ ਸ਼ੁਰੂਆਤ, ਜਾਣੋ ਕਿੱਥੇ ਮਿਲੇਗੀ ਕਿਸ ਤਰ੍ਹਾਂ ਦੀ ਛੂਟ, ਕਿੱਥੇ ਰਹੇਗੀ ਪਾਬੰਦੀ? appeared first on Daily Post Punjabi.

ਅਨਲਾਕ-2 ਦੀ ਨਵੀਂ ਗਾਈਡਲਾਈਨ ਜਾਰੀ, ਸਕੂਲ-ਕਾਲਜ 31 ਜੁਲਾਈ ਤੱਕ ਬੰਦ
Unlock 2.0 Guidelines: ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਪ੍ਰਭਾਵਾਂ ਦੇ ਮੱਦੇਨਜ਼ਰ ਅਨਲਾਕ-2 ਨੂੰ ਵਧੇਰੇ ਛੋਟ ਨਹੀਂ ਦਿੱਤੀ ਗਈ ਹੈ। ਅਨਲਾਕ-2 ਵਿੱਚ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦਾ ਪੂਰੀ ਤਰ੍ਹਾਂ ਪਾਲਣ ਕਰਨ। ਇਸ ਲਈ ਮੈਟਰੋ, ਬਾਰ, ਸਿਨੇਮਾ ਆਦਿ ‘ਤੇ ਲੱਗੀ ਰੋਕ ਬਰਕਰਾਰ ਰੱਖੀ ਗਈ ਹੈ। ਅਨਲਾਕ-1 ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਸੋਮਵਾਰ ਰਾਤ ਨੂੰ ਅਨਲਾਕ-2 ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ, ਜੋ ਕਿ 1 ਜੁਲਾਈ ਤੋਂ ਲਾਗੂ ਹੋਣਗੇ । ਸਕੂਲ-ਕਾਲਜ ਅਤੇ ਕੋਚਿੰਗ ਸੰਸਥਾ 31 ਜੁਲਾਈ ਤੱਕ ਬੰਦ ਰਹਿਣਗੀਆਂ । ਉਸ ਤੋਂ ਫਿਰ ਰਾਜਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਉਡਾਣਾਂ ‘ਤੇ ਵੀ ਪਾਬੰਦੀ ਹੋਵੇਗੀ । ਹਾਲਾਂਕਿ, ਵੰਦੇ ਭਾਰਤ ਮੁਹਿੰਮ ਦੇ ਤਹਿਤ ਅੰਤਰਰਾਸ਼ਟਰੀ ਉਡਾਣਾਂ ਨੂੰ ਛੋਟ ਦਿੱਤੀ ਜਾਵੇਗੀ। ਘਰੇਲੂ ਉਡਾਣਾਂ ਅਤੇ ਯਾਤਰੀ ਟ੍ਰੇਨਾਂ ਦਾ ਦਾਇਰਾ ਵੀ ਪੜਾਅਵਾਰ ਵਧਾਇਆ ਜਾਵੇਗਾ। ਪਰ ਮੈਟਰੋ, ਸਿਨੇਮਾ, ਜਿਮ ਅਤੇ ਬਾਰ ਬੰਦ ਰਹਿਣਗੇ।

Unlock 2.0 Guidelines

ਨਵੀਂ ਗਾਈਡਲਾਈਨ ਅਨੁਸਾਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਰਹੇਗਾ, ਜਿਸ ਦੌਰਾਨ ਲੋਕਾਂ ਦੀ ਆਵਾਜਾਈ ਨੂੰ ਰੋਕਿਆ ਜਾਵੇਗਾ । ਲੋੜੀਂਦੀਆਂ ਗਤੀਵਿਧੀਆਂ ਅਤੇ ਕੁਝ ਹੋਰਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰ ਅਤੇ ਰਾਜ ਸਰਕਾਰ ਦੇ ਸਿਖਲਾਈ ਕੇਂਦਰ 15 ਜੁਲਾਈ ਤੋਂ ਖੁੱਲ੍ਹਣਗੇ । ਇਸ ਸਬੰਧ ਵਿੱਚ ਅਮਲੇ ਅਤੇ ਸਿਖਲਾਈ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਕੰਟੈਨਮੇਂਟ ਜ਼ੋਨ ਵਿੱਚ 31 ਜੁਲਾਈ ਤੱਕ ਲਾਕਡਾਊਨ ਲਾਗੂ ਰਹੇਗਾ। ਇਨ੍ਹਾਂ ਖੇਤਰਾਂ ਵਿੱਚ ਸਿਰਫ ਜ਼ਰੂਰੀ ਸੇਵਾਵਾਂ ਦੀ ਆਗਿਆ ਦਿੱਤੀ ਜਾਵੇਗੀ। ਸ਼ਿਫਟ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਰਾਤ ਦੇ ਕਰਫਿਊ ਤੋਂ ਛੋਟ ਰਹੇਗੀ।

Unlock 2.0 Guidelines

ਨੈਸ਼ਨਲ ਅਤੇ ਸਟੇਟ ਹਾਈਵੇ ‘ਤੇ ਯਾਤਰੀਆਂ ਅਤੇ ਸਮਾਨ ਨੂੰ ਆਵਾਜਾਈ ਦੀ ਆਗਿਆ ਹੋਵੇਗੀ। ਬੱਸ, ਰੇਲ ਅਤੇ ਜਹਾਜ਼ ਰਾਹੀਂ ਉਨ੍ਹਾਂ ਦੇ ਘਰ ਜਾਣ ਵਾਲੇ ਲੋਕਾਂ ਨੂੰ ਵੀ ਰਾਤ ਦੇ ਕਰਫਿਊ ਤੋਂ ਛੋਟ ਮਿਲੇਗੀ । ਦੁਕਾਨਾਂ ਵਿੱਚ ਭੀੜ ਜਮ੍ਹਾਂ ਹੋਣ ਤੋਂ ਰੋਕਣ ਲਈ ਉਪਾਅ ਜਾਰੀ ਰਹਿਣਗੇ । ਇੱਕ ਵਾਰ ਵਿੱਚ ਪੰਜ ਤੋਂ ਵੱਧ ਲੋਕਾਂ ਨੂੰ ਦੁਕਾਨ ਵਿੱਚ ਦਾਖਲ ਹੋਣ ‘ਤੇ ਰੋਕ ਲਗਾਈ ਜਾਵੇਗੀ। ਉਨ੍ਹਾਂ ਨੂੰ ਵੀ ਸਰੀਰਕ ਦੂਰੀ ਬਣਾਈ ਰੱਖਣ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਇਸ ਤੋਂ ਇਲਾਵਾ ਸਮਾਜਿਕ, ਰਾਜਨੀਤਿਕ, ਖੇਡਾਂ, ਮਨੋਰੰਜਨ, ਵਿਦਿਅਕ, ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਅਤੇ ਭੀੜ ਇਕੱਠ ‘ਤੇ ਪਾਬੰਦੀ ਜਾਰੀ ਰਹੇਗੀ ।

ਅਨਲਾਕ-2 ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੇਂਦਰ ਅਤੇ ਰਾਜ ਸਰਕਾਰਾਂ ਦੇ ਸਿਖਲਾਈ ਸੰਸਥਾਵਾਂ ਨੂੰ ਕੰਟੇਨਮੈਂਟ ਜ਼ੋਨ ਦੇ ਬਾਹਰ ਖੋਲ੍ਹਿਆ ਜਾ ਸਕਦਾ ਹੈ । ਉਨ੍ਹਾਂ ਨੂੰ 15 ਜੁਲਾਈ ਤੋਂ ਖੁੱਲ੍ਹਣ ਦਿੱਤਾ ਜਾਵੇਗਾ । ਸਟੈਂਡਰਡ ਓਪਰੇਟਿੰਗ ਵਿਧੀ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਦਿਸ਼ਾ-ਨਿਰਦੇਸ਼ ਰਾਜਾਂ ਨੂੰ ਕੰਟੇਨਮੈਂਟ ਜ਼ੋਨ ਤੋਂ ਬਾਹਰ ਬਫਰ ਜ਼ੋਨਾਂ ਦੀ ਪਛਾਣ ਕਰਨ ਲਈ ਪ੍ਰਦਾਨ ਕਰਦਾ ਹੈ, ਜਿੱਥੇ ਕੋਰੋਨਾ ਦੇ ਕੇਸ ਵਧਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਜਿਹੀਆਂ ਥਾਵਾਂ ‘ਤੇ ਲੋੜੀਂਦੀਆਂ ਪਾਬੰਦੀਆਂ ਲਗਾ ਸਕਦਾ ਹੈ ।

The post ਅਨਲਾਕ-2 ਦੀ ਨਵੀਂ ਗਾਈਡਲਾਈਨ ਜਾਰੀ, ਸਕੂਲ-ਕਾਲਜ 31 ਜੁਲਾਈ ਤੱਕ ਬੰਦ appeared first on Daily Post Punjabi.