warn Archives - Daily Post Punjabi

DC ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
DC warn farmers burn straw: ਲੁਧਿਆਣਾ (ਤਰਸੇਮ ਭਾਰਦਵਾਜ)-ਪਰਾਲੀ ਸਾੜਨ ਤੋਂ ਉਤਪੰਨ ਹੋਣ ਵਾਲੇ ਮਾੜੇ ਪ੍ਰਭਾਵ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜੋ ਕਿ ਐਲ.ਈ.ਡੀ. ਸਕਰੀਨ ਨਾਲ ਲੈਸ ਹੈ।ਨਾਬਾਰਡ ਵੱਲੋਂ ਝੋਨੇ ਦੀ ਪਰਾਲੀ ਸਾੜਨ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।

DC warn farmers burn straw

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਸ ਔਖੀ ਘੜੀ ‘ਚ ਜਨਤਕ ਹਿੱਤ ਲਈ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਠੋਸ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਇਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਕਿਉਂਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਖਤਰਨਾਕ ਗੈਸਾਂ ਕੋਵਿਡ-19 ਦੀ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ, ਜਿਸ ਨਾਲ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ।ਵੈਨ ਨੂੰ ਝੰਡੀ ਦੇਣ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਮੁੱਖ ਖੇਤੀਬਾੜੀ ਅਫਸਰ ਨਰਿੰਦਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਵਿਕਾਸ ਮੈਨੇਜਰ (ਡੀ.ਡੀ.ਐਮ.) ਨਾਬਾਰਡ ਸੰਜੀਵ ਕੁਮਾਰ ਵੀ ਮੌਜੂਦ ਸਨ।

DC warn farmers burn straw

ਜ਼ਿਲ੍ਹਾ ਵਿਕਾਸ ਮੈਨੇਜਰ ਸ੍ਰੀ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਬਾਰਡ, ਪੰਜਾਬ ਖੇਤਰੀ ਦਫ਼ਤਰ, ਚੰਡੀਗੜ ਵੱਲੋਂ ਵੀ ਨੈਸ਼ਨਲ ਅਡੈਪਟੇਸ਼ਨ ਫੰਡ ਫਾਰ ਕਲਾਈਮੇਟ ਚੇਂਜ (ਐਨ.ਏ.ਐਫ.ਸੀ.ਸੀ.) ਅਧੀਨ ਸਲੋਗਨ ਲਿਖਣ/ਦਿਵਾਰ ਪੇਂਟਿੰਗ ਰਾਹੀਂ ਝੋਨੇ ਦੀ ਪਰਾਲੀ ਸਾੜਨ (ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ) ਵਿਰੁੱਧ ਮੁਹਿੰਮ ਚਲਾਈ ਗਈ ਹੈ, ਜਿਸ ‘ਚ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ‘ਚ ਲਗਭਗ ਸਾਰੇ ਖੇਤਰਾਂ/ਪਿੰਡਾਂ, ਜਿੱਥੇ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ, ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਵਾਰ ਪੇਟਿੰਗ ਦਾ ਉਦੇਸ਼ ਜਾਗਰੂਕਤਾ ਪੈਦਾ ਕਰਨਾ, ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਦੀ ਸਮਰੱਥਾ ਵਧਾਉਣਾ ਅਤੇ ਮੌਸਮ ‘ਚ ਤਬਦੀਲੀ ਬਾਰੇ ਉਨ੍ਹਾਂ ਦੇ ਗਿਆਨ ਅਤੇ ਸਮਝ ‘ਚ ਸੁਧਾਰ ਕਰਨਾ ਹੈ।ਉਨ੍ਹਾਂ ਕਿਹਾ ਕਿ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਵਿਡੀਓ ਦਿਖਾਉਣ ਲਈ ਨਿਰੰਤਰ ਕੰਮ ਕਰੇਗੀ ਅਤੇ ਫਸਲਾਂ ਦੀ ਰਹਿੰਦ ਖੂੰਹਦ, ਖਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ।

The post DC ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ appeared first on Daily Post Punjabi.