Water level in Bhakra Archives - Daily Post Punjabi

ਭਾਖੜਾ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਹੇਠਾਂ, ਪੌਂਗ ਡੈਮ ‘ਤੇ ਖੋਲ੍ਹੇ ਜਾਣਗੇ ਫਲੱਡ ਗੇਟ
ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੋਮਵਾਰ ਨੂੰ ਭਾਖੜਾ ਦੇ ਪਾਣੀ ਦਾ ਪੱਧਰ 1674.51 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 6 ਫੁੱਟ ਹੇਠਾਂ ਹੈ। ਜਿਸ ਕਾਰਨ ਪੰਜਾਬ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ। ਭਾਖੜਾ ਦੇ ਫਲੱਡ ਗੇਟ ਐਤਵਾਰ ਨੂੰ ਟੈਸਟਿੰਗ ਲਈ 2 ਫੁੱਟ ਤੱਕ ਖੋਲ੍ਹੇ ਗਏ ਸਨ। ਜਿਸ ਵਿੱਚੋਂ ਕਰੀਬ 8100 ਕਿਊਸਿਕ ਪਾਣੀ ਛੱਡਿਆ ਗਿਆ।

Water level in Bhakra

BBMB ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਵਿੱਚ ਹੋਈ ਬਾਰਿਸ਼ ਤੋਂ ਬਾਅਦ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਅੱਜ ਟਰਬਾਈਨਾਂ ਰਾਹੀਂ ਕਰੀਬ 46827 ਕਿਊਸਿਕ ਪਾਣੀ ਛੱਡਿਆ ਗਿਆ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਜਦਕਿ ਸਤਲੁਜ ਦਰਿਆ ਵਿੱਚ 27200 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਫਲੱਡ ਗੇਟ ਵੀ ਅੱਧਾ ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਪੌਂਗ ਡੈਮ ਦੇ ਪਾਣੀ ਦਾ ਪੱਧਰ 1385 ਫੁੱਟ ਤੱਕ ਪਹੁੰਚ ਗਿਆ ਹੈ। ਐਤਵਾਰ ਸਵੇਰੇ 10 ਵਜੇ ਡੈਮ ਵਿੱਚ ਪਾਣੀ ਦਾ ਪੱਧਰ 1383.50 ਫੁੱਟ ਸੀ ਅਤੇ 194878 ਕਿਊਸਿਕ ਪਾਣੀ ਆ ਰਿਹਾ ਸੀ। ਜਦੋਂ ਕਿ ਤਿੰਨ ਦਿਨ ਪਹਿਲਾਂ ਡੈਮ ਵਿੱਚ ਪਾਣੀ ਦਾ ਪੱਧਰ 1373.08 ਫੁੱਟ ਸੀ। ਇਸ ਤਰ੍ਹਾਂ ਤਿੰਨ ਦਿਨਾਂ ‘ਚ ਪਾਣੀ ਦਾ ਪੱਧਰ 10 ਫੁੱਟ ਵਧ ਗਿਆ ਹੈ। ਪੌਂਗ ਡੈਮ ਤੋਂ ਵੀ ਅੱਜ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਤਿੰਨ ਪੜਾਵਾਂ ਵਿੱਚ ਛੱਡਿਆ ਜਾਣਾ ਹੈ।

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦਾ ਅੱਜ ਨਹੀਂ ਹੋਵੇਗਾ ਚੱਕਾ ਜਾਮ, ਵਰਕਰਾਂ ਨੇ ਹੜਤਾਲ ਦਾ ਫੈਸਲਾ ਲਿਆ ਵਾਪਸ

ਭਾਖੜਾ ਤੋਂ ਪਾਣੀ ਛੱਡਣ ਦੇ ਐਲਾਨ ਤੋਂ ਬਾਅਦ ਹੁਸ਼ਿਆਰਪੁਰ ਦੇ ਡੀਸੀ ਨੇ ਅਲਰਟ ਜਾਰੀ ਕੀਤਾ ਹੈ। ਸਤਲੁਜ ਦੇ ਕਿਨਾਰਿਆਂ ਅਤੇ ਨੀਵੇਂ ਇਲਾਕਿਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਪੌਂਗ ਡੈਮ ਤੋਂ ਸਵੇਰੇ 8 ਵਜੇ ਪਾਣੀ ਛੱਡਣ ਤੋਂ ਬਾਅਦ ਬਿਆਸ ਦੇ ਕੰਢਿਆਂ ਅਤੇ ਨੀਵੇਂ ਇਲਾਕਿਆਂ ਨੂੰ ਵੀ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਾਖੜਾ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਹੇਠਾਂ, ਪੌਂਗ ਡੈਮ ‘ਤੇ ਖੋਲ੍ਹੇ ਜਾਣਗੇ ਫਲੱਡ ਗੇਟ appeared first on Daily Post Punjabi.